25
Jan
ਅੰਮ੍ਰਿਤਸਰ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਬੁੱਧਵਾਰ ਦੇਰ ਸ਼ਾਮ ਅੰਮ੍ਰਿਤਸਰ ਸਰਹੱਦ 'ਤੇ ਇਕ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ। ਬੀਐਸਐਫ ਨੇ ਇਸ ਨਾਗਰਿਕ ਨੂੰ 22 ਜਨਵਰੀ ਨੂੰ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮੁੱਢਲੀ ਪੁੱਛਗਿੱਛ 'ਤੇ ਉਸ ਕੋਲੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਅਧਿਕਾਰੀਆਂ ਨੂੰ ਪਤਾ ਲੱਗਾ ਕਿ ਉਹ ਗਲਤੀ ਨਾਲ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਪਹੁੰਚ ਗਿਆ ਸੀ। ਬੀਐਸਐਫ ਦੇ ਅਧਿਕਾਰੀਆਂ ਨੇ 23 ਜਨਵਰੀ ਦੀ ਸ਼ਾਮ ਕਰੀਬ ਪੌਣੇ ਛੇ ਵਜੇ ਪਾਕਿਸਤਾਨ ਰੇਂਜਰਾਂ ਨਾਲ ਫਲੈਗ ਮੀਟਿੰਗ ਕੀਤੀ ਅਤੇ ਇਸਦੀ ਜਾਣਕਾਰੀ ਸਾਂਝੀ ਕਰਕੇ ਰੋਸ ਪ੍ਰਗਟ ਕੀਤਾ। ਇਸ ਤੋਂ ਬਾਅਦ ਪਾਕਿਸਤਾਨ ਰੇਂਜਰਾਂ ਵੱਲੋਂ…
