28
Jun
ਮੁੰਬਈ। ਸ਼ੁੱਕਰਵਾਰ ਨੂੰ ਵਿਸਤਾਰਾ ਦੇ ਤਿਰੂਵਨੰਤਪੁਰਮ-ਮੁੰਬਈ ਫਲਾਈਟ ਯੂ.ਕੇ. 552 'ਚ ਬੰਬ ਹੋਣ ਦੀ ਸੂਚਨਾ ਮਿਲੀ ਸੀ। ਇਹ ਉਡਾਣ ਦੁਪਹਿਰ ਕਰੀਬ 3.15 ਵਜੇ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੀ। ਇਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਤੁਰੰਤ ਜਹਾਜ਼ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਬੰਬ ਦਸਤੇ ਨੇ ਬੰਬ ਲਈ ਜਹਾਜ਼ ਦੀ ਤਲਾਸ਼ੀ ਲਈ, ਪਰ ਕੁਝ ਨਹੀਂ ਮਿਲਿਆ। ਏਅਰਪੋਰਟ ਅਥਾਰਟੀ ਨੇ ਦੱਸਿਆ ਕਿ ਚਾਲਕ ਦਲ ਦੇ ਮੈਂਬਰ ਨੂੰ ਜਹਾਜ਼ 'ਚ ਬੰਬ ਹੋਣ ਦੀ ਸੂਚਨਾ ਮਿਲੀ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਯਾਤਰੀ ਅਤੇ ਚਾਲਕ ਦਲ ਦਾ ਸਟਾਫ ਸੁਰੱਖਿਅਤ ਹਨ।
