Blog

ਸਿੱਖਿਆ ਬੋਰਡ ਦੇ 525 ਕੰਟਰੈਕਟ/ਡੇਲੀਵੇਜ਼ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਵਫ਼ਦ ਕੈਬਨਿਟ ਮੰਤਰੀ ਨੂੰ ਮਿਲਿਆ

ਐੱਸ. ਏ. ਐੱਸ. ਨਗਰ-ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ 525 ਕੰਟਰੈਕਟ/ਡੇਲੀਵੇਜ਼ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਬੋਰਡ ਦੇ ਮੁਲਾਜ਼ਮ ਆਗੂਆਂ ਦੇ ਵਫ਼ਦ ਵਲੋਂ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਆਪਣਾ ਮੰਗ ਪੱਤਰ ਸੌਂਪਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੇਲੀਵੇਜ਼ ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ, ਇੰਦਰਜੀਤ ਸਿੰਘ, ਮਨਦੀਪ ਸਿੰਘ, ਬੂਟਾ ਸਿੰਘ, ਰੈਗੂਲਰ ਜਥੇਬੰਦੀ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਰਮਨਦੀਪ ਕੌਰ ਗਿੱਲ ਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਨੇ ਵਫ਼ਦ ਦੀ ਗੱਲ ਸੁਣਨ ਤੋਂ ਬਾਅਦ ਤੁਰੰਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਤੋਂ 525 ਕਰਮਚਾਰੀਆਂ…
Read More

3 ਸਾਲਾਂ ਤੋਂ ਬਿਜਲੀ ਮੀਟਰ ਲਗਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹੇ ਪ੍ਰੀਤ ਸਿਟੀ ਦਾ ਵਸਨੀਕ

ਐੱਸ. ਏ. ਐੱਸ. ਨਗਰ-ਸਥਾਨਕ ਸੈਕਟਰ-86 ਦੀ ਪ੍ਰੀਤ ਸਿਟੀ ਦੇ ਪ੍ਰਧਾਨ ਦਲਜੀਤ ਸਿੰਘ ਸੈਣੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਝੁੱਗੀਆਂ ’ਚ ਵੀ ਮੀਟਰ ਲੱਗਣ ਦੇ ਸਟੇਜਾਂ ਤੋਂ ਐਲਾਨ ਕਰ ਰਹੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਥਾਨਕ ਸੈਕਟਰ-86 ਦੀ ਪ੍ਰੀਤ ਸਿਟੀ ਵਿਖੇ ਸਾਲ 2019 ’ਚ 2 ਪਲਾਟ ਨੰ. 1008 ਤੇ 972 ਖ਼ਰੀਦੇ ਸਨ, ਜਿਸ ਦੇ ਬਿਲਡਰ ਵਲੋਂ 12.50 ਲੱਖ ਰੁ. ਡਿਵੈਲਪਮੈਂਟ ਚਾਰਜ ਵੀ ਵਸੂਲੇ ਗਏ ਹਨ। ਇਨ੍ਹਾਂ ਪਲਾਟਾਂ ’ਚ ਬਿਜਲੀ ਦਾ ਮੀਟਰ ਲਗਾਉਣ ਲਈ ਉਸ ਨੇ 4 ਦਸੰਬਰ 2020 ਨੂੰ ਸਕਿਊਰਿਟੀ ਜਮ੍ਹਾਂ ਕਰਵਾਈ ਸੀ ਤੇ ਬਿਜਲੀ ਦਫ਼ਤਰ ਦੇ ਅਨੇਕਾਂ…
Read More

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ਐੱਸ. ਏ. ਐੱਸ. ਨਗਰ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ 26 ਜਨਵਰੀ ਮੌਕੇ ਮੁਹਾਲੀ ਦੇ ਫੇਜ਼-6 ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ ਜੇਤੂ) ਸਰਕਾਰੀ ਕਾਲਜ ਦੇ ਗਰਾਊਂਡ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਮਾਗਮ ਦੀ ਤਿਆਰੀਆਂ ਨੂੰ ਲੈ ਕੇ ਇਕ ਮੀਟਿੰਗ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਡੀ. ਸੀ. ਨੇ ਦੇਸ਼ ਭਗਤੀ ਅਤੇ ਜੋਸ਼ ਭਰਪੂਰ ਸੱਭਿਆਚਾਰਕ ਗਤੀਵਿਧੀਆਂ ’ਤੇ ਜ਼ੋਰ ਦਿੰਦਿਆਂ ਏ. ਡੀ. ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ ਨੂੰ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰ ਕਰਵਾਉਣ ਦੀ ਡਿਊਟੀ ਸੌਂਪੀ ਅਤੇ ਨਾਲ ਹੀ ਇਸ ਟੀਮ ’ਚ ਜੁਆਇੰਟ ਕਮਿਸ਼ਨਰ ਨਗਰ ਨਿਗਮ ਮੁਹਾਲੀ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ।…
Read More

ਹੁਣ ਤੋਂ ਜ਼ਿਲ੍ਹਾ ਟੈਲੀਕਾਮ ਕਮੇਟੀ ਦੁਆਰਾ ਦਿੱਤੀ ਗਈ ਇਜਾਜ਼ਤ ਨੂੰ ਪੀ. ਐਸ. ਪੀ. ਸੀ. ਐਲ. ਅਧਿਕਾਰੀਆਂ ਵਲੋਂ ਮੰਨਿਆ ਜਾਵੇਗਾ ਐਨ. ਓ. ਸੀ : ਡੀ. ਸੀ.

ਐੱਸ. ਏ. ਐੱਸ. ਨਗਰ-ਟੈਲੀਕਾਮ ਟਾਵਰ ਲਗਾਉਣ ਦੀਆਂ ਰਸਮੀ ਕਾਰਵਾਈਆਂ ਨੂੰ ਘੱਟ ਕਰਨ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਪੀ. ਐਸ. ਪੀ. ਸੀ. ਐਲ. ਦੇ ਅਧਿਕਾਰੀਆਂ ਨੂੰ ਹੁਣ ਤੋਂ ਜ਼ਿਲ੍ਹਾ ਪੱਧਰੀ ਟੈਲੀਕਾਮ ਕਮੇਟੀ ਦੁਆਰਾ ਦਿੱਤੀ ਪ੍ਰਵਾਨਗੀ ਨੂੰ ਹੀ ਐਨ. ਓ. ਸੀ. ਵਜੋਂ ਸਵੀਕਾਰ ਕਰਨ ਦੇ ਆਦੇਸ਼ ਦਿੱਤੇ ਹਨ। ਜ਼ੀਰਕਪੁਰ ਦੇ ਇਕ ਕੇਸ ਜਿਸ ’ਚ ਪੀ. ਐਸ. ਪੀ. ਸੀ. ਐਲ. ਦੇ ਅਧਿਕਾਰੀਆਂ ਨੇ ਟਾਵਰ ਲਗਾਉਣ ਲਈ ਕਮਰਸ਼ੀਅਲ ਪਾਵਰ ਕੁਨੈਕਸ਼ਨ ਜਾਰੀ ਕਰਨ ਤੋਂ ਪਹਿਲਾਂ ਫਰਮ ਤੋਂ ਨਗਰ ਕੌਂਸਲ ਰਾਹੀਂ ਵੱਖਰੀ ਐਨ. ਓ. ਸੀ. ਦੀ ਮੰਗ ਕੀਤੀ ਸੀ, ਦਾ ਫ਼ੈਸਲਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ…
Read More

ਚੰਡੀਗੜ੍ਹ ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਰੋਇੰਗ ਚੈਂਪੀਅਨਸ਼ਿਪ ਦੌਰਾਨ ਜਿੱਤੀ ਓਵਰਆਲ ਟਰਾਫ਼ੀ

ਐੱਸ. ਏ. ਐੱਸ. ਨਗਰ-ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ (ਏ. ਆਈ. ਯੂ.) ਦੁਆਰਾ ਬੀਤੇ ਦਿਨੀਂ ਸੁਖਨਾ ਝੀਲ ਚੰਡੀਗੜ੍ਹ ਵਿਖੇ ਕਰਵਾਈ ਗਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਰੋਇੰਗ ਚੈਂਪੀਅਨਸ਼ਿਪ-2023 ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਕੁੱਲ 50 ਤਗ਼ਮੇ ਜਿੱਤਣ ਦੇ ਨਾਲ ਹੀ ਓਵਰਆਲ ਚੈਂਪੀਅਨਜ਼ ਟਰਾਫ਼ੀ ਆਪਣੇ ਨਾਂਅ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਮੇਜ਼ਬਾਨੀ ਅਧੀਨ ਹੋਈ ਇਸ ਚੈਂਪੀਅਨਸ਼ਿਪ ’ਚ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਨੇ ਓਵਰਆਲ ਚੈਂਪੀਅਨਜ਼ ਟਰਾਫ਼ੀ ਪੁਰਸ਼ਾਂ (28 ਤਗ਼ਮੇ) ਅਤੇ ਮਹਿਲਾਵਾਂ (22 ਤਗ਼ਮੇ) ਦੋਵਾਂ ਵਰਗਾਂ ’ਚ ਜਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਰਸ਼ਾਂ ਦੇ ਮੁਕਾਬਲਿਆਂ ’ਚ ਚੰਡੀਗੜ੍ਹ ਯੂਨੀਵਰਸਿਟੀ ਦੇ ਕਿਸ਼ਤੀ ਚਾਲਕਾਂ ਨੇ 20 ਸੋਨੇ ਦੇ, 4…
Read More

ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਲੋਕਾਂ ਦੀ ਹੋਈ ਭਾਰੀ ਖੱਜਲ੍ਹ-ਖੁਆਰੀ ਲਈ ਮੁਆਫ਼ੀ ਮੰਗੇ ਕੇਂਦਰ ਸਰਕਾਰ : ਬੇਦੀ

ਐੱਸ. ਏ. ਐੱਸ. ਨਗਰ-ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੇਂਦਰ ਸਰਕਾਰ ਵਲੋਂ ਲਏ ਜਾ ਰਹੇ ਫ਼ੈਸਲਿਆਂ ਦੀ ਅਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਦੇਸ਼ ਦੀਆਂ ਲੋਕਤੰਤਰਿਕ ਵਿਵਸਥਾਵਾਂ ਦੀਆਂ ਧੱਜੀਆਂ ਉਡਾਉਣ ’ਚ ਲੱਗੀ ਹੋਈ ਹੈ, ਜਿਸ ਕਾਰਨ ਸਮੁੱਚੇ ਵਰਗ ਕੇਂਦਰ ਸਰਕਾਰ ਦੇ ਫ਼ੈਸਲਿਆਂ ਦੇ ਖ਼ਿਲਾਫ਼ ਸੜਕਾਂ ’ਤੇ ਉਤਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨ ਪਾਸ ਕੀਤੇ ਗਏ ਸਨ, ਜਿਸ ਦੇ ਖ਼ਿਲਾਫ਼ ਜਬਰਦਸਤ ਸੰਘਰਸ਼ ਹੋਇਆ ਸੀ ਕਿਉਂਕਿ ਇਹ ਕਾਨੂੰਨ ਕਿਸਾਨਾਂ ਦੀ ਰਾਏ ਲਏ ਬਗੈਰ ਹੀ ਪਾਸ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਭਾਵੇਂ ਕਿਸਾਨਾਂ ਦੇ ਸੰਘਰਸ਼ ਕਾਰਨ ਕੇਂਦਰ ਸਰਕਾਰ ਨੂੰ ਇਹ…
Read More

ਸੀ.ਐਮ. ਅਰਵਿੰਦ ਕੇਜਰੀਵਾਲ ਦੀ ਤਰਜ ’ਤੇ ਸੀ.ਐਮ. ਭਗਵੰਤ ਸਿੰਘ ਮਾਨ ਗਏ ਵਿਪਾਸਨਾ ਕੇਂਦਰ

ਚੰਡੀਗੜ੍ਹ। ਕੇਜਰੀਵਾਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਵਿਪਾਸਨਾ 'ਤੇ ਚਲੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵਿਸ਼ਾਖਾਪਟਨਮ ਲਈ ਰਵਾਨਾ ਹੋ ਗਏ ਹਨ। ਜਿੱਥੇ ਉਹ ਚਾਰ ਦਿਨਾਂ ਲਈ ਵਿਪਾਸਨਾ ਕਰਨਗੇ। ਚਾਰ ਦਿਨ ਦੀ ਵਿਪਾਸਨਾ ਤੋਂ ਬਾਅਦ ਉਹ ਸ਼ਨੀਵਾਰ ਨੂੰ ਦਿੱਲੀ ਪਰਤਣਗੇ ਅਤੇ ਉਸ ਮਗਰੋਂ 7-8 ਜਨਵਰੀ ਨੂੰ ਗੁਜਰਾਤ ਜਾਣਗੇ, ਜਿੱਥੇ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਚਾਰ ਕਰਨਗੇ। #subhead1 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ 10 ਦਿਨਾਂ ਲਈ ਵਿਪਾਸਨਾ ਧਿਆਨ ’ਤੇ ਗਏ ਸਨ। ਅਰਵਿੰਦ ਕੇਜਰੀਵਾਲ 30 ਦਸੰਬਰ ਨੂੰ ਵਿਪਾਸਨਾ ਪੂਰੀ ਕਰਨ ਤੋਂ ਬਾਅਦ ਹੁਸ਼ਿਆਰਪੁਰ ਤੋਂ ਦਿੱਲੀ ਲਈ ਰਵਾਨਾ ਹੋ ਗਏ…
Read More

ਪ੍ਰਿੰਸੀਪਲ ਤੋਂ ਸਤਾਈ ਮਹਿਲਾ ਕਰਮਚਾਰੀ ਦੀ ਮੌਤ, ਮਾਮਲਾ ਦਰਜ

ਕਪੂਰਥਲਾ। ਸਿਟੀ ਥਾਣਾ ਅਰਬਨ ਅਸਟੇਟ ਦੀ ਪੁਲੀਸ ਨੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਪ੍ਰਿੰ. ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਸ਼ ਹੈ ਕਿ ਪ੍ਰਿੰਸੀਪਲ ਨੇ ਇਸੇ ਕਾਲਜ ਦੀ ਇਕ ਮਹਿਲਾ ਕਰਮਚਾਰੀ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਪ੍ਰੇਸ਼ਾਨ ਕੀਤਾ, ਜਿਸ ਕਾਰਨ ਉਹ ਬੀਮਾਰ ਹੋ ਗਈ ਅਤੇ ਉਸਦੀ ਮੌਤ ਹੋ ਗਈ। ਹਾਲਾਂਕਿ ਮੁਲਜ਼ਮ ਪ੍ਰਿੰਸੀਪਲ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਆਗੂਆਂ ਨੇ ਪ੍ਰਧਾਨ ਸੰਗਤ ਰਾਮ ਦੀ ਪ੍ਰਧਾਨਗੀ ਹੇਠ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੇ ਸਰਕਾਰੀ ਕਾਲਜ ਦੇ ਬਾਹਰ ਧਰਨਾ ਦਿੱਤਾ…
Read More

ਸ਼੍ਰੋਮਣੀ ਕਮੇਟੀ 10 ਤੋਂ 16 ਜਨਵਰੀ ਤੱਕ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਦਮਦਮਾ ਸਾਹਿਬ ਤੱਕ ‘ਆਪੇ ਗੁਰ ਚੇਲਾ ਨਗਰ ਕੀਰਤਨ’ ਆਯੋਜਿਤ ਕਰੇਗੀ

ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਫੈਸਲਾਕੀਤਾ ਕਿ ਉਹ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢ ਕੇ ਆਪ ਸਰਕਾਰ ਵੱਲੋਂ ਹਰ ਮੁਹਾਜ਼ ’ਤੇ ਫੇਲ੍ਹ ਹੋਣ ਨੂੰ ਬੇਨਕਾਬ ਕਰੇਗੀ ਤੇ ਪਾਰਟੀ ਨੇ ਇਹ ਵੀ ਫੈਸਲਾ ਲਿਆ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਤੋਂ 16 ਜਨਵਰੀ ਤੱਕ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਤਲਵੰਡੀ ਸਾਬੋ ਤੱਕ ਆਪੇ ਗੁਰ ਚੇਲਾ ਨਗਰ ਕੀਰਤਨ ਦਾ ਆਯੋਜਨ ਕਰੇਗੀ। ਇਸ ਬਾਰੇ ਫੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਕੋਰ ਕਮੇਟੀ ਨੇ ਫੈਸਲਾ…
Read More

SAD’s Punjab Bachao Yatra Begins from February 1

Chandigarh -The Shiromani Akali Dal (SAD) today decided to hold a Punjab Bachao Yatra from February 1 to take the Aam Aadmi Party (AAP) government to task for failing Punjab on all fronts, even as it decided to overwhelmingly support the Shiromani Gurdwara Parbandhak Committee’s decision to organize an Aape Gur Chela nagar kirtan from Sri Anandpur Sahib to Sri Talwandi Sabo from January 10 to 16 to mark the Parkash Purb of Sri Guru Gobind Singh ji. A decision to this effect was taken at a meeting of the SAD’s core committee presided over by party president Sukhbir Singh…
Read More

ਪੰਜਾਬ ‘ਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤ : ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਖੁੱਡੀਆਂ ਅੱਜ ਇੱਥੇ ਕਿਸਾਨ ਭਵਨ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇ.ਏ.ਪੀ. ਸਿਨਹਾ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। #subhead1 ਉਨ੍ਹਾਂ ਨੇ ਡਾਇਰੈਕਟਰ ਖੇਤੀਬਾੜੀ ਨੂੰ…
Read More

