26
Jul
ਚੰਡੀਗੜ੍ਹ। ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਅਤੇ ਤੁਰੰਤ ਜ਼ਰੂਰੀ ਕਦਮ ਚੁੱਕਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਚੱਲਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਅਤੇ ਪੂਰੀ ਸਥਿਤੀ ਦੀ ਸਮੀਖਿਆ ਕੀਤੀ। ਅਨੁਰਾਗ ਵਰਮਾ ਨੇ ਸਪੱਸ਼ਟ ਕੀਤਾ ਕਿ ਹਰ ਸੂਬਾ ਵਾਸੀ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਅਤੇ ਇਸ ਮਾਮਲੇ ਵਿੱਚ ਕੋਈ ਵੀ ਢਿੱਲ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਨਵਾਂ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਸਬੰਧਤ ਖੇਤਰ ਵਿੱਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਤੁਰੰਤ…
