29
Jul
ਨੈਸ਼ਨਲ ਟਾਈਮਜ਼ ਬਿਊਰੋ :- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਹੈ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਇੱਕ ਅਹਿਮ ਮੋੜ ਉੱਤੇ ਪਹੁੰਚ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਵਿੱਢੀ ਗਈ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਜਾ ਰਿਹਾ ਹੈ। ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 1 ਅਗਸਤ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿਖੇ ਸੂਬਾ…