10
May
ਨਵੀਂ ਦਿੱਲੀ। ਦੇਸ਼ 'ਚ ਗਰਮੀ ਦੇ ਮੌਸਮ ਦੌਰਾਨ ਅੱਜ 20 ਸੂਬਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਛੱਤੀਸਗੜ੍ਹ ਅਤੇ ਮਹਾਰਾਸ਼ਟਰ ਵਿੱਚ 5 ਦਿਨਾਂ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅੱਜ ਮੱਧ ਪ੍ਰਦੇਸ਼ 'ਚ ਬਾਰਿਸ਼ ਦੇ ਨਾਲ-ਨਾਲ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੱਜ 3 ਉੱਤਰੀ ਰਾਜਾਂ (ਜੰਮੂ-ਕਸ਼ਮੀਰ, ਹਿਮਾਚਲ, ਉੱਤਰਾਖੰਡ) ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਉੱਤਰ-ਪੂਰਬ ਦੇ 8 ਰਾਜਾਂ 'ਚ ਭਾਰੀ ਬਾਰਿਸ਼ ਹੋਵੇਗੀ।…
