Blog

ਪੰਜਾਬ ਸਰਕਾਰ ਵੱਲੋਂ ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ-ਡਿਪਟੀ ਕਮਿਸ਼ਨਰ

ਐੱਸ ਏ ਐੱਸ ਨਗਰ। ਪੰਜਾਬ ਸਰਕਾਰ ਵੱਲੋਂ ਸੂਬੇ ਚ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ ਖੂਹੰਦ ਦੇ ਇਨ-ਸੀਟੂ (ਖੇਤ ਅੰਦਰ) ਤੇ ਐਕਸ-ਸੀਟੂ (ਖੇਤ ਤੋਂ ਬਾਹਰ) ਨਿਪਟਾਰੇ ਲਈ ਸਬਸਿਡੀ ਉਪਰ ਖੇਤੀ ਮਸ਼ੀਨਰੀ ਹਾਸਲ ਕਰਨ ਲਈ ਕਿਸਾਨਾਂ ਅਤੇ ਗਰੁੱਪਾਂ ਨੂੰ 19 ਸਤੰਬਰ ਤੱਕ ਇੱਕ ਹੋਰ ਮੌਕਾ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ ਸਾਲ 2024-25 ਦੌਰਾਨ ਦਿੱਤੇ ਗਏ ਪਹਿਲੇ ਮੌਕੇ ਚ ਜ਼ਿਲ੍ਹੇ ਚ ਅਨਲਾਈਨ ਅਰਜ਼ੀਆਂ ਦੇਣ ਵਾਲੇ 161 ਕਿਸਾਨਾਂ/ਸਮੂਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ‘ਤੇ ਲਿਆਉਣ ਲਈ ਪਰਾਲੀ ਦੀ ਖੇਤ…
Read More

ਹੜਤਾਲ ਦੌਰਾਨ ਆਮ ਆਦਮੀ ਕਲੀਨਿਕਾਂ ਅਤੇ ਐਮਰਜੈਂਸੀ ਵਿਭਾਗਾਂ ਵਿਚ ਸਿਹਤ ਸੇਵਾਵਾਂ ਜਾਰੀ

ਮੋਹਾਲੀ। ਸਰਕਾਰੀ ਡਾਕਟਰਾਂ ਦੀ ਹੜਤਾਲ ਦੇ ਬਾਵਜੂਦ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਮਿਆਰੀ ਤੇ ਨਿਰਵਿਘਨ ਸਿਹਤ ਸੇਵਾਵਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧ ’ਚ ਗੱਲਬਾਤ ਕਰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਆਖਿਆ ਕਿ ਭਾਵੇਂ ਸਰਕਾਰੀ ਡਾਕਟਰਾਂ ਦੁਆਰਾ ਅਪਣੀਆਂ ਮੰਗਾਂ ਸਬੰਧੀ 9 ਸਤੰਬਰ ਤੋਂ ਲਗਾਤਾਰ ਹੜਤਾਲ ਕੀਤੀ ਜਾ ਰਹੀ ਹੈ ਅਤੇ ਓ.ਪੀ.ਡੀ. ਸੇਵਾਵਾਂ ਬੰਦ ਹਨ ਪਰ ਇਸ ਦੇ ਬਾਵਜੂਦ ਸਰਕਾਰੀ ਸਿਹਤ ਸੰਸਥਾਵਾਂ ਦੇ ਐਮਰਜੈਂਸੀ ਵਿਭਾਗਾਂ ਅਤੇ ਆਮ ਆਦਮੀ ਕਲੀਨਿਕਾਂ ਵਿਚ ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। #subhead1ਉਨ੍ਹਾਂ ਆਖਿਆ ਕਿ ਐਮਰਜੈਂਸੀ ਵਾਰਡਾਂ ਵਿਚ ਵੱਧ ਤੋਂ ਵੱਧ ਡਾਕਟਰਾਂ ਦੀ ਡਿਊਟੀ ਲਗਾ…
Read More

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਐੱਸ. ਏ. ਐੱਸ. ਨਗਰ। ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ’ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਲਖਵਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਵਲੋਂ 1710 ਈ. ’ਚ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ 18ਵੀਂ ਸਦੀ ’ਚ ਜਬਰ ਅਤੇ ਜੁਲਮ ਖ਼ਿਲਾਫ਼ ਸਮੂਹ ਸ਼ਹੀਦ ਸਿੰਘਾਂ ਵਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ’ਚ ਵਿਸਥਾਰ ਸਹਿਤ ਜਾਣੂ ਕਰਵਾਇਆ, ਜਦਕਿ…
Read More

ਭਾਰਤ ਵਿਕਾਸ ਪ੍ਰੀਸ਼ਦ ਨੇ ਸਰਕਾਰੀ ਐਲੀਮੈਂਟਰੀ ਸਕੂਲ ਦੰਦਰਾਲਾ ਦੇ ਬੱਚਿਆਂ ਨੂੰ ਜੁੱਤੇ ਅਤੇ ਫਲ ਵੰਡੇ

ਡੇਰਾਬੱਸੀ l ਭਾਰਤ ਵਿਕਾਸ ਪ੍ਰੀਸ਼ਦ ਡੇਰਾਬੱਸੀ ਵੱਲੋਂ ਸੰਸਕ੍ਰਿਤਿਕ ਸਪਤਾਹ ਮਨਾਉਂਦਿਆਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੰਦਰਾਲਾ ਵਿਖੇ ਬੱਚਿਆਂ ਨੂੰ ਜੁੱਤੇ ਅਤੇ ਫਲ ਵੰਡੇ ਗਏ l ਪ੍ਰੀਸ਼ਦ ਦੇ ਪ੍ਰੈਸ ਸਕੱਤਰ ਅਤੇ ਸਮਾਜ ਸੇਵੀ ਪਰਮਜੀਤ ਰੰਮੀ ਸੈਣੀ ਨੇ ਦੱਸਿਆ ਕਿ ਪ੍ਰੀਸ਼ਦ ਵੱਲੋਂ ਸੰਸਕ੍ਰਿਤਿਕ ਸਪਤਾਹ ਮਨਾਉਂਦਿਆਂ ਲਗਾਤਾਰ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਕਾਰਜ ਕੀਤੇ ਜਾ ਰਹੇ ਹਨ। ਸ਼ੁਕਰਵਾਰ ਨੂੰ ਡੇਰਾਬੱਸੀ ਦੇ ਨਜ਼ਦੀਕੀ ਪਿੰਡ ਦੰਦਰਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 65 ਬੱਚਿਆਂ ਨੂੰ ਜੁੱਤੇ ਅਤੇ ਕੇਲੇ ਵੰਡੇ ਗਏ l ਪ੍ਰੀਸ਼ਦ ਦੇ ਸੀਨੀਅਰ ਮੈਂਬਰ ਬਰਖਾ ਰਾਮ ਨੇ ਬੱਚਿਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਉਹਨਾਂ ਨੂੰ ਹਰ ਰੋਜ਼ ਸਵੇਰੇ ਜਲਦੀ ਉੱਠਣਾ ਚਾਹੀਦਾ ਹੈ। ਜਿਸ ਨਾਲ ਉਹ ਸਾਰਾ ਦਿਨ…
Read More

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਨੂੰ ਸਫ਼ਲਤਾ-ਪੂਰਵਕ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਧਮਾਕੇ ਦੀ ਇਸ ਘਟਨਾ ਨੂੰ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਇਸ਼ਾਰੇ ‘ਤੇ ਅੰਜ਼ਾਮ ਦਿੱਤਾ ਗਿਆ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ…
Read More

450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਖ਼ਾਲਸਈ ਜਾਹੋ-ਜਲਾਲ ਨਾਲ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ ਅਤੇ ਗਤਕਾ ਪਾਰਟੀਆਂ ਵੱਲੋਂ ਜੰਗਜੂ ਕਲਾ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਦੌਰਾਨ ਹਾਥੀ, ਘੋੜੇ ਵੱਡੀ ਗਿਣਤੀ…
Read More

ਰਾਜਪਾਲ ਗੁਲਾਬ ਚੰਦ ਕਟਾਰੀਆ ਸ਼ਤਾਬਦੀ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਵੀ ਮੌਜੂਦ ਸਨ। ਕਟਾਰੀਆ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਸ਼ਰਧਾ ਪ੍ਰਗਟਾਈ। ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਹੁਦੇਦਾਰਾਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਰਾਜਪਾਲ ਪੰਜਾਬ ਗੁਰਦੁਆਰਾ ਸ੍ਰੀ…
Read More

ਪੀਵਾਈਸੀ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਹੜਤਾਲੀ ਪੀਸੀਐਮਐਸ ਡਾਕਟਰਾਂ ਨਾਲ ਇਕਜੁੱਟਤਾ ਜ਼ਾਹਰ ਕੀਤੀ

ਚੰਡੀਗੜ | ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਅੱਜ ਹੜਤਾਲੀ ਪੀਸੀਐਮਐਸ ਡਾਕਟਰਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ 'ਆਪ' ਸਰਕਾਰ ਨੂੰ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਮੰਨਣ ਅਤੇ ਸੂਬੇ ਵਿੱਚ ਮੈਡੀਕਲ ਸੇਵਾਵਾਂ ਤੁਰੰਤ ਬਹਾਲ ਕਰਨ ਲਈ ਕਿਹਾ। ਅੱਜ ਇਥੇ ਜਾਰੀ ਇਕ ਬਿਆਨ ਵਿਚ ਮਹਿੰਦਰਾ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਓਪੀਡੀ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ ਅਤੇ ਪੰਜਾਬ ਸਰਕਾਰ ਦੇ ਲਾਪਰਵਾਹੀ ਭਰੇ ਰਵੱਈਏ ਕਾਰਨ ਮਰੀਜ਼ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਡਾਕਟਰ 9 ਸਤੰਬਰ ਤੋਂ ਹੜਤਾਲ 'ਤੇ ਹਨ ਅਤੇ ਸਰਕਾਰ ਵੱਲੋਂ ਇਸ ਮੁੱਦੇ ਨੂੰ ਹੱਲ ਕਰਨ ਲਈ ਕੋਈ ਸੁਹਿਰਦ ਯਤਨ ਨਹੀਂ ਕੀਤੇ ਜਾ ਰਹੇ ਹਨ। ਪੀ.ਵਾਈ.ਸੀ. ਪ੍ਰਧਾਨ ਨੇ…
Read More

ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ

ਚੰਡੀਗੜ੍ਹ | ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ। ਅੱਜ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਕਿਸਾਨ ਸੀ.ਆਰ.ਐਮ. ਮਸ਼ੀਨਰੀ ਦੀ ਖਰੀਦ ਲਈ ਆਪਣੀਆਂ ਅਰਜ਼ੀਆਂ ਹੁਣ 19 ਸਤੰਬਰ, 2024 ਸ਼ਾਮ 5 ਵਜੇ ਤੱਕ agrimachinerypb.com ਉਤੇ ਆਨਲਾਈਨ…
Read More

ਯੂਥ ਅਕਾਲੀ ਦਲ ਦੀ ਰਾਜਪਾਲ ਨੂੰ ਅਪੀਲ: ਆਪ ਸਰਕਾਰ ਨੂੰ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਤੇ ਐਸ ਜਯੋਤੀ ਯਾਦਵ ਨੂੰ ਸਸਪੈਂਡ ਕਰਨ ਦੀ ਹਦਾਇਤ ਕੀਤੀ ਜਾਵੇ

ਚੰਡੀਗੜ੍ਹ | ਯੂਥ  ਅਕਾਲੀ  ਦਲ ਨੇ ਅੱਜ ਪੰਜਾਬ ਦੇ ਰਾਜਪਾਲ  ਗੁਲਾਬ ਚੰਦ ਕਟਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਸਰਕਾਰ ਨੂੰ ਹਦਾਇਤ ਕਰਨ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਐਸ ਪੀ ਜਯੋਤੀ ਯਾਦਵ ਨੂੰ ਸਸਪੈਂਡ ਕੀਤਾ ਜਾਵੇ ਅਤੇ ਨਾਲ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਨਿਗਰਾਨੀ ਹੇਠ ਪਤੀ-ਪਤਨੀ ਦੋਵਾਂ ਖਿਲਾਫ 100 ਕਰੋੜ ਰੁਪਏ ਦੇ ਸਾਈਬਰ ਅਪਰਾਧ ਘੁਟਾਲੇ ਦੀ ਜਾਂਚ ਦੇ ਵੀ ਹੁਕਮ ਦਿੱਤੇ ਜਾਣ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਆਪ ਸਰਕਾਰ ਨੂੰ ਹਦਾਇਤ ਕਰਨ ਕਿ ਕੇਸ…
Read More

ਕੇਜਰੀਵਾਲ ਦੀ ਜ਼ਮਾਨਤ ਸੱਚ ਅਤੇ ਨਿਆਂ ਦਾ ਪ੍ਰਮਾਣ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ | ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਫੈਸਲਾ ਸੱਚ ਅਤੇ ਇਨਸਾਫ ਦਾ ਸਬੂਤ ਹੈ। ਸੰਧਵਾਂ ਨੇ ਕਿਹਾ, ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਨੇ ਸਾਡੇ ਸਟੈਂਡ ਨੂੰ ਸਹੀ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਖਿਲਾਫ ਮਾਮਲਾ ਸਿਆਸੀ ਤੌਰ `ਤੇ ਪ੍ਰੇਰਿਤ ਅਤੇ ਝੂਠ `ਤੇ ਬਣਾਇਆ ਗਿਆ ਸੀ। ਸਪੀਕਰ ਨੇ ਇਸ ਜਿੱਤ ਤੇ ਕੇਜਰੀਵਾਲ ਅਤੇ ‘ਆਪ ਨੂੰ ਵਧਾਈ ਦਿੰਦੇ ਹੋਏ ਕਿਹਾ, ਸੱਚ ਦੀ ਜਿੱਤ ਹੋਈ ਹੈ ਅਤੇ…
Read More

ਕੇਜਰੀਵਾਲ ਦੀ ਜ਼ਮਾਨਤ ਕੇਂਦਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ | ਪੰਜਾਬ ਦੇ ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ  ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਫੈਸਲੇ ਨੇ ਮੋਦੀ ਸਰਕਾਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ ਮਾਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੇ ਮੰਤਵ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਕੀਤੀ ਜਾਂਦੀ ਦੁਰਵਰਤੋਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜ਼ਮਾਨਤ ਸੱਚਾਈ, ਨਿਆਂ ਅਤੇ ਜਮਹੂਰੀ ਸਿਧਾਂਤਾਂ ਦੀ ਜਿੱਤ ਸਾਬਤ ਹੋਈ…
Read More

Hindenburg's allegation : Adani's ₹ 2600 crores frozen in Swiss banks

Mumbai | Hindenburg Research, made fresh allegations against the Adani Group. Hindenburg said that Swiss authorities have frozen more than $310 million (about Rs 2602 crore) from 6 Swiss bank accounts linked to the Adani Group. Hindberg made these allegations citing a news report by Swiss media outlet Gotham City. The report states that Swiss authorities have seized this amount as part of a money laundering and securities fraud investigation. #subhead1 Prosecutors detailed how Adani-linked individuals invested in the OPEC BVI/Mauritius and Bermuda Fund, which held exclusively Adani Group stocks, Swiss media outlets reported, citing Swiss criminal court records. However,…
Read More

ਯੂ.ਕੇ. ਦੇ ਐਮ.ਪੀ. ਢੇਸੀ ਪਹਿਲੇ ਸਿੱਖ ਰੱਖਿਆ ਕਮੇਟੀ ਦੇ ਚੇਅਰਮੈਨ ਬਣੇ

ਜਲੰਧਰ। ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਨਵੀਂ ਸੰਸਦ ਦੀ ਰੱਖਿਆ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ। ਤਨਮਨਜੀਤ ਸਿੰਘ ਮੂਲ ਰੂਪ ਤੋਂ ਪੰਜਾਬ ਦੇ ਅੰਮ੍ਰਿਤਸਰ ਅਤੇ ਜਲੰਧਰ ਦਾ ਰਹਿਣ ਵਾਲਾ ਹੈ। ਢੇਸੀ ਨੂੰ ਕੱਲ੍ਹ ਵੋਟਿੰਗ ਤੋਂ ਬਾਅਦ ਚੁਣਿਆ ਗਿਆ ਸੀ।  #subhead1 ਲੇਬਰ ਪਾਰਟੀ ਦੇ ਸੰਸਦ ਮੈਂਬਰ ਨੂੰ 563 ਵਿੱਚੋਂ 320 ਵੋਟਾਂ ਮਿਲੀਆਂ। ਉਨ੍ਹਾਂ ਦੇ ਵਿਰੋਧੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਡੇਰੇਕ ਟਵਿਗ ਸਿਰਫ਼ 243 ਵੋਟਾਂ ਹੀ ਹਾਸਲ ਕਰ ਸਕੇ। ਵੋਟਿੰਗ ਵਿੱਚ ਜਿੱਤ ਤੋਂ ਬਾਅਦ ਉਨ੍ਹਾਂ ਨੂੰ ਰੱਖਿਆ ਕਮੇਟੀ ਦਾ ਚੇਅਰਮੈਨ ਚੁਣ ਲਿਆ ਗਿਆ।   ਢੇਸੀ ਨੇ ਕਿਹਾ- ਇਹ ਅਹੁਦਾ ਮੇਰੇ ਲਈ ਮਾਣ ਵਾਲੀ ਗੱਲ ਹੈ …
Read More

ਲੁਧਿਆਣਾ 'ਚ ਔਕਟੇਵ ਸ਼ੋਅਰੂਮ ਨੂੰ ਲੱਗੀ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

ਲੁਧਿਆਣਾ। ਲੁਧਿਆਣਾ ਦੇ ਫੀਲਡ ਗੰਜ 'ਚ ਸਥਿਤ ਬ੍ਰਾਂਡੇਡ ਕੱਪੜਿਆਂ ਦੇ ਸ਼ੋਅਰੂਮ ਔਕਟੇਵ 'ਚ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਪਹਿਲੀ ਮੰਜ਼ਿਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਪਹਿਲੀ ਮੰਜ਼ਿਲ ਤੋਂ ਧੂੰਆਂ ਨਿਕਲਦਾ ਦੇਖ ਕੇ ਸ਼ੋਅਰੂਮ ਦੇ ਹੇਠਾਂ ਖੜ੍ਹੇ ਕੁਝ ਮੁਲਾਜ਼ਮਾਂ ਨੇ ਤੁਰੰਤ ਅਲਾਰਮ ਵੱਜਿਆ। ਸ਼ੋਅਰੂਮ ਚਾਰੇ ਪਾਸਿਓਂ ਬੰਦ ਸੀ, ਜਿਸ ਕਾਰਨ ਅੱਗ ਬੁਝਾਉਣ 'ਚ ਮੁਸ਼ਕਲ ਹੋ ਗਈ।  #subhead1 ਆਸ-ਪਾਸ ਦੇ ਲੋਕਾਂ ਨੇ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅਖੀਰ ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨਾ ਪਿਆ। ਆਸ-ਪਾਸ ਦੇ ਦੁਕਾਨਦਾਰ ਵੀ ਆਪਣੀਆਂ ਦੁਕਾਨਾਂ ਤੋਂ ਬਾਹਰ ਆ ਗਏ। ਫਾਇਰ ਬ੍ਰਿਗੇਡ ਦੀਆਂ 3 ਤੋਂ 4 ਪਾਣੀ…
Read More

ਪੰਜਾਬ ਦੀਆਂ ਪੰਚਾਇਤਾਂ ਭੰਗ, ਅਕਤੂਬਰ ‘ਚ ਚੋਣਾਂ ਦੀ ਤਿਆਰੀ

ਅੰਮ੍ਰਿਤਸਰ। ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਕਮੇਟੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਚੋਣਾਂ ਤੱਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ।  #subhead1 ਦੱਸ ਦੇਈਏ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਬਾਕੀ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਸਨ। ਪੰਜਾਬ ਵਿੱਚ ਪੰਚਾਇਤੀ ਚੋਣਾਂ ਇਸ…
Read More

ਚੰਡੀਗੜ੍ਹ ਗ੍ਰਨੇਡ ਹਮਲੇ ਦਾ ਮੁੱਖ ਦੋਸ਼ੀ ਗ੍ਰਿਫਤਾਰ, ਪਿਸਤੌਲ, ਗੋਲਾ ਬਾਰੂਦ ਬਰਾਮਦ

ਚੰਡੀਗੜ੍ਹ। ਚੰਡੀਗੜ੍ਹ ਦੇ ਸੈਕਟਰ 10 ਸਥਿਤ ਘਰ 'ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਸ ਨੇ ਗ੍ਰਨੇਡ ਸੁੱਟਣ ਵਾਲੇ ਦੋਸ਼ੀ ਰੋਹਨ ਮਸੀਹ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।  ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਮੁਲਜ਼ਮ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਜਾਂਚ 'ਚ ਰੋਹਨ ਨੇ ਗ੍ਰਨੇਡ ਹਮਲੇ ਦੀ ਗੱਲ ਕਬੂਲੀ ਹੈ। ਲੁਧਿਆਣਾ ਦੇ ਖੰਨਾ ਤੋਂ ਵੀ ਕੁਝ…
Read More

ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ ਐਨ.ਆਈ.ਏ ਨੇ ਮਾਰਿਆ ਛਾਪਾ

ਅੰਮ੍ਰਿਤਸਰ। ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ 6 ਵਜੇ ਪੰਜਾਬ ਵਿੱਚ ਛਾਪੇਮਾਰੀ ਕੀਤੀ। ਅੰਮ੍ਰਿਤਸਰ 'ਚ ਟੀਮ ਨੇ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ।  #subhead1 ਰਈਆ ਦੇ ਫੇਰੋਮਣ ਰੋਡ 'ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਪਹੁੰਚੇ। ਟੀਮ ਨੇ ਪ੍ਰਗਟ ਸਿੰਘ ਦੀ ਪਤਨੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਅਧਿਕਾਰੀ ਉਸ ਨੂੰ ਆਪਣੇ ਨਾਲ ਬਿਆਸ ਥਾਣੇ ਲੈ ਗਏ ਹਨ। ਜਿੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਗਟ ਸਿੰਘ ਦਾ ਚਾਚਾ ਫਰਨੀਚਰ ਦਾ ਕੰਮ ਕਰਦਾ ਹੈ। ਦੂਸਰੀ ਛਾਪੇਮਾਰੀ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਬੁਤਾਲਾ ਵਿੱਚ ਅੰਮ੍ਰਿਤਪਾਲ ਦੇ ਜੀਜਾ ਦੇ ਘਰ…
Read More

ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਕੇਜਰੀਵਾਲ ਨੂੰ 6 ਸ਼ਰਤਾਂ ’ਤੇ ਮਿਲੀ ਜ਼ਮਾਨਤ

ਨਵੀਂ ਦਿੱਲੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਸ਼ੁੱਕਰਵਾਰ 13 ਸਤੰਬਰ ਨੂੰ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਅਦਾਲਤ ਨੇ ਜ਼ਮਾਨਤ ਲਈ ਉਹੀ ਸ਼ਰਤਾਂ ਲਗਾਈਆਂ ਹਨ ਜੋ ਈਡੀ ਕੇਸ ਵਿੱਚ ਜ਼ਮਾਨਤ ਦੇਣ ਵੇਲੇ ਲਗਾਈਆਂ ਗਈਆਂ ਸਨ। ਦੋ ਜਾਂਚ ਏਜੰਸੀਆਂ (ਈਡੀ ਅਤੇ ਸੀਬੀਆਈ) ਨੇ ਕੇਜਰੀਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਸ ਨੂੰ ਈਡੀ ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ‘ਆਪ’ਨੇ ਇਸ ਫੈਸਲੇ ਨੂੰ ਸੱਚ ਦੀ ਜਿੱਤ ਦੱਸਿਆ ਹੈ।  #subhead1 ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਉਸ ਨੂੰ…
Read More

ਕੋਲਕਾਤਾ ਰੇਪ-ਕਤਲ ਮਾਮਲਾ, ਜੂਨੀਅਰ ਡਾਕਟਰਾਂ ਦੀ ਹੜਤਾਲ ਜਾਰੀ

  ਕੋਲਕਾਤਾ। ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ 9 ਅਗਸਤ ਦੀ ਰਾਤ ਨੂੰ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਖ਼ਿਲਾਫ਼ ਜੂਨੀਅਰ ਡਾਕਟਰਾਂ ਦਾ ਪ੍ਰਦਰਸ਼ਨ ਜਾਰੀ ਹੈ। 12 ਸਤੰਬਰ ਨੂੰ ਤੀਜੀ ਵਾਰ ਮਮਤਾ ਸਰਕਾਰ ਅਤੇ ਡਾਕਟਰਾਂ ਵਿਚਾਲੇ ਗੱਲਬਾਤ ਨਹੀਂ ਹੋ ਸਕੀ। ਸੀਐਮ ਮਮਤਾ ਨੇ ਸਕੱਤਰੇਤ ਨਬੰਨਾ ਵਿਖੇ ਦੋ ਘੰਟੇ ਇੰਤਜ਼ਾਰ ਕੀਤਾ, ਪਰ ਡਾਕਟਰ ਮੀਟਿੰਗ ਦੇ ਲਾਈਵ ਟੈਲੀਕਾਸਟ ਦੀ ਮੰਗ 'ਤੇ ਅੜੇ ਰਹੇ। ਤੀਜੀ ਕੋਸ਼ਿਸ਼ ਨਾਕਾਮ ਹੋਣ 'ਤੇ ਮਮਤਾ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ।  #subhead1 ਹਾਲਾਂਕਿ ਜੂਨੀਅਰ ਡਾਕਟਰਾਂ ਨੇ ਕਿਹਾ ਕਿ ਉਹ ਸਰਕਾਰ ਨਾਲ ਗੱਲਬਾਤ ਨਾ ਕਰ ਸਕਣ ਤੋਂ ਦੁਖੀ ਹਨ। ਪਰ ਉਹ ਮਮਤਾ ਬੈਨਰਜੀ ਦਾ ਅਸਤੀਫਾ ਨਹੀਂ ਚਾਹੁੰਦੇ। ਉਹ ਅਜੇ ਵੀ ਗੱਲਬਾਤ…
Read More

ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ 'ਚ 24 ਘੰਟਿਆਂ 'ਚ 33 ਮੌਤਾਂ

ਨਵੀਂ ਦਿੱਲੀ। ਦੇਸ਼ ਦੇ 17 ਰਾਜਾਂ ਵਿੱਚ ਭਾਰੀ ਅਤੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਪਿਛਲੇ 2 ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਅਤੇ ਹੜ੍ਹ ਨਾਲ ਸਬੰਧਤ ਘਟਨਾਵਾਂ ਵਿੱਚ ਦੋਵਾਂ ਰਾਜਾਂ ਵਿੱਚ ਕੁੱਲ 33 ਲੋਕਾਂ ਦੀ ਮੌਤ ਹੋ ਚੁੱਕੀ ਹੈ।  #subhead1 ਮੱਧ ਪ੍ਰਦੇਸ਼ ਦੇ ਗਵਾਲੀਅਰ ਅਤੇ ਦਤੀਆ 'ਚ ਫੌਜ ਤਾਇਨਾਤ, ਗਵਾਲੀਅਰ, ਦਤੀਆ, ਜਬਲਪੁਰ, ਭਿੰਡ, ਰਾਜਗੜ੍ਹ, ਮੋਰੇਨਾ, ਟੀਕਮਗੜ੍ਹ 'ਚ ਹੜ੍ਹ ਵਰਗੀ ਸਥਿਤੀ ਹੈ। ਮੀਂਹ ਕਾਰਨ ਸੂਬੇ 'ਚ 24 ਘੰਟਿਆਂ 'ਚ 17 ਲੋਕਾਂ ਦੀ ਮੌਤ ਹੋ ਗਈ ਹੈ। ਗਵਾਲੀਅਰ ਅਤੇ ਦਤੀਆ 'ਚ ਬਚਾਅ ਲਈ ਤਾਇਨਾਤ ਫੌਜ ਨੇ 300 ਲੋਕਾਂ ਨੂੰ ਸੁਰੱਖਿਅਤ ਥਾਵਾਂ…
Read More

ਜੰਮੂ-ਕਸ਼ਮੀਰ ਦੇ ਪੁੰਛ 'ਚ ਵਿਸਫੋਟਕਾਂ ਸਮੇਤ ਅੱਤਵਾਦੀ ਗ੍ਰਿਫਤਾਰ

ਜੰਮੂ-ਕਸ਼ਮੀਰ। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਸੁਰੱਖਿਆ ਬਲਾਂ ਨੇ ਅੱਤਵਾਦੀ ਸੰਗਠਨ ਜੰਮੂ-ਕਸ਼ਮੀਰ ਗਜ਼ਨਵੀ ਫੋਰਸ ਦੇ ਇਕ ਅੱਤਵਾਦੀ ਸਹਿਯੋਗੀ ਨੂੰ ਵਿਸਫੋਟਕਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਸ਼ੁੱਕਰਵਾਰ (13 ਸਤੰਬਰ) ਨੂੰ ਦੱਸਿਆ ਕਿ ਪੁਲਸ, ਫੌਜ ਅਤੇ ਸੀਆਰਪੀਐੱਫ ਨੇ ਵੀਰਵਾਰ (12 ਸਤੰਬਰ) ਦੀ ਸ਼ਾਮ ਨੂੰ ਪੋਠਾ ਬਾਈਪਾਸ 'ਤੇ ਸਾਂਝੀ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਇੱਕ ਸ਼ੱਕੀ ਵਿਅਕਤੀ ਸੂਰਨਕੋਟ ਤੋਂ ਪੋਥਾ ਵੱਲ ਆਉਂਦਾ ਦੇਖਿਆ ਗਿਆ।  ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਬਲਾਂ ਨੇ ਉਸ ਨੂੰ ਫੜ ਲਿਆ। ਉਸ ਕੋਲ ਇੱਕ ਨੀਲੇ ਰੰਗ ਦਾ ਬੈਗ ਸੀ, ਜਿਸ ਵਿੱਚ ਤਿੰਨ ਹੱਥਗੋਲੇ, ਵਿਸਫੋਟਕ ਸਮੱਗਰੀ ਅਤੇ ਹੋਰ ਅਪਰਾਧਕ ਚੀਜ਼ਾਂ ਸਨ। ਮੁਲਜ਼ਮ ਦੀ ਪਛਾਣ ਮੁਹੰਮਦ ਸ਼ਬੀਰ…
Read More

ਮੰਡੀ ਵਿੱਚ ਮਸਜਿਦ ਢਾਹੁਣ ਸਬੰਧੀ ਪ੍ਰਦਰਸ਼ਨ, ਧਾਰਾ 163 ਲਗਾਈ

ਮੰਡੀ। ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸੰਜੌਲੀ ਤੋਂ ਸ਼ੁਰੂ ਹੋਏ ਮਸਜਿਦ ਵਿਵਾਦ ਦੀ ਚੰਗਿਆੜੀ ਤੇਜ਼ੀ ਨਾਲ ਦੂਜੇ ਸ਼ਹਿਰਾਂ ਵਿੱਚ ਵੀ ਫੈਲ ਰਹੀ ਹੈ। ਸ਼ਿਮਲਾ ਤੋਂ ਬਾਅਦ ਅੱਜ ਮੰਡੀ 'ਚ ਵੀ ਹਿੰਦੂ ਸੰਗਠਨਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਇਕੱਠੇ ਹੋ ਕੇ ਨਾਜਾਇਜ਼ ਮਸਜਿਦ ਨੂੰ ਢਾਹੁਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। #subhead1 ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਹੀ ਭਾਰਤੀ ਦੰਡਾਵਲੀ ਦੀ ਧਾਰਾ 163 ਲਾਗੂ ਕਰ ਚੁੱਕਾ ਹੈ। ਭਾਵ 5 ਜਾਂ ਇਸ ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਣਗੇ। ਇਸ ਮਾਮਲੇ ਦੀ ਸੁਣਵਾਈ ਅੱਜ ਨਗਰ ਨਿਗਮ (ਐਮ.ਸੀ.) ਦੀ ਅਦਾਲਤ ਵਿੱਚ ਵੀ ਹੋਣੀ ਹੈ। ਹਿੰਦੂ ਸੰਗਠਨਾਂ ਦੇ ਪ੍ਰਦਰਸ਼ਨ ਦੇ ਸੱਦੇ ਤੋਂ…
Read More

ਨੇਵੀ ਅਤੇ ਡੀਆਰਡੀਓ ਨੇ ਓਡੀਸ਼ਾ ‘ਚ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

ਓਡੀਸ਼ਾ। ਨੇਵੀ ਅਤੇ ਡੀਆਰਡੀਓ ਨੇ ਓਡੀਸ਼ਾ ਦੇ ਤੱਟ ਤੋਂ ਵਰਟੀਕਲ ਲਾਂਚ ਸ਼ਾਰਟ ਰੇਂਜ ਸਰਫੇਸ ਟੂ ਏਅਰ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ। ਇਹ ਪਰੀਖਣ ਜ਼ਮੀਨ ਆਧਾਰਿਤ ਵਰਟੀਕਲ ਲਾਂਚਰ ਤੋਂ ਕੀਤਾ ਗਿਆ ਸੀ। ਪ੍ਰੀਖਣ ਦੇ ਹਿੱਸੇ ਵਜੋਂ, ਘੱਟ ਉਚਾਈ 'ਤੇ ਉੱਡਣ ਵਾਲੇ ਇੱਕ ਤੇਜ਼ ਰਫ਼ਤਾਰ ਹਵਾਈ ਟੀਚੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ।  ਰੱਖਿਆ ਮੰਤਰਾਲੇ ਨੇ ਕਿਹਾ ਕਿ ਮਿਜ਼ਾਈਲ ਪ੍ਰਣਾਲੀ ਨੇ ਟੀਚੇ ਨੂੰ ਸਫਲਤਾਪੂਰਵਕ ਟਰੈਕ ਕੀਤਾ ਅਤੇ ਨਸ਼ਟ ਕਰ ਦਿੱਤਾ। ਮੰਤਰਾਲੇ ਨੇ ਕਿਹਾ ਕਿ ਇਸ ਟੈਸਟ ਦਾ ਉਦੇਸ਼ ਨੇੜਤਾ ਫਿਊਜ਼ ਅਤੇ ਹਥਿਆਰ ਪ੍ਰਣਾਲੀ ਦੇ ਖੋਜੀ ਵਰਗੇ ਅਪਡੇਟ ਕੀਤੇ ਤੱਤਾਂ ਦੀ ਜਾਂਚ ਕਰਨਾ ਸੀ।
Read More

ਮਨੀਪੁਰ ਵਿੱਚ ਭਾਰੀ ਮਾਤਰਾ ਵਿੱਚ ਅਸਲਾ ਬਰਾਮਦ

ਇੰਫਾਲ। ਵੀਰਵਾਰ ਨੂੰ ਮਣੀਪੁਰ ਦੇ ਚੂਰਾਚੰਦਪੁਰ ਜ਼ਿਲੇ 'ਚ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ। ਬਰਾਮਦ ਹੋਏ ਹਥਿਆਰਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਫੌਜ ਅਤੇ ਪੁਲਿਸ ਨੇ ਮਿਲ ਕੇ 48 ਘੰਟੇ ਤੱਕ ਆਪਰੇਸ਼ਨ ਚਲਾਇਆ।  ਇਸ ਦੌਰਾਨ ਬਦਮਾਸ਼ਾਂ ਨੇ ਬੁੱਧਵਾਰ ਰਾਤ ਕਰੀਬ 12.50 ਵਜੇ ਜਿਰੀਬਾਮ ਜ਼ਿਲ੍ਹੇ ਦੇ ਬੋਰੋਬੇਕਰਾ ਵਿੱਚ ਇੱਕ ਪ੍ਰਾਇਮਰੀ ਹੈਲਥ ਸੈਂਟਰ ਨੂੰ ਅੱਗ ਲਗਾ ਦਿੱਤੀ। ਇਹ ਘਟਨਾ ਪੁਲੀਸ ਚੌਕੀ ਤੋਂ ਮਹਿਜ਼ 150 ਮੀਟਰ ਦੀ ਦੂਰੀ ’ਤੇ ਵਾਪਰੀ। ਇਸ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਘਟਨਾ ਪਿੱਛੇ ਕੁੱਕੀ ਭਾਈਚਾਰੇ ਦੇ ਲੋਕਾਂ ਦਾ ਹੱਥ ਹੋਣ ਦਾ ਸ਼ੱਕ ਹੈ।  #subhead1 ਦੂਜੇ ਪਾਸੇ ਰਾਜਧਾਨੀ…
Read More

ਐੱਨ. ਐੱਸ. ਏ. ਅਜੀਤ ਡੋਵਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

  ਰੂਸ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਅਜੀਤ ਡੋਭਾਲ ਨੇ 12 ਸਤੰਬਰ ਨੂੰ ਸੇਂਟ ਪੀਟਰਸਬਰਗ 'ਚ ਮੁਲਾਕਾਤ ਕੀਤੀ। ਇਸ ਦਾ 51 ਸਕਿੰਟ ਦਾ ਵੀਡੀਓ ਸ਼ੁੱਕਰਵਾਰ ਨੂੰ ਸਾਹਮਣੇ ਆਇਆ। ਇਸ ਦੌਰਾਨ ਡੋਭਾਲ ਨੇ ਪੀਐਮ ਮੋਦੀ ਦੇ ਯੂਕਰੇਨ ਦੌਰੇ ਬਾਰੇ ਪੁਤਿਨ ਨੂੰ ਜਾਣਕਾਰੀ ਦਿੱਤੀ।  #subhead1 ਐੱਨ. ਐੱਸ. ਏ. ਨੇ ਕਿਹਾ, 'ਜਿਵੇਂ ਪ੍ਰਧਾਨ ਮੰਤਰੀ ਮੋਦੀ ਨੇ ਤੁਹਾਡੇ ਨਾਲ ਟੈਲੀਫੋਨ 'ਤੇ ਗੱਲ ਕੀਤੀ, ਉਹ ਤੁਹਾਨੂੰ ਆਪਣੀ ਯੂਕਰੇਨ ਯਾਤਰਾ ਅਤੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਆਪਣੀ ਮੁਲਾਕਾਤ ਬਾਰੇ ਜਾਣਕਾਰੀ ਦੇਣ ਲਈ ਉਤਸ਼ਾਹਿਤ ਸਨ। ਉਹ ਚਾਹੁੰਦਾ ਸੀ ਕਿ ਮੈਂ ਰੂਸ ਜਾਵਾਂ ਅਤੇ ਤੁਹਾਨੂੰ ਵਿਅਕਤੀਗਤ ਤੌਰ 'ਤੇ ਮਿਲਾਂ ਅਤੇ ਤੁਹਾਨੂੰ…
Read More

ਚੀਨ ਨਾਲ ਵਿਵਾਦ 75 ਪ੍ਰਤੀਸ਼ਤ ਹੋਇਆ ਹੱਲ : ਜੈਸ਼ੰਕਰ

ਦਿੱਲੀ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਕਿ ਚੀਨ ਨਾਲ ਵਿਵਾਦ ਦਾ 75% ਹੱਲ ਹੋ ਗਿਆ ਹੈ। ਵਿਦੇਸ਼ ਮੰਤਰੀ ਨੇ ਇਹ ਵੀ ਕਿਹਾ ਕਿ ਸਰਹੱਦ 'ਤੇ ਵਧਦੇ ਫੌਜੀਕਰਨ ਦਾ ਮੁੱਦਾ ਅਜੇ ਵੀ ਗੰਭੀਰ ਹੈ। ਸਵਿਟਜ਼ਰਲੈਂਡ ਦੇ ਜੇਨੇਵਾ 'ਚ ਇਕ ਸੰਮੇਲਨ ਦੌਰਾਨ ਬੋਲਦਿਆਂ ਜੈਸ਼ੰਕਰ ਨੇ ਕਿਹਾ ਕਿ 2020 'ਚ ਚੀਨ ਅਤੇ ਭਾਰਤ ਵਿਚਾਲੇ ਗਲਵਾਨ ਝੜਪ ਨੇ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਸਰਹੱਦ 'ਤੇ ਹਿੰਸਾ ਤੋਂ ਬਾਅਦ ਕੋਈ ਨਹੀਂ ਕਹਿ ਸਕਦਾ ਕਿ ਇਸ ਨਾਲ ਹੋਰ ਸਬੰਧ ਪ੍ਰਭਾਵਿਤ ਨਹੀਂ ਹੋਣਗੇ। #subhead1  ਜੈਸ਼ੰਕਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਸਰਹੱਦ 'ਤੇ…
Read More