ਮੌਜੂਦਾ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਜੀ.ਐਸ.ਟੀ ‘ਚ ਕੁੱਲ 16.52 ਫੀਸਦੀ ਅਤੇ ਆਬਕਾਰੀ ‘ਚ 10.4 ਫੀਸਦੀ ਵਾਧਾ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਤੋਂ ਮਾਲੀਏ ਵਿੱਚ ਸ਼ੁੱਧ 16.52 ਪ੍ਰਤੀਸ਼ਤ ਦੀ ਵਾਧਾ ਦਰ ਅਤੇ ਆਬਕਾਰੀ ਤੋਂ ਮਾਲੀਏ ਵਿੱਚ 10.4 ਪ੍ਰਤੀਸ਼ਤ ਵਾਧਾ ਹਾਸਿਲ ਕੀਤਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਵਿੱਚ ਦਸੰਬਰ ਤੱਕ ਸ਼ੁੱਧ ਜੀ.ਐਸ.ਟੀ. 15523.74 ਕਰੋੜ ਰੁਪਏ ਰਿਹਾ, ਜਦੋਂਕਿ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ 13322.59 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਇਸ…
Read More

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ 26 ਜਨਵਰੀ, 2024 ਨੂੰ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਸਪੀਕਰ  ਕੁਲਤਾਰ ਸਿੰਘ ਸੰਧਵਾਂ ਬਠਿੰਡਾ ਤੇ ਡਿਪਟੀ ਸਪੀਕਰ  ਜੈ ਕਿਸ਼ਨ ਰੋੜੀ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ। #subhead1 #morepic1 ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ…
Read More

ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਵਾਲੇ ਪੰਜਾਬ ਦੇ 11 ਜੇਲ੍ਹ ਅਧਿਕਾਰੀ ਗ੍ਰਿਫ਼ਤਾਰ,

ਚੰਡੀਗੜ੍ਹ। ਪਾਕਿਸਤਾਨੀ ਸਰਹੱਦ ਨਾਲ ਲਗਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ਤੋਂ ਚਾਰ ਸਾਲਾਂ 'ਚ ਦੋ ਵੱਖ-ਵੱਖ ਮਿਆਦਾਂ 'ਚ ਮੋਬਾਈਲ ਤੋਂ 43 ਹਜ਼ਾਰ ਕਾਲਾਂ ਕਰਨ ਦੇ ਮਾਮਲੇ 'ਚ ਨਵੀਂ ਗਠਿਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਸੱਤ ਮੌਜੂਦਾ ਤੇ ਚਾਰ ਸੇਵਾਮੁਕਤ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਐੱਸਆਈਟੀ ਨੇ ਜਾਂਚ ਵਿਚ ਪਾਇਆ ਕਿ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਜੇਲ੍ਹ ਅਧਿਕਾਰੀਆਂ ਨੇ ਜੇਲ੍ਹ ਕੰਪਲੈਕਸ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ ਕਰਨ ਵਿਚ ਕੈਦੀਆਂ ਦੀ ਮਦਦ ਕੀਤੀ। ਕੈਦੀਆਂ ਕੋਲੋਂ ਮੋਬਾਈਲ ਫੋਨ ਬਰਾਮਦ ਹੋਏ ਪਰ ਕੋਈ ਕਾਰਵਾਈ ਨਹੀਂ ਕੀਤੀ। ਮੁਲਜ਼ਮਾਂ ਨੇ ਕੈਦੀਆਂ ਨੂੰ ਨਸ਼ਾ, ਹੈਰੋਇਨ ਤੇ ਅਫੀਮ ਦੀ ਸਪਲਾਈ ਅਤੇ ਖਪਤ 'ਚ ਵੀ ਮਦਦ ਕੀਤੀ। ਜੇਲ੍ਹ…
Read More

ਸ਼੍ਰੋਮਣੀ ਕਮੇਟੀ ਨੇ ਜਥੇਦਾਰ ਕਾਉਂਕੇ ਕਤਲ ਮਾਮਲੇ ’ਚ ਕਨੂੰਨੀ ਕਾਰਵਾਈ ਲਈ ਮਾਹਰਾਂ ਦੀ ਕਮੇਟੀ ਗਠਤ ਕੀਤੀ

ਅੰਮ੍ਰਿਤਸਰ। ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਕਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਨੂੰਨੀ ਮਾਹਰਾਂ ਦੀ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੀਨੀਅਰ ਐਡਵੋਕੇਟ ਸ. ਪੂਰਨ ਸਿੰਘ ਹੁੰਦਲ ਦੀ ਅਗਵਾਈ ਵਿੱਚ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਪੁਨੀਤ ਕੌਰ ਸੇਖੋਂ, ਜਲੰਧਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਬਲਤੇਜ ਸਿੰਘ ਢਿੱਲੋਂ, ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਅਮਰਜੀਤ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਕੀਤੇ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਕੀਤੇ ਗਏ ਬਿਆਨ ਵਿੱਚ…
Read More

ਡੀਐੱਸਪੀ ਦਲਬੀਰ ਸਿੰਘ ਦਿਓਲ ਦੀ ਹੱਤਿਆ ਦੇ ਮਾਮਲੇ ’ਚ ਪੋਸਟਮਾਰਟਮ ਤੋਂ ਬਾਅਦ ਹੋਏ ਅਹਿਮ ਖੁਲਾਸੇ

ਜਲੰਧਰ। ਅਰਜੁਨ ਐਵਾਰਡੀ ਡੀਐੱਸਪੀ ਦਲਬੀਰ ਸਿੰਘ ਦਿਓਲ ਦੇ ਮੱਥੇ ’ਤੇ ਗੋਲੀ ਮਾਰੀ ਗਈ ਸੀ ਜਿਸ ਕਾਰਨ ਡੀਐੱਸਪੀ ਦੀ ਮੌਤ ਹੋ ਗਈ ਸੀ। ਮੈਡੀਕਲ ਬੋਰਡ ਨੇ ਮੰਗਲਵਾਰ ਨੂੰ ਡੀਐੱਸਪੀ ਦੀ ਲਾਸ਼ ਦਾ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾਇਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡੀਐੱਸਪੀ ਦੇ ਸ਼ਰੀਰ ’ਤੇ ਕਈ ਥਾਵਾਂ ’ਤੇ ਸੱਟਾਂ ਦੇ ਨਿਸ਼ਾਨ ਸਨ। ਪੁਲਿਸ ਲੁੱਟ ਦੀ ਨੀਅਤ ਨਾਲ ਕਤਲ ਹੋਣ ਬਾਰੇ ਜਾਂਚ ਕਰ ਰਹੀ ਹੈ। ਪੁਲਿਸ ਨੇ ਹੁਣ ਤਕ ਇਸ ਮਾਮਲੇ ’ਚ 50 ਤੋਂ ਵੱਧ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਹੈ। ਬੱਸ ਸਟੈਂਡ ਨੇੜੇ ਪੁਲਿਸ ਫੁਟੇਜ ’ਚ ਡੀ.ਐੱਸ.ਪੀ ਦੇ ਨਾਲ ਕੁੱਝ ਹੋਰ ਲੋਕ ਵੀ ਨਜ਼ਰ ਆਏ। ਪੁਲਿਸ…
Read More

ਲੰਗਰ 'ਚ ਸੇਵਾ ਕਰ ਰਹੇ ਨਿਹੰਗ ਸਿੰਘ ਦੀ ਸਿਰ 'ਚ ਰਾਡ ਮਾਰ ਕੇ ਹੱਤਿਆ, ਮੁਲਜ਼ਮ ਫਰਾਰ

ਗਿੱਦੜਬਾਹਾ। ਬੀਤੀ ਰਾਤ ਮੁਕਤਸਰ ਦੇ ਗਿੱਦੜਬਾਹਾ ਇਲਾਕੇ ਵਿੱਚ ਇੱਕ ਨਿਹੰਗ ਨੂੰ ਅਣਪਛਾਤੇ ਵਿਅਕਤੀਆਂ ਨੇ ਰਾਡ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਨਿਹੰਗ ਜਸਵੀਰ ਸਿੰਘ ਬੱਗਾ ਵਾਸੀ ਹੁਸਨਰ ਗਿੱਦੜਬਾਹਾ ਦੇ ਮਲੋਟ ਰੋਡ 'ਤੇ ਝੌਂਪੜੀ ਬਣਾ ਕੇ ਪਿਛਲੇ ਕੁਝ ਦਿਨਾਂ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਲੰਗਰ ਛਕਾ ਰਿਹਾ ਸੀ। ਬੀਤੀ ਰਾਤ ਜਦੋਂ ਦੋ ਅਣਪਛਾਤੇ ਵਿਅਕਤੀ ਆਏ ਤਾਂ ਉਕਤ ਨਿਹੰਗ ਸਿੰਘ ਨੇ ਉਨ੍ਹਾਂ ਨੂੰ ਲੰਗਰ ਛਕਣ ਲਈ ਕਿਹਾ ਪਰ ਉਕਤ ਅਣਪਛਾਤੇ ਵਿਅਕਤੀਆਂ ਨੇ ਲੰਗਰ ਛਕਣ ਦੀ ਬਜਾਏ ਨਿਹੰਗ ਸਿੰਘ ਨੂੰ ਬਾਹਰ ਆਉਣ ਲਈ ਕਿਹਾ ਅਤੇ ਜਦੋਂ ਨਿਹੰਗ ਆਪਣੀ ਝੌਂਪੜੀ 'ਚੋਂ ਬਾਹਰ ਆਇਆ ਤਾਂ ਉਕਤ ਵਿਅਕਤੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ।…
Read More

ਖੰਨਾ 'ਚ ਨੈਸ਼ਨਲ ਹਾਈਵੇ 'ਤੇ ਪਲਟੇ ਤੇਲ ਟੈਂਕਰ ਨੂੰ ਲੱਗੀ ਅੱਗ, ਟਾਇਰ ਫਟਣ ਕਾਰਨ ਵਾਪਰਿਆ ਹਾਦਸਾ

ਖੰਨਾ। ਨੈਸ਼ਨਲ ਹਾਈਵੇ ਖੰਨਾ ਦੇ ਪੁਲ਼ 'ਤੇ ਤੇਲ ਦਾ ਭਰਿਆ ਟੈਂਕਰ ਪਲਟ ਗਿਆ ਜਿਸ ਨਾਲ ਤੇਲ ਦੇ ਟੈਂਕਰ ਨੂੰ ਅੱਗ ਲੱਗ ਗਈ। ਡਰਾਈਵਰ ਦਾ ਬਚਾਅ ਰਿਹਾ। ਟੈਂਕਰ ਪਲਟ ਜਾਣ ਕਰਕੇ ਡਰਾਈਵਰ ਦੇ ਸੱਟਾਂ ਲੱਗੀਆਂ ਜਿਸ ਨੂੰ ਸਿਵਲ ਹਸਪਤਾਲ ਦਾਖਲ ਕੀਤਾ ਗਿਆ। ਜਾਣਕਾਰੀ ਅਨੁਸਾਰ ਤੇਲ ਦਾ ਭਰਿਆ ਇਕ ਟੈਂਕਰ ਲੁਧਿਆਣਾ ਤੋਂ ਮੰਡੀ ਗੋਬਿੰਦਗੜ੍ਹ ਵੱਲ ਨੂੰ ਜਾ ਰਿਹਾ ਸੀ। ਜਦੋਂ ਖੰਨਾ ਵਿਖੇ ਬੱਸ ਅੱਡੇ ਦੇ ਸਾਹਮਣੇ ਪੁਲ਼ 'ਤੇ ਪਹੁੰਚਿਆ ਤਾਂ ਟੈਂਕਰ ਦਾ ਟਾਇਰ ਅਚਾਨਕ ਫੱਟ ਗਿਆ ਜਿਸ ਕਰਕੇ ਟੈਂਕਰ ਪੁਲ਼ 'ਤੇ ਹੀ ਪਲਟ ਗਿਆ। ਮੌਕੇ 'ਤੇ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਜੀਟੀ ਰੋਡ ਦੇ ਦੋਵੇਂ ਪਾਸੇ ਟ੍ਰੈਫਿਕ ਬੰਦ ਕਰਵਾਈ ਤੇ ਅੱਗ ਬੁਝਾਊ ਅਮਲੇ…
Read More

ਆਸਾਮ ਦੇ ਗੋਲਾਘਾਟ 'ਚ ਟਰੱਕ ਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ, 12 ਲੋਕਾਂ ਦੀ ਮੌਤ, 30 ਜ਼ਖ਼ਮੀ

ਆਸਾਮ। ਆਸਾਮ ਦੇ ਗੋਲਾਘਾਟ ਜ਼ਿਲ੍ਹੇ ਦੇ ਡੇਰਗਾਂਵ ਇਲਾਕੇ ਨੇੜੇ ਅੱਜ (3 ਜਨਵਰੀ) ਸਵੇਰੇ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ 25 ਤੋਂ ਵੱਧ ਲੋਕ ਜ਼ਖਮੀ ਹੋ ਗਏ। ਗੋਲਾਘਾਟ ਦੇ ਐੱਸਪੀ ਰਾਜੇਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਹ ਹਾਦਸਾ ਗੋਲਾਘਾਟ ਦੇ ਡੇਰਗਾਂਵ ਨੇੜੇ ਬਲੀਜਾਨ ਇਲਾਕੇ ਵਿਚ ਸਵੇਰੇ 5 ਵਜੇ ਦੇ ਕਰੀਬ ਵਾਪਰਿਆ। ਜਾਣਕਾਰੀ ਮੁਤਾਬਿਕ ਬੱਸ 'ਚ 45 ਲੋਕ ਸਵਾਰ ਸਨ। ਜੋਰਹਾਟ ਮੈਡੀਕਲ ਕਾਲਜ ਤੇ ਹਸਪਤਾਲ ਦੇ ਇਕ ਸੀਨੀਅਰ ਡਾਕਟਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਾਦਸੇ ਵਿਚ ਜ਼ਖਮੀ ਹੋਏ 30 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਇਹ ਬੱਸ ਗੋਲਾਘਾਟ…
Read More

ਗਿਆਨੀ ਹਰਪ੍ਰੀਤ ਸਿੰਘ ਨੇ ਰਾਜੋਆਣਾ ਦੀ ਸਜ਼ਾ ਮਾਫ਼ੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਅਮਿਤ ਸ਼ਾਹ ਬਾਰੇ ਕਹੀ ਇਹ ਗੱਲ

ਅੰਮ੍ਰਿਤਸਰ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ  ਨੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਦੀ ਹਾਜ਼ਰੀ ਭਰੀ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜਾ ਰਾਜੋਆਣਾ ਵਲੋਂ ਆਪਣੀ ਸਜ਼ਾ ਮਾਫੀ ਕਰਵਾਉਣ ਦੀ ਅਪੀਲ ਤੋੰ ਇਨਕਾਰ ਕਰ ਦਿੱਤਾ ਇਹ ਬੜੀ ਵਧੀਆ ਗੱਲ ਹੈ। ਉਹ ਮਾਫੀ ਕਿਉਂ ਮੰਗੇ, ਜਦ ਕਿ ਇਹ ਲ਼ੋਕ ਆਪਣੀ ਸਜਾਵਾਂ ਤੋਂ ਵੱਧ ਸਜ਼ਾ ਭੁਗ ਚੁੱਕੇ ਹਨ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 25 ਸਾਲ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਫਾਈਲ ਨੂੰ ਦਬਾ ਕੇ ਰੱਖਿਆ ਗਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਿਹੜਾ ਬੰਦੀ ਸਿੰਘਾਂ ਦੇ ਉੱਤੇ ਬਿਆਨ…
Read More

ਦਿੱਲੀ ਏਅਰਪੋਰਟ ’ਚ ਪੰਜਾਬੀ ਨੌਜਵਾਨ 50 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ

ਨਵੀਂ ਦਿੱਲੀ। ਦਿੱਲੀ ਦੇ ਆਈਜੀਆਈ ਏਅਰਪੋਰਟ 'ਤੇ ਇੱਕ ਵਿਅਕਤੀ ਨੂੰ 50 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਗੁਰਿੰਦਰ ਸਿੰਘ ਵਾਸੀ ਗੁਰਦਾਸਪੁਰ, ਪੰਜਾਬ, ਵਿਸਤਾਰਾ ਫਲਾਈਟ ਰਾਹੀਂ ਅੰਮ੍ਰਿਤਸਰ ਤੋਂ ਰਵਾਨਾ ਹੋਣ ਦੀ ਯੋਜਨਾ ਬਣਾ ਰਿਹਾ ਸੀ। ਜਾਂਚ ਦੌਰਾਨ ਉਸ ਦੇ ਬੈਗ ਵਿੱਚੋਂ ਕਾਰਤੂਸ ਬਰਾਮਦ ਹੋਏ।ਮੌਕੇ ‘ਤੇ ਉਸ ਕੋਲ ਇਹ ਕਾਰਤੂਸ ਰੱਖਣ ਦਾ ਕੋਈ ਲਾਇਸੈਂਸ ਨਹੀਂ ਸੀ।ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਜਾਂਚ ਜਾਰੀ ਹੈ।
Read More

ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ

ਚੰਡੀਗੜ੍ਹ। ਸੂਬੇ ਵਿੱਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ ਹੁਸ਼ਿਆਰਪੁਰ ਆਧਾਰਤ ਪੇਪਰ ਕੰਪਨੀ ਦੇ ਪ੍ਰਬੰਧਕਾਂ ਨੇ ਸਮਝੌਤੇ 'ਤੇ ਹਸਤਾਖ਼ਰ ਕੀਤੇ। ਇਸ ਦੌਰਾਨ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕੁਦਰਤੀ ਸਰੋਤਾਂ ਦੀ ਸੰਭਾਲ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਰਾਜ ਵਿੱਚ ਆਪਣੀ ਕਿਸਮ ਦਾ ਪਹਿਲਾ ਅਜਿਹਾ ਉਪਰਾਲਾ ਹੈ ਜਿਸ ਤਹਿਤ ਸੂਬੇ ਵਿੱਚ ਨਿੱਜੀ ਖੇਤਰ ਜਲ…
Read More

