15
Jul
ਚੰਡੀਗੜ੍ਹ। ਹਰਿਆਣਾ ਦੀ ਸਰਹੱਦ ਨਾਲ ਲੱਗਦੇ ਸ਼ੰਭੂ ਬਾਰਡਰ ’ਤੇ ਪੰਜ ਮਹੀਨਿਆਂ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਨੇ ਹੁਣ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਸ਼ੰਭੂ ਵਿੱਚ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਦਿੱਲੀ ਮਾਰਚ ਦੀ ਤਿਆਰੀ ਕਰਨ ਲਈ ਕਿਹਾ। ਹਾਲਾਂਕਿ ਇਸ ‘ਤੇ ਅਜੇ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ। ਸ਼ੰਭੂ ਬਾਰਡਰ ‘ਤੇ ਹੋਈ ਮੀਟਿੰਗ ‘ਚ ਸ਼ਾਮਲ ਕਿਸਾਨ ਆਗੂਆਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣਾ ਸਮਾਨ ਪੈਕ ਕਰਨਾ ਸ਼ੁਰੂ ਕਰ ਦੇਣ ਕਿਉਂਕਿ ਉਨ੍ਹਾਂ ਨੂੰ ਕੁਝ ਦਿਨਾਂ ‘ਚ ਦਿੱਲੀ ਜਾਣਾ ਪੈ ਸਕਦਾ ਹੈ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ…