ਮਿਸ ਸਵਿਟਜ਼ਰਲੈਂਡ ਦੀ ਫਾਈਨਲਿਸਟ ਨੂੰ ਉਸ ਦੇ ਪਤੀ ਨੇ ਗਲਾ ਘੁੱਟ ਕੇ ਮਾਰਿਆ

  ਸਵਿਟਜ਼ਰਲੈਂਡ। ਮਿਸ ਸਵਿਟਜ਼ਰਲੈਂਡ ਦੀ ਫਾਈਨਲਿਸਟ ਕ੍ਰਿਸਟੀਨਾ ਜੋਕਸੀਮੋਵਿਚ ਦਾ ਕਤਲ ਉਸ ਦੇ ਪਤੀ ਥਾਮਸ ਨੇ ਕੀਤਾ ਸੀ। ਥਾਮਸ ਨੇ ਕ੍ਰਿਸਟੀਨਾ ਦੀ ਲਾਸ਼ ਦੇ ਕਈ ਟੁਕੜੇ ਕਰ ਦਿੱਤੇ ਸਨ। ਉਸਨੇ ਇਹਨਾਂ ਵਿੱਚੋਂ ਬਹੁਤ ਸਾਰੇ ਟੁਕੜਿਆਂ ਨੂੰ ਇੱਕ ਬਲੈਂਡਰ ਵਿੱਚ ਪੀਸਿਆ। ਇਸ ਨੂੰ ਛੁਪਾਉਣ ਲਈ ਉਸ ਨੇ ਘੋਲ ਵਿਚ ਤੇਜ਼ਾਬ ਮਿਲਾ ਦਿੱਤਾ ਸੀ। ਇਹ ਖੁਲਾਸਾ ਸਵਿਟਜ਼ਰਲੈਂਡ ਪੁਲਿਸ ਦੇ ਜਾਂਚ ਅਧਿਕਾਰੀਆਂ ਨੇ ਕੀਤਾ ਹੈ।  #subhead1 ਸਕਾਈ ਨਿਊਜ਼ ਦੀ ਰਿਪੋਰਟ ਮੁਤਾਬਕ 38 ਸਾਲਾ ਮਾਡਲ ਕ੍ਰਿਸਟੀਨਾ ਦੀ ਇਸ ਸਾਲ 13 ਫਰਵਰੀ ਨੂੰ ਹੱਤਿਆ ਕਰ ਦਿੱਤੀ ਗਈ ਸੀ। ਕ੍ਰਿਸਟੀਨਾ ਦੀ ਲਾਸ਼ ਬਿਨਿੰਗੇਨ ਸ਼ਹਿਰ ਵਿੱਚ ਉਸਦੇ ਘਰ ਦੇ ਲਾਂਡਰੀ ਰੂਮ ਵਿੱਚ ਮਿਲੀ ਸੀ। ਕਤਲ ਤੋਂ ਇੱਕ ਦਿਨ…
Read More

ਇਜ਼ਰਾਈਲ ਨੇ ਸੀਰੀਆ ਵਿਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ

ਇਜ਼ਰਾਈਲ। ਇਜ਼ਰਾਇਲੀ ਫੌਜ ਨੇ ਸੀਰੀਆ 'ਚ ਈਰਾਨ ਦੇ ਹਥਿਆਰਾਂ ਦੇ ਅੱਡੇ 'ਤੇ ਛਾਪਾ ਮਾਰਿਆ ਹੈ। ਇਜ਼ਰਾਈਲੀ ਫੌਜ ਨੇ ਐਤਵਾਰ (8 ਸਤੰਬਰ) ਨੂੰ ਮੱਧ ਸੀਰੀਆ 'ਤੇ ਹਵਾਈ ਹਮਲਾ ਕੀਤਾ। ਇਸ ਹਮਲੇ 'ਚ 14 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 43 ਲੋਕ ਜ਼ਖਮੀ ਹੋ ਗਏ ਸਨ। #subhead1  ਹੁਣ ਸੀਰੀਆ ਦੀਆਂ ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਜਗ੍ਹਾ 'ਤੇ ਇਜ਼ਰਾਈਲ ਨੇ ਹਮਲਾ ਕੀਤਾ ਸੀ, ਉੱਥੇ ਈਰਾਨ ਅਤੇ ਸੀਰੀਆ ਨੇ ਮਿਲ ਕੇ ਰਸਾਇਣਕ ਹਥਿਆਰ ਬਣਾਏ ਸਨ। ਹਵਾਈ ਹਮਲੇ ਤੋਂ ਬਾਅਦ, ਕੁਝ ਇਜ਼ਰਾਈਲੀ ਸੈਨਿਕ ਹੈਲੀਕਾਪਟਰਾਂ ਤੋਂ ਹੇਠਾਂ ਉਤਰੇ। ਇਸ ਦੌਰਾਨ ਉਨ੍ਹਾਂ ਵਿਚਾਲੇ ਝੜਪ ਹੋ ਗਈ, ਜਿਸ 'ਚ ਕੁਝ ਸੀਰੀਆਈ ਲੋਕਾਂ…
Read More

ਤੂਫ਼ਾਨ ਯਾਗੀ ਕਾਰਨ ਵੀਅਤਨਾਮ ਵਿੱਚ 199 ਲੋਕਾਂ ਦੀ ਹੋਈ ਮੌਤ

ਵੀਅਤਨਾਮ। ਵੀਅਤਨਾਮ ਵਿੱਚ ਤੂਫ਼ਾਨ ਯਾਗੀ ਕਾਰਨ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ 199 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵੀਅਤਨਾਮੀ ਅਖਬਾਰ ਵੀਐਨ ਐਕਸਪ੍ਰੈਸ ਮੁਤਾਬਕ 128 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। 800 ਤੋਂ ਵੱਧ ਜ਼ਖਮੀ ਹੋਏ ਹਨ।  ਲਾਲ ਨਦੀ ਵਿਚ ਹੜ੍ਹ ਆਉਣ ਤੋਂ ਬਾਅਦ ਰਾਜਧਾਨੀ ਹਨੋਈ ਪਾਣੀ ਵਿਚ ਡੁੱਬ ਗਈ। ਫਿਲਹਾਲ ਪਾਣੀ ਦਾ ਪੱਧਰ ਘੱਟ ਗਿਆ ਹੈ ਪਰ ਕਈ ਇਲਾਕੇ ਅਜੇ ਵੀ ਪਾਣੀ ਨਾਲ ਭਰੇ ਹੋਏ ਹਨ। ਪਾਣੀ ਭਰਨ ਕਾਰਨ ਹਨੋਈ ਵਿੱਚ ਫਾਪ ਵਾਨ-ਕਾਉ ਗੀ ਐਕਸਪ੍ਰੈਸਵੇਅ ਦਾ ਇੱਕ ਹਿੱਸਾ ਪਾਣੀ ਵਿੱਚ ਡੁੱਬ ਗਿਆ। ਇਸ ਕਾਰਨ ਆਵਾਜਾਈ ਠੱਪ ਹੋ ਗਈ। #subhead1 ਹੜ੍ਹਾਂ ਨਾਲ ਹਜ਼ਾਰਾਂ ਲੋਕ ਪ੍ਰਭਾਵਿਤ, ਕਿਸਾਨਾਂ ਨੂੰ ਹੋਇਆ ਜ਼ਿਆਦਾ…
Read More

ਸਕੂਲ ਨੂੰ ਧਮਕੀ ਦੇਣ ਤੋਂ ਬਾਅਦ 2 ਵਿਅਕਤੀਆਂ 'ਤੇ ਮਾਮਲਾ ਦਰਜ, ਹਥਿਆਰ ਜ਼ਬਤ: ਓ.ਪੀ.ਪੀ

ਟੋਰਾਂਟੋ। ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਸਾਲ ਦੇ ਸ਼ੁਰੂ ਵਿੱਚ ਕੋਲਿੰਗਵੁੱਡ ਹਾਈ ਸਕੂਲ ਨੂੰ ਧਮਕੀ ਦਿੱਤੇ ਜਾਣ ਤੋਂ ਬਾਅਦ ਦੋ 18-ਸਾਲ ਦੇ ਵਿਅਕਤੀਆਂ ਨੂੰ ਚਾਰਜ ਕੀਤਾ ਹੈ ਅਤੇ ਹਥਿਆਰ ਜ਼ਬਤ ਕੀਤੇ ਹਨ। ਵੀਰਵਾਰ ਨੂੰ ਇੱਕ ਨਿਊਜ਼ ਰੀਲੀਜ਼ ਵਿੱਚ, ਓਪੀਪੀ ਦੀ ਕੋਲਿੰਗਵੁੱਡ ਅਤੇ ਬਲੂ ਮਾਉਂਟੇਨਜ਼ ਡਿਟੈਚਮੈਂਟ ਨੇ ਕਿਹਾ ਕਿ ਉਸਨੂੰ ਇੱਕ ਸਾਬਕਾ ਵਿਦਿਆਰਥੀ ਦੁਆਰਾ ਬਣਾਏ ਗਏ ਕੋਲਿੰਗਵੁੱਡ ਕਾਲਜੀਏਟ ਇੰਸਟੀਚਿਊਟ ਨੂੰ ਸੰਭਾਵਿਤ ਖਤਰੇ ਬਾਰੇ ਬੁੱਧਵਾਰ ਨੂੰ ਇੱਕ ਰਿਪੋਰਟ ਮਿਲੀ ਹੈ। ਪੁਲਿਸ ਨੇ ਕਿਹਾ ਕਿ ਇਹ ਧਮਕੀ ਮਾਰਚ ਵਿੱਚ ਦਿੱਤੀ ਗਈ ਸੀ। ਪੁਲਿਸ ਨੇ ਕਿਹਾ ਕਿ `ਖਤਰਾ ਨੇੜੇ ਨਹੀਂ ਸੀ` ਪਰ ਇਹ ਧਮਕੀਆਂ ਨੂੰ ਗੰਭੀਰਤਾ ਨਾਲ ਲੈਂਦਾ ਹੈ।…
Read More

ਲੋਇਡਮਿੰਸਟਰ ‘ਚ 3 ਲੋਕਾਂ ਦੀ ਹੱਤਿਆ

ਐਡਮਿੰਟਨ। ਲੋਇਡਮਿੰਸਟਰ ਦੇ ਇੱਕ ਘਰ ਵਿੱਚ ਬੁੱਧਵਾਰ ਨੂੰ ਮ੍ਰਿਤਕ ਪਾਏ ਗਏ ਤਿੰਨ ਵਿਅਕਤੀਆਂ ਦੀ ਖੋਜ ਨੂੰ ਤੀਹਰੀ ਹੱਤਿਆ ਦੇ ਰੂਪ ਵਿੱਚ ਜਾਂਚਿਆ ਜਾ ਰਿਹਾ ਹੈ। ਵੀਰਵਾਰ ਨੂੰ ਇੱਕ ਨਿਊਜ਼ ਕਾਨਫਰੰਸ ਵਿੱਚ, ਇੰਸ. ਲੋਇਡਮਿੰਸਟਰ ਆਰਸੀਐਮਪੀ ਦੇ ਡਿਟੈਚਮੈਂਟ ਕਮਾਂਡਰ, ਬ੍ਰਾਇਨ ਨਿਕੋਲ ਨੇ ਕਿਹਾ ਕਿ ਸ਼ਾਮ 6 ਵਜੇ ਦੇ ਕਰੀਬ ਪੁਲਿਸ ਨੂੰ ਜਾਂਚ ਲਈ ਬੁਲਾਏ ਜਾਣ ਤੋਂ ਬਾਅਦ ਜਾਂਚ ਸ਼ੁਰੂ ਹੋਈ। ਅਧਿਕਾਰੀਆਂ ਨੇ ਅੰਦਰ ਤਿੰਨ ਲੋਕਾਂ ਦੀਆਂ ਲਾਸ਼ਾਂ ਲੱਭੀਆਂ।  ਨਿਕੋਲ ਨੇ ਕਿਹਾ ਕਿ ਜਾਂਚਕਰਤਾ ਘਟਨਾ ਸਥਾਨ 'ਤੇ ਸਬੂਤ ਇਕੱਠੇ ਕਰਨਾ ਜਾਰੀ ਰੱਖਦੇ ਹਨ। `ਜਨਤਕ ਸੁਰੱਖਿਆ ਲਈ ਕੋਈ ਫੌਰੀ ਚਿੰਤਾ ਨਹੀਂ ਹੈ। ਜਦੋਂ ਕਿ ਮੈਂ ਸਮਝਦਾ ਹਾਂ ਕਿ ਪੁਲਿਸ ਦੀ ਜ਼ਿਆਦਾ ਮੌਜੂਦਗੀ ਲੋਕਾਂ ਲਈ…
Read More

ਏਅਰ ਕੈਨੇਡਾ ਨੇ ਕਿਹਾ- ਸਰਕਾਰ ਪਾਇਲਟਾਂ ਦੀ ਹੜਤਾਲ ਨੂੰ ਰੋਕਣ ਲਈ ਦੇਵੇ ਦਖ਼ਲ

ਕੈਨੇਡਾ।  ਏਅਰ ਕੈਨੇਡਾ ਨੇ ਵੀਰਵਾਰ ਨੂੰ ਕਿਹਾ ਕਿ ਫੈਡਰਲ ਸਰਕਾਰ ਨੂੰ ਕਦਮ ਚੁੱਕਣ ਅਤੇ ਪਾਇਲਟਾਂ ਨੂੰ ਹੜਤਾਲ ਕਰਨ ਤੋਂ ਰੋਕਣ ਦੀ ਜ਼ਰੂਰਤ ਹੋਏਗੀ ਜੇਕਰ ਦੋਵੇਂ ਧਿਰਾਂ ਕਿਸੇ ਸਮਝੌਤੇ 'ਤੇ ਨਹੀਂ ਪਹੁੰਚ ਸਕਦੀਆਂ, ਚੇਤਾਵਨੀ ਦਿੱਤੀ ਕਿ ਨੌਕਰੀ ਦੀ ਕਾਰਵਾਈ ਹਰ ਰੋਜ਼ ਘੱਟੋ-ਘੱਟ 110,000 ਯਾਤਰੀਆਂ ਲਈ ਯਾਤਰਾ ਯੋਜਨਾਵਾਂ ਨੂੰ ਵਿਗਾੜ ਦੇਵੇਗੀ। ਕੰਪਨੀ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਏਅਰ ਲਾਈਨ ਪਾਇਲਟ ਐਸੋਸੀਏਸ਼ਨ (ਏਐਲਪੀਏ), ਜੋ ਕਿ ਏਅਰ ਕੈਨੇਡਾ ਅਤੇ ਏਅਰ ਕੈਨੇਡਾ ਰੂਜ ਵਿੱਚ 5,200 ਪਾਇਲਟਾਂ ਦੀ ਨੁਮਾਇੰਦਗੀ ਕਰਦੀ ਹੈ, ਨਾਲ ਗੱਲਬਾਤ ਅਜੇ ਵੀ ਨਾਜ਼ੁਕ ਸਮਾਂ ਸੀਮਾ ਤੋਂ ਪਹਿਲਾਂ ਜਾਣ ਵਾਲੇ ਦਿਨਾਂ ਵਿੱਚ ਰੁਕੀ ਹੋਈ ਹੈ।  ਇਸ ਵਿਚ ਕਿਹਾ ਗਿਆ ਹੈ, `ਹਵਾਈ…
Read More

ਓਰਮਸਟਾਊਨ ‘ਚ ਆਈ.ਐੱਸ.ਆਈ.ਐੱਸ ਸਮਰਥਕ ਗ੍ਰਿਫ਼ਤਾਰ

ਮਾਂਟਰੀਅਲ। ਪਿਛਲੇ ਹਫ਼ਤੇ ਆਰ.ਸੀ.ਐਮ.ਪੀ. ਨੇ ਓਰਮਸਟਾਊ, ਕਿਊਬਿਕ ਵਿੱਚ ਇੱਕ ਆਈਐੱਸਆਈਐੱਸ ਸ਼ੱਕੀ ਅੱਤਵਾਦੀ ਨੂੰ ਗਿਫ਼ਤਾਰ ਕੀਤਾ ਅਤੇ ਸਮਾਲ ਕਮਿਊਨਿਟੀ ਦੇ ਨਿਵਾਸੀ ਸਹਿਮੇ ਹੋਏ ਹਨ। ਨਿਊਯਾਰਕ ਵਿੱਚ ਦਰਜ ਕੀਤੇ ਗਏ ਅਦਾਲਤ ਦੇ ਦਸਤਾਵੇਜ਼ਾਂ ਅਨੁਸਾਰ ਮੁਹੰਮਦ ਸ਼ਾਹਜੇਬ ਖਾਨ `ਤੇ 9/11 ਦੇ ਬਾਅਦ ਤੋਂ ਅਮਰੀਕੀ ਧਰਤੀ `ਤੇ ਸਭਤੋਂ ਵੱਡਾ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ। ਇੱਕ ਮੌਕੇ ਦੀ ਗਵਾਹ ਏਲਿਜ਼ਾਬੇਥ ਹੇਨਸ਼ਾ ਨੇ ਇਲੀਅਟ ਦੇ ਸਾਹਮਣੇ ਦੇ ਪੋਰਚ `ਤੇ ਹਥਕੜੀ ਵਿੱਚ ਇੱਕ ਔਰਤ ਅਤੇ ਇੱਕ ਪੁਰਸ਼ ਨੂੰ ਦੇਖਣ ਬਾਰੇ ਦੱਸਿਆ। ਉੱਥੇ ਇੱਕ ਕਾਰ ਸੀ ਅਤੇ ਅਸੀਂ ਉਨ੍ਹਾਂ ਨੂੰ ਬਾਅਦ ਵਿੱਚ ਉਸਦੀ ਤਲਾਸ਼ੀ ਲੈਂਦੇ ਹੋਏ ਵੇਖਿਆ। ਬਾਅਦ ਵਿਚ ਉਹ ਇੱਕ ਬੈਗ ਲੈ ਕੇ ਚਲੇ ਗਏ।…
Read More

सीआईए स्टाफ ने चार लोगों को गिरफ्तार करके 33 किलो 900 ग्राम चरस की बरामद

यमुनानगर- हरियाणा के यमुनानगर में सीआईए स्टाफ ने 33 किलो 900 ग्राम की चरस बरामद की है। इस चरस की तस्करी के लिए नाबालिग लड़कियों का इस्तेमाल किया जाता था। पुलिस ने इस संबंध में चार लोगों को गिरफ्तार किया है।सीआईए स्टाफ के इंस्पेक्टर यादविंदर सिंह ने बताया कि उन्हें सूचना मिली थी कि ट्रेन के माध्यम से चरस की खेप आ रही है। जिसको लेकर टीम गठित की, जिसने चार लोगों को गिरफ्तार किया। गिरफ्तार किए लोगों में तीन नाबालिग लड़कियां हैं जिनका इस्तेमाल चरस तस्करी में किया जाता था। उन्होंने बताया कि 33 किलो 900 ग्राम चरस बरामद…
Read More

कांंग्रेस ने हरियाणा चुनाव में अपने स्टार प्रचारकों का लिस्ट किया जारी

हरियाणा-हरियाणा विधानसभा चुनाव के मद्देनजर तमाम पार्टियां सत्ता हासिल करने के लिए आखिरी प्रयास तक अजमा रही है। इस रेस में मुख्य तौर पर कांग्रेस और बीजेपी शामिल है, जो बहुमत के आंकड़े को पार कर सकती है। इस चुनाव के लिए सभी पार्टियों के तमाम प्रत्याशियों ने गत दिवस तक नामांकन भी भर दिया है। अब कांंग्रेस ने हरियाणा चुनाव में अपने स्टार प्रचारकों का लिस्ट जारी कर दी है।इस सूची में 40 नेताओं के नाम हैं। मल्लिका अर्जुन खड़गे, राहुल गांधी, प्रियंका गांधी, सोनिया गांधी के साथ-साथ हिमाचल प्रदेश के मुख्यमंत्री सुखविंदर सिंह सुक्खू का नाम भी स्टार…
Read More

कैथल: कार की ट्रक से हुई टक्कर में तीनों लोगों की मौके पर मौत

कैथल- हरियाणा के कैथल जिले में अपने गांव सतनाली जिला महेंद्रगढ़ से दो युवक अपने दोस्त फौजी परमिंद्र को चंडीगढ़ छोड़ने जा रहे थे, तभी रात करीब 2 बजे कैथल के गांव करोड़ा के पास निकल रहे नेशनल हाईवे 152-डी पर उनकी स्कार्पियो गाड़ी की ट्रक के साथ टक्कर लगी और तीनों की मौके पर ही मौत हो गई। मृतकों में 35 वर्षीय कृष्ण, 25 वर्षीय सुदीप और 32 वर्षीय परविंद्र फौजी है।जांच अधिकारी रामवीर शर्मा ने बताया कि परविंदर युवक भारतीय सेवा में लगा हुआ था, जो घर छुट्टी पर आया हुआ था। वीरवार देर रात अपने दोस्तों के…
Read More

3 found dead in Lloydminster were murdered in ‘targeted’ attack: RCMP

Calgary | RCMP say three people found dead in a home in Lloydminster, Sask. were murdered in a targeted attack. Emergency crews were called to a home on the Saskatchewan side of the border town, around 50th Street and 47th Avenue for a wellness check. Responding officers found three people dead inside the home. Mounties have not said how the people died, their ages or their genders, but say it appears to be a targeted, isolated incident. Multiple media reports from the scene show yellow police tape blocking off a home, as well as an adjacent road and alleyway. Investigators…
Read More

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ 'ਚ ਲੜਕੀ ਨਾਲ ਜਬਰ ਜਨਾਹ ਦੀ ਘਟਨਾ 'ਤੇ ਲਿਆ ਸਖ਼ਤ ਨੋਟਿਸ, ਦੋਸ਼ੀ ਗਿ੍ਫ਼ਤਾਰ