ਲੁਧਿਆਣਾ 'ਚ ਟਰੱਕ ਡਰਾਈਵਰ ਨੇ ਕੀਤੀ ਖੁਦਕੁਸ਼ੀ

ਪੰਜਾਬ। ਪੰਜਾਬ ਦੇ ਲੁਧਿਆਣਾ ਵਿੱਚ ਬੀਤੀ ਰਾਤ ਇੱਕ ਟਰੱਕ ਡਰਾਈਵਰ ਨੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਪੱਖੇ ਨਾਲ ਬੰਨ੍ਹੀ ਰੱਸੀ ਨਾਲ ਲਟਕਦੀ ਮਿਲੀ। ਪੁਲਿਸ ਨੂੰ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਵਿੱਚ ਡਰਾਈਵਰ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਉਸ ਦੇ ਪ੍ਰੇਮੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਤਨੀ ਦੇ ਪ੍ਰੇਮੀ ਨਾਲ ਫਰਾਰ ਹੋ ਜਾਣ ਕਾਰਨ ਡਰਾਈਵਰ ਜ਼ਖਮੀ ਹੋ ਗਿਆ। ਉਸ ਦਾ ਵਿਆਹ 3 ਸਾਲ ਪਹਿਲਾਂ ਹੀ ਹੋਇਆ ਸੀ। ਦੋਵਾਂ ਦੇ ਅਜੇ ਕੋਈ ਔਲਾਦ ਨਹੀਂ ਸੀ। ਫਿਲਹਾਲ ਪੁਲਸ ਜਾਂਚ 'ਚ ਜੁਟੀ ਹੋਈ ਹੈ। ਲਾਸ਼ ਦਾ ਪੋਸਟਮਾਰਟਮ ਬੁੱਧਵਾਰ ਨੂੰ ਹੋਵੇਗਾ। #subhead1 ਜਾਣਕਾਰੀ ਅਨੁਸਾਰ ਪਿੰਡ ਭਾਮੀਆਂ ਕਲਾਂ ਦਾ ਰਹਿਣ…
Read More

ਬ੍ਰਿਟੇਨ ਵਿੱਚ 16 ਸਾਲ ਦੀ ਲੜਕੀ ਨਾਲ ਵਰਚੁਅਲ ਸਮੂਹਿਕ ਬਲਾਤਕਾਰ

ਬ੍ਰਿਟੇਨ। ਬ੍ਰਿਟੇਨ 'ਚ ਪਹਿਲੀ ਵਾਰ ਮੈਟਾਵਰਸ 'ਚ 16 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਬ੍ਰਿਟਿਸ਼ ਪੁਲਿਸ ਦੇ ਅਨੁਸਾਰ, ਪੀੜਤਾ ਦਾ ਦੋਸ਼ ਹੈ ਕਿ ਕੁਝ ਅਣਪਛਾਤੇ ਲੋਕਾਂ ਨੇ ਇੱਕ ਵਰਚੁਅਲ ਰਿਐਲਿਟੀ ਗੇਮ ਵਿੱਚ ਉਸਦੇ ਅਵਤਾਰ ਨਾਲ ਸਮੂਹਿਕ ਬਲਾਤਕਾਰ ਕੀਤਾ। ਇਸ ਦੌਰਾਨ ਉਸ ਨੂੰ ਸਰੀਰਕ ਤੌਰ 'ਤੇ ਕੋਈ ਨੁਕਸਾਨ ਨਹੀਂ ਪਹੁੰਚਾਇਆ ਗਿਆ, ਪਰ ਅਧਿਕਾਰੀਆਂ ਮੁਤਾਬਕ ਉਸ ਦੇ ਮਨ 'ਤੇ ਬਲਾਤਕਾਰ ਦੀ ਪੀੜਤਾ ਵਾਂਗ ਡੂੰਘਾ ਅਸਰ ਪਿਆ ਹੈ। ਨਿਊਯਾਰਕ ਪੋਸਟ ਦੀ ਰਿਪੋਰਟ ਮੁਤਾਬਕ ਪੀੜਤਾ ਨੇ ਵਰਚੁਅਲ ਰਿਐਲਿਟੀ ਹੈੱਡਸੈੱਟ ਪਾਇਆ ਹੋਇਆ ਸੀ। ਮੈਟਾਵਰਸ 'ਚ ਬਲਾਤਕਾਰ ਦਾ ਇਹ ਪਹਿਲਾ ਮਾਮਲਾ ਹੈ, ਜਿਸ ਦੀ ਪੁਲਸ ਜਾਂਚ ਕਰ ਰਹੀ ਹੈ। ਬਰਤਾਨੀਆ ਦੇ ਗ੍ਰਹਿ ਮੰਤਰੀ…
Read More

ਜਾਪਾਨ 'ਚ ਭੂਚਾਲ-ਸੁਨਾਮੀ ਤੋਂ ਬਾਅਦ ਜ਼ਮੀਨ ਖਿਸਕਣ ਦਾ ਖ਼ਤਰਾ: ਭਾਰੀ ਮੀਂਹ ਦੀ ਚਿਤਾਵਨੀ

ਜਾਪਾਨ। 1 ਜਨਵਰੀ ਨੂੰ ਜਾਪਾਨ ਵਿੱਚ ਆਏ 7.6 ਤੀਬਰਤਾ ਦੇ ਭੂਚਾਲ ਤੋਂ ਬਾਅਦ ਜ਼ਮੀਨ ਖਿਸਕਣ ਦਾ ਖ਼ਤਰਾ ਵੱਧ ਗਿਆ ਹੈ। 'ਦਿ ਗਾਰਡੀਅਨ' ਦੀ ਰਿਪੋਰਟ ਮੁਤਾਬਕ ਜਾਪਾਨ ਦੇ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਭੂਚਾਲ ਨਾਲ ਕਈ ਸੜਕਾਂ ਅਤੇ ਇਮਾਰਤਾਂ ਤਬਾਹ ਹੋ ਗਈਆਂ ਹਨ। ਅਜਿਹੇ 'ਚ ਮੀਂਹ ਕਾਰਨ ਮਲਬਾ ਨੀਵੇਂ ਇਲਾਕਿਆਂ 'ਚ ਵਹਿ ਸਕਦਾ ਹੈ। ਜਿਸ ਕਾਰਨ ਢਿੱਗਾਂ ਡਿੱਗ ਸਕਦੀਆਂ ਹਨ। #subhead1 ਇਸ਼ੀਕਾਵਾ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਆਏ ਭੂਚਾਲ ਕਾਰਨ ਸੁਨਾਮੀ ਆਈ ਸੀ। ਵਾਜਿਮਾ ਕਸਬੇ ਵਿੱਚ ਲਗਭਗ 4 ਫੁੱਟ ਉੱਚੀਆਂ (1.2 ਮੀਟਰ) ਲਹਿਰਾਂ ਦੀ ਸੂਚਨਾ ਮਿਲੀ ਹੈ। ਹਾਲਾਂਕਿ, 1 ਜਨਵਰੀ…
Read More

ਇਜ਼ਰਾਈਲ ਨੇ ਲੇਬਨਾਨ ਚ ਹਮਾਸ ਦਾ ਡਿਪਟੀ ਲੀਡਰ ਮਾਰਿਆ

ਇਜ਼ਰਾਈਲ। ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈਡੀਐਫ) ਨੇ ਇਜ਼ਰਾਈਲ ਅਤੇ ਹਮਾਸ ਵਿਚਕਾਰ 7 ਅਕਤੂਬਰ, 2023 ਤੋਂ ਚੱਲ ਰਹੀ ਜੰਗ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਟਾਈਮਜ਼ ਆਫ਼ ਇਜ਼ਰਾਈਲ ਦੇ ਅਨੁਸਾਰ, ਇਜ਼ਰਾਈਲੀ ਰੱਖਿਆ ਬਲ (ਆਈਡੀਐਫ) ਨੇ ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਡਰੋਨ ਹਮਲੇ ਦੌਰਾਨ ਹਮਾਸ ਦੇ ਉਪ ਨੇਤਾ ਸਾਲੇਹ ਅਲ-ਅਰੋਰੀ ਨੂੰ ਮਾਰ ਦਿੱਤਾ। ਹਮਾਸ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। #subhead1 ਹਮਾਸ ਦੇ ਨੇਤਾ ਇਸਮਾਈਲ ਹਾਨੀਏ ਨੇ ਅਰੂਰੀ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ ਹੈ। ਉਸ ਨੇ ਕਿਹਾ ਹੈ ਕਿ ਇਹ ਹਮਲਾ ਲੇਬਨਾਨ ਦੀ ਪ੍ਰਭੂਸੱਤਾ ਦੀ ਉਲੰਘਣਾ ਹੈ। ਹੁਣ ਜੋ ਵੀ ਹੋਵੇਗਾ ਉਸ ਲਈ ਇਜ਼ਰਾਈਲ ਖੁਦ ਜ਼ਿੰਮੇਵਾਰ ਹੋਵੇਗਾ। ਅਮਰੀਕੀ…
Read More

ਸ੍ਰੀਲੰਕਾ ਨੇ ਚੀਨੀ ਜਾਸੂਸੀ ਜਹਾਜ਼ਾਂ ਦੇ ਦਾਖਲੇ 'ਤੇ ਲਗਾਈ ਪਾਬੰਦੀ

ਸ਼੍ਰੀਲੰਕਾ। ਭਾਰਤ ਨੇ ਹਿੰਦ ਮਹਾਸਾਗਰ ਖੇਤਰ ਵਿੱਚ ਇੱਕ ਵੱਡੀ ਕੂਟਨੀਤਕ ਜਿੱਤ ਹਾਸਲ ਕੀਤੀ ਹੈ। ਸ਼੍ਰੀਲੰਕਾ ਨੇ ਚੀਨੀ ਜਾਸੂਸੀ ਜਹਾਜ਼ਾਂ ਦੇ ਦਾਖਲੇ 'ਤੇ ਇਕ ਸਾਲ ਲਈ ਪਾਬੰਦੀ ਲਗਾ ਦਿੱਤੀ ਹੈ। ਚੀਨ ਦਾ ਜਾਸੂਸੀ ਜਹਾਜ਼ ਜ਼ਿਆਂਗ ਸੇਂਗ ਹੋਂਗ 3 ਇਸ ਮਹੀਨੇ ਦੇ ਅੰਤ ਵਿੱਚ ਸ਼੍ਰੀਲੰਕਾ ਦੇ ਹੰਬਨਟੋਟਾ ਬੰਦਰਗਾਹ 'ਤੇ ਪਹੁੰਚਣ ਵਾਲਾ ਸੀ।ਪਿਛਲੇ ਦੋ ਸਾਲਾਂ ਦੌਰਾਨ ਚੀਨ ਦੇ ਦੋ ਵੱਡੇ ਜਾਸੂਸੀ ਜਹਾਜ਼ਾਂ ਨੇ ਸ਼੍ਰੀਲੰਕਾ ਦੇ ਹੰਬਨਟੋਟਾ ਅਤੇ ਕੋਲੰਬੋ ਬੰਦਰਗਾਹਾਂ 'ਤੇ ਲੰਗਰ ਲਗਾਇਆ ਸੀ। ਡਿਫੈਂਸ ਸਟਾਫ ਕਾਲਜ, ਕੋਲੰਬੋ ਦੀ ਅਟਾਰਨੀ ਇੰਦਿਕਾ ਪਰੇਰਾ ਦਾ ਕਹਿਣਾ ਹੈ ਕਿ ਭਾਰਤ ਨੇ ਸ਼੍ਰੀਲੰਕਾ ਵਿੱਚ ਚੀਨੀ ਜਾਸੂਸੀ ਜਹਾਜ਼ਾਂ ਦੀ ਆਵਾਜਾਈ ਅਤੇ ਐਂਕਰਿੰਗ ਨੂੰ ਲੈ ਕੇ ਕਈ ਵਾਰ ਵਿਰੋਧ ਦਰਜ…
Read More

ਮੋਹਾਲੀ 'ਚ 11 ਜਨਵਰੀ ਨੂੰ ਭਾਰਤ-ਅਫਗਾਨਿਸਤਾਨ ਟੀ-20 ਮੈਚ

ਮੋਹਾਲੀ। ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ 'ਚ 11 ਜਨਵਰੀ ਨੂੰ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਮੈਚ ਹੋਵੇਗਾ। ਇਹ ਮੈਚ ਮੁਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਦਾ ਆਖਰੀ ਅੰਤਰਰਾਸ਼ਟਰੀ ਮੈਚ ਹੋ ਸਕਦਾ ਹੈ ਕਿਉਂਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਨਵਾਂ ਸਟੇਡੀਅਮ ਨਿਊ ਚੰਡੀਗੜ੍ਹ ਵਿੱਚ ਬਣ ਚੁੱਕਾ ਹੈ। ਇਸ ਤੋਂ ਪਹਿਲਾਂ ਰਣਜੀ ਅਤੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਮੈਚ ਇਸ ਵਿੱਚ ਖੇਡੇ ਜਾ ਚੁੱਕੇ ਹਨ। ਹੁਣ ਜਲਦੀ ਹੀ ਇੱਥੇ ਅੰਤਰਰਾਸ਼ਟਰੀ ਮੈਚ ਵੀ ਖੇਡੇ ਜਾਣਗੇ। #subhead1 ਨਿਊ ਚੰਡੀਗੜ੍ਹ ਵਿੱਚ ਪੰਜਾਬ ਕ੍ਰਿਕਟ ਸਟੇਡੀਅਮ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਗਿਆ ਹੈ। ਹੁਣ ਇਹ ਸਟੇਡੀਅਮ ਅੰਤਰਰਾਸ਼ਟਰੀ ਮੈਚਾਂ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮਾਮਲੇ…
Read More

ਆਂਧਰਾ ਪ੍ਰਦੇਸ਼ ਦੇ ਹਾਈਵੇਅ 'ਤੇ ਦੋ ਵਾਹਨਾਂ ਵਿਚਾਲੇ ਹੋਈ ਟੱਕਰ

ਆਂਧਰਾ ਪ੍ਰਦੇਸ਼। ਆਂਧਰਾ ਪ੍ਰਦੇਸ਼ ਦੇ ਦੇਵਰਾਪੱਲੀ ਹਾਈਵੇਅ 'ਤੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਜ਼ਖਮੀ ਹੋ ਗਏ। #subhead1
Read More

ਦਿੱਲੀ ਦੇ ਬਵਾਨਾ ਇੰਡਸਟਰੀਅਲ ਏਰੀਆ 'ਚ ਫੈਕਟਰੀ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਪਹੁੰਚੀਆਂ

 ਦਿੱਲੀ। ਦਿੱਲੀ ਦੇ ਬਵਾਨਾ ਇੰਡਸਟਰੀਅਲ ਏਰੀਆ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਮੰਗਲਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਮੌਕੇ 'ਤੇ ਪਹੁੰਚ ਕੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨ ਬਾਰੇ ਪਤਾ ਨਹੀਂ ਲੱਗ ਸਕਿਆ। 
Read More

ਪੀ.ਐਮ. ਮੋਦੀ ਲਕਸ਼ਦੀਪ ਦੇ ਕਾਵਰੱਤੀ ਪਹੁੰਚੇ

ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਭਾਰਤ ਦੇ ਰਾਜਾਂ ਦੇ ਦੌਰੇ 'ਤੇ ਹਨ। ਮੋਦੀ 1,150 ਕਰੋੜ ਰੁਪਏ ਦੀਆਂ ਯੋਜਨਾਵਾਂ ਦਾ ਉਦਘਾਟਨ ਕਰਨ ਲਕਸ਼ਦੀਪ ਦੇ ਕਾਵਰੱਤੀ ਪਹੁੰਚੇ ਹਨ। ਇੱਥੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਮੋਦੀ ਦੇ ਪ੍ਰੋਗਰਾਮ ਲਈ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਹਨ। ਲਕਸ਼ਦੀਪ 'ਚ ਪ੍ਰੋਗਰਾਮ ਤੋਂ ਬਾਅਦ ਮੋਦੀ ਕੇਰਲ ਲਈ ਰਵਾਨਾ ਹੋਣਗੇ। ਕੇਰਲ ਦੇ ਤ੍ਰਿਸ਼ੂਰ 'ਚ ਮੋਦੀ ਦਾ ਰੋਡ ਸ਼ੋਅ ਹੋਵੇਗਾ। ਮੋਦੀ ਇੱਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ, ਜਿਸ ਵਿੱਚ 2 ਲੱਖ ਔਰਤਾਂ ਹਿੱਸਾ ਲੈਣਗੀਆਂ। ਤ੍ਰਿਸ਼ੂਰ 'ਚ ਮੋਦੀ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰੀਆਂ ਕਰ ਲਈਆਂ ਗਈਆਂ ਹਨ। ਪੀਐਮ ਮੋਦੀ 2 ਜਨਵਰੀ…
Read More

