09
Feb
ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਛੱਤੀਸਗੜ੍ਹ ਵਿਖੇ ਆਯੋਜਿਤ ਹੋਏ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਮਨਦੀਪ ਕੌਰ ਨੂੰ ਵਧਾਈ ਦਿੱਤੀ ਹੈ। ਸੰਧਵਾਂ ਨੇ ਵਧਾਈ ਦਿੰਦਿਆਂ ਕਿਹਾ ਕਿ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਮਨਦੀਪ ਕੌਰ ਨੇ ਛੱਤੀਸਗੜ੍ਹ ਵਿਖੇ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ, ਜੋ ਕਿ ਇਸ ਕੋਟਕਪੂਰਾ ਇਲਾਕੇ ਲਈ ਤੇ ਸੂਬੇ ਲਈ ਮਾਣ ਵਾਲੀ ਗੱਲ ਹੈ। ਸਪੀਕਰ ਨੇ ਇਸ ਹੋਣਹਾਰ ਬੱਚੀ ਦੀ ਸ਼ਾਨਦਾਰ ਪ੍ਰਾਪਤੀ 'ਤੇ ਮਾਪਿਆਂ, ਅਧਿਆਪਕਾਂ ਅਤੇ ਕੋਚ ਸਾਹਿਬਾਨ ਨੂੰ ਮੁਬਾਰਕਬਾਦ ਦਿੰਦਿਆਂ ਆਸ ਜਤਾਈ ਕਿ ਇਹ ਬੱਚੀ ਭਵਿੱਖ ਵਿੱਚ ਵੀ…
