16
Jun
ਡੇਰਾਬੱਸੀ। ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਸਥਾਨਕ ਨਿਰੰਕਾਰੀ ਸਤਿਸੰਗ ਭਵਨ ਵਿਖੇ 20ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ (ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਿਕ ਵਿਭਾਗ ) ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿੱਚ 196 ਸ਼ਰਧਾਲੂਆਂ ਨੇ ਖੂਨਦਾਨ ਕਰਕੇ ਇਸ ਮਹਾਦਾਨ ਵਿਚ ਭਾਗ ਲਿਆ। #subhead1 ਇਸ ਕੈਂਪ ਦਾ ਉਦਘਾਟਨ ਚੰਡੀਗੜ੍ਹ ਜ਼ੋਨ ਦੇ ਜ਼ੋਨਲ ਇੰਚਾਰਜ ਸ੍ਰੀ ਓ.ਪੀ. ਨਿਰੰਕਾਰੀ ਜੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਸ੍ਰੀ ਓ.ਪੀ. ਨਿਰੰਕਾਰੀ ਜੀ ਨੇ ਕਿਹਾ ਕਿ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਉਪਦੇਸ਼ ਹੈ ਕਿ ਮਨੁੱਖਤਾ ਦੀ ਭਲਾਈ ਲਈ ਜੋ ਵੀ ਸੇਵਾ ਕੀਤੀ ਜਾਂਦੀ ਹੈ, ਉਹ ਸਮਰਪਣ ਅਤੇ ਨਿਰਸਵਾਰਥ…