ਅਰਵਿੰਦ ਕੇਜਰੀਵਾਲ ਅੱਜ ਵੀ ਈ.ਡੀ. ਸਾਹਮਣੇ ਨਹੀਂ ਹੋਏ ਪੇਸ਼

ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਈਡੀ ਨੇ ਉਸ ਨੂੰ ਤੀਜੀ ਵਾਰ ਤਲਬ ਕੀਤਾ ਸੀ ਅਤੇ ਅੱਜ 3 ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਨੋਟਿਸ ਕਿਉਂ ਜਾਰੀ ਕੀਤਾ ਗਿਆ ਹੈ। 'ਆਪ' ਦੇ ਤਿੰਨ ਨੇਤਾ ਸਤੇਂਦਰ ਜੈਨ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ 'ਚ ਜੇਲ 'ਚ ਬੰਦ ਹਨ। ਇਸ ਤੋਂ ਪਹਿਲਾਂ ਈਡੀ ਨੇ ਦੋ ਸੰਮਨ ਭੇਜ ਕੇ ਕੇਜਰੀਵਾਲ ਨੂੰ 2 ਨਵੰਬਰ ਅਤੇ 21 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ, ਕੇਜਰੀਵਾਲ ਨੇ ਇਨ੍ਹਾਂ ਦੋਵਾਂ ਸੰਮਨਾਂ ਨੂੰ ਗੈਰ-ਕਾਨੂੰਨੀ ਅਤੇ…
Read More

ਦੇਸ਼ 'ਚ 24 ਘੰਟਿਆਂ 'ਚ ਕੋਰੋਨਾ ਦੇ 602 ਮਾਮਲੇ, 5 ਮੌਤਾਂ, ਐਕਟਿਵ ਕੇਸ 4 ਹਜ਼ਾਰ ਤੋਂ ਪਾਰ

ਦਿੱਲੀ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 602 ਮਾਮਲੇ ਸਾਹਮਣੇ ਆਏ ਹਨ। ਐਕਟਿਵ ਮਾਮਲਿਆਂ ਦੀ ਗਿਣਤੀ 4,440 ਤੱਕ ਪਹੁੰਚ ਗਈ ਹੈ, ਜਦੋਂ ਕਿ 5 ਲੋਕਾਂ ਦੀ ਮੌਤ ਹੋ ਗਈ ਹੈ। ਕੋਰੋਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਦੇਸ਼ ਭਰ ਵਿੱਚ ਸੰਕਰਮਣ ਦੇ 4.5 ਕਰੋੜ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ 5.3 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਨੂੰ ਪਾਰ ਕਰ ਗਈ ਹੈ। ਰਾਸ਼ਟਰੀ ਰਿਕਵਰੀ ਦਰ 98.81% ਹੈ।
Read More

ਯੂਪੀ ਅਤੇ ਮੱਧ ਪ੍ਰਦੇਸ਼ ਚ ਸਵੇਰ ਤੋਂ ਮੀਂਹ, 12 ਰਾਜਾਂ ਚ ਧੁੰਦ

ਦਿੱਲੀ। ਵੈਸਟਰਨ ਡਿਸਟਰਬੈਂਸ ਦੇ ਕਾਰਨ ਬੁੱਧਵਾਰ ਸਵੇਰੇ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ 'ਚ ਬਾਰਿਸ਼ ਦੇ ਨਾਲ-ਨਾਲ ਬਾਰਿਸ਼ ਹੋਈ। ਉੱਤਰ ਪ੍ਰਦੇਸ਼ ਦੇ ਕਾਨਪੁਰ, ਪ੍ਰਯਾਗਰਾਜ ਅਤੇ ਵਾਰਾਣਸੀ ਵਿੱਚ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਤੇਜ਼ ਹਵਾਵਾਂ ਅਤੇ ਤੇਜ਼ ਹਵਾਵਾਂ ਕਾਰਨ ਠੰਢ ਹੋਰ ਵਧ ਗਈ ਹੈ। ਮੌਸਮ ਵਿਭਾਗ ਨੇ ਅੱਜ ਯੂਪੀ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਉਧਰ ਮੱਧ ਪ੍ਰਦੇਸ਼ ਦੇ ਭੋਪਾਲ, ਸਿਹੋਰ, ਇੰਦੌਰ ਵਿੱਚ ਹਲਕੀ ਬਾਰਿਸ਼ ਹੋਈ ਹੈ, ਸੰਘਣੇ ਬੱਦਲ ਹਨ ਅਤੇ ਹਵਾ ਵੀ ਚੱਲ ਰਹੀ ਹੈ। ਇਸ ਕਾਰਨ ਠੰਢ ਹੋਰ ਵਧ ਗਈ ਹੈ। ਧੁੰਦ ਵੀ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ…
Read More

ਈਡੀ ਨੇ ਝਾਰਖੰਡ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਦੇ ਘਰ ਮਾਰਿਆ ਛਾਪਾ

ਝਾਰਖੰਡ। ਝਾਰਖੰਡ ਵਿੱਚ ਸਿਆਸੀ ਉਥਲ-ਪੁਥਲ ਦੇ ਵਿਚਕਾਰ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਮੀਡੀਆ ਸਲਾਹਕਾਰ ਅਭਿਸ਼ੇਕ ਪ੍ਰਸਾਦ ਉਰਫ਼ ਪਿੰਟੂ ਦੇ ਘਰ ਛਾਪਾ ਮਾਰਿਆ। ਈਡੀ ਨੇ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਰਾਂਚੀ ਵਿੱਚ ਮੁੱਖ ਮੰਤਰੀ ਦੇ ਕੁਝ ਕਰੀਬੀ ਸਾਥੀਆਂ ਦੇ ਘਰਾਂ 'ਤੇ ਵੀ ਛਾਪੇਮਾਰੀ ਕੀਤੀ ਹੈ। ਇਸ ਵਿੱਚ ਆਈਏਐਸ ਅਤੇ ਸਾਹਿਬਗੰਜ ਡੀਸੀ ਰਾਮਨਿਵਾਸ ਯਾਦਵ (ਰਾਜਸਥਾਨ, ਸਾਹਿਬਗੰਜ), ਖੋਦਨੀਆ ਬ੍ਰਦਰਜ਼ (ਸਾਹਿਬਗੰਜ), ਸਾਬਕਾ ਵਿਧਾਇਕ ਪੱਪੂ ਯਾਦਵ ਸ਼ਾਮਲ ਹਨ। #subhead1 ਮੁੱਖ ਮੰਤਰੀ ਦੇ ਪ੍ਰੈੱਸ ਸਲਾਹਕਾਰ ਦੇ ਘਰ ਦੇ ਬਾਹਰ ਸੁਰੱਖਿਆ ਬਲ ਤਾਇਨਾਤ ਹਨ। ਅੰਦਰੋਂ ਕਿਸੇ ਨੂੰ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।…
Read More

ਦੇਸ਼ ਭਰ ਚ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ

ਦਿੱਲੀ। 30 ਦਸੰਬਰ ਤੋਂ ਦੇਸ਼ ਭਰ 'ਚ ਚੱਲ ਰਹੀ ਟਰੱਕ ਡਰਾਈਵਰਾਂ ਦੀ ਹੜਤਾਲ ਮੰਗਲਵਾਰ ਦੇਰ ਰਾਤ ਕੇਂਦਰ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਖਤਮ ਹੋ ਗਈ। ਕੇਂਦਰ ਸਰਕਾਰ ਦੇ ਹਿੱਟ ਐਂਡ ਰਨ ਕਾਨੂੰਨ ਦੇ ਨਵੇਂ ਨਿਯਮਾਂ ਵਿਰੁੱਧ ਟਰੱਕ ਡਰਾਈਵਰ ਪਿਛਲੇ 4 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਸਨ। ਹੜਤਾਲ ਦਾ ਸਭ ਤੋਂ ਵੱਧ ਅਸਰ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਬਿਹਾਰ ਸਮੇਤ 10 ਤੋਂ ਵੱਧ ਰਾਜਾਂ ਵਿੱਚ ਦੇਖਣ ਨੂੰ ਮਿਲਿਆ। ਇਸ ਕਾਰਨ ਪੈਟਰੋਲ, ਘਰੇਲੂ ਗੈਸ, ਦੁੱਧ ਅਤੇ ਸਬਜ਼ੀਆਂ ਵਰਗੀਆਂ ਜ਼ਰੂਰੀ ਵਸਤਾਂ ਦੀ ਆਵਾਜਾਈ ਪ੍ਰਭਾਵਿਤ ਹੋਈ। #subhead1 ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ (ਏਆਈਐਮਟੀਸੀ) ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ…
Read More

ਚੰਡੀਗੜ੍ਹ 'ਚ ਕੈਬ ਡਰਾਈਵਰ ਹੜਤਾਲ 'ਤੇ

ਚੰਡੀਗੜ੍ਹ। ਕੈਬ ਡਰਾਈਵਰਾਂ ਨੇ ਅੱਜ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਹੜਤਾਲ ਦਾ ਐਲਾਨ ਕੀਤਾ ਹੈ। ਉਹ ਨਵੇਂ ਹਿੱਟ ਐਂਡ ਰਨ ਕਾਨੂੰਨ ਦਾ ਵਿਰੋਧ ਕਰ ਰਿਹਾ ਹੈ। ਇਸ ਕਾਨੂੰਨ ਦੇ ਵਿਰੋਧ ਵਿੱਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਖਾਲੀ ਮੈਦਾਨ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਕਾਰਨ ਕਈ ਥਾਵਾਂ ’ਤੇ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। #subhead1 ਟੈਕਸੀ ਡਰਾਈਵਰ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਹਿੱਟ ਐਂਡ ਰਨ ਕੇਸ ਦਾ ਵਿਰੋਧ ਕਰ ਰਹੇ ਹਨ। ਉਹ ਕਾਨੂੰਨ ਵਿੱਚ 10 ਸਾਲ ਦੀ ਕੈਦ ਅਤੇ 7 ਲੱਖ ਰੁਪਏ ਜੁਰਮਾਨੇ ਦੀ ਵਿਵਸਥਾ ਦਾ ਵਿਰੋਧ ਕਰ ਰਿਹਾ ਹੈ। ਉਧਰ,…
Read More

ਵੈਨਕੂਵਰ ਦੇ ਵਕੀਲ ਨੂੰ ਸੂਡੋਲੀਗਲ 'ਕਾਗਜ਼ੀ ਅੱਤਵਾਦ' ਦੇ ਦੋਸ਼ਾਂ ਤੋਂ ਬਾਅਦ ਕੀਤਾ ਮੁਅੱਤਲ

ਵੈਨਕੂਵਰ। ਵੈਨਕੂਵਰ ਦੇ ਇੱਕ ਵਕੀਲ 'ਤੇ ਸ਼ੀਸ਼ੇ ਦੇ ਡੇਕ ਡਿਵਾਈਡਰ ਨੂੰ ਲੈ ਕੇ ਆਪਣੇ ਗੁਆਂਢੀ ਦੇ ਖਿਲਾਫ ਬੇਬੁਨਿਆਦ ਸੂਡੋਲੀਗਲ ਮੁਕੱਦਮਾ ਦਾਇਰ ਕਰਨ ਦਾ ਦੋਸ਼ ਲਗਾਇਆ ਗਿਆ ਹੈ, ਬ੍ਰਿਟਿਸ਼ ਕੋਲੰਬੀਆ ਵਿੱਚ ਕਾਨੂੰਨ ਦਾ ਅਭਿਆਸ ਕਰਨ 'ਤੇ ਪਾਬੰਦੀ ਲਗਾਈ ਗਈ ਹੈ ਜਦੋਂ ਕਿ ਸੂਬੇ ਦੀ ਲਾਅ ਸੁਸਾਇਟੀ ਇੱਕ ਸ਼ਿਕਾਇਤ ਦੀ ਜਾਂਚ ਕਰ ਰਹੀ ਹੈ। ਨਾਓਮੀ ਅਰਬਾਬੀ ਨੂੰ ਬੀ.ਸੀ. ਦੀ ਲਾਅ ਸੋਸਾਇਟੀ ਦੇ ਅੰਤਰਿਮ ਐਕਸ਼ਨ ਬੋਰਡ ਤੋਂ ਬਾਅਦ 28 ਦਸੰਬਰ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਸੀ। ਮੰਗਲਵਾਰ ਨੂੰ ਭੇਜੀ ਗਈ ਇੱਕ ਈਮੇਲ ਦੇ ਅਨੁਸਾਰ, `ਨਿਰਧਾਰਤ ਕੀਤਾ ਕਿ ਜਨਤਾ ਦੀ ਸੁਰੱਖਿਆ ਲਈ ਅਸਧਾਰਨ ਕਾਰਵਾਈ ਜ਼ਰੂਰੀ ਸੀ। `ਮੁਅੱਤਲ ਉਦੋਂ ਤੱਕ ਰਹੇਗਾ ਜਦੋਂ…
Read More

ਐਂਬਰ ਅਲਰਟ ਜਾਰੀ ਕਰਨ ਤੋਂ ਬਾਅਦ ਲਾਪਤਾ ਬੱਚਾ 'ਸੁਰੱਖਿਅਤ ਅਤੇ ਸਹੀ' ਮਿਲਿਆ : ਮਾਂਟਰੀਅਲ ਪੁਲਿਸ

ਮਾਂਟਰੀਅਲ। ਪੁਲਿਸ ਨੇ ਬੁੱਧਵਾਰ ਸਵੇਰੇ ਅਪਡੇਟ ਨੂੰ ਐਕਸ 'ਤੇ ਪੋਸਟ ਕੀਤਾ, ਜਿਸ ਨੂੰ ਪਹਿਲਾਂ ਟਵਿੱਟਰ ਵਜੋਂ ਜਾਣਿਆ ਜਾਂਦਾ ਸੀ। ਬੱਚਾ ਕਿੱਥੋਂ ਮਿਲਿਆ ਇਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਬੱਚੀ ਦੀ ਮੰਗਲਵਾਰ ਸਵੇਰੇ 9:25 ਵਜੇ ਸ਼ਹਿਰ ਦੇ ਲਾਚੀਨ ਜ਼ਿਲ੍ਹੇ ਵਿੱਚ ਆਪਣੇ ਨਾਨਾ-ਨਾਨੀ ਦੇ ਘਰ ਤੋਂ ਲਾਪਤਾ ਹੋਣ ਦੀ ਸੂਚਨਾ ਮਿਲੀ। ਬੱਚੀ ਦੇ ਦਾਦਾ-ਦਾਦੀ ਨੇ ਦੇਖਿਆ ਕਿ ਉਹ ਆਪਣੇ ਕਮਰੇ ਵਿੱਚ ਨਹੀਂ ਸੀ ਅਤੇ ਨੇੜੇ ਹੀ ਇੱਕ ਖਿੜਕੀ ਖੁੱਲ੍ਹੀ ਹੋਈ ਸੀ। ਮਾਂਟਰੀਅਲ ਪੁਲਿਸ ਨੇ ਕਿਹਾ ਕਿ ਬੱਚੇ ਨੂੰ ਕਥਿਤ ਤੌਰ 'ਤੇ ਉਸਦੀ ਮਾਂ ਨੇ ਅਗਵਾ ਕਰ ਲਿਆ ਸੀ, ਜੋ ਦਾਦਾ-ਦਾਦੀ ਦੇ ਘਰ ਨਹੀਂ ਰਹਿੰਦੀ ਸੀ।
Read More

ਉੱਤਰੀ ਅਮਰੀਕਾ ਦੀਆਂ ਏਅਰਲਾਈਨਾਂ ਦੀ ਰੈਂਕਿੰਗ ਚ ਏਅਰ ਕੈਨੇਡਾ ਸਮੇਂ ਸਿਰ ਉਡਾਣਾਂ ਲੈਂਡ ਚ ਸਭ ਤੋਂ ਪਿੱਛੇ

ਕੈਨੇਡਾ। ਇੱਕ ਨਵੀਂ ਰਿਪੋਰਟ ਦੇ ਅਨੁਸਾਰ ਏਅਰ ਕੈਨੇਡਾ ਨੇ 2023 ਵਿੱਚ ਉੱਤਰੀ ਅਮਰੀਕਾ ਦੀਆਂ 10 ਵੱਡੀਆਂ ਏਅਰਲਾਈਨਾਂ ਵਿੱਚੋਂ ਸਭ ਤੋਂ ਮਾੜਾ ਆਨ-ਟਾਈਮ ਪ੍ਰਦਰਸ਼ਨ ਕੀਤਾ। ਦੇਸ਼ ਦੇ ਸਭ ਤੋਂ ਵੱਡੇ ਕੈਰੀਅਰ ਨੇ ਪਿਛਲੇ ਸਾਲ ਆਪਣੀਆਂ 63 ਪ੍ਰਤੀਸ਼ਤ ਉਡਾਣਾਂ ਸਮੇਂ 'ਤੇ ਉਤਾਰੀਆਂ, ਇਸ ਨੂੰ ਮਹਾਂਦੀਪ ਦੀਆਂ 10 ਸਭ ਤੋਂ ਵੱਡੀਆਂ ਏਅਰਲਾਈਨਾਂ ਵਿੱਚੋਂ ਆਖਰੀ ਸਥਾਨ 'ਤੇ ਰੱਖਿਆ, ਸੀਰੀਅਮ, ਇੱਕ ਹਵਾਬਾਜ਼ੀ ਵਿਸ਼ਲੇਸ਼ਣ ਫਰਮ ਦੇ ਅਨੁਸਾਰ। #subhead1 ਇਸਦਾ ਮਤਲਬ ਹੈ ਕਿ ਲਗਭਗ 140,000 ਜਹਾਜ਼ ਨਿਰਧਾਰਤ ਆਗਮਨ ਤੋਂ 15 ਮਿੰਟਾਂ ਬਾਅਦ ਗੇਟ ਤੱਕ ਘੁੰਮਦੇ ਹਨ। ਸਕੋਰ ਦੂਜੇ ਅਤੇ ਤੀਜੇ ਸਭ ਤੋਂ ਹੇਠਲੇ ਕੈਰੀਅਰਾਂ, ਜੈੱਟਬਲੂ ਏਅਰਵੇਜ਼ ਅਤੇ ਫਰੰਟੀਅਰ ਏਅਰਲਾਈਨਜ਼ ਤੋਂ ਪੰਜ ਪ੍ਰਤੀਸ਼ਤ ਅੰਕ ਹੇਠਾਂ ਸੀ।ਕੈਨੇਡਾ ਦੀ ਹੋਰ…
Read More

