25
Sep
ਅੰਮ੍ਰਿਤਸਰ-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਹੇ ਇਨ੍ਹਾਂ ਮੁਕਾਬਲਿਆਂ ਵਿਚ ਬੱਚਿਆਂ ਦੇ ਗੁਰਮੁੱਖੀ ਲਿਖਾਈ, ਸ਼ਬਦ ਵਿਚਾਰ ਅਤੇ ਕਵਿਤਾ ਮੁਕਾਬਲੇ ਸ਼ਾਮਲ ਹਨ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 34 ਟੀਮਾਂ ਨੇ ਸ਼ਮੂਲੀਅਤ ਕੀਤੀ।ਗੁਰਮੁਖੀ ਸੁੰਦਰ ਲਿਖਾਈ ਮੁਕਾਬਲੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਅੰਮ੍ਰਿਤਸਰ ਦੇ ਬੱਚੇ ਗੁਰਨਦਰ ਸਿੰਘ ਨੇ ਪਹਿਲਾ, ਮਾਡਰਨ ਹਾਈ ਸਕੂਲ ਮਾਤਾ ਕੌਲਾਂ ਜੀ ਮਾਰਗ ਅੰਮ੍ਰਿਤਸਰ ਦੀ ਬੱਚੀ…