ਚੰਡੀਗੜ੍ਹ। ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਖਬਰਾਂ ਜਿਸ ਵਿੱਚ ਡਾਕ ਵਿਭਾਗ ਵਿੱਚ ਕੰਮ ਕਰਦੀ 20 ਸਾਲਾ ਲੜਕੀ ਜਦੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਨਹੀਂ ਆਈ ਤਾਂ ਉਸਦੇ ਪਰਿਵਾਰ ਵੱਲੋਂ ਕਾਫੀ ਲੱਭਣ ਤੇ ਉਸਦਾ ਕੁਝ ਪਤਾ ਨਾ ਲੱਗਾ। ਅਗਲੇ ਦਿਨ ਇਹ ਲੜਕੀ ਦਿੱਲੀ ਦੇ ਨੇੜਲੇ ਇਲਾਕੇ ਵਿੱਚ ਪੁਲਿਸ ਨੂੰ ਬੇਸੁੱਧ ਹਾਲਤ ਵਿੱਚ ਮਿਲੀ। ਇਸ ਲੜਕੀ ਨੂੰ ਬਾਅਦ ਵਿੱਚ ਉਸ ਦੇ ਪਰਿਵਾਰ ਨੇ ਪੁਲਿਸ ਦੀ ਸਹਾਇਤਾ ਨਾਲ ਜਲੰਧਰ ਵਿੱਚ ਆਪਣੇ ਘਰ ਲਿਆਉਂਦਾ। ਇਸ ਘਟਨਾ ਦੌਰਾਨ ਇਸ ਲੜਕੀ ਕੁਕਰਮ ਹੋਇਆ। #subhead1 ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਗਿੱਲ ਵੱਲੋਂ ਮੀਡੀਆ ਵਿੱਚ ਪ੍ਰਕਾਸ਼ਿਤ ਹੋਈ ਇਸ ਖਬਰ ਦਾ ਗੰਭੀਰ…
Read More

ਨਗਰ ਨਿਗਮ ਵੱਲੋਂ ਪਬਲਿਕ ਪਖਾਨਿਆਂ ‘ਤੇ ਕੰਮ ਕਰਦੇ ਸਫਾਈ ਸੇਵਕਾਂ ਵੱਲੋਂ ਮੁਜ਼ਾਹਰੇ ਦੌਰਾਨ ਲਾਏ ਦੋਸ਼ਾਂ ਦਾ ਖੰਡਨ

ਐਸ.ਏ.ਐਸ. ਨਗਰ। ਨਗਰ ਨਿਗਮ ਅਧੀਨ ਆਉਂਦੇ ਪਬਲਿਕ ਪਖਾਨਿਆਂ ਤੇ ਕੰਮ ਕਰਦੇ ਸਫਾਈ ਸੇਵਕਾਂ ਵੱਲੋਂ ਕਲ੍ਹ ਮੁਜ਼ਾਹਰਾ ਕਰਦੇ ਹੋਏ ਲਾਏ ਗਏ ਦੋਸ਼ਾਂ ਦਾ ਨਗਰ ਨਿਗਮ ਐਸ.ਏ.ਐਸ. ਨਗਰ, ਮੋਹਾਲੀ ਦੇ ਅਧਿਕਾਰੀਆਂ ਨੇ ਸਖ਼ਤ ਸ਼ਬਦਾਂ ਚ ਖੰਡਨ ਕੀਤਾ ਹੈ। ਕਮਿਸ਼ਨਰ ਨਵਜੋਤ ਕੌਰ ਅਨੁਸਾਰ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਪੈਂਦੇ ਪਬਲਿਕ ਟਾਇਲਟਸ ਦੀ “ਓਪਰੇਸ਼ਨ ਅਤੇ ਮੇਂਟੀਨੈਂਸ” ਦਾ ਕੰਮ ਅਪ੍ਰੈਲ, 2024 ਤੋਂ ਸੁਲਭ ਇੰਟਰਨੈਸ਼ਲ (ਐਨ.ਜੀ.ਓ) ਨੂੰ ਦਿੱਤਾ ਹੋਇਆ ਹੈ। ਸੁਲਭ ਇੰਟਰਨੈਸ਼ਨਲ ਵੱਲੋਂ ਦਿੱਤੀ ਗਈ ਪ੍ਰਪੋਜ਼ਲ ਅਨੁਸਾਰ ਉਨ੍ਹਾਂ ਵੱਲੋਂ ਇਹ ਕੰਮ ਪ੍ਰਤੀ ਟਾਇਲਟ ‘ਤੇ ਦੋ ਵਲੰਟੀਅਰਜ਼ ਤੋਂ ਕਰਵਾਇਆ ਜਾ ਰਿਹਾ ਹੈ। ਕੰਪਨੀ ਵੱਲੋਂ ਕੀਤੀ ਗਈ ਰਿਪੋਰਟ ਅਨੁਸਾਰ ਟਾਇਲਟਸ ‘ਤੇ ਜੋ ਵਲੰਟੀਅਰ ਕੰਮ ਕਰ ਰਹੇ ਹਨ, ਉਨ੍ਹਾਂ ਵਿੱਚੋਂ ਸਾਰਿਆਂ…
Read More

ਹਾਕੀ ਏਸ਼ੀਅਨ ਚੈਂਪੀਅਨਸ ਟਰਾਫੀ ਵਿੱਚ ਭਾਰਤ ਦੀ ਲਗਾਤਾਰ ਚੌਥੀ ਜਿੱਤ

ਮੁਹਾਲੀ। ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ 2024 ਵਿੱਚ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਹੈ। ਟੀਮ ਨੇ ਵੀਰਵਾਰ ਨੂੰ ਚੀਨ ਦੇ ਹੁਲੁਨਬਿਊਰ 'ਚ ਖੇਡੇ ਗਏ ਮੈਚ 'ਚ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ ਦੋ ਗੋਲ ਕੀਤੇ। ਭਾਰਤੀ ਟੀਮ ਪਹਿਲਾਂ ਹੀ ਸੈਮੀਫਾਈਨਲ 'ਚ ਪਹੁੰਚ ਚੁੱਕੀ ਹੈ। ਟੀਮ ਨੇ ਪਹਿਲੇ ਮੈਚ ਵਿੱਚ ਚੀਨ, ਦੂਜੇ ਵਿੱਚ ਜਾਪਾਨ ਅਤੇ ਤੀਜੇ ਵਿੱਚ ਮਲੇਸ਼ੀਆ ਨੂੰ ਹਰਾਇਆ। ਭਾਰਤੀ ਟੀਮ ਆਪਣਾ ਅਗਲਾ ਮੈਚ 14 ਸਤੰਬਰ ਨੂੰ ਕੱਟੜ ਵਿਰੋਧੀ ਪਾਕਿਸਤਾਨ ਨਾਲ ਖੇਡੇਗੀ। #subhead1 ਮੈਚ ਦਾ ਪਹਿਲਾ ਗੋਲ ਅਰਯਜੀਤ ਸਿੰਘ ਹੁੰਦਲ ਨੇ ਪਹਿਲੇ ਕੁਆਰਟਰ ਵਿੱਚ ਕੀਤਾ। ਭਾਰਤ ਲਈ ਅਰਜੀਤ ਸਿੰਘ ਹੁੰਦਲ ਨੇ 8ਵੇਂ…
Read More

ਪਿੰਡ ਮੁਬਾਰਕਪੁਰ ਦੇ ਸਰਕਾਰੀ ਕੰਨਿਆ ਹਾਈ ਸਕੂਲ ਵਿਖੇ ਕਰਵਾਈ ਗਈ ਬਲਾਕ ਪੱਧਰੀ ਪ੍ਰਤਿਯੋਗਿਤਾ

ਡੇਰਾਬਸੀ।  ਪਿੰਡ ਮੁਬਾਰਕਪੁਰ ਦੇ ਸਰਕਾਰੀ ਕੰਨਿਆ ਹਾਈ ਸਕੂਲ ਵਿਖੇ ਬਲਾਕ ਪੱਧਰੀ ਡਾਂਸ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਪ੍ਰਤੀਯੋਗਤਾ ਦਾ ਮੁੱਖ ਵਿਸ਼ਾ ਆਂਧਰਾ ਪ੍ਰਦੇਸ਼ ਦੀ ਸੱਭਿਅਤਾ ਅਤੇ ਲੋਕ ਨਾਚ ਨੂੰ ਪ੍ਰਫੁੱਲਿਤ ਕਰਨਾ ਸੀ। ਇਸ ਮੌਕੇ ਤੇ ਸਮੂਹ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਰਹੇ ਅਤੇਵਿਸ਼ੇਸ਼ ਤੌਰ ਤੇ ਪਹੁੰਚੇ ਮੁਬਾਰਕਪੁਰ ਦੇ ਕੌਂਸਲਰ ਮਨਵਿੰਦਰ ਸਿੰਘ ਟੋਨੀ ਰਾਣਾ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ । ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਜੈਸਮੀਨ, ਸੋਨੀਆ ਕੁੰਦਰਾ, ਰਮਾ ਕੱਕੜ, ਮਨਦੀਪ ਕੌਰ, ਲਵਲੀ ਸ਼ਰਮਾ, ਅਨੂ ਬਾਲਾ, ਸੋਨਿਕਾ, ਅੰਜੂ ਅਤੇ ਸੁਮਿਤ ਸ਼ਰਮਾ ਮੌਜੂਦ ਸੀ।
Read More

ਕਾਲਜ ਦੇ ਵਿਦਿਆਰਥੀਆਂ ਨੇ ਗੁਰਮਤਿ ਚੇਤਨਾ ਮਾਰਚ ਕੱਢਿਆ

ਜ਼ੀਰਕਪੁਰ। ਸਥਾਨਕ ਪਟਿਆਲਾ ਰੋਡ ਤੇ ਸਥਿਤ ਦਸਮੇਸ਼ ਖ਼ਾਲਸਾ ਕਾਲਜ ਵਿਖੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ-ਜੋਤਿ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ। ਇਸ ਮੌਕੇ ਕਾਲਜ ਦੇ ਗੁਰਮਤਿ ਭਵਨ ’ਚ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਨ ਉਪਰੰਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਕੀਰਤਨ ਕੀਤਾ ਗਿਆ। ਪਾਠ ਦੇ ਭੋਗ ਉਪਰੰਤ ਗੁਰਮਤਿ ਚੇਤਨਾ ਮਾਰਚ ਦਾ ਆਰੰਭ ਅਰਦਾਸ ਕਰਕੇ ਕੀਤਾ ਗਿਆ। ਇਸ ਮੌਕੇ ਨਿਰਮੈਲ ਸਿੰਘ (ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ…
Read More

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 38 ਆਈਏਐਸ ਅਤੇ 10 ਜ਼ਿਲ੍ਹਿਆਂ ਦੇ ਡੀਸੀ ਬਦਲੇ

ਚੰਡੀਗੜ੍ਹ। ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸਰਕਾਰ ਨੇ ਵੀਰਵਾਰ ਨੂੰ 38 ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਦਸ ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ ਗਏ ਹਨ। ਵਿਕਾਸ ਪ੍ਰਤਾਪ ਸਿੰਘ ਨੂੰ ਵਧੀਕ ਮੁੱਖ ਸਕੱਤਰ ਆਬਕਾਰੀ ਨਿਯੁਕਤ ਕੀਤਾ ਗਿਆ ਹੈ। ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਦੋਂਕਿ ਕ੍ਰਿਸ਼ਨ ਕੁਮਾਰ ਨੂੰ ਵਧੀਕ ਵਿੱਤ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਵਾਪਸ ਆਈ ਅਨਿੰਦਿਤਾ ਮਿੱਤਰਾ ਨੂੰ ਸਕੱਤਰ ਨਿਗਮ ਅਤੇ ਸੰਗਰੂਰ ਦੇ ਡੀ.ਸੀ. ਆਰਡਰ ਦੀ ਕਾਪੀ#morepic1#morepic2#morepic3#morepic4#morepic5
Read More

ਹਰਿਆਣਾ ਵਿੱਚ ਬਣੇਗੀ ਆਪ ਦੀ ਸਰਕਾਰ : ਰੰਧਾਵਾ

ਲਾਲੜੂ। ਹਲਕਾ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਹਰਿਆਣਾ ਦੇ ਵਿਧਾਨ ਸਭਾ ਹਲਕਾ ਅਸੰਧ ਵਿਖੇ ਪਾਰਟੀ ਉਮੀਦਵਾਰ ਅਮਨਦੀਪ ਸਿੰਘ ਜੁੰਡਲਾ ਦੇ ਮੁੱਖ ਚੋਣ ਦਫਤਰ ਦੇ ਉਦਘਟਾਨ ਮੌਕੇ ਕੀਤੀ ਜਾ ਰਹੀ ਪੂਜਾ ਵਿਚ ਸ਼ਾਮਲ ਹੋਏ ਅਤੇ ਪਾਰਟੀ ਦੀ ਕਾਮਯਾਬੀ ਲਈ ਅਰਦਾਸ ਕੀਤੀ। ਇਸ ਦੌਰਾਨ ਵੱਡੀ ਗਿਣਤੀ ਪਾਰਟੀ ਵਰਕਰ ਅਤੇ ਹਲਕਾ ਵਾਸੀ ਮੌਜੂਦ ਸਨ। #subhead1 ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਹਰਿਆਣਾ ਦੇ ਵੋਟਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ। ਲੋਕੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿਮ ਦੀ ਤਰ੍ਹਾਂ ਹਰਿਆਣਾ ਵਿੱਚ ਵੀ ਪ੍ਰਸ਼ਾਸਨਿਕ ਸੁਵਿਧਾਵਾਂ ਲੈਣ…
Read More

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਵੇਕਲੀ ਪਹਿਲ: ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ

ਚੰਡੀਗੜ੍ਹ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ। ਸ. ਬੈਂਸ ਦੇ ਇਸ ਉਪਰਾਲੇ ਨਾਲ ਵਿਧਾਨ ਸਭਾ ਦੇ ਸਾਰੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਈ ਜਾਵੇਗੀ। ਇਸ ਮੈਪਿੰਗ ਲਈ ਪਿੰਡਾਂ ਦੀਆਂ ਗਲੀਆਂ, ਟੋਭੇ, ਪਿੰਡ ਦੀ ਫਿਰਨੀ, ਮੰਦਰ, ਗੁਰਦੁਆਰਾ, ਸਕੂਲ, ਕਮਿਊਨਿਟੀ ਸੈਂਟਰ, ਹਸਪਤਾਲ ਨੂੰ ਸ਼ਾਮਲ ਕੀਤਾ ਗਿਆ ਹੈ।ਇਹ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾ ਰਿਹਾ ਹੈ। ਇਸ ਕਾਰਜ ਦੇ ਨੇਪਰੇ ਚੜ੍ਹਨ ਨਾਲ ਪਿੰਡ ਵਿੱਚ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ ਵਾਰ-ਵਾਰ ਪਿੰਡ ਦੇ ਗੇੜੇ ਨਹੀਂ ਮਾਰਨੇ…
Read More

ਭਾਜਪਾ ਦੇਸ਼ ਦੇ ਲੋਕਾਂ ਨੂੰ ਤੋੜਨ ਲਈ ਵੰਡਣ ਵਾਲੀ ਰਾਜਨੀਤੀ ਦੀ ਵਰਤੋਂ ਕਰ ਰਹੀ ਹੈ: ਰਾਜਾ ਵੜਿੰਗ

  ਮੁਹਾਲੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇੱਕ ਬਿਆਨ ਜਾਰੀ ਕਰਦਿਆਂ ਰਾਹੁਲ ਗਾਂਧੀ ਜੀ ਦੀ ਅਮਰੀਕਾ ਫੇਰੀ ਦੌਰਾਨ ਕੀਤੀ ਗਈ ਟਿੱਪਣੀ ਦੀ ਹਾਲ ਹੀ ਵਿੱਚ ਕੀਤੀ ਗਈ ਗਲਤ ਵਿਆਖਿਆ ਬਾਰੇ ਸੰਬੋਧਨ ਕੀਤਾ। ਬਿਆਨ ਨੂੰ ਸਪੱਸ਼ਟ ਕਰਦੇ ਹੋਏ, ਵੜਿੰਗ ਨੇ ਦੱਸਿਆ ਕਿ ਰਾਹੁਲ ਗਾਂਧੀ ਜੀ ਨੇ ਅਮਰੀਕਾ ਵਿੱਚ ਇੱਕ ਸਿੱਖ ਵਿਅਕਤੀ ਨਾਲ ਗੱਲਬਾਤ ਕੀਤੀ ਸੀ, ਰਾਹੁਲ ਗਾਂਧੀ ਜੀ ਨੇ ਇਸ ਮੰਦਭਾਗੀ ਹਕੀਕਤ 'ਤੇ ਟਿੱਪਣੀ ਕੀਤੀ ਕਿ, ਭਾਰਤ ਦੇ ਮੌਜੂਦਾ ਰਾਜਨੀਤਿਕ ਮਾਹੌਲ ਕਾਰਨ, ਸਿੱਖ ਅਤੇ ਸਰਦਾਰਾਂ ਨੂੰ ਪੱਗ ਬੰਨ੍ਹ ਕੇ ਜਾਂ ਕੜਾ ਪਾ ਕੇ ਆਪਣੇ…
Read More

ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ। ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦਾ 30 ਫੁੱਟ ਉੱਚਾ ਬੁੱਤ ਗੰਨਮੈਟਲ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ…
Read More

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਰੜ ਵਿਖੇ ਜਨਤਕ ਮਿਲਣੀ ਦੌਰਾਨ  ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਖਰੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਸ਼ੁਰੂ ਕੀਤੇ ਉਪਰਾਲੇ ਦੇ ਤਹਿਤ ਖਰੜ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਅੱਜ ਖਰੜ ਦੇ ਸ਼੍ਰੀ ਰਾਮ ਭਵਨ ਵਿਖੇ ਜਨਤਕ ਮਿਲਣੀ ਕਰਕੇ ਲੋਕਾਂਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤ ਗਿਆ।   ਜਨਤਕ ਮਿਲਣੀ ਵਿੱਚ ਕੈਬਨਿਟ ਮੰਤਰੀ ਨੇ ਹਰੇਕ ਨਿਵਾਸੀ ਨੂੰ ਮਾਈਕ 'ਤੇ ਆਪਣੇ ਮੁੱਦੇ ਉਠਾਉਣ ਦੀ ਇਜਾਜ਼ਤ ਦਿੱਤੀ। ਇਸ ਦੌਰਾਨ ਸੀਵਰੇਜ, ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ, ਸੜਕਾਂ ਦੀ ਮੁਰੰਮਤ ਅਤੇ ਸਟਰੀਟ ਲਾਈਟਾਂ ਨਾਲ ਸਬੰਧਤ ਜ਼ਿਆਦਾਤਰ ਮੁੱਦਿਆਂ ਨੂੰ ਸਮਾਂਬੱਧ ਹੱਲ ਕਰਨ ਦੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨਿਕ ਅਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਸੌਂਪੀ ਗਈ।…
Read More

ਰੋਪੜ ਰੇਂਜ ਵਿੱਚ ਨਸ਼ਾ ਤਸਕਰਾਂ ਖਿਲਾਫ਼ ਮੁਹਿੰਮ ਵੱਡੇ ਪੱਧਰ ‘ਤੇ ਜਾਰੀ : ਡੀ ਆਈ ਜੀ ਨਿਲਾਂਬਰੀ ਜਗਦਲੇ

ਮੁਹਾਲੀ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਵਚਨਬੱਧਤਾ ਤਹਿਤ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੋਪੜ ਰੇਂਜ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਾਤਮੇ ਲਈ 17 ਜੂਨ, 2024 ਤੋਂ ਸਪੈਸ਼ਲ ਮੁਹਿੰਮ ਆਰੰਭੀ ਗਈ ਹੈ, ਜਿਸ ਤਹਿਤ 211 ਕੇਸਾਂ ਵਿੱਚ 296 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਨਿਲਾਂਬਰੀ ਜਗਦਲੇ, ਡੀ.ਆਈ.ਜੀ. ਰੋਪੜ ਰੇਂਜ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਰੋਪੜ ਰੇਂਜ ਦੇ ਜ਼ਿਲ੍ਹਿਆਂ ਰੋਪੜ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਨਸ਼ਿਆਂ ਦੇ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ 211 ਕੇਸ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 296 ਨਸ਼ਾ ਤਸਕਰਾਂ…
Read More

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਸੰਮੇਲਨ ਵਿੱਚ ਪੰਜਾਬ ਦੇ ਦ੍ਰਿਸ਼ਟੀਕੋਣ ਅਤੇ ਚਿੰਤਾਵਾਂ ਨੂੰ ਕੀਤਾ ਬਿਆਨ