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਫਰਵਰੀ/ਮਾਰਚ 2024 ਦੀ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼ੇ੍ਰਣੀ ਦੀ ਫਰਵਰੀ/ਮਾਰਚ 2024 ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ, ਕੰਪਾਰਟਮੈਂਟ/ ਰੀ-ਅਪੀਅਰ, ਵਾਧੂ ਵਿਸ਼ਾ ਅਤੇ ਕਾਰਗੁਜਾਰੀ) ਦੀ ਡੇਟਸ਼ੀਟ ਜਾਰੀ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਉਪ ਸਕੱਤਰ (ਪ੍ਰੀਖਿਆਵਾਂ) ਮਨਮੀਤ ਸਿੰਘ ਭੱਠਲ ਨੇ ਦੱਸਿਆ ਕਿ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ 13 ਫਰਵਰੀ ਤੋਂ ਲੈ ਕੇ 6 ਮਾਰਚ ਤੱਕ ਅਤੇ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ 13 ਫਰਵਰੀ ਤੋਂ ਲੈ ਕੇ 30 ਮਾਰਚ ਤੱਕ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵੇਂ ਪ੍ਰੀਖਿਆਵਾਂ ਸਵੇਰੇ 11 ਵਜੇ ਤੋਂ ਦੁਪਿਹਰ 2.15 ਵਜੇ ਤੱਕ ਕਰਵਾਈਆਂ ਜਾਣਗੀਆਂ। #subhead1 ਸਿੱਖਿਆ ਬੋਰਡ ਵਲੋਂ 10ਵੀ ਸ਼੍ਰੇਣੀ ਦੀ…
Read More

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਤੇ 8ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2024 ਦੀ ਡੇਟਸ਼ੀਟ ਜਾਰੀ

ਐੱਸ. ਏ. ਐੱਸ. ਨਗਰ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਅਤੇ 8ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2024 ਦੀ ਡੇਟਸ਼ੀਟ ਅੱਜ ਜਾਰੀ ਕਰ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਉਪ ਸਕੱਤਰ (ਪ੍ਰੀਖਿਆਵਾਂ) ਮਨਮੀਤ ਸਿੰਘ ਭੱਠਲ ਨੇ ਦੱਸਿਆ ਕਿ 5ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ 7 ਮਾਰਚ ਤੋਂ 14 ਮਾਰਚ ਤੱਕ ਸੈੱਲਫ਼ ਪ੍ਰੀਖਿਆ ਕੇਂਦਰਾਂ ਵਿਚ, ਜਦਕਿ 8ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ 7 ਮਾਰਚ ਤੋਂ 27 ਮਾਰਚ ਤੱਕ ਬੋਰਡ ਵਲੋਂ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 5ਵੀਂ ਸ਼੍ਰੇਣੀ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ, ਜਦਕਿ 8ਵੀਂ ਸ਼੍ਰੇਣੀ ਦੀ ਪ੍ਰੀਖਿਆ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ।…
Read More

ਡੇਰਾਬੱਸੀ ਤੋਂ ਚੋਰੀ ਹੋਇਆ ਮੋਟਰ ਸਾਈਕਲਾਂ, ਮਨੀਮਾਜਰਾ ਦੀ ਸੜਕਾਂ ’ਤੇ ਦੌੜਦਾ ਲਾਲ ਬੱਤੀ ਕਰ ਰਿਹਾ ਪਾਰ

ਡੇਰਾਬੱਸੀ। ਬੀਤੀ 29 ਦਸੰਬਰ ਨੂੰ ਡੇਰਾਬੱਸੀ ਤੋਂ ਚੋਰੀ ਹੋਇਆ ਮੋਟਸਾਈਕਲ ਮਨੀਮਾਜਰਾ ਦੀ ਸੜਕਾਂ ’ਤੇ ਦੌੜ ਰਿਹਾ ਹੈ। ਇਨ੍ਹਾਂ ਹੀ ਨਹੀਂ ਅੱਧੀ ਰਾਤ ਨੂੰ ਸੜਕਾਂ ’ਤੇ ਲਾਲ ਬੱਤੀ ਜੰਪ ਕਰ ਰਿਹਾ ਹੈ। ਚੋਰ ਬੇਫਿਕਰੀ ਨਾਲ ਮੋਟਰਸਾਈਕਲ ਸੜਕਾਂ ਦੇ ਦੋੜਾ ਰਿਹਾ ਹੈ ਅਤੇ ਮੋਟਰਸਾਈਕਲ ਮਾਲਕ ਕੋਲ ਆਨ ਲਾਈਨ ਚਲਾਨ ਦੇ ਸੰਦੇਸ਼ ਆ ਰਹੇ ਹਨ। ਇਨ੍ਹਾਂ ਨੂੰ ਵੇਖ ਮਾਲਕ ਦੀ ਨੀਂਦ ਉਡੀ ਹੋਈ ਹੈ। ਜੇਕਰ ਉਸ ਦੇ ਚੋਰੀ ਹੋਏ ਮੋਟਰਸਾਈਕਲ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ ਤਾਂ ਫ਼ੇਰ ਉਸ ਲਈ ਮੁਸੀਬਤ ਹੈ। ਮੋਟਰ ਸਾਈਕਲਾਂ ਮਾਲਕ ਪ੍ਰੇਮ ਸ਼ੰਕਰ ਪੁੱਤਰ ਮੋਹਨ ਪ੍ਰਸ਼ਾਦ ਵਾਸੀ ਅਮਰਦੀਪ ਕਲੋਨੀ ਡੇਰਾਬੱਸੀ ਨੇ ਦੱਸਿਆ ਕਿ 29 ਦਸੰਬਰ ਨੂੰ ਸਵੇਰੇ…
Read More

25 ਸਾਲਾ ਨੌਜਵਾਨ ਨੇ ਲਗਾਇਆ ਫਾਹਾ

ਪੰਚਕੂਲਾ। ਪੰਚਕੂਲਾ ਦੇ ਪਿੰਡ ਖੜਕ ਮੁਗੌਲੀ ’ਚ ਇਕ ਨੌਜਵਾਨ ਵਲੋਂ ਫਾਹਾ ਲਗਾਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਖੜਕ ਮਗੌਲੀ ਗੇਟ ਨੰ. 4 ਦਾ ਰਹਿਣ ਵਾਲਾ ਸੀ। ਨੌਜਵਾਨ ਨੇ ਸਵੇਰੇ ਦਰੱਖਤ ਨਾਲ ਫਾਂਸੀ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮਿਲੀ ਹੈ ਕਿ ਨੌਜਵਾਨ ਦਾ ਨਾਂਅ ਆਕਾਸ਼ ਹੈ ਜਿਸ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਨੌਜਵਾਨ ਦੀ ਪਤਨੀ ਪਹਿਲਾਂ ਹੀ ਨੌਜਵਾਨ ਨੂੰ ਛੱਡ ਕੇ ਆਪਣੇ ਮਾਇਕੇ ਘਰ ਚਲੀ ਗਈ ਸੀ। ਆਕਾਸ਼ ਦੇ ਦੋ ਬੱਚੇ ਵੀ ਹਨ ਜੋ ਆਪਣੀ ਮਾਂ ਨਾਲ ਰਹਿੰਦੇ ਹਨ। ਪੁਲਿਸ ਨੇ ਲਾਸ਼ ਨੂੰ ਸੈਕਟਰ 6 ਦੇ ਸਿਵਲ ਹਸਪਤਾਲ ਦੇ…
Read More

ਮੰਗਾਂ ਮੰਨਣ ਦੇ ਭਰੋਸੇ ਤੋਂ ਬਾਅਦ ਭਾਜਪਾ ਆਗੂ ਸੁਧੀਰ ਗੁਲੇਰੀਆ ਵਲੋਂ ਭੁੱਖ ਹੜਤਾਲ ਸਮਾਪਤ

ਖਰੜ। ਭਾਜਪਾ ਆਗੂ ਸੁਧੀਰ ਗੁਲੇਰੀਆ ਸਵੇਰ ਸਮੇਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠ ਗਏ ਸਨ, ਪਰ ਨਗਰ ਕੌਂਸਲ ਦੇ ਕਾਰਜ ਸਾਧਕ ਮਨਵੀਰ ਸਿੰਘ ਗਿੱਲ ਵਲੋਂ ਉਨ੍ਹਾਂ ਦੀਆਂ ਲਿਖਤੀ ਮੰਗਾਂ ਮੰਨ ਲਈਆਂ ਗਈਆਂ, ਜਿਸ ਕਰਕੇ ਉਨ੍ਹਾਂ ਵਲੋਂ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਸੁਧੀਰ ਗੁਲੇਰੀਆ ਦੀ ਮੰਗ ਸੀ ਕਿ ਨਕਸ਼ਾ ਪਾਸ ਕਰਨ ਵਾਲੇ ਹਰ ਅਧਿਕਾਰੀ ਦਾ ਨਕਸ਼ਾ ਪਾਸ ਕਰਨ ਦਾ ਸਮਾਂ ਤੈਅ ਕੀਤਾ ਜਾਵੇ, ਪਹਿਲਾਂ ਪਾਸ ਹੋਏ ਨਕਸ਼ੇ ਦੀ ਐਨ. ਓ. ਸੀ. 2 ਦਿਨਾਂ ਦੇ ਅੰਦਰ-ਅੰਦਰ ਜਾਰੀ ਕੀਤੀ ਜਾਵੇ, ਅਣਮਿਆਰੀ ਕੰਮ ਕਰਨ ਵਾਲੇ ਠੇਕੇਦਾਰਾਂ ਨੂੰ ਬਲੈਕ ਲਿਸਟ ਕੀਤਾ ਜਾਵੇ, ਨਗਰ ਕੌਂਸਲ ਦੇ ਦਫ਼ਤਰ ’ਚ…
Read More

ਸੰਜੀਵ ਰਾਣਾ ਨੂੰ ਚੰਡੀਗੜ੍ਹ ਭਾਜਪਾ ’ਚ ਮਿਲੀ ਸੂਬਾ ਸਕੱਤਰ ਦੀ ਜ਼ਿੰਮੇਵਾਰੀ

ਚੰਡੀਗੜ੍ਹ। ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਨੇ ਆਪਣੀ ਨਵੀਂ ਟੀਮ ਵਿਚ ਸੰਜੀਵ ਰਾਣਾ ਨੂੰ ਸੂਬਾ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਹੈ। ਸੰਜੀਵ ਰਾਣਾ ਜ਼ਮੀਨੀ ਪੱਧਰ ’ਤੇ ਜਨਤਾ ਨਾਲ ਕਾਫ਼ੀ ਜੁੜੇ ਹੋਏ ਹਨ ਅਤੇ ਸਮਾਜਿਕ ਅੰਦੋਲਨਾਂ ਦੇ ਕਾਰਨ ਉਨ੍ਹਾਂ ਦੀ ਕਾਫ਼ੀ ਪਹਿਚਾਣ ਬਣੀ ਹੈ। ਸੰਜੀਵ ਰਾਣਾ ਨੇ ਜ਼ਿੰਮੇਵਾਰੀ ਮਿਲਣ ’ਤੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦਾ ਧੰਨਵਾਦ ਕੀਤਾ।
Read More

ਅਕਾਲੀ ਦਲ ਨੇ ਮਨਜੀਤ ਸਿੰਘ ਜੀ.ਕੇ ਨੂੰ ਕੋਰ ਕਮੇਟੀ ਦਾ ਮੈਂਬਰ ਕੀਤਾ ਨਿਯੁਕਤ

ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਿੰਗ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਮਨਜੀਤ ਸਿੰਘ ਜੀ.ਕੇ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਰਾਹੀਂ ਦਿੱਤੀ। ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਜੀ.ਕੇ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ‘ਜਾਗੋ’ ਨਾਂ ਦੀ ਪਾਰਟੀ ਬਣਾ ਲਈ ਸੀ ਤੇ ਬੀਤੇ ਦਿਨੀਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇਨ੍ਹਾਂ ਦੇ ਦਿੱਲੀ ਗ੍ਰਹਿ ਵਿਖੇ ਜਾ ਕੇ ਪਾਰਟੀ ਹਿਤਾਂ ਲਈ ਇਕਜੁੱਟ ਹੋਣ ਦੀ…
Read More

ਰਾਜਪਾਲ ਵਲੋਂ ਚੰਡੀਗੜ੍ਹ ਨਗਰ ਨਿਗਮ ਦੀ ਸਾਲਾਨਾ ਰਿਪੋਰਟ ਅਤੇ ਕੈਲੰਡਰ ਜਾਰੀ

ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਚੰਡੀਗੜ੍ਹ ਨਗਰ ਨਿਗਮ ਦੀ ਸਾਲਾਨਾ ਰਿਪੋਰਟ-2023 ਅਤੇ 2024 ਲਈ ਸਵੱਛਤਾ ਵਿਸ਼ੇ ਵਾਲੇ ਕੈਲੰਡਰ ਦਾ ਉਦਘਾਟਨ ਸ਼ਹਿਰ ਮੇਅਰ ਅਨੂਪ ਗੁਪਤਾ ਅਤੇ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ, ਜੁਆਇੰਟ ਕਮਿਸ਼ਨਰ ਗੁਰਿੰਦਰ ਸਿੰਘ ਸੋਢੀ ਅਤੇ ਚੀਫ਼ ਇੰਜੀਨੀਅਰ ਐਨ.ਪੀ. ਸ਼ਰਮਾ ਦੀ ਮੌਜੂਦਗੀ ਵਿਚ ਕੀਤਾ।ਸਾਲਾਨਾ ਰਿਪੋਰਟ 2023 ਵੱਖ-ਵੱਖ ਮਿਉਂਸਪਲ ਡੋਮੇਨਾਂ ਵਿਚ ਬੇਮਿਸਾਲ ਪ੍ਰਾਪਤੀਆਂ ਅਤੇ ਨਵੀਨਤਾਵਾਂ ਨੂੰ ਉਜਾਗਰ ਕਰਦੀ ਹੈ। ਰਿਪੋਰਟ ਕੁਸ਼ਲ ਠੋਸ ਰਹਿੰਦ-ਖੂੰਹਦ ਅਤੇ ਸੀਵਰੇਜ ਟਰੀਟਮੈਂਟ ਪ੍ਰਬੰਧਨ, ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੀ ਸਥਾਪਨਾ, ਕਾਰਪੋਰੇਸ਼ਨਾਂ ਅਤੇ ਨਾਗਰਿਕਾਂ ਵਿਚਕਾਰ ਇੱਕ ਸ਼ਲਾਘਾਯੋਗ ਇੰਟਰਫੇਸ ਨੂੰ ਉਤਸ਼ਾਹਿਤ ਕਰਨ ਅਤੇ ਸੰਯੁਕਤ ਰਾਸ਼ਟਰ ਸਸਟੇਨੇਬਲ ਡਿਵੈਲਪਮੈਂਟ ਟੀਚਿਆਂ (ਐਸ.ਡੀ.ਜੀ.ਐਸ.) ਨੂੰ ਉਤਸ਼ਾਹਿਤ ਕਰਨ…
Read More

ਚੰਡੀਗੜ੍ਹ 'ਚ ਵਾਹਨਾਂ 'ਤੇ ਪੈਟਰੋਲ ਅਤੇ ਡੀਜ਼ਲ ਦੀ ਸੀਮਾ ਤੈਅ

ਚੰਡੀਗੜ੍ਹ। ਕੇਂਦਰ ਸਰਕਾਰ ਦੇ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵਾਹਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸੀਮਾ ਤੈਅ ਕਰ ਦਿੱਤੀ ਹੈ। ਮੰਗਲਵਾਰ ਨੂੰ ਜਾਰੀ ਕੀਤੇ ਗਏ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਜੇਕਰ ਹੜਤਾਲ ਜ਼ਿਆਦਾ ਦੇਰ ਤੱਕ ਜਾਰੀ ਰਹੇ ਤਾਂ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਹੜਤਾਲ ਕਾਰਨ ਚੰਡੀਗੜ੍ਹ ਦੇ ਕਈ ਪੈਟਰੋਲ ਪੰਪਾਂ 'ਤੇ ਡੀਜ਼ਲ ਅਤੇ ਪੈਟਰੋਲ ਖਤਮ ਹੋ ਗਿਆ ਹੈ। ਇਸ ਵਿੱਚ ਸੈਕਟਰ 17, ਸੈਕਟਰ 10 ਅਤੇ ਸੈਕਟਰ 4 ਦੇ ਪੈਟਰੋਲ ਪੰਪ ਸ਼ਾਮਲ ਹਨ। ਚੰਡੀਗੜ੍ਹ ਦੇ ਸਾਰੇ…
Read More

ਜੁਲਾਈ 2023 ਤੋਂ ਬਾਅਦ ਭਾਰਤੀਆਂ ਦੇ ਕੈਨੇਡਾ ਸਟੱਡੀ ਪਰਮਿਟ ਅਰਜ਼ੀਆਂ ’ਚ ਆਈ 40 ਪ੍ਰਤੀਸ਼ਤ ਗਿਰਾਵਟ

