20
Oct
ਰੂਪਨਗਰ। ਪੈ੍ਸ ਨੂੰ ਜਾਣਕਾਰੀ ਦਿੰਦੇ ਹੋਏ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਅਤੇ ਸੀਟੂ ਪੰਜਾਬ ਦੇ ਸਕੱਤਰ ਕਾਮਰੇਡ ਗੁਰਦੇਵ ਸਿੰਘ ਬਾਗੀ ਨੇਂ ਕਿਹਾ ਕਿ ਝੋਨਾ ਮੰਡੀਆਂ ਵਿੱਚ ਰੁਲਣ ਕਾਰਨ ਜਿੱਥੇ ਕਿਸਾਨ ਪ੍ਰੇਸ਼ਾਨ ਹਨ ਉਥੇ ਮਜ਼ਦੂਰਾਂ ਦੇ ਚੁੱਲ੍ਹਿਆਂ ਵਿੱਚੋ ਵੀ ਧੂੰਆਂ ਨਿਕਲਣਾ ਬੰਦ ਹੋਣ ਕਿਨਾਰੇ ਹੈ। ਸੀਟੂ ਆਗੂਆਂ ਨੇ ਕਿਹਾ ਕਿ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਦਿੱਲੀ ਅੰਦੋਲਨ ਦਾ ਬਦਲਾ ਕਿਸਾਨਾਂ ਤੋਂ ਲੈ ਰਹੀ ਹੈ ਉਥੇ ਬਦਲਾਉ ਦਾ ਨਾਹਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਸਿੰਘ ਮਾਨ ਸਰਕਾਰ ਵੀ ਕੇਂਦਰ ਸਰਕਾਰ ਦੇ ਪੱਦ ਚਿੰਨ੍ਹਾਂ ਤੇ ਬੜੀ ਬੇਸ਼ਰਮੀ ਨਾਲ ਕੇਂਦਰ ਸਰਕਾਰ ਤੋਂ ਵੀ ਵੱਧ…