ਤਿਰੂਵਨੰਤਪੁਰਮ। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿਰੂਵਨੰਤਪੁਰਮ, ਕੇਰਲਾ ਵਿਖੇ ਚੱਲ ਰਹੇ ਵਿੱਤ ਮੰਤਰੀਆਂ ਦੇ 16ਵੇਂ ਵਿੱਤ ਕਮਿਸ਼ਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਜਿੱਥੇ ਜੋਰਦਾਰ ਢੰਗ ਨਾਲ ਰਾਜਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਪ੍ਰਮੁੱਖ ਚਿੰਤਾਵਾਂ ਨੂੰ ਬਾਖੂਬੀ ਬਿਆਨ ਕੀਤਾ ਉਥੇ ਪੰਜਾਬ ਦੇ ਦ੍ਰਿਸ਼ਟੀਕੋਣ, ਖਾਹਿਸ਼ਾਂ ਅਤੇ ਉਮੀਦਾਂ ਨੂੰ ਸੰਖੇਪ ਰੂਪ ਵਿੱਚ ਪੇਸ਼ ਕੀਤਾ। ਸੰਮੇਲਨ ਦੇ ਸਵੇਰ ਦੇ ਸੈਸ਼ਨ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮਹੱਤਵਪੂਰਨ ਇਕੱਠ ਦੀ ਮੇਜ਼ਬਾਨੀ ਕਰਨ ਲਈ ਕੇਰਲਾ ਸਰਕਾਰ ਦੀ ਤਹਿ ਦਿਲੋਂ ਪ੍ਰਸ਼ੰਸਾ ਕੀਤੀ ਅਤੇ ਰਾਜ ਦੀ ਦੂਰਅੰਦੇਸ਼ੀ ਲੀਡਰਸ਼ਿਪ ਦੀ ਸ਼ਲਾਘਾ ਕੀਤੀ। ਇਸ ਉਪਰੰਤ ਉਨ੍ਹਾਂ 16ਵੇਂ ਵਿੱਤ ਕਮਿਸ਼ਨ ਨਾਲ ਪੰਜਾਬ…
Read More

ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ` ਹੋਈ ਲੋਕ ਅਰਪਣ- ਡਾ. ਬਲਜੀਤ ਕੌਰ 

ਫ਼ਿਰੋਜ਼ਪੁਰ। 127 ਸਾਲ ਪਹਿਲਾਂ ਸਾਰਾਗੜ੍ਹੀ ਵਿਖੇ 21 ਸੂਰਬੀਰ ਸਿੰਘਾਂ ਵੱਲੋਂ ਦਿੱਤੀ ਗਈ ਸ਼ਹਾਦਤ ਨੂੰ ਪੰਜਾਬ ਸਰਕਾਰ ਨੇ ਜੀਵੰਤ ਕੀਤਾ ਹੈ, ਜਿਸ ਨਾਲ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਯੋਧੇ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜਿੰਦਾ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਏ ਗਏ ‘‘ਸਾਰਾਗੜ੍ਹੀ ਜੰਗੀ ਯਾਦਗਾਰ’’ ਦਾ ਲੋਕ ਅਰਪਣ ਕਰਨ ਮੌਕੇ ਕੀਤਾ। ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਿਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ…
Read More

ਅਕਾਲੀ ਦਲ ਵੱਲੋਂ ਆਪ ਸਰਕਾਰ ’ਤੇ ਮੰਡੀ ਬੋਰਡ ਨੂੰ ਬੈਂਕਾਂ ਵੱਲੋਂ ਉੱਚੀਆਂ ਵਿਆਜ਼ ਦਰਾਂ ’ਤੇ 2 ਹਜ਼ਾਰ ਕਰੋੜ ਰੁ. ਦਾ ਕਰਜ਼ਾ ਲੈਣ ਦਾ ਦੋਸ਼

ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਮੰਡੀ ਬੋਰਡ ਨੂੰ ਬੈਂਕਾਂ ਵੱਲੋਂ ਸਰਕਾਰ ਦੀ ਗਰੰਟੀ ਦੇਣ ਦੇ ਬਾਵਜੂਦ ਕਰਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਉੱਚੀਆਂ ਵਿਆਜ਼ ਦਰਾਂ ’ਤੇ ਨਾਬਾਰਡ ਤੋਂ ਕਰਜ਼ਾ ਚੁੱਕਣ ਲਈ ਮਜਬੂਰ ਕਰਨ ਅਤੇ ਉਸਦੀ ਵਿੱਤੀ ਸਿਹਤ ਖਰਾਬ ਕਰਨ ਦੀ ਨਿਖੇਧੀ ਕੀਤੀ। #subhead1 ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਸਾਰੇ ਸਰਕਾਰੀ ਬੈਂਕਾਂ ਦਾ ਆਮ ਆਦਮੀ ਪਾਰਟੀ ਸਰਕਾਰ ਵਿਚ ਵਿਸ਼ਵਾਟ ਘੱਟ ਗਿਆ ਹੈ ਤੇ ਇਸੇ ਕਾਰਣ ਮੰਡੀ ਬੋਰਡ ਨੂੰ 8.3 ਫੀਸਦੀ ਵਿਆਜ਼ ਦਰ ’ਤੇ ਨਾਬਾਰਡ ਤੋਂ ਕਰਜ਼ਾ ਚੁੱਕਣ…
Read More

ਪੰਜਾਬ ਨੇ ਆਯੂਸ਼ਮਾਨ ਹੈਲਥ ਕਾਰਡ ਜਾਰੀ ਕਰਨ ਲਈ ਪੋਸ਼ਣ ਟਰੈਕਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ 98 ਫ਼ੀਸਦ ਆਧਾਰ ਪ੍ਰਮਾਣਿਕਤਾ ਕੀਤੀ ਹਾਸਲ:ਡਾ. ਬਲਜੀਤ ਕੌਰ

ਚੰਡੀਗੜ੍ਹ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਆਧਾਰ ਤਸਦੀਕ ਸਬੰਧੀ ਨਵਾਂ ਮੀਲ ਪੱਥਰ ਸਥਾਪਤ ਕਰਨ ਬਾਰੇ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਡੇ 98 ਫ਼ੀਸਦ ਸਮਰਪਿਤ ਕਰਮਚਾਰੀ ਹੁਣ ਆਧਾਰ ਪ੍ਰਮਾਣਿਤ ਹਨ ਜਿਸ ਨਾਲ ਇਹਨਾਂ ਕਰਮਚਾਰੀਆਂ ਲਈ ਵਿਆਪਕ ਸਿਹਤ ਸੰਭਾਲ ਕਵਰੇਜ ਨੂੰ ਯਕੀਨੀ ਬਣਾਉਣ ਲਈ ਆਯੁਸ਼ਮਾਨ ਭਾਰਤ ਸਿਹਤ ਕਾਰਡ ਜਾਰੀ ਕਰਨ ਦਾ ਰਸਤਾ ਪੱਧਰਾ ਹੋ ਗਿਆ ਹੈ। ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੀਲ ਪੱਥਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਸੂਬੇ ਭਰ ਵਿੱਚ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਅਤੇ ਤੰਦਰੁਸਤੀ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ…
Read More

चुनाव को निष्पक्ष ढंग से संपन्न करवाने की दिशा में पहला कदम स्वयं का निष्पक्ष होना जरूरी है : उप जिला निर्वाचन अधिकारी पीयूष गुप्ता

यमुनानगर। डीसी एवं जिला निर्वाचन अधिकारी कैप्टन मनोज कुमार के मार्गदर्शन में सरस्वती विद्या मंदिर जगाधरी में वीरवार को 640 पीठासीन और वैकल्पिक पीठासीन अधिकारियों की कार्यशाला में उप जिला निर्वाचन अधिकारी एवं नगराधीश पीयूष गुप्ता ने पीठासीन और वैकल्पिक पीठासीन अधिकारियों को हरियाणा विधानसभा आम चुनाव 2024 को जागरूकता, पारदर्शिता, समन्वय व व्यवहारिकता से कराने को लेकर जरूरी दिशा निर्देश दिए। उन्होंने चुनाव के दिन मोक पोल करवाने से लेकर मतदान संपन्न होने व ईवीएम जमा करवाने तक विस्तार से जानकारी दी। कार्यशाला में ईवीएम मास्टर ट्रेनर द्वारा ईवीएम तैयार करने के बारे में सभी को विस्तार से जानकारी…
Read More

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ 530ਵਾਂ ਜਨਮ ਦਿਹਾੜਾ

ਮੁਹਾਲੀ। ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ 530ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ’ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਪ੍ਰੇਮ ਸਿੰਘ ਜੀ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ’ਚ ਵਿਸਥਾਰ ਸਹਿਤ ਸਰਵਣ ਕਰਵਾਇਆ। ਇਸ ਤੋਂ ਬਾਅਦ ਸ਼੍ਰੋਮਣੀ ਪ੍ਰਚਾਰਕ ਭਾਈ ਮਨਦੀਪ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ…
Read More

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਖਰੜ ਦੇ ਪਿੰਡ ਝੰਜੇੜੀ ਵਿਖੇ 13 ਸਤੰਬਰ ਨੂੰ ਲੱਗੇਗਾ ਕੈਂਪ

ਖਰੜ। ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਸਬ ਡਵੀਜ਼ਨ ਖਰੜ ਵਿੱਚ ਪੈਂਦੇ 5 ਪਿੰਡਾਂ ਦਾ ਇੱਕ ਵਿਸ਼ੇਸ਼ ਕੈਂਪ ਪਿੰਡ ਝੰਜੇੜੀ ਵਿਖੇ 13 ਸਤੰਬਰ ਨੂੰ ਸਵੇਰੇ 10.00 ਤੋਂ ਦੁਪਿਹਰ 01.00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਸਵਾੜਾ, ਝੰਜੇੜੀ, ਮਛਲੀ ਕਲਾਂ, ਚੂਹੜ ਮਾਜਰਾ ਅਤੇ ਮਛਲੀ ਖੁਰਦ ਪਿੰਡਾਂ ਦੇ ਵਸਨੀਕ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ।#subhead1ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਖਰੜ ਗੁਰਮੰਦਰ…
Read More

ਰਿਆਤ ਬਾਹਰਾ ਯੂਨੀਵਰਸਿਟੀ  ਵਿਖੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਇਆ

ਮੁਹਾਲੀ। ਰਿਆਤ ਬਾਹਰਾ ਯੂਨੀਵਰਸਿਟੀ ਦੇ  ਸਕੂਲ ਆਫ਼ ਫਿਜ਼ੀਓਥੈਰੇਪੀ ਅਤੇ ਰੇਡੀਓਲੋਜੀ ਵਿਭਾਗ ਨੇ ਫਿਜ਼ੀਓਥੈਰੇਪੀ ਦਿਵਸ ਮਨਾਉਣ ਲਈ ਇੱਕ ਨਿਰੰਤਰ ਮੈਡੀਕਲ ਸਿੱਖਿਆ (ਸੀਐਮਈ) ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ।ਸਮਾਗਮ ਦਾ ਉਦਘਾਟਨ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਡਾ: ਪਰਵਿੰਦਰ ਸਿੰਘ  ਨੇ ਕੀਤਾ। ਇਸ ਮੌਕੇ ਉੱਘੇ ਨਿਊਰੋਸਰਜਨ ਡਾਕਟਰ ਐਮ ਕੇ ਤਿਵਾੜੀ ਵਿਸ਼ੇਸ਼ ਮਹਿਮਾਨ ਸਨ ।ਇਹ ਸਮਾਗਮ ਯੂਨੀਵਰਸਿਟੀ ਸਕੂਲ ਆਫ਼ ਫਿਜ਼ੀਓਥੈਰੇਪੀ ਐਂਡ ਰੇਡੀਓਲੋਜੀ (ਯੂਐਸਪੀਆਰ) ਦੇ ਡੀਨ  ਡਾ: ਲਲਿਤ ਗੁਪਤਾ ਦੀ ਅਗਵਾਈ ਹੇਠ ਕਰਵਾਇਆ ਗਿਆ ਜਦਕਿ ਗੁਨਪ੍ਰੀਤ ਕੌਰ, ਪੰਕਜ ਸਿੰਘ ਅਤੇ ਇਪਸ਼ਿਤਾ ਅਧਿਕਾਰੀ ਨੇ ਇਸ ਪ੍ਰੋਗਰਾਮ ਨੂੰ ਸਫਲ ਬਨਾਉਣ ਲਈ ਅਹਿਮ ਭੂਮਿਕਾ ਨਿਭਾਈ । ਨਿਰੰਤਰ ਮੈਡੀਕਲ ਸਿੱਖਿਆ (ਸੀਐਮਈ)  ਵਿੱਚ ਫਿਜ਼ੀਓਥੈਰੇਪੀ ਅਤੇ ਰੇਡੀਓਲੌਜੀਕਲ…
Read More

ਸੀ ਜੀ ਸੀ ਝੰਜੇੜੀ ਕੈਂਪਸ ਵਿਚ  ਸਮਾਰਟ ਇੰਡੀਆ ਹੈਕਾਥਨ 2024 ਦਾ ਆਯੋਜਨ ਕੀਤਾ ਗਿਆ

ਮੋਹਾਲੀ। ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵੱਲੋਂ ਸਮਾਰਟ ਇੰਡੀਆ ਹੈਕਾਥੌਨ ਦਾ ਆਯੋਜਨ ਕੀਤਾ। ਕੈਂਪਸ ਦੇ ਵੱਖ ਵੱਖ ਵਿਭਾਗਾਂ ਵਿਚ ਕਰਵਾਏ ਗਏ ਇਸ ਮੁਕਾਬਲੇ ਵਿਚ 75 ਟੀਮਾਂ ਅਤੇ 450 ਵਿਦਿਆਰਥੀਆਂ ਨੇ ਬੇਮਿਸਾਲ ਤਕਨੀਕੀ ਹੁਨਰ ਅਤੇ ਨਵੀਨਤਾਕਾਰੀ ਭਾਵਨਾ ਦਾ ਪ੍ਰਦਰਸ਼ਨ ਕੀਤਾ। ਜਦ ਕਿ ਇਨ੍ਹਾਂ ਮੁਕਾਬਲਿਆਂ ਦੇ ਜੱਜ ਸਕਿੱਲ ਟੂ ਐਜੂਕੇਸ਼ਨ ਦੇ ਸੀ ਈ ਓ ਵਰਦਾਨ, ਗੌਰਵ ਮਦਾਨ, ਅਤੇ ਇਨਕਿਊਬੇਸ਼ਨ ਸੈਂਟਰ ਦੇ ਸੀ.ਈ.ਓ., ਪ੍ਰੋ. ਅਤੀ ਪ੍ਰਿਏ ਸਨ, ਜਿਨ੍ਹਾਂ ਪ੍ਰੋਜੈਕਟਾਂ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ। ਇਸ ਦੌਰਾਨ ਵਿਦਿਆਰਥੀਆਂ ਵੱਲੋਂ  ਬਿਹਤਰੀਨ ਤਕਨੀਕੀ ਪੇਸ਼ਕਾਰੀ ਕੀਤੀ। ਅਖੀਰ ਵਿਚ ਸਖ਼ਤ ਸਮੀਖਿਆ ਤੋਂ ਬਾਅਦ 30 ਟੀਮਾਂ ਨੂੰ ਐੱਸ ਆਈ ਐੱਚ ਪੋਰਟਲ 'ਤੇ ਆਪਣੀਆਂ ਬਿਹਤਰੀਨ ਪੇਸ਼ਕਾਰੀਆਂ ਅੱਪਲੋਡ ਕਰਨ…
Read More

Man in search in ‘random’ July shooting in Edmonton arrested in Yellowknife

Canada | An Edmonton man wanted on a Canada-wide warrant was arrested in Yellowknife after a woman was shot in the middle of the night earlier this year when she reportedly asked the driver of a car to stop revving its engine. The shooting happened near Edmonton’s downtown core in the Queen Mary Park neighbourhood Police officials said a vehicle near 109A Avenue and 110 Street was loudly revving its engine when an 18-year-old woman went out onto the balcony of her apartment to ask the driver of the vehicle to quiet down. The male suspect, who police said was…
Read More

ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਭਾਰੀ ਵਾਧਾ

ਨਵੀਂ ਦਿੱਲੀ। ਵੱਡੀ ਖ਼ਬਰ ਸੋਨੇ-ਚਾਂਦੀ ਦੀਆਂ ਕੀਮਤਾਂ ਨਾਲ ਜੁੜੀ ਹੈ। 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 404 ਰੁਪਏ ਵਧ ਕੇ 71,994 ਰੁਪਏ ਹੋ ਗਈ। ਜਦਕਿ ਚਾਂਦੀ 1200 ਰੁਪਏ ਵਧ ਕੇ 83,407 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਚਾਂਦੀ 82,207 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ।
Read More

ਸੈਂਸੈਕਸ 100 ਅੰਕ ਚੜ੍ਹਿਆ, ਨਿਫਟੀ 60 ਅੰਕ ਚੜ੍ਹਿਆ

ਮੁੰਬਈ। ਅੱਜ ਯਾਨੀ 12 ਸਤੰਬਰ ਨੂੰ ਸੈਂਸੈਕਸ 100 ਤੋਂ ਵੱਧ ਅੰਕਾਂ ਦੇ ਵਾਧੇ ਨਾਲ 81,650 ਦੇ ਪੱਧਰ 'ਤੇ ਹੈ। ਨਿਫਟੀ 'ਚ ਵੀ 60 ਅੰਕਾਂ ਦੀ ਤੇਜ਼ੀ ਹੈ, ਇਹ 25,060 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਅੱਜ ਸਭ ਤੋਂ ਵੱਧ ਵਾਧਾ ਹੈਲਥਕੇਅਰ ਸ਼ੇਅਰਾਂ ਵਿੱਚ ਹੋਇਆ ਹੈ। ਨਿਫਟੀ ਦਾ ਹੈਲਥਕੇਅਰ ਇੰਡੈਕਸ ਲਗਭਗ 0.90% ਵਧਿਆ ਹੈ। ਆਟੋ ਇੰਡੈਕਸ 0.70% ਵੱਧ ਹੈ. ਬੈਂਕ ਅਤੇ ਆਈਟੀ ਸੂਚਕਾਂਕ 0.20% ਦੇ ਆਸ ਪਾਸ ਹਨ। #subhead1 ਜਾਪਾਨ ਦਾ ਨਿੱਕੇਈ 2.77% ਵਧਿਆ, ਚੀਨ ਦਾ ਬਾਜ਼ਾਰ ਡਿੱਗਿਆ ਏਸ਼ੀਆਈ ਬਾਜ਼ਾਰ 'ਚ ਜਾਪਾਨ ਦੇ ਨਿੱਕੇਈ 'ਚ 2.77 ਫੀਸਦੀ ਅਤੇ ਕੋਰੀਆ ਦੇ ਕੋਸਪੀ 'ਚ 1.55 ਫੀਸਦੀ ਦੀ ਤੇਜ਼ੀ ਦਰਜ ਕੀਤੀ ਗਈ ਹੈ।…
Read More

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ। ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਗਿਆਨੀ ਗੁਰਮਿੰਦਰ ਸਿੰਘ ਨੇ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਇਸ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਦ੍ਰਿੜ੍ਹਤਾ ਤੇ ਸਮਰਪਣ ਦੀ ਸਿਖਰਲੀ ਮਿਸਾਲ ਸਨ, ਅੱਜ ਵੀ ਇਨ੍ਹਾਂ ਬਹਾਦਰਾਂ ਸਿੱਖਾਂ ਦੀ…
Read More

मैं विनेश फोगाट का पूर्ण रूप से समर्थन करूगा : विधायक बलराज कुंडू

हरियाणा- पहलवान विनेश फोगाट जिसने कुछ दिन पहले ही कांग्रेस का दामन थामा और उसके कुछ ही घंटों बाद कांग्रेस ने चुनावी मैदान में उतार दिया। दरअसल, विनेश को समर्थन देने वाले लोगों का अब हुजूम लग रहा है जिसमें हरियाणा जनसेवक पार्टी के संयोजक और महम से विधायक बलराज कुंडू भी शामिल है। कुंडू ने ऐलान किया है कि वह विनेश का पूर्ण रूप से समर्थन करेंगे, उसके लिए उसे हर तरह की मदद करेंगे।सबसे बड़ी बात ये है कि बलराज ने अपनी पत्नी को ही चुनाव लड़वाने से पीछे हटा दिया। कुछ समय पहले ही महम विधायक ने…
Read More

एक नाबालिग का अपहरण करने व दुष्कर्म करने के मामले में आरोपी को 10 साल कठोर कारावास की सजा

रेवाड़ी- फास्ट ट्रैक कोर्ट के अतिरिक्त जिला एवं सत्र न्यायाधीश लोकेश गुप्ता की अदालत ने एक नाबालिग का अपहरण करने व दुष्कर्म करने के मामले में आरोपी को दोषी करार दिया। अदालत ने दोषी को 10 साल कठोर कारावास की सजा सुनाई। साथ ही 29 हजार रुपए जुर्माना लगाया गया। जुर्माना राशि जमा न करवाने पर दोषी को 10 माह की अतिरिक्त सजा भुगतनी होगी। पुलिस को दी शिकायत में थाना जाटूसाना क्षेत्र के रहने वाले एक व्यक्ति ने बताया कि 20 अप्रैल 2020 की शाम को वह अपने परिवार के साथ खेत में फसल निकालने के लिए गया हुआ…
Read More