ਕੈਨੇਡਾ। ਨਵੇਂ-ਰਿਲੀਜ਼ ਕੀਤੇ ਗਏ ਅੰਕੜਿਆਂ ਅਨੁਸਾਰ ਜੁਲਾਈ 2023 ਤੋਂ ਬਾਅਦ 40 ਪ੍ਰਤੀਸ਼ਤ ਤੋਂ ਵੱਧ ਦੀ ਸਟੱਡੀ ਪਰਮਿਟ ਅਰਜ਼ੀਆਂ ਦੀ ਪ੍ਰਕਿਰਿਆ ਵਿੱਚ ਕਮੀ ਦੇ ਨਾਲ ਕੈਨੇਡੀਅਨ ਸਟੱਡੀ ਪਰਮਿਟ ਲਈ ਭਾਰਤੀ ਮੰਗ ਵਿੱਚ ਮਹੱਤਵਪੂਰਨ ਗਿਰਾਵਟ ਆਈ ਹੈ। ਕੈਨੇਡੀਅਨ ਸਰਕਾਰ ਨੇ ਜੁਲਾਈ ਤੋਂ ਅਕਤੂਬਰ 2002 ਤੱਕ ਭਾਰਤੀ ਨਾਗਰਿਕਾਂ ਲਈ ਲਗਭਗ 146,000 ਨਵੇਂ ਅਧਿਐਨ ਪਰਮਿਟ ਅਰਜ਼ੀਆਂ 'ਤੇ ਕਾਰਵਾਈ ਕੀਤੀ ਪਰ 2023 ਦੀ ਇਸੇ ਮਿਆਦ ਦੇ ਦੌਰਾਨ 87,000 ਤੋਂ ਘੱਟ ਦੀ ਪ੍ਰਕਿਰਿਆ ਕੀਤੀ, ਜੋ ਕਿ ਸਾਲ-ਦਰ-ਸਾਲ 41 ਪ੍ਰਤੀਸ਼ਤ ਦੀ ਗਿਰਾਵਟ ਨੂੰ ਦਰਸਾਉਂਦੀ ਹੈ, ਅੰਤਰਰਾਸ਼ਟਰੀ ਵਿਦਿਆਰਥੀ ਅਡਮੀਸ਼ਨਾਂ ਲਈ ਇੱਕ ਔਨਲਾਈਨ ਪਲੇਟਫਾਰਮ ਅਪਲਾਈਬੋਅਰ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਵਿੱਚ ਕਿਹਾ ਗਿਆ ਹੈ।ਇਸਦਾ ਮਤਲਬ ਹੈ ਕਿ ਜੁਲਾਈ ਤੋਂ…
Read More

ਆਪ੍ਰੇਸ਼ਨ ਈਗਲ 3 ਤਹਿਤ ਪੰਜਾਬ ਪੁਲਿਸ ਨੇ 134 ਬੱਸ ਸਟੈਂਡਾਂ, 181 ਰੇਲਵੇ ਸਟੇਸ਼ਨਾਂ ’ਤੇ ਰਾਜ-ਵਿਆਪੀ ਵਿਸ਼ੇਸ਼ ਚੈਕਿੰਗ ਤੇ ਤਲਾਸ਼ੀ ਅਭਿਆਨ ਦੌਰਾਨ 24 ਅਪਰਾਧਿਕ ਤੱਤਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ‘‘ਆਪ੍ਰੇਸ਼ਨ ਈਗਲ-3’’ ਦੇ ਨਾਂ ਹੇਠ ਰਾਜ ਭਰ ਦੇ ਸਾਰੇ ਬੱਸ ਅੱਡੇ ਅਤੇ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੀਆਂ ਥਾਵਾਂ ’ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਅਮਲ ਵਿੱਚ ਲਿਆਂਦੀ ਗਈ। #subhead1 ਇਹ ਆਪ੍ਰੇਸ਼ਨ (ਕਾਸੋ) ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਨੇ ਸਨਿਫ਼ਰ ਡਾਗਜ਼ ( ਸੁੰਘਣ…
Read More

हरियाणा में क्षेत्र अनुसार होगी प्रसिद्ध खेलों की ट्रेनिंग

चंडीगढ़। हरियाणा में क्षेत्र क्षेत्र अनुसार खेलों को प्रमोट किया जाएगा। जिस क्षेत्र में जो खेल प्रचलित होगा वहां पर उसी का प्रशिक्षण दिया जाएगा। मंगलवार को मुख्यमंत्री मनोहर लाल ने चंडीगढ़ में बतौर खेल मंत्री अधिकारियों की बैठक लेते हुए उन्हें इस संबंध में पॉलिसी तैयार करने के निर्देश जारी किए।#subhead1मुख्यमंत्री ने कहा कि क्षेत्र अनुसार लोकप्रिय खेलों में युवाओं को प्रशिक्षित करने के लिए स्पेशलाइज्ड हाई पावर परफोरमेंस सेंटर खोलने की रूपरेखा तैयार करने के निर्देश दिए हैं। इन केंद्रों में केवल एक ही खेल का प्रशिक्षण दिया जाएगा, ताकि युवा अपनी-अपनी रूचि के अनुसार उस खेल में…
Read More

भाजपा सरकार में हर वर्ग के हित सुरक्षित:नायब सैनी

चंडीगढ़। भाजपा के प्रदेश अध्यक्ष एवं कुरूक्षेत्र सांसद नायब सैनी ने कहा है कि भाजपा की केंद्र व राज्य की डबल इंजन सरकार में हर वर्ग के हित में काम हुआ है। अंत्योदय की भावना पर समाज के अंतिम छोर पर बैठे व्यक्ति को सरकारी योजनाओं का लाभ दिया गया है। समाज के सभी वर्गों के हित इस सरकार में सुरक्षित है।#subhead1 सैनी मंगलवार को अनाज मंडी टोहाना में मजदूर एवं कमेरा वर्ग द्वारा आयोजित अपने अभिनंदन समारोह में लोगों को संबोधित कर रहे थे। विश्वकर्मा संस्था, कामगारों और कमेरे वर्ग यूनियन सहित आयोजकों ने प्रदेश अध्यक्ष नायब सैनी व…
Read More

गृहमंत्री अमित शाह ने हरियाणा के डिजिटलाइजेशन सिस्टम को सराहा

चंडीगढ़। हरियाणा के कृषि एवं किसान कल्याण मंत्री जे.पी दलाल ने मंगलवार को नई दिल्ली में केन्द्रीय गृह एवं सहकारिता मंत्री अमित शाह से मुलाकात की और नव वर्ष की शुभकामनाएं दी। मुलाकात के दौरान जे पी दलाल ने उन्हें हरियाणा सरकार द्वारा चलाई जा रही किसान हितैषी योजनाओं के बारे भी जानकारी दी।  #subhead1अमित शाह ने किसानों की सुविधा के लिए हरियाणा सरकार द्वारा केन्द्र व राज्य सरकार की योजनाओं को डिजिटल माध्यम से उपलब्ध करवाने के लिए सराहना की। प्रधानमंत्री फसल बीमा योजना, मेरी फसल-मेरा ब्यौरा, भावांतर भरपाई योजना, मुख्यमंत्री बागवानी बीमा योजनाओं का लाभ किसानों को डीबीटी…
Read More

ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਵਜੇ ਤੋਂ ਲੈ ਕੇ ਸ਼ਾਮ ਦੇ 4.30 ਵਜੇ ਤੱਕ ਹੋਵੇਗਾ

ਐੱਸ. ਏ. ਐੱਸ. ਨਗਰ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 3 ਜਨਵਰੀ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਵਜੇ ਤੋਂ ਲੈ ਕੇ ਸ਼ਾਮ ਦੇ 4.30 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਘਣੀ ਧੁੰਦ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ ਗਿਆ ਹੈ।  
Read More

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ। ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਲਾਭ ਦੇਣ ਹਿੱਤ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਵਾਚਣ ਲਈ ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਡਾ. ਗੁਰਮੇਲ ਸਿੰਘ ਵਲੋਂ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਾ. ਗੁਰਮੇਲ ਸਿੰਘ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਹੁਣ ਤੱਕ ਪੀ. ਐਮ. ਕਿਸਾਨ ਪੋਰਟਲ ’ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ) ਦਰਜ ਨਹੀਂ ਹੋਈ, ਉਹ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਵਿਖੇ ਜਾ ਕੇ ਆਪਣੀ ਜ਼ਮੀਨ ਦੀ ਮਲਕੀਅਤ ਸੰਬੰਧੀ ਫ਼ਰਦ ਅਤੇ ਆਧਾਰ ਕਾਰਡ ਜਮ੍ਹਾਂ ਕਰਵਾਉਣ ਤਾਂ…
Read More

ਜ਼ਿਲ੍ਹਾ ਮੁਹਾਲੀ ਨੂੰ ਮਿਲੇ 14 ਨਵੇਂ ਪਟਵਾਰੀ ਅਤੇ ਕੁੱਲ ਗਿਣਤੀ ਹੋਈ 111

ਐੱਸ. ਏ. ਐੱਸ. ਨਗਰ। ਜ਼ਿਲ੍ਹੇ ’ਚ ਮਾਲ ਮਹਿਕਮੇ ਨਾਲ ਸੰਬੰਧਤ ਕੰਮਾਂ ’ਚ ਤੇਜ਼ੀ ਲਿਆਉਣ ਲਈ 14 ਨਵੇਂ ਮਾਲ ਪਟਵਾਰੀ ਨਿਯੁਕਤ ਕੀਤੇ ਗਏ ਹਨ, ਜਿਸ ਨਾਲ ਜ਼ਿਲ੍ਹੇ ’ਚ ਪਟਵਾਰੀਆਂ ਦੀ ਕੁੱਲ ਗਿਣਤੀ 111 ਹੋ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮਾਲ ਸੇਵਾਵਾਂ ’ਚ ਸ਼ਾਮਿਲ ਹੋਣ ਵਾਲੇ ਨਵੇਂ ਪਟਵਾਰੀਆਂ ਦਾ ਰਸਮੀ ਤੌਰ ’ਤੇ ਸਵਾਗਤ ਕਰਨ ਮੌਕੇ ਸਾਂਝੀ ਕੀਤੀ। ਉਨ੍ਹਾਂ ਪਟਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਦੱਸਿਆ ਕਿ 14 ਨਵੇਂ ਪਟਵਾਰੀਆਂ ਦੇ ਸ਼ਾਮਿਲ ਹੋਣ ਨਾਲ ਹੁਣ ਜ਼ਿਲ੍ਹਾ ਅੰਦਰ ਪਟਵਾਰੀਆਂ ਦੀ ਗਿਣਤੀ ਵਧ ਕੇ 111 ਹੋ ਗਈ ਹੈ, ਜੋ ਕਿ ਜ਼ਿਲ੍ਹੇ ’ਚ ਮਾਲ ਵਿਭਾਗ ਦੀਆਂ…
Read More

ਜ਼ਿਲ੍ਹਾ ਮੁਹਾਲੀ ਅੰਦਰ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ : ਡੀ. ਸੀ.

ਐੱਸ. ਏ. ਐੱਸ. ਨਗਰ। ਡਰਾਈਵਰਾਂ ਅਤੇ ਟਰਾਂਸਪੋਰਟਰਾਂ ਦੀ ਹੜਤਾਲ ਦੇ ਦਰਮਿਆਨ ਜ਼ਿਲ੍ਹਾ ਮੁਹਾਲੀ ਅੰਦਰ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਹ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਮੌਜੂਦਾ ਸਥਿਤੀ ਨੂੰ ਦੇਖਦਿਆਂ ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਯੂਨੀਅਨਾਂ ਅਤੇ ਤੇਲ ਕੰਪਨੀਆਂ ਦੇ ਸੇਲਜ਼ ਮੈਨੇਜਰਾਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਪੱਧਰ ’ਤੇ ਸਥਿਤੀ ਨੂੰ ਸੰਭਾਲਣ ਅਤੇ ਟਰਾਂਸਪੋਰਟ ਆਪ੍ਰੇਟਰਾਂ ਦਾ ਭਰੋਸਾ ਜਿੱਤਣ ਲਈ ਕੋਸ਼ਿਸ਼ ਕਰ ਰਹੀ ਹੈ। #subhead1 ਉਨ੍ਹਾਂ ਆਮ ਲੋਕਾਂ ਨੂੰ ਇਸ ਸਮੇਂ ਦੌਰਾਨ ਤੇਲ ਦਾ…
Read More

ਮਹਾਂਵੀਰ ਕੁਸ਼ਤੀ ਅਖਾੜਾ ਮੁੱਲਾਂਪੁਰ ਗਰੀਬਦਾਸ ਨੇ ਤਿੰਨ ਰੋਜ਼ਾ ਕੁਸ਼ਤੀ ਮੁਕਾਬਲੇ ਕਰਵਾਏ

ਮੁੱਲਾਂਪੁਰ ਗਰੀਬਦਾਸ। ਦਾਸ ਐਸੋਸੀਏਟ ਦੇ ਸੰਚਾਲਕ ਰਵੀ ਸ਼ਰਮਾ, ਮਹਾਂਵੀਰ ਕੁਸ਼ਤੀ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਸੰਚਾਲਕ ਗੋਲੂ ਪਹਿਲਵਾਨ ਤੇ ਪ੍ਰਧਾਨ ਸ਼ੇਰ ਸਿੰਘ ਮੱਲ ਦੀ ਸਰਪ੍ਰਸਤੀ ਹੇਠ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਕੁਸ਼ਤੀ ਮੁਕਾਬਲੇ ਸਥਾਨਕ ਮੁੰਨਾ ਲਾਲ ਪੁਰੀ ਸਕੂਲ ਦੇ ਖੇਡ ਮੈਦਾਨ ਵਿਖੇ ਕਰਵਾਏ ਗਏ। ਕੁਸ਼ਤੀ ਮੇਲੇ ਦੀ ਸ਼ੁਰੂਆਤ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਦੇ ਅਸ਼ੀਰਵਾਦ ਨਾਲ ਹੋਈ ਅਤੇ ਪਹਿਲੇ ਦਿਨ ਸਟੇਟ ਚੈਂਪੀਅਨਸ਼ਿਪ ਅੰਡਰ-17 ਦੇ ਵੱਖ-ਵੱਖ ਉਮਰ ਵਰਗ ਦੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ। ਪਹਿਲੇ ਦਿਨ ਦੇ ਮੁਕਾਬਲਿਆਂ ਦੌਰਾਨ ਓਵਰਆਲ ਟਰਾਫ਼ੀ ’ਤੇ ਜਲੰਧਰ ਦੀ ਟੀਮ ਨੇ ਕਬਜ਼ਾ ਕੀਤਾ, ਜਦਕਿ ਦੂਜੇ…
Read More

ਦੱਖਣੀ ਕੋਰੀਆ ਦੇ ਵਿਰੋਧੀ ਨੇਤਾ ਦੇ ਗਲੇ 'ਚ ਮਾਰਿਆ ਛੁਰਾ

ਦੱਖਣੀ ਕੋਰੀਆ। ਦੱਖਣੀ ਕੋਰੀਆ ਦੇ ਵਿਰੋਧੀ ਧਿਰ ਦੇ ਨੇਤਾ ਲੀ ਜੇ-ਮਯੁੰਗ 'ਤੇ ਮੰਗਲਵਾਰ ਨੂੰ ਬੁਸਾਨ ਸ਼ਹਿਰ 'ਚ ਜਾਨਲੇਵਾ ਹਮਲਾ ਕੀਤਾ ਗਿਆ। ਜੈ-ਮਯੁੰਗ ਬੁਸਾਨ ਸ਼ਹਿਰ ਦੇ ਨਵੇਂ ਹਵਾਈ ਅੱਡੇ ਦਾ ਨਿਰੀਖਣ ਕਰ ਰਿਹਾ ਸੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੀ ਗਰਦਨ 'ਤੇ ਚਾਕੂ ਨਾਲ ਵਾਰ ਕਰ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਉਸ ਦੀ ਪਛਾਣ ਨਹੀਂ ਦੱਸੀ ਹੈ। ਦੱਖਣੀ ਕੋਰੀਆ ਦੇ ਮੀਡੀਆ ਨਿਊਜ਼ ਮੁਤਾਬਕ ਹਮਲੇ ਕਾਰਨ ਲੀ ਦੀ ਗਰਦਨ 'ਤੇ ਕਰੀਬ 1 ਸੈਂਟੀਮੀਟਰ ਡੂੰਘਾ ਜ਼ਖ਼ਮ ਹੋ ਗਿਆ। #subhead1ਉਸ ਨੂੰ ਫਾਇਰ ਵਿਭਾਗ ਦੇ ਹੈਲੀਕਾਪਟਰ ਰਾਹੀਂ ਏਅਰਲਿਫਟ ਕੀਤਾ ਗਿਆ ਅਤੇ…
Read More

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ

ਚੰਡੀਗੜ੍ਹ। 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਲਖੰਭ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 3 ਜਨਵਰੀ ਨੂੰ ਸਵੇਰੇ 11 ਵਜੇ ਸੈਫਰਨ ਪਬਲਿਕ ਸਕੂਲ ਫਗਵਾੜਾ (ਕਪੂਰਥਲਾ) ਵਿਖੇ ਲਏ ਜਾ ਰਹੇ ਹਨ।ਇਸੇ ਤਰ੍ਹਾਂ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਸਵੇਰੇ 11 ਵਜੇ ਸਪੋਰਟਸ ਕੰਪਲੈਕਸ…
Read More

Radical Sikh preacher Amritpal Singh’s associate gets 6-day parole from Assam jail

Amritpal Singh's radical Sikh associate, Kulwant Singh Rauke, has been granted a six-day parole by the Punjab Police following the death of his uncle. Rauke, who is associated with Waris Punjab De chief Amritpal Singh, is the first member of the outfit to be released from the Dibrugarh jail in Assam, where Amritpal and nine others are currently held since the crackdown in March 2023. Rauke, formerly a clerk with the Punjab State Power Corporation Limited, had his father reportedly taken by the police during Sikh militancy in 1993. Known for his active participation in Waris Punjab De activities, Rauke…
Read More

