02
Apr
ਮੁਹਾਲੀ। ਮੁਹਾਲੀ ਪੁਲਿਸ ਨੇ 5 ਦਿਨ ਪਹਿਲਾਂ ਹੋਏ ਕਤਲ ਦੇ ਮਾਮਲੇ ’ਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਸਿਟੀ-1 ਮੋਹਿਤ ਕੁਮਾਰ ਅਗਰਵਾਲ ਨੇ ਦੱਸਿਆ ਕਿ ਬੀਤੀ 29 ਮਾਰਚ ਨੂੰ ਥਾਣਾ ਨਵਾਂਗਰਾਓਂ ਅਧੀਨ ਪੈਂਦੇ ਖੇਤਰ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਸ਼ੱਕੀ ਹਾਲਤ ਵਿਚ ਮਿਲੀ ਸੀ, ਜਿਸ ਨੂੰ ਚਾਕੂ ਮਾਰ ਕੇ ਕਤਲ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਦੇ ਨਿਰਦੇਸ਼ਾਂ ਤਹਿਤ ਹਰਵੀਰ ਸਿੰਘ ਅਟਵਾਲ ਕਪਤਾਨ ਪੁਲਿਸ ਸ਼ਹਿਰੀ ਦੀ ਅਗਵਾਈ ਹੇਠ ਥਾਣਾ ਨਵਾਂਗਰਾਓਂ ਦੀ ਪੁਲਿਸ ਵਲੋਂ ਇਸ ਅੰਨ੍ਹੇ…