ਚੰਡੀਗੜ੍ਹ 'ਚ ਗ੍ਰਨੇਡ ਹਮਲੇ ਦੀਆਂ ਤਾਰਾਂ ਸਰਹੱਦ ਪਾਰ ਨਾਲ ਜੁੜੀਆਂ

ਚੰਡੀਗੜ੍ਹ। ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ 'ਚ ਇਕ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਇਕ ਨਵਾਂ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਦੋ ਨੌਜਵਾਨ ਆਉਂਦੇ ਦਿਖਾਈ ਦੇ ਰਹੇ ਹਨ। ਪੁਲਿਸ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਭਾਲ ਕਰ ਰਹੀ ਹੈ। ਬੁੱਧਵਾਰ ਨੂੰ ਘਰ 'ਤੇ ਗ੍ਰਨੇਡ ਹਮਲਾ ਹੋਇਆ ਸੀ। ਘਟਨਾ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ। ਜਾਂਚ 'ਚ ਇਹ ਅੱਤਵਾਦੀ ਘਟਨਾ ਲੱਗ ਰਹੀ ਹੈ, ਜਿਸ ਦਾ ਸਬੰਧ ਸਰਹੱਦ ਪਾਰ ਨਾਲ ਹੈ। ਭਾਵੇਂ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਸੇਵਾਮੁਕਤ ਪ੍ਰਿੰਸੀਪਲ ਇੱਥੇ ਰਹਿੰਦੇ ਹਨ ਪਰ ਇਸ ਤੋਂ ਪਹਿਲਾਂ ਪੰਜਾਬ ਪੁਲੀਸ ਦੇ ਸੇਵਾਮੁਕਤ ਐਸਐਸਪੀ ਹਰਕੀਰਤ ਸਿੰਘ ਘਰ ਵਿੱਚ ਰਹਿੰਦੇ ਸਨ। ਪੁਲਸ ਨੇ…
Read More

ਪੰਜਾਬ-ਚੰਡੀਗੜ੍ਹ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਅੰਮ੍ਰਿਤਸਰ। ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਵੀਰਵਾਰ) ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ 'ਚ ਖੁਸ਼ਕ ਮੌਸਮ ਕਾਰਨ ਤਾਪਮਾਨ 'ਚ 2.5 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ 'ਚ ਤਾਪਮਾਨ ਇਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ਵਿੱਚ 3.6 ਡਿਗਰੀ ਦੇ ਵਾਧੇ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ। #subhead1 ਅੱਜ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ,…
Read More

ਲੁਧਿਆਣਾ ਵਿੱਚ ਡਾਕਟਰਾਂ ਦੀ ਹੜਤਾਲ ਦਾ ਚੌਥਾ ਦਿਨ

ਲੁਧਿਆਣਾ। ਲੁਧਿਆਣਾ ਦੇ ਸਿਵਲ ਹਸਪਤਾਲ 'ਚ ਡਾਕਟਰਾਂ ਦੀ ਅੰਸ਼ਕ ਹੜਤਾਲ ਬੁੱਧਵਾਰ ਤੱਕ ਜਾਰੀ ਰਹੀ ਪਰ ਅੱਜ ਚੌਥੇ ਦਿਨ ਵੀਰਵਾਰ ਨੂੰ ਇਹ ਹੜਤਾਲ ਪੂਰੇ ਜ਼ੋਰਾਂ 'ਤੇ ਹੈ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀ.ਸੀ.ਐੱਮ.ਐੱਸ.ਏ.) ਨੇ ਬੀਤੇ ਦਿਨੀਂ ਕੈਬਿਨੇਟ ਸਬ-ਕਮੇਟੀ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ। #subhead1 ਸਿਹਤ ਮੰਤਰੀ ਨੇ ਕੋਈ ਲਿਖਤੀ ਭਰੋਸਾ ਨਹੀਂ ਦਿੱਤਾ ਪੀਸੀਐਮਐਸਏ ਦੇ ਸੂਬਾ ਪ੍ਰਧਾਨ ਡਾਕਟਰ ਅਖਿਲ ਸਰੀਨ ਨੇ ਕਿਹਾ ਕਿ ਸਿਹਤ ਮੰਤਰੀ ਨੇ ਸੁਰੱਖਿਆ ਸਬੰਧੀ ਮੰਗਾਂ ਨੂੰ ਸਿਧਾਂਤਕ ਤੌਰ ’ਤੇ ਪ੍ਰਵਾਨ ਕਰ ਲਿਆ ਅਤੇ ਕਰੀਅਰ ਨੂੰ ਅੱਗੇ ਵਧਾਉਣ ਦਾ ਭਰੋਸਾ ਦਿੱਤਾ, ਪਰ ਇਸ ’ਤੇ ਕੋਈ ਲਿਖਤੀ ਭਰੋਸਾ ਨਹੀਂ ਦਿੱਤਾ ਗਿਆ। ਸਰੀਨ ਨੇ ਕਿਹਾ ਕਿ ਹੁਣ…
Read More

ਫਾਜ਼ਿਲਕਾ ਦੇ ਹਸਪਤਾਲ ‘ਚ ਪਰਿਵਾਰ ਨੇ ਖੁਦ ਕਰਵਾਈ ਔਰਤ ਦੀ ਡਿਲੀਵਰੀ

  ਫਾਜ਼ਿਲਕਾ। ਫਾਜ਼ਿਲਕਾ ਦੇ ਜ਼ਿਲਾ ਸਰਕਾਰੀ ਹਸਪਤਾਲ 'ਚ ਬੈੱਡ 'ਤੇ ਜਣੇਪੇ ਦਾ ਮਾਮਲਾ ਸਾਹਮਣੇ ਆਇਆ ਹੈ। ਗਰਭਵਤੀ ਔਰਤ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ ਦੇ ਸਟਾਫ 'ਤੇ ਲਾਪਰਵਾਹੀ ਅਤੇ ਸੁਣਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਗਰਭਵਤੀ ਔਰਤ ਦੇ ਪਰਿਵਾਰ ਦੀਆਂ ਔਰਤਾਂ ਨੇ ਬੈੱਡ 'ਤੇ ਹੀ ਡਿਲੀਵਰੀ ਕਰਵਾਈ। ਔਰਤ ਨੇ ਬੱਚੀ ਨੂੰ ਜਨਮ ਦਿੱਤਾ ਹੈ। ਡਿਲੀਵਰੀ ਤੋਂ ਬਾਅਦ ਮਾਂ ਅਤੇ ਬੱਚਾ ਬਿਲਕੁਲ ਸੁਰੱਖਿਅਤ ਹਨ। ਪਰਿਵਾਰ ਨੇ ਲਾਪਰਵਾਹੀ ਵਰਤਣ ਵਾਲੇ ਸਟਾਫ਼ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਹਸਪਤਾਲ ਦੇ ਐਸਐਮਓ ਨੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਹੈ।  #subhead1 ਆਸ਼ਾ ਵਰਕਰ ਵੀ ਨਹੀਂ ਮੰਨੀ ਪੀੜਤ ਔਰਤ ਕੋਇਲ…
Read More

ਮਜੀਠੀਆ ਮਾਮਲੇ 'ਚ ਈ.ਡੀ. ਦੀ ਐਂਟਰੀ: ਐਸ.ਆਈ.ਟੀ. ਤੋਂ ਮੰਗੀ ਜਾਣਕਾਰੀ

ਅੰਮ੍ਰਿਤਸਰ। ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਦੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਕਰਨ ਐਂਟਰੀ ਹੋ ਗਈ ਹੈ। ਈਡੀ ਨੇ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਮਾਮਲੇ ਨਾਲ ਸਬੰਧਤ ਜਾਣਕਾਰੀ ਮੰਗੀ ਹੈ। ਈਡੀ ਨੇ ਬਿਕਰਮ ਮਜੀਠੀਆ ਮਾਮਲੇ ਵਿੱਚ ਦਰਜ ਐਫਆਈਆਰ ਦੇ ਵੇਰਵੇ, ਹੁਣ ਤੱਕ ਦੀ ਜਾਂਚ ਰਿਪੋਰਟ, ਗਵਾਹਾਂ ਦੇ ਬਿਆਨਾਂ ਅਤੇ ਮਜੀਠੀਆ ਦੇ ਬਿਆਨਾਂ ਬਾਰੇ ਪੂਰੀ ਜਾਣਕਾਰੀ ਮੰਗੀ ਹੈ। #subhead1 ਵੀਡੀਓ ਸ਼ੇਅਰ ਕਰਕੇ ਸਰਕਾਰ ਨੂੰ ਘੇਰਿਆ  ਈ.ਡੀ. ਦੀ ਐਂਟਰੀ ਦੀ ਸੂਚਨਾ ਮੀਡੀਆ 'ਚ ਫੈਲਣ ਤੋਂ ਬਾਅਦ ਹੁਣ ਬਿਕਰਮ ਮਜੀਠੀਆ ਨੇ ਆਪਣੀ ਵੀਡੀਓ ਸ਼ੇਅਰ ਕਰਕੇ ਸਰਕਾਰ ਨੂੰ ਘੇਰਿਆ ਹੈ। ਈਡੀ ਵੱਲੋਂ…
Read More

ਦਤੀਆ 'ਚ 400 ਸਾਲ ਪੁਰਾਣੀ ਕੰਧ ਡਿੱਗੀ, 5 ਦੀ ਮੌਤ

ਦਤੀਆ। ਦਤੀਆ ਵਿੱਚ ਰਾਜਗੜ੍ਹ ਕਿਲ੍ਹੇ ਦੀ 400 ਸਾਲ ਪੁਰਾਣੀ ਕੰਧ ਡਿੱਗਣ ਨਾਲ ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ। ਮਲਬੇ ਹੇਠ 9 ਲੋਕ ਦੱਬੇ ਗਏ। ਗੁਆਂਢੀਆਂ ਨੇ 2 ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਐਸ.ਡੀ.ਆਰ.ਐਫ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਬਾਕੀ 2 ਲੋਕਾਂ ਨੂੰ ਬਚਾਉਣ 'ਚ ਲੱਗੀ ਹੋਈ ਹੈ। ਚਸ਼ਮਦੀਦਾਂ ਅਨੁਸਾਰ ਤੜਕੇ ਕਰੀਬ ਸਾਢੇ ਤਿੰਨ ਵਜੇ ਬਹੁਤ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਜਦੋਂ ਲੋਕ ਬਾਹਰ ਆਏ ਤਾਂ ਦੇਖਿਆ ਕਿ ਕਿਲੇ ਦੀ ਕੰਧ ਢਹਿ ਗਈ ਸੀ। ਦੋ ਲੋਕਾਂ ਨੂੰ ਤੁਰੰਤ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ। ਕਲੈਕਟਰ ਸੰਦੀਪ ਮਾਕਿਨ, ਐਸਪੀ ਵਰਿੰਦਰ ਕੁਮਾਰ ਮਿਸ਼ਰਾ, ਕੋਤਵਾਲੀ ਟੀਆਈ ਧੀਰੇਂਦਰ ਮਿਸ਼ਰਾ ਅਤੇ…
Read More

ਐੱਮ.ਪੀ.-ਯੂ.ਪੀ, ਰਾਜਸਥਾਨ 'ਚ ਸਕੂਲਾਂ ’ਚ ਛੁੱਟੀ, ਭਾਰੀ ਮੀਂਹ ਦਾ ਅਲਰਟ

ਨਵੀਂ ਦਿੱਲੀ। ਮੌਸਮ ਵਿਭਾਗ ਨੇ ਵੀਰਵਾਰ (12 ਸਤੰਬਰ) ਨੂੰ 12 ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੱਧ ਪ੍ਰਦੇਸ਼ ਦੇ 8 ਜ਼ਿਲ੍ਹਿਆਂ ਗੁਨਾ, ਅਸ਼ੋਕਨਗਰ, ਵਿਦਿਸ਼ਾ, ਰਾਏਸੇਨ, ਨਰਮਦਾਪੁਰਮ, ਸਿਹੋਰ ਅਤੇ ਭੋਪਾਲ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਦਤੀਆ ਦੇ ਰਾਜਗੜ੍ਹ ਕਿਲ੍ਹੇ ਦੀ ਬਾਹਰੀ ਕੰਧ ਡਿੱਗਣ ਕਾਰਨ 9 ਲੋਕ ਦੱਬੇ ਹੋਏ ਹਨ। 3 ਦੀ ਮੌਤ ਹੋ ਗਈ ਹੈ। ਬਚਾਅ ਚੱਲ ਰਿਹਾ ਹੈ। ਰਾਜਸਥਾਨ ਦੇ ਜੈਪੁਰ, ਅਜਮੇਰ, ਉਦੈਪੁਰ ਸਮੇਤ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਜਮੇਰ ਅਤੇ ਧੌਲਪੁਰ ਜ਼ਿਲ੍ਹਿਆਂ ਵਿੱਚ ਸਕੂਲਾਂ ਵਿੱਚ ਛੁੱਟੀ ਦਾ…
Read More

ਹੈਦਰਾਬਾਦ ਵਿੱਚ ਮਰੀਜ਼ ਨੇ ਮਹਿਲਾ ਡਾਕਟਰ ਨਾਲ ਕੀਤੀ ਹੱਥੋਪਾਈ

ਹੈਦਰਾਬਾਦ। ਹੈਦਰਾਬਾਦ ਦੇ ਸਿਕੰਦਰਾਬਾਦ ਦੇ ਗਾਂਧੀ ਹਸਪਤਾਲ ਵਿੱਚ ਇੱਕ ਮਰੀਜ਼ ਦੀ ਮਹਿਲਾ ਡਾਕਟਰ ਨਾਲ ਝਗੜਾ ਹੋ ਗਿਆ। ਉਸ ਨੇ ਉਸ ਨੂੰ ਹੱਥ ਨਾਲ ਖਿੱਚ ਲਿਆ ਅਤੇ ਉਸ ਦਾ ਏਪਰਨ ਵੀ ਪਾੜ ਦਿੱਤਾ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜੂਨੀਅਰ ਡਾਕਟਰ ਕਾਊਂਟਰ 'ਤੇ ਖੜ੍ਹਾ ਹੈ। ਮਰੀਜ਼ ਪਿੱਛੇ ਤੋਂ ਆਉਂਦਾ ਹੈ ਅਤੇ ਡਾਕਟਰ ਨੂੰ ਹੱਥ ਨਾਲ ਖਿੱਚਦਾ ਹੈ। ਫਿਰ ਆਪਣਾ ਏਪ੍ਰੋਨ ਖਿੱਚਦਾ ਹੈ। ਇਸ ਦੌਰਾਨ ਉਹ ਦਖਲ ਦੇਣ ਆਏ ਇੱਕ ਹੋਰ ਮਰੀਜ਼ ਨੂੰ ਵੀ ਧੱਕਾ ਦੇ ਦਿੰਦਾ ਹੈ। ਸਟਾਫ਼ ਦੇ ਪਹੁੰਚਣ 'ਤੇ ਔਰਤ ਦਾ ਬਚਾਅ ਹੋ ਗਿਆ। ਕੁਝ ਸਟਾਫ ਮੈਂਬਰਾਂ ਨੇ ਮਰੀਜ਼…
Read More

ਕੋਲਕਾਤਾ ਰੇਪ-ਕਤਲ, ਸਵਾਸਥ ਭਵਨ 'ਚ ਤੀਜੇ ਦਿਨ ਵੀ ਪ੍ਰਦਰਸ਼ਨ ਜਾਰੀ

  ਕੋਲਕਾਤਾ। ਕੋਲਕਾਤਾ 'ਚ 9 ਅਗਸਤ ਨੂੰ ਇਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਖਿਲਾਫ ਜੂਨੀਅਰ ਡਾਕਟਰਾਂ ਦਾ ਪ੍ਰਦਰਸ਼ਨ 33ਵੇਂ ਦਿਨ ਵੀ ਜਾਰੀ ਹੈ। ਡਾਕਟਰ ਪਿਛਲੇ 3 ਦਿਨਾਂ ਤੋਂ ਸਿਹਤ ਭਵਨ ਵਿੱਚ ਧਰਨਾ ਦੇ ਰਹੇ ਹਨ। ਉਸ ਦੀਆਂ 5 ਮੰਗਾਂ ਹਨ। ਡਾਕਟਰਾਂ ਨੇ ਇਸ 'ਤੇ ਗੱਲਬਾਤ ਲਈ ਬੰਗਾਲ ਸਰਕਾਰ ਅੱਗੇ 4 ਸ਼ਰਤਾਂ ਰੱਖੀਆਂ ਹਨ। #subhead1 11 ਸਤੰਬਰ ਨੂੰ ਡਾਕਟਰਾਂ ਨੇ ਬੰਗਾਲ ਸਰਕਾਰ ਨੂੰ ਆਪਣੀਆਂ ਸ਼ਰਤਾਂ ਦੀ ਸੂਚੀ ਨਾਲ ਗੱਲਬਾਤ ਲਈ ਮੇਲ ਭੇਜਿਆ ਸੀ। ਹਾਲਾਂਕਿ ਸਰਕਾਰ ਨੇ ਸ਼ਰਤਾਂ ਨੂੰ ਰੱਦ ਕਰ ਦਿੱਤਾ ਹੈ। ਸਿਹਤ ਮੰਤਰੀ ਚੰਦਰੀਮਾ ਭੱਟਾਚਾਰੀਆ ਨੇ ਕਿਹਾ ਕਿ ਅਸੀਂ ਡਾਕਟਰਾਂ ਦੀ ਗੱਲ ਸੁਣਨ ਲਈ ਤਿਆਰ ਹਾਂ, ਪਰ ਉਹ ਇਸ ਲਈ ਸ਼ਰਤਾਂ…
Read More

ਪ੍ਰਧਾਨ ਮੰਤਰੀ ਸੀਜੇਆਈ ਚੰਦਰਚੂੜ ਦੇ ਘਰ ਪਹੁੰਚੇ, ਗਣੇਸ਼ ਪੂਜਾ ਕੀਤੀ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਸ਼ਾਮ ਨੂੰ ਚੀਫ਼ ਜਸਟਿਸ ਆਫ਼ ਇੰਡੀਆ (ਸੀਜੇਆਈ) ਡੀਵਾਈ ਚੰਦਰਚੂੜ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੀਜੇਆਈ ਦੇ ਘਰ ਮੌਜੂਦ ਭਗਵਾਨ ਗਣੇਸ਼ ਦੀ ਪੂਜਾ ਕੀਤੀ। ਨਿਆਂਪਾਲਿਕਾ ਅਤੇ ਕਾਰਜਪਾਲਿਕਾ ਦੇ ਉੱਚ ਅਹੁਦਿਆਂ 'ਤੇ ਕਾਬਜ਼ ਦੋ ਸ਼ਖਸੀਅਤਾਂ ਦੀ ਇਸ ਮੁਲਾਕਾਤ ਦਾ ਵੀਡੀਓ ਵੀ ਸਾਹਮਣੇ ਆਇਆ ਹੈ। #subhead1 ਇਸ ਵਿੱਚ ਸੀਜੇਆਈ ਚੰਦਰਚੂੜ ਆਪਣੀ ਪਤਨੀ ਕਲਪਨਾ ਦੇ ਨਾਲ ਪੀਐਮ ਮੋਦੀ ਦਾ ਉਨ੍ਹਾਂ ਦੇ ਘਰ ਵਿੱਚ ਸਵਾਗਤ ਕਰਦੇ ਨਜ਼ਰ ਆਏ। ਬਾਅਦ ਵਿੱਚ ਤਿੰਨਾਂ ਨੇ ਮਿਲ ਕੇ ਭਗਵਾਨ ਗਣੇਸ਼ ਦੀ ਆਰਤੀ ਕੀਤੀ। ਪੀਐਮ ਮੋਦੀ ਨੇ ਇਸ ਖਾਸ ਮੌਕੇ ਲਈ ਮਰਾਠੀ ਪਹਿਰਾਵੇ ਦੀ ਚੋਣ ਕੀਤੀ। ਉਹ ਟੋਪੀ ਅਤੇ ਸੁਨਹਿਰੀ ਧੋਤੀ-ਕੁਰਤਾ ਪਹਿਨ…
Read More

ਤਾਮਿਲਨਾਡੂ 'ਚ ਟਰੱਕ ਅਤੇ ਕਾਰ ਦੀ ਟੱਕਰ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ