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਅੱਤਵਾਦੀ ਹਮਲਾ, 6 ਨਾਈਆਂ ਦੀ ਹੱਤਿਆ

ਪੇਸ਼ਾਵਰ। ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਅਣਪਛਾਤੇ ਅੱਤਵਾਦੀਆਂ ਨੇ ਛੇ ਨਾਈਆਂ ਨੂੰ ਅਗਵਾ ਕਰ ਲਿਆ ਅਤੇ ਗੋਲੀ ਮਾਰ ਦਿੱਤੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਨਿੱਜੀ ਅਦਾਰੇ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਘਟਨਾ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਮੀਰ ਅਲੀ ਇਲਾਕੇ 'ਚ ਵਾਪਰੀ।ਪੁਲਿਸ ਨੇ ਦੱਸਿਆ ਕਿ ਪੀੜਤ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਨ। ਸਥਾਨਕ ਬਾਜ਼ਾਰ ਵਿੱਚ ਨਾਈ ਦੀਆਂ ਦੁਕਾਨਾਂ ਚਲਾਉਂਦੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਕ ਦਿਨ ਪਹਿਲਾਂ ਅਗਵਾ ਕੀਤਾ ਗਿਆ ਸੀ ਅਤੇ ਮੰਗਲਵਾਰ ਨੂੰ ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ। ਹਾਲਾਂਕਿ ਕਿਸੇ ਨੇ ਵੀ ਇਸ ਕਤਲੇਆਮ ਦੀ ਤੁਰੰਤ ਜ਼ਿੰਮੇਵਾਰੀ…
Read More

ਜਲੰਧਰ 'ਚ ਤੇਲ ਟੈਂਕਰ ਆਪਰੇਟਰਾਂ ਵੱਲੋਂ ਹੜਤਾਲ ਖ਼ਤਮ ਦਾ ਐਲਾਨ

ਜਲੰਧਰ। ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ। ਡਿਪਟੀ ਕਮਿਸ਼ਨਰ ਤੇ ਐਸਐਸਪੀ ਨਾਲ ਮੀਟਿੰਗ ਪਿੱਛੋਂ ਫ਼ੈਸਲਾ ਲਿਆ। ਡਿਪਟੀ ਕਮਿਸ਼ਨਰ ਜਲੰਧਰ ਵਿਸ਼ੇਸ਼ ਸਾਰੰਗਲ ਤੇ ਐਸਐਸਪੀ ਜਲੰਧਰ ਮੁਖਵਿੰਦਰ ਸਿੰਘ ਭੁੱਲਰ ਨੇ ਟਰੱਕ ਟੈਂਕਰ ਅਪਰੇਟਰਜ਼ ਯੂਨੀਅਨ ਦੀ ਹੜਤਾਲ ਖਤਮ ਹੋਣ ਦਾ ਐਲਾਨ ਕੀਤਾ ਹੈ। ਜਲੰਧਰ ਦੇ ਤੇਲ ਡਿਪੂ ਤੋਂ ਜਲੰਧਰ ਤੇ ਆਸ-ਪਾਸ ਦੇ ਸ਼ਹਿਰਾਂ ਨੂੰ ਤੇਲ ਦੀ ਸਪਲਾਈ 2 ਘੰਟੇ 'ਚ ਸ਼ੁਰੂ ਹੋ ਜਾਵੇਗੀ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ…
Read More

Cold wave chills Capital to the bone, Ridge area logs minimum temperature at -0.3°C

The national capital continued to experience bone-chilling cold on Tuesday, with the minimum temperature in the Ridge area dropping below freezing point at -0.3°C. The prevailing cold wave showed no signs of abating, with Delhi's Safdarjung observatory recording a minimum temperature of 1.4°C. The Palam observatory noted 1.2°C, and Ayanagar reported 1.0°C at 8:30 am. Dense fog enveloped Delhi and its neighboring areas, significantly reducing visibility in parts of Uttar Pradesh, Uttarakhand, Rajasthan, and Madhya Pradesh. The India Meteorological Department (IMD) indicated that cold wave conditions would persist and extend to some parts of central India from January 5 to…
Read More

ਟੋਕੀਓ ਹਵਾਈ ਅੱਡੇ 'ਤੇ ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਲੱਗੀ ਅੱਗ,  ਜਾਨੀ ਨੁਕਸਾਨ ਤੋਂ ਬਚਾਅ

ਟੋਕੀਓ। ਦੇਸ਼ ਦੇ ਰਾਸ਼ਟਰੀ ਪ੍ਰਸਾਰਕ ਨੇ ਇੱਕ ਰਿਪੋਰਟ ਵਿੱਚ ਕਿਹਾ ਕਿ ਮੰਗਲਵਾਰ ਨੂੰ ਟੋਕੀਓ ਦੇ ਹਨੇਦਾ ਹਵਾਈ ਅੱਡੇ ਦੇ ਰਨਵੇਅ ਉੱਤੇ ਇੱਕ ਹੋਰ ਜਹਾਜ਼ ਨਾਲ ਟਕਰਾਉਣ ਤੋਂ ਬਾਅਦ ਜਾਪਾਨ ਏਅਰਲਾਈਨਜ਼ ਦਾ ਇੱਕ ਜਹਾਜ਼ ਅੱਗ ਦੀ ਲਪੇਟ ਵਿੱਚ ਸੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਹਾਜ਼ ਦੇ ਸਾਰੇ 379 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਬਚ ਗਏ ਹਨ ਜੋ ਅਜੇ ਵੀ ਅੱਗ ਦੀ ਲਪੇਟ ਵਿੱਚ ਹੈ। ਜਾਪਾਨੀ ਫਲੈਗ ਕੈਰੀਅਰ ਦੇ ਅਨੁਸਾਰ, ਜਹਾਜ਼ ਦੀ ਪਛਾਣ ਫਲਾਈਟ 516 ਵਜੋਂ ਕੀਤੀ ਗਈ ਹੈ ਜਿਸ ਨੇ ਹੋਕਾਈਡੋ ਦੇ ਨਿਊ ਚਿਟੋਸੇ ਹਵਾਈ ਅੱਡੇ ਤੋਂ ਰਾਜਧਾਨੀ ਸ਼ਹਿਰ ਲਈ ਉਡਾਣ ਭਰੀ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ…
Read More

ਲੋਕ ਡੀਜ਼ਲ ਤੇ ਪੈਟਰੋਲ ਦੀ ਬੇਲੋੜੀਂਦੀ ਜਾਂ ਪੈਨਿਕ ਖਰੀਦ ਨਾ ਕਰਨ : ਡਿਪਟੀ ਕਮਿਸ਼ਨਰ

ਪਟਿਆਲਾ। ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਕਿਹਾ ਹੈ ਕਿ ਉਹ ਪੈਟਰੋਲ ਪੰਪਾਂ ਤੋੰ ਡੀਜ਼ਲ ਤੇ ਪੈਟਰੋਲ ਦੀ ਬੇਲੋੜੀਂਦੀ ਜਾਂ ਪੈਨਿਕ ਖਰੀਦ ਨਾ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਵਿੱਚ ਤੇਲ ਦੀ ਨਿਰੰਤਰ ਸਪਲਾਈ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ, ਇਸ ਲਈ ਤੇਲ ਖਰੀਦਣ ਲਈ ਪੰਪਾਂ 'ਤੇ ਭੀੜ ਇਕੱਠੀ ਨਾ ਕੀਤੀ ਜਾਵੇ। ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਲਈ…
Read More

ਫਰੀਦਕੋਟ 'ਚ ਡਾਕਟਰ ਨੂੰ ਲੁੱਟਣ ਦੀ ਕੋਸ਼ਿਸ਼

ਫਰੀਦਕੋਟ। ਫਰੀਦਕੋਟ ਸ਼ਹਿਰ ਦੇ ਦਸਮੇਸ਼ ਨਗਰ 'ਚ ਕਲੀਨਿਕ ਚਲਾ ਰਹੇ ਡਾਕਟਰ ਦੇ ਘਰ 'ਚ ਦਾਖਲ ਹੋ ਕੇ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਕੋਸ਼ਿਸ਼ ਕੀਤੀ ਗਈ ਹੈ। ਕਿਸੇ ਤਰ੍ਹਾਂ ਡਾਕਟਰ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਅਤੇ ਉਸ ਨੇ ਪੁਲਿਸ ਕੋਲ ਪਹੁੰਚ ਕੇ ਆਪਣੀ ਸ਼ਿਕਾਇਤ ਦਰਜ ਕਰਵਾਈ। ਫਰੀਦਕੋਟ ਸਿਟੀ ਥਾਣਾ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। #subhead1ਇਸ ਮਾਮਲੇ ਸਬੰਧੀ ਥਾਣਾ ਸਦਰ ਦੇ ਮੁਖੀ ਅਮਰਜੀਤ ਸਿੰਘ ਨੇ ਦੱਸਿਆ ਕਿ ਡਾਕਟਰ ਰਮੇਸ਼ ਕੁਮਾਰ ਪੁੱਤਰ ਗਿਆਨ ਚੰਦ ਵਾਸੀ ਡੋਗਰ ਬਸਤੀ ਜੋ ਕਿ ਦਸਮੇਸ਼ ਨਗਰ ਵਿੱਚ ਕਲੀਨਿਕ ਚਲਾਉਂਦਾ ਹੈ, ਨੇ ਸ਼ਿਕਾਇਤ ਦਿੱਤੀ ਸੀ। ਜਦੋਂ ਉਹ ਕਲੀਨਿਕ 'ਤੇ ਬੈਠਾ ਸੀ ਤਾਂ ਗੁਰਵਿੰਦਰ…
Read More

ਬੀ.ਐਸ.ਐਫ. ਨੂੰ ਫ਼ਿਰੋਜ਼ਪੁਰ ਚ ਹੈਰੋਇਨ ਦਾ ਮਿਲਿਆ ਪੈਕਟ

ਫ਼ਿਰੋਜ਼ਪੁਰ। ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਭਾਰਤੀ ਸਰਹੱਦ ਵਿੱਚ ਹੈਰੋਇਨ ਦੀ ਤਸਕਰੀ ਦੀ ਇੱਕ ਘਟਨਾ ਨੂੰ ਨਾਕਾਮ ਕਰ ਦਿੱਤਾ। ਸਰਹੱਦੀ ਪਿੰਡ ਐਲ.ਐਸ.ਵਾਲਾ ਨੇੜਿਓਂ ਸ਼ੱਕੀ ਹੈਰੋਇਨ ਦਾ ਪੈਕਟ ਬਰਾਮਦ ਹੋਇਆ ਹੈ। ਬਰਾਮਦ ਕੀਤੇ ਪੈਕੇਟ ਦੇ ਕੋਲ ਇੱਕ ਮੱਧਮ ਜਿਹੀ ਰੌਸ਼ਨੀ ਵਾਲੀ ਗੇਂਦ ਵੀ ਸੜਦੀ ਹੋਈ ਮਿਲੀ। ਬਰਾਮਦ ਹੋਏ ਪੈਕੇਟ ਦਾ ਭਾਰ 480 ਗ੍ਰਾਮ ਹੈ। ਬੀਐਸਐਫ ਦੇ ਬੁਲਾਰੇ ਅਨੁਸਾਰ, 1 ਜਨਵਰੀ 2024 ਦੀ ਸ਼ਾਮ ਨੂੰ ਇੱਕ ਖੇਪ ਦੀ ਮੌਜੂਦਗੀ ਬਾਰੇ ਵਿਸ਼ੇਸ਼ ਸੂਚਨਾ 'ਤੇ, ਚੌਕਸ ਬੀਐਸਐਫ ਦੇ ਜਵਾਨਾਂ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਐਲਐਸ ਵਾਲਾ ਦੇ ਬਾਹਰਵਾਰ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਦੌਰਾਨ ਸ਼ਾਮ 6:35 ਵਜੇ ਦੇ ਕਰੀਬ ਇੱਕ ਖੇਤ ਵਿੱਚੋਂ…
Read More

ਪੰਜਾਬ 'ਚ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਂ 'ਤੇ ਧੋਖਾਧੜੀ

ਪੰਜਾਬ। ਪੰਜਾਬ 'ਚ ਹਰਿਆਣਾ ਦੇ ਮੁੱਖ ਮੰਤਰੀ ਦਾ ਕਰੀਬੀ ਹੋਣ ਦਾ ਦਾਅਵਾ ਕਰ ਕੇ ਇਕ ਵਿਅਕਤੀ ਨੇ ਪਿਓ-ਪੁੱਤ ਨਾਲ ਮਿਲ ਕੇ ਪਟਿਆਲਾ ਵਾਸੀ 5.5 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਵਿਅਕਤੀ ਨੇ ਜਿੱਥੇ ਆਪਣੇ ਆਪ ਨੂੰ ਮੁੱਖ ਮੰਤਰੀ ਦਾ ਕਰੀਬੀ ਦੱਸਿਆ, ਉੱਥੇ ਹੀ ਇਸ ਨੇ ਆਪਣੀ ਪਛਾਣ ਹਰਿਆਣਾ ਦੇ ਗਜ਼ਟਿਡ ਅਧਿਕਾਰੀ ਵਜੋਂ ਵੀ ਦੱਸੀ।ਚੰਡੀਗੜ੍ਹ ਬਿਜਲੀ ਬੋਰਡ 'ਚ ਸਰਕਾਰੀ ਨੌਕਰੀ ਦਿਵਾਉਣ ਲਈ ਪਟਿਆਲਾ ਵਾਸੀ ਇਸ ਧੋਖਾਧੜੀ ਦਾ ਸ਼ਿਕਾਰ ਹੋ ਗਿਆ ਹੈ। ਗੁਰਜੰਟ ਸਿੰਘ ਵਾਸੀ ਰਾਮਨਗਰ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਫਰਜ਼ੀ ਹਰਿਆਣਵੀ ਅਧਿਕਾਰੀ ਰਾਜਵੀਰ ਖਨੋਰੀ ਵਾਸੀ ਬਲਵਿੰਦਰ ਸਿੰਘ ਅਤੇ ਉਸ ਦੇ ਪਿਤਾ ਜੁਝਾਰ ਸਿੰਘ ਖ਼ਿਲਾਫ਼ ਥਾਣਾ ਲਾਹੌਰੀ ਗੇਟ ਪਟਿਆਲਾ…
Read More

ਪੰਜਾਬ ਅੰਦਰ ਚਿੱਟਾ ਮਜੀਠੀਆ ਦੀ ਦੇਣ : ਬਿੱਟੂ

ਲੁਧਿਆਣਾ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਤੋਂ ਮਜੀਠੀਆ ਜੇਲ੍ਹ ਚੋਂ ਬਾਹਰ ਆਏ ਹਨ, ਉਦੋਂ ਤੋਂ ਹੀ ਉਨ੍ਹਾਂ ਦਾ ਦਿਮਾਗੀ ਸੰਤੁਲਨ ਵਿਗੜਿਆ ਹੋਇਆ ਹੈ ਜਿਸ ਕੇ ਚੱਲਦਿਆਂ ਹੀ ਉਹ ਜੋ ਮੂੰਹ ਵਿਚ ਆਉਂਦਾ ਹੈ, ਬੋਲੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਮਜੀਠੀਆ ਵਿਚ ਦਮ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਲੁਧਿਆਣਾ ਤੋਂ ਲੋਕ ਸਭਾ ਚੋਣ ਲੜਾਉਣ ਲਈ ਮੈਦਾਨ ਵਿਚ ਉਤਾਰੇ, ਤਾਂ ਦੁੱਧ ਦਾ ਦੁੱਧ, ਪਾਣੀ ਦਾ ਪਾਣੀ ਹੋ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੀ…
Read More

ਸੰਤ ਮਾਝਾ ਸਿੰਘ ਕਾਲਜ ਨੇੜੇ ਹੋਏ ਹਾਦਸੇ 'ਚ ਨੌਜਵਾਨ ਦੀ ਮੌਤ

ਟਾਂਡਾ। ਬੀਤੀ ਦੇਰ ਰਾਤ ਪੁਲ ਪੁਖ਼ਤਾ ਤੋਂ ਮਿਆਣੀ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਸੁਖਵਿੰਦਰ ਕੁਮਾਰ ਉਰਫ ਸਾਬੀ ਨਾਮਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਖਵਿੰਦਰ ਕੁਮਾਰ ਨਾਲ ਸੋਮਵਾਰ ਦੇਰ ਰਾਤ ਪੁਲ ਪੁਖ਼ਤਾ ਮਿਆਣੀ ਰੋਡ 'ਤੇ ਸੰਤ ਮਾਝਾ ਸਿੰਘ ਕਾਲਜ ਨੇੜੇ ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਉਹ ਮੋਟਰਸਾਈਕਲ 'ਤੇ ਜਾ ਰਿਹਾ ਸੀ। ਸੁਖਵਿੰਦਰ ਕੁਮਾਰ ਸਾਬ੍ਹੀ ਨਾਲ ਇਹ ਹਾਦਸਾ ਕਿਹੜੇ ਹਾਲਾਤ 'ਚ ਤੇ ਕਿਵੇਂ ਹੋਇਆ, ਇਸ ਸਬੰਧੀ ਕੋਈ ਪੁਖ਼ਤਾ ਜਾਣਕਾਰੀ ਨਹੀਂ ਮਿਲ ਸਕੀ। ਸੂਚਨਾ ਮਿਲਣ ਤੋਂ ਟਾਂਡਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਕਬਜ਼ੇ 'ਚ ਲੈਣ ਤੋਂ ਬਾਅਦ ਆਪਣੀ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
Read More

