08
Oct
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਡੈਮਾਂ ਦੀ ਸੁਰੱਖਿਆ ਤੇ ਕੁਸ਼ਲਤਾ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ 281 ਕਰੋੜ ਰੁਪਏ ਦੀ ਲਾਗਤ ਵਾਲੇ ‘ਡੈਮ ਰਿਹੈਬਲੀਟੇਸ਼ਨ ਅਤੇ ਇੰਪਰੂਵਮੈਂਟ ਪ੍ਰਾਜੈਕਟ’ ਦੇ ਦੂਜੇ ਤੇ ਤੀਜੇ ਪੜਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਅਹਿਮ ਪ੍ਰਾਜੈਕਟ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ, ਜਿਸ ਦਾ ਮਨੋਰਥ ਸੂਬੇ ਦੇ ਡੈਮਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਬੁਲਾਰੇ ਨੇ ਦੱਸਿਆ ਕਿ 281 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 196.7 ਕਰੋੜ ਰੁਪਏ ਜੋ ਪ੍ਰਾਜੈਕਟ ਦੀ 70 ਫੀਸਦੀ ਲਾਗਤ ਬਣਦੀ ਹੈ, ਵਿਸ਼ਵ ਬੈਂਕ ਤੋਂ ਕਰਜ਼ੇ ਵਜੋਂ ਲਏ ਜਾਣਗੇ, ਜਦਕਿ ਬਾਕੀ 84.3 ਕਰੋੜ ਰੁਪਏ…