ਤਾਮਿਲਨਾਡੂ। ਤਾਮਿਲਨਾਡੂ ਦੇ ਕੁੱਡਲੋਰ ਜ਼ਿਲ੍ਹੇ ਵਿੱਚ ਚਿਦੰਬਰਮ ਨੇੜੇ ਇੱਕ ਕਾਰ ਅਤੇ ਇੱਕ ਲਾਰੀ ਵਿਚਾਲੇ ਹੋਈ ਟੱਕਰ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਸਾਰੇ ਇੱਕੋ ਪਰਿਵਾਰ ਦੇ ਰਹਿਣ ਵਾਲੇ ਸਨ। ਇਨ੍ਹਾਂ ਵਿਚ ਇਕ ਬੱਚਾ ਵੀ ਸੀ। ਪੁਲਸ ਨੇ ਦੱਸਿਆ ਕਿ ਕਾਰ 'ਚ ਸਵਾਰ 5 ਲੋਕ ਚੇਨਈ ਤੋਂ ਮੇਇਲਾਦੁਥੁਰਾਈ ਜਾ ਰਹੇ ਸਨ। ਲਾਰੀ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਪੁਲਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਲਾਰੀ ਚਾਲਕ ਅਤੇ ਕਲੀਨਰ ਮੌਕੇ ਤੋਂ ਫਰਾਰ ਹੋ ਗਏ।
Read More

ਮੋਦੀ ਝੂਠ ਬੋਲਣ ਵਾਲੇ ਨੇਤਾ : ਖੜਗੇ

ਅਨੰਤਨਾਗ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅਨੰਤਨਾਗ ਵਿੱਚ ਰੈਲੀ ਕੀਤੀ। ਉਨ੍ਹਾਂ ਕਿਹਾ- ਜੰਮੂ-ਕਸ਼ਮੀਰ ਵਿੱਚ ਅੱਜ ਹਰ ਪਾਸੇ ਹਮਲੇ ਹੋ ਰਹੇ ਹਨ, ਫਿਰ ਵੀ ਮੋਦੀ ਜੀ ਝੂਠ ਬੋਲਣ ਤੋਂ ਨਹੀਂ ਝਿਜਕਦੇ। ਕਿਉਂਕਿ ਉਹ ਝੂਠ ਦਾ ਮਾਲਕ ਹੈ। ਲੋਕ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 400 ਨੂੰ ਪਾਰ ਕਰਨ ਵਾਲੇ ਕਿੱਥੇ ਗਏ ਹਨ? ਉਹ (ਭਾਜਪਾ) 240 ਸੀਟਾਂ ਤੱਕ ਸੀਮਤ ਰਹੀ। ਜੇਕਰ ਸਾਨੂੰ (ਵਿਰੋਧੀ) ਨੂੰ 20 ਹੋਰ ਸੀਟਾਂ ਮਿਲ ਜਾਂਦੀਆਂ ਤਾਂ ਇਹ ਸਾਰੇ ਲੋਕ ਜੇਲ੍ਹ ਵਿੱਚ ਹੁੰਦੇ। ਇਹ ਲੋਕ ਜੇਲ੍ਹ ਵਿੱਚ ਹੋਣ ਦੇ ਹੱਕਦਾਰ ਹਨ। #subhead1 ਖੜਗੇ ਨੇ ਕਿਹਾ- 'ਭਾਜਪਾ ਭਾਸ਼ਣ ਤਾਂ ਬਹੁਤ ਦਿੰਦੀ ਹੈ, ਪਰ ਕਰਨੀ ਅਤੇ ਕਹਿਣੀ 'ਚ ਬਹੁਤ…
Read More

ਰਾਹੁਲ ਦੀ ਹਾਲਤ ਉਨ੍ਹਾਂ ਦੀ ਦਾਦੀ ਵਰਗੀ ਹੋਵੇਗੀ : ਭਾਜਪਾ ਆਗੂ ਤਰਵਿੰਦਰ ਸਿੰਘ

ਨਵੀਂ ਦਿੱਲੀ। ਭਾਜਪਾ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਆਗੂ ਤਰਵਿੰਦਰ ਸਿੰਘ ਮਰਵਾਹ 'ਤੇ ਰਾਹੁਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਦੋਸ਼ ਹੈ। ਕਾਂਗਰਸ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਇਹ ਬਹੁਤ ਗੰਭੀਰ ਮਾਮਲਾ ਹੈ। ਇਹ ਭਾਜਪਾ ਪਾਰਟੀ ਦੀ ਨਫ਼ਰਤ ਦੀ ਫੈਕਟਰੀ ਦੀ ਉਪਜ ਹੈ। ਇਸ 'ਤੇ ਕਾਰਵਾਈ ਕੀਤੀ ਜਾਵੇ। ਆਪਣੀ ਪਾਰਟੀ ਦੇ ਇਸ ਨੇਤਾ ਦੀ ਧਮਕੀ 'ਤੇ ਪੀਐਮ ਮੋਦੀ ਚੁੱਪ ਨਹੀਂ ਰਹਿ ਸਕਦੇ। #subhead1 ਦਰਅਸਲ, ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਨੇ ਪ੍ਰਦਰਸ਼ਨ ਦੌਰਾਨ ਕਿਹਾ;- “ਰਾਹੁਲ ਗਾਂਧੀ, ਰੁਕੋ, ਨਹੀਂ ਤਾਂ ਭਵਿੱਖ ਵਿੱਚ ਤੁਹਾਡਾ ਵੀ ਉਹੀ ਹਾਲ ਹੋਵੇਗਾ ਜੋ ਤੁਹਾਡੀ…
Read More

ਮਲੇਸ਼ੀਆ ਦੇ ਇਸਲਾਮੀ ਕਲਿਆਣ ਘਰਾਂ ਵਿੱਚ ਜਿਨਸੀ ਸ਼ੋਸ਼ਣ ਦੇ ਦੋਸ਼

ਮਲੇਸ਼ੀਆ। ਮਲੇਸ਼ੀਆ 'ਚ ਪੁਲਸ ਨੇ ਬੁੱਧਵਾਰ ਨੂੰ 20 ਇਸਲਾਮਿਕ ਭਲਾਈ ਘਰਾਂ 'ਤੇ ਛਾਪੇਮਾਰੀ ਕੀਤੀ ਅਤੇ 402 ਬੱਚਿਆਂ ਨੂੰ ਆਜ਼ਾਦ ਕਰਵਾਇਆ। ਇਨ੍ਹਾਂ ਵਿੱਚ 1 ਤੋਂ 17 ਸਾਲ ਦੀ ਉਮਰ ਦੇ 201 ਲੜਕੇ ਅਤੇ 201 ਲੜਕੀਆਂ ਸ਼ਾਮਲ ਹਨ। ਨਿਊਜ਼ ਏਜੰਸੀ ਮੁਤਾਬਕ ਪੁਲਿਸ ਦਾ ਇਲਜ਼ਾਮ ਹੈ ਕਿ ਇੱਥੇ ਬੱਚਿਆਂ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ। ਇਹ ਵੈਲਫੇਅਰ ਹੋਮ ਗਲੋਬਲ ਇਖਵਾਨ ਸਰਵਿਸਿਜ਼ ਐਂਡ ਬਿਜ਼ਨਸ ਹੋਲਡਿੰਗਜ਼ (ਜੀਆਈਐਸਬੀ) ਨਾਮਕ ਇਸਲਾਮੀ ਕਾਰੋਬਾਰੀ ਸਮੂਹ ਨਾਲ ਜੁੜੇ ਹੋਏ ਹਨ। #subhead1 ਰਾਸ਼ਟਰੀ ਪੁਲਿਸ ਮੁਖੀ ਨੇ ਕਿਹਾ ਕਿ 105 ਔਰਤਾਂ ਸਮੇਤ 171 ਸ਼ੱਕੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਇੰਸਪੈਕਟਰ ਜਨਰਲ ਰਜ਼ਾਉਦੀਨ ਹੁਸੈਨ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਥੇ ਬੱਚਿਆਂ…
Read More

ਗਾਜ਼ਾ ਦੇ ਸਕੂਲ 'ਤੇ ਇਜ਼ਰਾਈਲ ਦਾ ਹਵਾਈ ਹਮਲਾ, 34 ਦੀ ਮੌਤ

  ਗਾਜ਼ਾ। ਬੁੱਧਵਾਰ ਨੂੰ ਇਜ਼ਰਾਈਲ ਨੇ ਗਾਜ਼ਾ 'ਚ ਅਲ-ਜੂਨੀ ਸਕੂਲ ਅਤੇ ਦੋ ਘਰਾਂ 'ਤੇ ਹਮਲਾ ਕੀਤਾ। ਘੱਟੋ-ਘੱਟ 34 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਮੁਤਾਬਕ ਇਸ ਵਿੱਚ 19 ਔਰਤਾਂ ਅਤੇ 6 ਬੱਚੇ ਵੀ ਸ਼ਾਮਲ ਹਨ। ਰਿਪੋਰਟ ਮੁਤਾਬਕ ਇਹ ਸਕੂਲ ਨੁਸੀਰਤ ਸ਼ਰਨਾਰਥੀ ਕੈਂਪ ਵਿੱਚ ਸੰਯੁਕਤ ਰਾਸ਼ਟਰ ਡਿਜ਼ਾਸਟਰ ਰਿਸਪਾਂਸ ਏਜੰਸੀ (ਯੂ.ਐੱਨ.ਆਰ.ਡਬਲਯੂ.ਏ.) ਦਾ ਸੀ, ਜਿਸ ਵਿੱਚ ਫਲਸਤੀਨੀ ਸ਼ਰਨਾਰਥੀ ਰਹਿ ਰਹੇ ਸਨ। ਇਸ ਵਿੱਚ ਯੂ.ਐੱਨ.ਆਰ.ਡਬਲਯੂ.ਏ. ਦੇ ਛੇ ਕਰਮਚਾਰੀਆਂ ਦੀ ਵੀ ਮੌਤ ਹੋ ਗਈ ਹੈ। #subhead1 ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਕਿਹਾ ਕਿ ਉਸ ਸਕੂਲ ਨੂੰ ਨਿਸ਼ਾਨਾ ਬਣਾਇਆ ਗਿਆ ਜਿੱਥੇ ਸ਼ਰਨਾਰਥੀ ਰਹਿ ਰਹੇ ਸਨ। ਇਸ ਨੂੰ ਕਿਸੇ…
Read More

ਰਾਹੁਲ ਨੇ ਅਮਰੀਕਾ ‘ਚ ਇਲਹਾਨ ਉਮਰ ਨਾਲ ਕੀਤੀ ਮੁਲਾਕਾਤ

  ਵਾਸ਼ਿੰਗਟਨ। ਅਮਰੀਕਾ ਦੌਰੇ ਦੇ ਆਖਰੀ ਦਿਨ, ਰਾਹੁਲ ਗਾਂਧੀ ਨੇ ਵਾਸ਼ਿੰਗਟਨ ਡੀਸੀ ਵਿੱਚ ਅਮਰੀਕੀ ਕਾਂਗਰਸ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਰੇਬਰਨ ਹਾਊਸ 'ਚ ਹੋਈ ਇਸ ਬੈਠਕ 'ਚ ਭਾਰਤ ਵਿਰੋਧੀ ਬਿਆਨ ਦੇਣ ਵਾਲੇ ਇਲਹਾਨ ਉਮਰ ਵੀ ਮੌਜੂਦ ਸਨ। ਰਾਹੁਲ ਦੀ ਇਲਹਾਨ ਨਾਲ ਮੁਲਾਕਾਤ ਤੋਂ ਬਾਅਦ ਦੇਸ਼ 'ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕਈ ਭਾਜਪਾ ਨੇਤਾਵਾਂ ਨੇ ਰਾਹੁਲ ਨੂੰ ਮਿਲਣ ਲਈ ਉਨ੍ਹਾਂ ਦੀ ਆਲੋਚਨਾ ਕੀਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਿਰੋਧੀ ਬੋਲਣਾ ਅਤੇ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨਾਲ ਖੜ੍ਹਨਾ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਆਦਤ ਬਣ ਗਈ ਹੈ। #subhead1 ਜੰਮੂ-ਕਸ਼ਮੀਰ 'ਚ ਦੇਸ਼-ਵਿਰੋਧੀ…
Read More

ਹੈਲੀਫੈਕਸ ਗੋਲੀਬਾਰੀ ਮਾਮਲੇ ’ਚ ਮੁਲਜ਼ਮ ਖ਼ਿਲਾਫ਼ ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ ਲਗਾਏ

ਨੋਵਾ ਸਕੋਸ਼ੀਆ। ਉੱਤਰੀ-ਐਂਡ ਹੈਲੀਫੈਕਸ ਵਿਚ ਪਿਛਲੇ ਹਫਤੇ ਹੋਈ ਗੋਲੀਬਾਰੀ ਦੇ ਸਬੰਧ ਵਿਚ ਇਕ 34 ਸਾਲਾ ਵਿਅਕਤੀ 'ਤੇ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਗਿਆ ਹੈ। ਹੈਲੀਫੈਕਸ ਖੇਤਰੀ ਪੁਲਿਸ ਨੂੰ ਇੱਕ ਜ਼ਖਮੀ ਵਿਅਕਤੀ ਦੀ ਰਿਪੋਰਟ ਮਿਲਣ ਤੋਂ ਬਾਅਦ 5 ਸਤੰਬਰ ਨੂੰ ਸਵੇਰੇ 7:30 ਵਜੇ ਦੇ ਕਰੀਬ ਰੋਜ਼ਮੇਡ ਐਵੇਨਿਊ ਦੇ 3600 ਬਲਾਕ ਵਿੱਚ ਬੁਲਾਇਆ ਗਿਆ ਸੀ। ਬੁੱਧਵਾਰ ਨੂੰ ਇੱਕ ਨਿਊਜ਼ ਰੀਲੀਜ਼ ਵਿੱਚ, ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਵਿਅਕਤੀ ਨੂੰ ਬੰਦੂਕ ਦੀ ਗੋਲੀ ਨਾਲ ਜ਼ਖਮੀ ਮਿਲਿਆ ਹੈ। ਉਸਨੂੰ ਗੈਰ ਜਾਨਲੇਵਾ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਕਿਹਾ ਕਿ ਸ਼ੱਕੀ ਨੂੰ ਕਤਲ ਦੀ ਕੋਸ਼ਿਸ਼ ਦੇ ਦੋਸ਼ ਦਾ ਸਾਹਮਣਾ ਕਰਨ ਲਈ ਸੂਬਾਈ…
Read More

ਮਾਂਟਰੀਅਲ ਦੇ ਸੁਡ-ਆਏਸਟ ‘ਚ ਲੜਕੀ `ਤੇ ਚਾਕੂ ਨਾਲ ਹਮਲਾ, ਗੰਭੀਰ ਜਖ਼ਮੀ

ਮਾਂਟਰੀਅਲ। ਮਾਂਟਰੀਅਲ ਦੇ ਸੁਡ-ਆਏਸਟ ਬੋਰੋ ਵਿੱਚ ਮੰਗਲਵਾਰ ਰਾਤ ਚਾਕੂ ਨਾਲ ਹਮਲੇ ਤੋਂ ਬਾਅਦ 20 ਸਾਲਾ ਇੱਕ ਲੜਕੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮਾਂਟਰੀਅਲ ਪੁਲਿਸ ਨੂੰ ਗਰੀਨ ਏਵੇਨਿਊ ਕੋਲ ਨੋਟਰੇ-ਡੇਮ ਸਟਰੀਟ `ਤੇ ਹੋਈ ਘਟਨਾ ਬਾਰੇ ਰਾਤ 10:30 ਵਜੇ 911 `ਤੇ ਕਾਲ ਆਇਆ।  ਜਦੋਂ ਅਧਿਕਾਰੀ ਘਟਨਾ ਸਥਾਨ `ਤੇ ਪਹੁੰਚੇ ਤਾਂ ਉਨ੍ਹਾਂ ਨੇ ਪੀੜਿਤਾ ਨੂੰ ਵੇਖਿਆ, ਜਿਸਦੇ ਸਰੀਰ ਦੇ ਊਪਰੀ ਹਿੱਸੇ ਵਿੱਚ ਸੱਟਾਂ ਲੱਗੀਆਂ ਹੋਈਆਂ ਸਨ । ਉਸਨੂੰ ਹਸਪਤਾਲ ਲਿਜਾਇਆ ਗਿਆ ਪਰ ਉਸਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਮੰਨਿਆ ਜਾ ਰਿਹਾ ਹੈ। ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਜਾਂਚਕਰਤਾ ਹਮਲੇ ਦੇ ਕਾਰਨ ਦਾ ਪਤਾ ਲਗਾਉਣ ਲਈ ਲੱਗੇ ਹੋਏ ਹਨ।
Read More

ਮਾਂਟਰੀਅਲ ਦੇ ਅਪਾਰਟਮੈਂਟ ਵਿੱਚ ਬਜ਼ੁਰਗ ਜੋੜੇ ਦਾ ਗੋਲੀ ਮਾਰ ਕੇ ਕਤਲ

ਮਾਂਟਰੀਅਲ। ਮਾਂਟਰੀਅਲ ਪੁਲਿਸ ਸੈਂਟੇ-ਮੈਰੀ ਨੇਬਰਹੁੱਡ ਵਿੱਚ ਇੱਕ ਬਜ਼ੁਰਗ ਜੋੜੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। 911 `ਤੇ ਸਵੇਰੇ 9 ਵਜੇ ਪੁਲਿਸ ਨੂੰ ਸੂਚਨਾ ਮਿਲੀ। ਇਸ ਤੋਂ ਬਾਅਦ ਸ਼ੇਰਬਰੁਕ ਸਟਰੀਟ ਈਸਟ ਕੋਲ ਫਰੰਟਨੈਕ ਸਟਰੀਟ `ਤੇ ਇੱਕ ਅਪਾਰਟਮੇਂਟ ਵਿੱਚ 70 ਸਾਲਾ ਪੁਰਸ਼ ਅਤੇ 71 ਸਾਲਾ ਔਰਤ ਮ੍ਰਿਤਕ ਮਿਲੇ। ਮਾਂਟਰੀਅਲ ਪੁਲਿਸ ਦੇ ਬੁਲਾਰੇ ਐਂਟਨੀ ਡੋਰੇਲਸ ਨੇ ਕਿਹਾ ਕਿ ਮੌਕੇ `ਤੇ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਵਿੱਚ ਬਜੁ਼ਰਗ ਜੋੜਾ ਮ੍ਰਿਤਕ ਹਾਲਤ ਵਿਚ ਮਿਲਿਆ। ਡੋਰੇਲਸ ਨੇ ਕਿਹਾ ਕਿ ਪੁਲਿਸ ਮੌਤਾਂ ਨੂੰ ਸ਼ੱਕੀ ਮੰਨਦੀ ਹੈ, ਪਰ ਦੋਨਾਂ ਵਿਚਕਾਰ ਸਬੰਧਾਂ ਦੀ ਪੁਸ਼ਟੀ ਨਹੀਂ ਕੀਤੀ। ਪੁਲਿਸ ਵੱਲੋਂ ਜਾਂਚ ਜਾਰੀ ਹੈ।
Read More

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ ਜੀ.ਐਸ.ਟੀ. ਤੋਂ ਛੋਟ ‘ਤੇ ਜ਼ੋਰ ਦਿੱਤਾ

ਚੰਡੀਗੜ੍ਹ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਸੂਬੇ ਦੇ ਕਰ ਮਾਲੀਏ ਵਿੱਚ ਕਾਫ਼ੀ ਜ਼ਿਆਦਾ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਏ ਵਿੱਚ ਕਮੀ ਨੂੰ ਧਿਆਨ ਵਿੱਚ ਰੱਖਦਿਆਂ ਜੀ.ਐਸ.ਟੀ. ਕੌਂਸਲ ਨੂੰ ਕਰ ਮਾਲੀਏ ਵਿੱਚ ਕਮੀ ਵਾਲੇ ਸੂਬਿਆਂ ਨੂੰ ਮੁਆਵਜ਼ਾ ਦੇਣ ਦੇ ਢੰਗ-ਤਰੀਕੇ ਤਲਾਸ਼ਣੇ ਚਾਹੀਦੇ ਹਨ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਸਿੱਖਿਆ, ਪੰਜਾਬ ਸਰਕਾਰ ਲਈ ਤਰਜੀਹੀ ਖੇਤਰ ਹੈ, ਉਨ੍ਹਾਂ ਨੇ ਰਿਸਰਚ ਗ੍ਰਾਂਟਾਂ ਨੂੰ ਜੀ.ਐਸ.ਟੀ. ਤੋਂ ਛੋਟ ਦੇਣ ਦੀ ਵੀ ਵਕਾਲਤ ਕੀਤੀ। ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ…
Read More

