28
Jan
ਚੰਡੀਗੜ੍ਹ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਮ ਆਦਮੀ ਪਾਰਟੀ (ਆਪ) ਵੱਲੋਂ ਦਿੱਲੀ ਵਿੱਚ ਭਾਜਪਾ ਦੇ ਸੱਤ ‘ਆਪ’ ਵਿਧਾਇਕਾਂ ਨੂੰ ਕਰੋੜਾਂ ਵਿੱਚ ਖਰੀਦਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਕਰਨਲ ਜੈਬੰਸ ਸਿੰਘ ਨੇ ਜਾਰੀ ਆਪਣੇ ਬਿਆਨ ਰਾਹੀਂ ਕਿਹਾ ਕਿ “ਆਪਰੇਸ਼ਨ ਲੋਟਸ' ਦੇ ਹਿੱਸੇ ਵਜੋਂ ਹਰੇਕ ਵਿਧਾਇਕ ਨੂੰ 25 ਕਰੋੜ ਦੇਣ ਦੋਸ਼ ਝੂਠੇ ਤੇ ਬੇਬੁਨਿਆਦ ਹਨ ।ਭਾਜਪਾ ਨੇ ਕਿਹਾ ਹੈ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਘੁਟਾਲੇ 'ਚ ਵੱਡੇ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਦਿੱਲੀ 'ਚ ਜਾਂਚ ਅਧੀਨ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਪਹਿਲਾਂ ਉਨ੍ਹਾਂ ਦੀ ਹਮਦਰਦੀ ਹਾਸਲ ਕਰਨ ਦੀ ਕੋਝੀ…
