12
Aug
ਟੋਰਾਂਟੋ। ਬੰਗਲਾਦੇਸ਼ ਵਿੱਚ ਹਿੰਸਕ ਪ੍ਰਦਰਸ਼ਨਾਂ ਦੌਰਾਨ ਹਿੰਦੂਆਂ ਅਤੇ ਹੋਰ ਘੱਟ ਗਿਣਤੀਆਂ ਵਿਰੁੱਧ ਹਿੰਸਾ ਜਾਰੀ ਹੈ। ਇਸ ਹਿੰਸਾ ਦੇ ਖਿਲਾਫ 11 ਅਗਸਤ ਦਿਨ ਐਤਵਾਰ ਨੂੰ ਕੈਨੇਡਾ 'ਚ ਹਜ਼ਾਰਾਂ ਹਿੰਦੂਆਂ ਨੇ ਸੜਕਾਂ 'ਤੇ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਜ਼ਾਹਰਿਆਂ ਵਿੱਚ ਹਿੰਦੂਆਂ ਤੋਂ ਇਲਾਵਾ ਈਸਾਈ ਅਤੇ ਯਹੂਦੀ ਭਾਈਚਾਰੇ ਦੇ ਲੋਕਾਂ ਨੇ ਵੀ ਹਿੱਸਾ ਲਿਆ। ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਪ੍ਰਦਰਸ਼ਨ ਦੌਰਾਨ ਲੋਕਾਂ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਹਿੰਦੂਆਂ ਦੀ ਸੁਰੱਖਿਆ ਲਈ ਬੰਗਲਾਦੇਸ਼ ਦੀ ਅੰਤਰਿਮ ਸਰਕਾਰ 'ਤੇ ਦਬਾਅ ਬਣਾਉਣ ਦੀ ਮੰਗ ਕੀਤੀ। #subhead1 ਅਮਰੀਕਾ ਅਤੇ ਬਰਤਾਨੀਆ ਵਿੱਚ ਵਿਰੋਧ ਪ੍ਰਦਰਸ਼ਨ ਬੰਗਲਾਦੇਸ਼ 'ਚ ਹਿੰਦੂਆਂ 'ਤੇ ਹੋਈ ਹਿੰਸਾ ਦੇ ਖਿਲਾਫ ਸ਼ਨੀਵਾਰ 10 ਅਗਸਤ ਨੂੰ ਅਮਰੀਕਾ ਅਤੇ ਬ੍ਰਿਟੇਨ…