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ…
Read More

5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ

ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਕਰੂਰਾਂ, ਤਹਿਸੀਲ ਨੂਰਪੁਰਬੇਦੀ, ਵਿਖੇ ਜੰਗਲਾਤ ਵਿਭਾਗ, ਪੰਜਾਬ ਦੀ ਜ਼ਮੀਨ ਦਾ ਗੈਰ-ਕਾਨੂੰਨੀ ਤਬਾਦਲਾ/ਇੰਤਕਾਲ ਕਰਨ ਦੇ ਦੋਸ਼ ਹੇਠ ਰੂਪਨਗਰ ਜ਼ਿਲ੍ਹੇ ਦੇ ਮਾਲ ਸਰਕਲ ਡੂਮੇਵਾਲ, ਤਹਿਸੀਲ ਨੰਗਲ ਵਿਖੇ ਤਾਇਨਾਤ ਪਟਵਾਰੀ (ਹੁਣ ਕਾਨੂੰਗੋ) ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਨੂਰਪੁਰਬੇਦੀ, ਰੂਪਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 13 ਅਤੇ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਤਹਿਤ ਪਹਿਲਾਂ ਹੀ ਮੁਕੱਦਮਾ ਨੰਬਰ 69, ਮਿਤੀ 28.06.2022 ਤਹਿਤ ਕੇਸ ਦਰਜ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸਾਲ 2020 ਵਿੱਚ ਰਾਜ…
Read More

ਪਟਿਆਲਾ ਜ਼ਿਲ੍ਹੇ ’ਚ ਕੌਮੀ ਲੋਕ ਅਦਾਲਤ 14 ਸਤੰਬਰ ਨੂੰ

ਪਟਿਆਲਾ। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਚੈੱਕ ਬਾਉਂਸ ਕੇਸਾਂ, ਪੈਸੇ ਦੀ ਵਸੂਲੀ ਦੇ ਕੇਸ, ਲੇਬਰ ਅਤੇ ਰੁਜ਼ਗਾਰ ਝਗੜਿਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਭੁਗਤਾਨ ਦੇ ਕੇਸ (ਨਾਨ-ਕੰਪਾਊਂਡੇਬਲ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ, ਹੋਰ ਫ਼ੌਜਦਾਰੀ ਕੰਪਾਊਂਡੇਬਲ ਕੇਸ ਅਤੇ ਹੋਰ ਦੀਵਾਨੀ ਝਗੜੇ ਅਤੇ ਅਦਾਲਤਾਂ ਵਿੱਚ ਲੰਬਿਤ ਕੇਸਾਂ ਨਾਲ ਸਬੰਧਤ ਟ੍ਰਿਬਿਊਨਲ ਜਿਵੇਂ ਕਿ ਕ੍ਰਿਮੀਨਲ ਕੰਪਾਊਂਡੇਬਲ ਓਫੈਂਸ, ਚੈੱਕ ਬਾਉਂਸ ਕੇਸ, ਮਨੀ ਰਿਕਵਰੀ ਕੇਸ, ਐਮਏਸੀਟੀ ਕੇਸ, ਲੇਬਰ ਅਤੇ ਰੁਜ਼ਗਾਰ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ…
Read More

ਪੰਜਾਬ ਦੇ ਟਰੈਵਲ ਏਜੰਟਾਂ ‘ਤੇ ਵੱਡੀ ਕਾਰਵਾਈ

  ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ 'ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ 25 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਵੱਲੋਂ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਗਿਆ ਹੈ। #subhead1ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ…
Read More

ਪੰਜਾਬ ਕਾਂਗਰਸ ਵੱਲੋਂ ਪਟਿਆਲਾ 'ਚ 'ਆਪ' ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

  ਪਟਿਆਲਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵਿਰੁੱਧ ਪੰਜਾਬ ਭਰ ਵਿੱਚ 7 ਕਿਲੋਵਾਟ ਤੋਂ ਘੱਟ ਖਪਤ ਲਈ ਸਬਸਿਡੀ ਨੂੰ ਹਟਾ ਕੇ ਬਿਜਲੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵੜਿੰਗ ਨੇ ਲੋਕਾਂ ਦੇ ਭਰੋਸੇ ਨਾਲ ਧੋਖਾ ਕਰਨ ਲਈ 'ਆਪ' 'ਤੇ ਵਰ੍ਹਦਿਆਂ ਕਿਹਾ, 'ਆਮ ਆਦਮੀ ਪਾਰਟੀ, ਜੋ ਕਿ ਆਮ ਆਦਮੀ ਦੀ ਸਰਕਾਰ ਹੋਣ ਦਾ ਦਾਅਵਾ ਕਰਦੀ ਹੈ ਉਸ ਨੇ ਲੋਕਾਂ 'ਤੇ ਵਿੱਤੀ ਬੋਝ ਪਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਕਾਂਗਰਸ ਵੱਲੋਂ 7 ਕਿਲੋਵਾਟ…
Read More

ਬੰਬ ਧਮਾਕੇ ਨੇ ਹਲਾਇਆ ਚੰਡੀਗੜ੍ਹ

ਚੰਡੀਗੜ੍ਹ। ਚੰਡੀਗੜ੍ਹ ਦੇ ਸੈਕਟਰ-10 ਵਿੱਚ ਬੰਬ ਧਮਾਕਾ ਹੋਇਆ ਹੈ। ਇੱਥੇ ਕੋਠੀ ਨੰਬਰ 575 ਵਿੱਚ ਬੰਬ ਧਮਾਕਾ ਹੋਇਆ ਸੀ। ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਪੁਲਿਸ ਤੇ ਹੋਰ ਏਜੰਸੀਆਂ ਬੇਵੱਸ ਹੋ ਗਈਆਂ ਹਨ। #subhead1 ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ, ਕ੍ਰਾਈਮ ਬ੍ਰਾਂਚ ਅਤੇ ਹੋਰ ਕਈ ਜਾਂਚ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਵਿਭਾਗ ਦੇ ਡਾਇਰੈਕਟਰ ਜਨਰਲ ਸੁਰਿੰਦਰ ਸਿੰਘ ਯਾਦਵ, ਆਈਜੀ ਰਾਜਕੁਮਾਰ, ਐਸਐਸਪੀ ਕੰਵਰਦੀਪ ਕੌਰ, ਐਸਪੀ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਬੰਬ ਨਿਰੋਧਕ ਦਸਤਾ, ਡੌਗ ਸਕੁਐਡ ਟੀਮ ਅਤੇ ਫੋਰੈਂਸਿਕ…
Read More

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗਿਆਨ ਜੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਤਕਨਾਲੌਜੀ, ਫੇਜ਼-2 ਵਿਖੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ ਸਬੰਧੀ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ। ਜ਼ਿਲ੍ਹਾ ਸਿੱਖਿਆ ਵਿਭਾਗ, ਐਸ.ਏ.ਐਸ. ਨਗਰ ਵਲੋਂ ਮਹਿਲਾ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਵਾਲੇ ਸਥਾਨਾਂ ਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅਤੇ ਕੰਮ ਵਾਲੀ ਥਾਂ ਤੇ ਜਿਨਸੀ ਪ੍ਰੇਸ਼ਾਨੀ ਦੀ ਰੋਕਥਾਮ, ਵਿਸ਼ੇ ਤੇ ਗਿਆਨ ਜੋਤੀ ਇੰਸਟੀਚਿਊਟ ਮੈਨੇਜਮੈਂਟ ਅਤੇ ਤਕਨਾਲੌਜੀ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ।ਸੁਰਭੀ ਪਰਾਸ਼ਰ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਅਤੇ ਗਿਆਨ ਜੋਤੀ ਇੰਸਟੀਚਿਊਟ ਦੇ ਫੈਕਲਟੀ ਮੈਂਬਰਾਂ ਨੂੰ ਪ੍ਰੀਵੈਨਸ਼ਨ ਆਫ਼ ਸੈਕਸੁਅਲ ਹਰਾਸਮੈਂਟ ਐਕਟ ਦੇ ਉਪਬੰਧਾਂ ਬਾਰੇ ਜਾਣੂ ਕਰਵਾਇਆ ਅਤੇ ‘ਵਿਸ਼ਾਖਾ ਅਤੇ ਹੋਰ ਬਨਾਮ ਰਾਜਸਥਾਨ ਰਾਜ’ ਦੇ ਕੇਸ ਵਿੱਚ ਮਾਨਯੋਗ ਸੁਪਰੀਮ ਕੋਰਟ ਦੁਆਰਾ…
Read More

ਭਾਰਤ ਵਿਕਾਸ ਪ੍ਰੀਸ਼ਦ ਨੇ ਸਰਕਾਰੀ ਕਾਲਜ ਦੇ ਸਹਿਯੋਗ ਨਾਲ ਲਾਇਆ ਖੂਨਦਾਨ ਕੈਂਪ

ਡੇਰਾਬੱਸੀ l ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸਰਕਾਰੀ ਕਾਲਜ ਦੇ ਐਨ. ਐਸ. ਐਸ ਯੂਨਿਟ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ l ਜਿਸ ਵਿੱਚ 50 ਵਿਆਕਤੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ l ਜਾਣਕਾਰੀ ਦਿੰਦਿਆਂ ਪ੍ਰੀਸ਼ਦ ਦੇ ਸਕੱਤਰ ਅਤੇ ਸਮਾਜ ਸੇਵੀ ਪਰਮਜੀਤ ਰੰਮੀ ਸੈਣੀ ਨੇ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸੰਸਕ੍ਰਿਤਿਕ ਸਪਤਾਹ ਮਨਾਉਂਦਿਆਂ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਲਗਾਤਾਰ ਜਾਰੀ ਹੈ l ਇਸੇ ਤਹਿਤ ਬੁਧਵਾਰ ਨੂੰ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਕਲਾਜ ਦੇ ਐਨ ਐਸ ਯੂਨਿਟ ਦੇ ਸਹਿਯੋਗ ਨਾਲ ਪ੍ਰਿੰਸੀਪਲ ਸੁਜਾਤਾ ਕੋਸਲ ਦੀ ਅਗਵਾਈ ਹੇਠ ਕਾਲਜ ਕੈਂਪਸ ਵਿੱਚ ਖੂਨਦਾਨ ਕੈਂਪ ਲਾਇਆ ਗਿਆ l#subhead1 ਜਿਸ…
Read More

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖਰੜ ਵਿਖੇ ‘ਸੇਵਾ ਸਮਾਗਮ’ ਕੈਂਪ 12 ਸਤੰਬਰ ਨੂੰ

ਖਰੜ।  ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਖਰੜ  ਹਲਕੇ ਦੇ ਨਿਵਾਸੀਆਂ ਦੀਆਂ ਸ਼ਿਕਾਇਤਾਂ/ਸੇਵਾਵਾਂ ਦਾ ਹੱਲ ਮੌਕੇ ‘ਤੇ ਕਰਨ ਸਬੰਧੀ ਮਿਤੀ 12 ਸਤੰਬਰ ਨੂੰ ਸਵੇਰੇ 10.00 ਵਜੇ ਤੋਂ ਸ਼ਾਮ 3.00 ਵਜੇ ਤੱਕ ਰਾਮ ਭਵਨ, ਖਰੜ ਵਿਖੇ ‘ਸੇਵਾ ਸਮਾਗਮ’ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਗੁਰਮੰਦਰ ਸਿੰਘ ਨੇ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪਹੁੰਚ ਕੇ ਆਪਣੀਆਂ ਸ਼ਿਕਾਇਤਾਂ ਲੈ ਕੇ ਹਾਜ਼ਰ ਹੋਣ। ਉਨ੍ਹਾਂ ਕਿਹਾ ਸ਼ਿਕਾਇਤਾਂ ਦਾ ਮੌਕੇ ‘ਤੇ ਹੱਲ ਕਰਵਾਉਣ ਲਈ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਲੈ ਕੇ ਹਾਜ਼ਰ ਹੋਣ, ਤਾਂ ਜੋ ਉਥੇ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਨ੍ਹਾਂ ਦੀ ਸਮੱਸਿਆ ਦਾ…
Read More

ਡੀ ਸੀ ਨੇ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਜ਼ਿਲ੍ਹੇ ਦੇ ਉਦਯੋਗਾਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਤੋਂ ਵਧ ਤੋਂ ਵਧ ਪਰਾਲੀ ਇਕੱਠੀ ਕਰਕੇ ਖਪਤ ਕਰਨ ਲਈ ਪ੍ਰੇਰਿਤ ਕੀਤਾ

ਐਸ.ਏ.ਐਸ.ਨਗਰ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਜ਼ਿਲ੍ਹੇ ਦੇ ਉਦਯੋਗਾਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਤੋਂ ਵਧ ਤੋਂ ਵਧ ਪਰਾਲੀ ਇਕੱਠੀ ਕਰਕੇ ਖਪਤ ਕਰਨ ਦੀ ਅਪੀਲ ਕੀਤੀ ਹੈ। ਇੱਥੇ ਉਦਯੋਗਿਕ ਇਕਾਈਆਂ ਅਤੇ ਬੇਲਰ ਅਪਰੇਟਰਾਂ ਦੇ ਆਪਸੀ ਤਾਲਮੇਲ ਅਤੇ ਸੁਵਿਧਾ ਲਈ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਥਾਨਕ ਪੱਧਰ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਘੱਟ ਵਰਤੋਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਨਅਤਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ।#subhead1ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਉਦਯੋਗਾਂ ਕੋਲ 2 ਲੱਖ ਮੀਟਰਕ ਟਨ ਦੀ ਸਮਰੱਥਾ ਵਾਲੇ ਪਰਾਲੀ ਦੀ ਖਪਤ ਵਾਲੇ ਛੇ ਬਾਇਲਰ ਯੂਨਿਟ…
Read More

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ। ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 12-09-2024 (ਵੀਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਏਰੀਅਲ ਟੈਲੀਕੋਮ ਸੋਲੂਸ਼ਨ ਪ੍ਰਾਇ: ਲਿਮਿ: (Aerial “elecom Solution Pvt Ltd) ਅਤੇ ਟਾਈਨੌਰ ਆਥਪਟਿਕ ਪ੍ਰਾਇ: ਲਿਮਿ: (“Tynor Orthptics Pvt Ltd.) ਦੀ ਬਿਲਡਿੰਗ ਵਿਖੇ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ,…
Read More

ਅੱਤਵਾਦ ਪੀੜਤ ਨਾਗਰਿਕਾਂ ਦੇ ਕੋਟੇ ਤਹਿਤ ਐੱਮ.ਬੀ.ਬੀ.ਐੱਸ. ਸੀਟਾਂ ਦੇ ਕੇਂਦਰੀ ਪੂਲ ਅਧੀਨ ਮੈਡੀਕਲ ਕਾਲਜਾਂ ਵਿੱਚ ਦਾਖਲੇ ਲਈ ਅਰਜ਼ੀਆਂ ਮੰਗੀਆਂ

ਐਸ.ਏ.ਐਸ.ਨਗਰ। ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਨੇ ਅਕਾਦਮਿਕ ਸਾਲ 2024-25 ਲਈ ਅੱਤਵਾਦ ਦੇ ਸ਼ਿਕਾਰ ਨਾਗਰਿਕਾਂ ਦੇ ਜੀਵਨ ਸਾਥੀਆਂ ਅਤੇ ਬੱਚਿਆਂ ਲਈ ਨਿਰਧਾਰਤ ਕੇਂਦਰੀ ਪੂਲ ਦੀਆਂ ਚਾਰ ਐਮ ਬੀ ਬੀ ਐਸ ਸੀਟਾਂ ਲਈ ਨਾਮਜ਼ਦਗੀਆਂ ਲਈ ਰਾਜ ਦੇ ਗ੍ਰਹਿ ਮਾਮਲਿਆਂ ਦੇ ਵਿਭਾਗਾਂ ਰਾਹੀਂ ਅਰਜ਼ੀਆਂ ਦੀ ਮੰਗ ਕੀਤੀ ਹੈ, ਜਿਸ ਦੀ ਆਖ਼ਰੀ ਮਿਤੀ 17 ਸਤੰਬਰ ਹੈ। #subhead1ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਸੀਟਾਂ ਏ ਐਨ ਮਗਧ ਮੈਡੀਕਲ ਕਾਲਜ, ਗਯਾ, ਬਿਹਾਰ (ਇਕ ਸੀਟ), ਗ੍ਰਾਂਟ ਮੈਡੀਕਲ ਕਾਲਜ, ਮੁੰਬਈ, ਮਹਾਰਾਸ਼ਟਰ (ਇਕ ਸੀਟ) ਅਤੇ ਪੰਡਿਤ ਜੇ ਐਨ ਐਮ ਮੈਡੀਕਲ ਕਾਲਜ, ਰਾਏਪੁਰ, ਛੱਤੀਸਗੜ੍ਹ (ਦੋ ਸੀਟਾਂ) ਵਿਖੇ ਹਨ। ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰ ਨੂੰ ਨਿਰਧਾਰਿਤ ਯੋਗਤਾ…
Read More

ਆਈਫੋਨ-16 ਅਤੇ ਐਪਲ ਵਾਚ ਸੀਰੀਜ਼ 10 ਲਾਂਚ

ਕੈਲੀਫੋਰਨੀਆ। ਐਪਲ ਨੇ ਆਈਫੋਨ-16 ਲਾਂਚ ਕਰ ਦਿੱਤਾ ਹੈ। ਇਸ ਵਾਰ ਆਈਫੋਨ 'ਚ ਸਭ ਤੋਂ ਵੱਡਾ ਬਦਲਾਅ ਐਪਲ ਇੰਟੈਲੀਜੈਂਸ ਹੈ। ਇਸ ਤੋਂ ਇਲਾਵਾ ਕੈਮਰਾ ਕੰਟਰੋਲ ਲਈ ਸਾਈਡ 'ਤੇ ਨਵਾਂ ਬਟਨ ਦਿੱਤਾ ਗਿਆ ਹੈ। ਇਹ ਭਾਰਤ 'ਚ 20 ਸਤੰਬਰ ਤੋਂ ਉਪਲਬਧ ਹੋਣਾ ਸ਼ੁਰੂ ਹੋ ਜਾਵੇਗਾ। ਇਸ ਦੀ ਸ਼ੁਰੂਆਤੀ ਕੀਮਤ 79,900 ਰੁਪਏ ਹੈ ਜੋ 1,84,900 ਰੁਪਏ ਤੱਕ ਜਾਂਦੀ ਹੈ। ਤੁਸੀਂ ਇਸਨੂੰ ਔਨਲਾਈਨ ਜਾਂ ਸਟੋਰਾਂ ਵਿੱਚ ਖਰੀਦ ਸਕਦੇ ਹੋ।  #subhead1 ਆਈਫੋਨ-16 ਅਤੇ ਆਈਫੋਨ-15 ਦੀ ਕੀਮਤ 'ਚ ਸਿਰਫ 10,000 ਰੁਪਏ ਦਾ ਫਰਕ ਹੈ। ਕੈਮਰੇ ਦੀ ਸ਼ਕਲ ਤੋਂ ਇਲਾਵਾ, ਆਈਫੋਨ 16 ਦਾ ਆਕਾਰ, ਆਕਾਰ ਅਤੇ ਡਿਸਪਲੇ ਲਗਭਗ ਆਈਫੋਨ 15 ਦੇ ਸਮਾਨ ਹੈ।   ਆਈਫੋਨ 16 ਸੀਰੀਜ਼…
Read More

ਪੰਜਾਬ-ਚੰਡੀਗੜ੍ਹ 'ਚ 14 ਸਤੰਬਰ ਤੋਂ ਬਦਲੇਗਾ ਮੌਸਮ

ਚੰਡੀਗੜ੍ਹ। ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਦਿਨਾਂ ਬਾਅਦ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ 'ਚ ਇਹ ਆਮ ਦੇ ਕਰੀਬ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ ਕਿਸੇ ਵੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਮੀਂਹ ਪੈਣ ਦੀ ਸੰਭਾਵਨਾ ਹੈ।  #subhead1 ਇਸ ਮਹੀਨੇ…
Read More

ਨਗਰ ਨਿਗਮ ਅਤੇ ਕੌਂਸਲ ਚੋਣਾਂ ਵਿੱਚ ਦੇਰੀ ਦਾ ਮਾਮਲਾ, ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ। ਪੰਜਾਬ ਵਿੱਚ ਨਗਰ ਨਿਗਮ ਅਤੇ ਕੌਂਸਲ ਚੋਣਾਂ ਵਿੱਚ ਦੇਰੀ ਦੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ ਹੈ। ਅਦਾਲਤ ਨੇ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪੁੱਛਿਆ ਹੈ ਕਿ ਉਨ੍ਹਾਂ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਵੀ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 23 ਸਤੰਬਰ ਲਈ ਤੈਅ ਕੀਤੀ ਹੈ। ਸਰਕਾਰ (ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ ਵਿਭਾਗ) ਨੂੰ ਅਗਲੀ ਸੁਣਵਾਈ 'ਤੇ ਇਸ ਮਾਮਲੇ 'ਚ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਮਲੇਰਕੋਟਲਾ ਵਾਸੀ ਬੇਅੰਤ ਸਿੰਘ ਵੱਲੋਂ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਕਾਰਜਕਾਲ ਖਤਮ ਹੋਏ ਦੋ ਸਾਲ ਹੋ ਗਏ ਹਨ ਬੇਅੰਤ…
Read More