11
Apr
ਮੋਗਾ/ਵ੍ਰਿੰਦਾਵਨ(ਗੁਰਪ੍ਰੀਤ ਸਿੰਘ): ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ਵਿੱਚ ਸ਼ੁੱਕਰਵਾਰ ਨੂੰ ਵਾਪਰੇ ਇੱਕ ਭਿਆਨਕ ਕਿਸ਼ਤੀ ਹਾਦਸੇ ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਇੱਕ ਹੰਸ ਪਰਿਵਾਰ ਨੂੰ ਗਹਿਰਾ ਸਦਮਾ ਦਿੱਤਾ ਹੈ। ਇਸ ਹਾਦਸੇ ਵਿੱਚ ਇੱਕ ਜਨਾਨੀ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੀਆਂ ਦੋ ਹੋਰ ਜਨਾਨੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਵਿਆਹ ਦੀ ਵਰ੍ਹੇਗੰਢ ਦੀਆਂ ਖ਼ੁਸ਼ੀਆਂ ਪਈਆਂ ਫਿੱਕੀਆਂਜਾਣਕਾਰੀ ਅਨੁਸਾਰ, ਮੋਗਾ ਦਾ ਹੰਸ ਪਰਿਵਾਰ ਆਪਣੇ ਰਿਸ਼ਤੇਦਾਰਾਂ ਨਾਲ 9 ਅਪ੍ਰੈਲ ਨੂੰ ਵ੍ਰਿੰਦਾਵਨ ਘੁੰਮਣ ਗਿਆ ਸੀ। ਦੁੱਖ ਦੀ ਗੱਲ ਇਹ ਹੈ ਕਿ 8 ਅਪ੍ਰੈਲ ਨੂੰ ਹੀ ਅਨਿਲ ਹੰਸ ਅਤੇ ਸਪਨਾ ਹੰਸ ਦੇ ਵਿਆਹ ਦੀ ਵਰ੍ਹੇਗੰਢ ਸੀ। ਪਰਿਵਾਰ ਇਸੇ ਖ਼ੁਸ਼ੀ ਨੂੰ ਮਨਾਉਣ ਲਈ ਯਾਤਰਾ 'ਤੇ ਨਿਕਲਿਆ ਸੀ ਪਰ…