ਬਿਕਰਮ ਮਜੀਠੀਆ ਨਸ਼ਾ ਤਸਕਰੀ ਕੇਸ ਦੀ ਜਾਂਚ ਡੀ. ਆਈ. ਜੀ. ਹਰਚਰਨ ਭੁੱਲਰ ਨੂੰ ਸੌਂਪੀ

ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਹੈ।ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਐਸਆਈਟੀ ਵਿੱਚ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਮਜੀਠੀਆ ਖਿਲਾਫ 20 ਅਗਸਤ 2021 ਨੂੰ ਕ੍ਰਾਈਮ ਬ੍ਰਾਂਚ 'ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਐਸਆਈਟੀ ਦੀ ਕਮਾਨ ਪਹਿਲਾਂ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਨੂੰ ਸੌਂਪੀ ਗਈ…
Read More

ਪਰਿਵਾਰ ਦੇ 4 ਮੈਂਬਰਾਂ ਦਾ ਕਤਲ ਕਰਨ ਵਾਲੇ ਪੋਸਟ ਮਾਸਟਰ ਦਾ ਸੁਸਾਈਡ ਨੋਟ

ਪੰਜਾਬ। ਪੰਜਾਬ ਦੇ ਜਲੰਧਰ 'ਚ ਆਪਣੀ ਪਤਨੀ, ਦੋ ਧੀਆਂ ਅਤੇ ਪੋਤੀ ਦਾ ਕਤਲ ਕਰਕੇ ਖੁਦਕੁਸ਼ੀ ਕਰਨ ਵਾਲੇ ਪੋਸਟ ਮਾਸਟਰ ਖਿਲਾਫ ਪੁਲਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੋਸਟ ਮਾਸਟਰ ਮਨਮੋਹਨ ਨੇ ਐਤਵਾਰ ਰਾਤ ਨੂੰ ਚਾਰਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਫਿਰ ਉਸ ਨੇ ਖੁਦ ਵੀ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ।ਮਨਮੋਹਨ ਦੀ ਪਤਨੀ ਸਰਬਜੀਤ ਕੌਰ ਦੀ ਲਾਸ਼ ਇਕ ਵੱਖਰੇ ਕਮਰੇ ਵਿਚ ਪਈ ਸੀ, ਜਦੋਂ ਕਿ ਵੱਡੀ ਬੇਟੀ ਪ੍ਰਭਜੋਤ ਕੌਰ ਉਰਫ ਜੋਤੀ (32), ਛੋਟੀ ਬੇਟੀ ਗੁਰਪ੍ਰੀਤ ਕੌਰ ਉਰਫ ਗੋਪੀ (31) ਅਤੇ ਬੇਟੀ ਪ੍ਰਭਜੋਤ ਦੀ ਬੇਟੀ ਅਮਨ (3) ਦੀਆਂ ਲਾਸ਼ਾਂ ਇਕ ਕਮਰੇ ਵਿਚ ਪਈਆਂ ਸਨ। ਮਨਮੋਹਨ ਦਾ ਪੁੱਤਰ…
Read More

ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ, ਬਠਿੰਡਾ 7 ਡਿਗਰੀ ਨਾਲ ਸਭ ਤੋਂ ਠੰਢਾ, ਧੁੱਪ ਨਾ ਨਿਕਲਣ ਕਾਰਨ ਦਿਨ ਦਾ ਪਾਰਾ 8 ਡਿਗਰੀ ਤੱਕ ਡਿੱਗਿਆ

ਪੰਜਾਬ। ਪੰਜਾਬ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। 12 ਜ਼ਿਲ੍ਹੇ ਅਜੇ ਵੀ ਸੰਘਣੀ ਧੁੰਦ ਦੀ ਲਪੇਟ 'ਚ ਹਨ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ 51 ਤੋਂ 75 ਫੀਸਦੀ ਧੁੰਦ ਅਤੇ ਕੋਲਡ ਅਲਰਟ ਹੈ।ਇਸ ਦੇ ਨਾਲ ਹੀ ਸੂਰਜ ਦੀ ਅਣਹੋਂਦ ਕਾਰਨ ਦਿਨ ਦਾ ਤਾਪਮਾਨ ਵੀ ਲਗਾਤਾਰ ਡਿੱਗ ਰਿਹਾ ਹੈ। 9 ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 8 ਡਿਗਰੀ ਹੇਠਾਂ ਆ ਗਿਆ ਹੈ। ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਰਿਹਾ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਰਿਹਾ। ਇਸ ਦੇ ਨਾਲ ਹੀ ਸੂਬੇ ਦੇ 21 ਜ਼ਿਲ੍ਹਿਆਂ ਵਿੱਚ…
Read More

ਪੰਜਾਬ ਦੇ 30 ਫੀਸਦੀ ਪੈਟਰੋਲ ਪੰਪ ਸੁੱਕੇ

ਪੰਜਾਬ। ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਪੰਜਾਬ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਸੂਬੇ ਦੇ 4100 ਪੰਪਾਂ ਵਿੱਚੋਂ 30% ਬੀਤੀ ਰਾਤ ਹੀ ਖਾਲੀ ਸਨ। ਕਈ ਪੈਟਰੋਲ ਪੰਪਾਂ 'ਤੇ ਸਿਰਫ਼ ਇੱਕ ਦਿਨ ਦਾ ਤੇਲ ਬਚਿਆ ਹੈ, ਜੋ ਅੱਜ ਸ਼ਾਮ ਤੱਕ ਵਿਕ ਜਾਵੇਗਾ। #subhead1ਇਹ ਜਾਣਕਾਰੀ ਕਪੂਰਥਲਾ ਦੇ ਦੋਆਬਾ ਪੈਟਰੋਲ ਪੰਪ ਦੇ ਮਾਲਕ ਅਤੇ ਪੰਜਾਬ ਪੈਟਰੋਲ ਪੰਪ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਹੜਤਾਲ ਖਤਮ ਨਾ ਹੋਈ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ। ਇਸ ਦੇ ਨਾਲ ਹੀ ਜਲੰਧਰ ਦੇ 90 ਫੀਸਦੀ ਤੋਂ ਵੱਧ ਪੈਟਰੋਲ ਪੰਪਾਂ ਦਾ ਤੇਲ ਖਤਮ ਹੋ ਚੁੱਕਾ ਹੈ। ਜਿਨ੍ਹਾਂ ਪੰਪਾਂ 'ਤੇ ਤੇਲ ਬਚਿਆ…
Read More

ਆਬਕਾਰੀ ਨੀਤੀ ਦੇ ਬਹਾਨੇ ਸਿੱਧੂ ਨੇ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ

ਪੰਜਾਬ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਸ਼ਰਾਬ ਨੀਤੀ ਦੇ ਬਹਾਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਨੀਤੀ ਸਬੰਧੀ ਅੰਕੜੇ ਪੇਸ਼ ਕਰਕੇ ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਪੁੱਛਿਆ ਹੈ ਕਿ ਕੀ ਆਰਟੀਆਈ ਯੋਧਾ ਚੋਰੀ ਦਾ ਮਾਸਟਰ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਤੁਸੀਂ ਅਜੇ ਤੱਕ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮੇਰੇ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਹਨ। ਤੁਹਾਡੀ ਚੁੱਪੀ ਉਨ੍ਹਾਂ ਸਿਧਾਂਤਾਂ ਨਾਲ ਵਿਸ਼ਵਾਸਘਾਤ ਹੈ ਜਿਨ੍ਹਾਂ ਦੀ ਤੁਸੀਂ ਇੱਕ ਵਾਰ ਵਕਾਲਤ ਕੀਤੀ ਸੀ। #subhead1ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਵੀਡੀਓ 'ਚ ਦੱਸਿਆ ਕਿ…
Read More

ਮੇਸੀ ਦੀ 10 ਨੰਬਰ ਦੀ ਜਰਸੀ ਹੋ ਜਾਵੇਗੀ ਰਿਟਾਇਰ

ਅਰਜਨਟੀਨਾ। ਲਿਓਨਲ ਮੇਸੀ ਦੇ ਸੰਨਿਆਸ ਲੈਣ ਤੋਂ ਬਾਅਦ ਅਰਜਨਟੀਨਾ ਦੀ ਰਾਸ਼ਟਰੀ ਫੁਟਬਾਲ ਟੀਮ ਵੱਲੋਂ ਉਸ ਦੀ 10 ਨੰਬਰ ਦੀ ਜਰਸੀ ਨੂੰ ਵੀ ਰਿਟਾਇਰ ਕਰ ਦਿੱਤਾ ਜਾਵੇਗਾ। ਅਰਜਨਟੀਨਾ ਫੁੱਟਬਾਲ ਸੰਘ ਨੇ ਇਹ ਫੈਸਲਾ ਮੈਸੀ ਨੂੰ ਸਨਮਾਨਿਤ ਕਰਨ ਲਈ ਲਿਆ ਹੈ। ਮੇਸੀ ਨੇ ਅਜੇ ਤੱਕ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਨਹੀਂ ਲਿਆ ਹੈ।ਅਰਜਨਟੀਨਾ ਨੇ ਮੈਸੀ ਦੀ ਕਪਤਾਨੀ ਵਿੱਚ ਪਿਛਲੇ ਸਾਲ ਕਤਰ ਵਿੱਚ ਫੁੱਟਬਾਲ ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਸੀ। ਟੀਮ 36 ਸਾਲਾਂ ਬਾਅਦ ਵਿਸ਼ਵ ਚੈਂਪੀਅਨ ਬਣੀ। ਅਰਜਨਟੀਨਾ ਨੇ ਫਾਈਨਲ ਵਿੱਚ ਫਰਾਂਸ ਨੂੰ ਪੈਨਲਟੀ ਸ਼ੂਟਆਊਟ ਵਿੱਚ ਹਰਾਇਆ। #subhead1ਸਪੈਨਿਸ਼ ਅਖਬਾਰ ਮਾਰਕਾ ਨੇ ਅਰਜਨਟੀਨਾ ਫੁੱਟਬਾਲ ਸੰਘ (ਏ.ਐੱਫ.ਏ.) ਦੇ ਪ੍ਰਧਾਨ ਕਲਾਉਡੀਓ ਟੈਪੀਆ ਦੇ ਹਵਾਲੇ ਨਾਲ ਕਿਹਾ ਕਿ…
Read More

ਓਸਾਕਾ ਮਾਂ ਬਣਨ ਤੋਂ ਬਾਅਦ ਵਾਪਸ ਕੋਰਟ 'ਤੇ ਪਰਤੀ

ਆਸਟ੍ਰੇਲੀਆ। ਜਾਪਾਨ ਦੀ ਨਾਓਮੀ ਓਸਾਕਾ ਮਾਂ ਬਣਨ ਤੋਂ ਬਾਅਦ ਟੈਨਿਸ ਵਿੱਚ ਵਾਪਸੀ ਕਰ ਗਈ ਹੈ। ਉਸ ਨੇ ਆਸਟ੍ਰੇਲੀਅਨ ਓਪਨ ਤੋਂ ਪਹਿਲਾਂ ਸੋਮਵਾਰ ਨੂੰ ਬ੍ਰਿਸਬੇਨ ਇੰਟਰਨੈਸ਼ਨਲ ਵਿੱਚ ਆਪਣਾ ਪਹਿਲਾ ਮੈਚ ਜਿੱਤਿਆ। ਵਿਸ਼ਵ ਦੀ 17ਵੇਂ ਨੰਬਰ ਦੀ ਖਿਡਾਰਨ ਚੈੱਕ ਗਣਰਾਜ ਦੀ ਪੇਤਰਾ ਕਵਿਤੋਵਾ ਆਸਟ੍ਰੇਲੀਅਨ ਓਪਨ 'ਚ ਨਹੀਂ ਖੇਡੇਗੀ, ਉਹ ਮਾਂ ਬਣਨ ਜਾ ਰਹੀ ਹੈ। ਸੀਜ਼ਨ ਦੇ ਪਹਿਲੇ ਗ੍ਰੈਂਡ ਸਲੈਮ ਆਸਟ੍ਰੇਲੀਅਨ ਓਪਨ ਦੀ ਤਿਆਰੀ ਲਈ, ਖਿਡਾਰੀ 15 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਹੈਪੀ ਸਲੈਮ ਤੋਂ ਪਹਿਲਾਂ ਫਾਰਮ ਹਾਸਲ ਕਰਨ ਲਈ ਬ੍ਰਿਸਬੇਨ ਇੰਟਰਨੈਸ਼ਨਲ ਵਿੱਚ ਹਿੱਸਾ ਲੈਂਦੇ ਹਨ। ਜਾਪਾਨ ਦੀ ਨਾਓਮੀ ਓਸਾਕਾ ਵੀ ਬ੍ਰਿਸਬੇਨ ਦੇ ਟੈਨਿਸ ਕੋਰਟ 'ਤੇ ਪਹੁੰਚ ਗਈ ਹੈ। #subhead1ਓਸਾਕਾ ਨੇ ਬ੍ਰਿਸਬੇਨ ਇੰਟਰਨੈਸ਼ਨਲ…
Read More

ਜਾਪਾਨ 'ਚ ਭੂਚਾਲ ਕਾਰਨ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ

ਜਾਪਾਨ। ਜਾਪਾਨ ਦੇ ਇਸ਼ੀਕਾਵਾ ਵਿੱਚ ਨਵੇਂ ਸਾਲ ਦੇ ਦਿਨ 7.2 ਤੀਬਰਤਾ ਦਾ ਭੂਚਾਲ ਆਇਆ। ਜਾਪਾਨ ਟੂਡੇ ਦੇ ਅਨੁਸਾਰ, ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ, ਅਤੇ 50 ਝਟਕੇ ਵੀ ਦਰਜ ਕੀਤੇ ਗਏ ਹਨ। ਇਨ੍ਹਾਂ ਦੀ ਤੀਬਰਤਾ 3.4 ਤੋਂ 4.6 ਦੇ ਵਿਚਕਾਰ ਰਹੀ ਹੈ। ਇਸ਼ੀਕਾਵਾ 'ਚ 200 ਇਮਾਰਤਾਂ ਸੜ ਕੇ ਸੁਆਹ ਹੋ ਗਈਆਂ ਹਨ। 32,500 ਘਰਾਂ ਵਿੱਚ ਬਿਜਲੀ ਨਹੀਂ ਹੈ। ਇੱਥੇ ਇੱਕ ਹੋਰ ਭੂਚਾਲ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸੋਮਵਾਰ ਰਾਤ ਨੂੰ ਜਾਪਾਨ ਸਰਕਾਰ ਨੇ ਇੱਕ ਲੱਖ ਲੋਕਾਂ ਨੂੰ ਆਪਣੇ ਘਰ ਖਾਲੀ ਕਰਨ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜ ਦਿੱਤਾ ਗਿਆ ਹੈ। ਹਾਲਾਂਕਿ ਸੁਨਾਮੀ…
Read More

ਕੈਲੀਫੋਰਨੀਆ ਦੇ ਤੱਟ ਨਾਲ ਟਕਰਾਈਆਂ ਉੱਚ ਲਹਿਰਾਂ

ਕੈਲੀਫੋਰਨੀਆ। ਕੈਲੀਫੋਰਨੀਆ ਦੇ ਤੱਟ ਨਾਲ 20 ਫੁੱਟ ਉੱਚੀਆਂ ਲਹਿਰਾਂ ਟਕਰਾਈਆਂ। ਲਹਿਰਾਂ ਨੂੰ ਆਉਂਦੀ ਦੇਖ ਉੱਥੇ ਮੌਜੂਦ ਲੋਕ ਆਪਣੀ ਜਾਨ ਬਚਾਉਣ ਲਈ ਭੱਜੇ। ਇਸ ਦੌਰਾਨ ਕਈ ਲੋਕ ਲਹਿਰਾਂ ਦੀ ਮਾਰ ਹੇਠ ਆ ਗਏ। ਇਹ ਲਹਿਰ ਪ੍ਰਸ਼ਾਂਤ ਮਹਾਸਾਗਰ ਵਿੱਚ ਇੱਕ ਤੂਫ਼ਾਨ ਤੋਂ ਉੱਠੀ ਸੀ।
Read More

ਸੂਰਤ ਪੁਲਿਸ ਨੇ ਫੜਿਆ ਬੰਗਲਾਦੇਸ਼ੀ ਮਨੁੱਖੀ ਤਸਕਰੀ ਦਾ ਰੈਕੇਟ, 10 ਲੋਕ ਹਿਰਾਸਤ 'ਚ

ਗੁਜਰਾਤ। ਗੁਜਰਾਤ ਵਿੱਚ ਸੂਰਤ ਪੁਲਿਸ ਨੇ ਇੱਕ ਬੰਗਲਾਦੇਸ਼ੀ ਮਨੁੱਖੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। 9 ਬੰਗਲਾਦੇਸ਼ੀ ਨਾਗਰਿਕਾਂ ਸਮੇਤ 10 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਅਜੈ ਕੁਮਾਰ ਤੋਮਰ ਅਨੁਸਾਰ ਸਪੈਸ਼ਲ ਆਪ੍ਰੇਸ਼ਨ ਗਰੁੱਪ ਐਂਡ ਪ੍ਰੀਵੈਂਸ਼ਨ ਆਫ਼ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇੱਕ ਬੰਗਲਾਦੇਸ਼ੀ ਨੂੰ ਫੜਿਆ ਹੈ ਜੋ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿੱਚ ਦਾਖਲ ਹੋ ਰਿਹਾ ਸੀ। ਇਹ ਲੋਕ ਬੰਗਲਾਦੇਸ਼ ਤੋਂ ਹੋਰ ਲੋਕਾਂ ਨੂੰ ਲਿਆਉਂਦੇ ਸਨ ਅਤੇ ਉਨ੍ਹਾਂ ਨੂੰ ਜਾਅਲੀ ਦਸਤਾਵੇਜ਼ ਮੁਹੱਈਆ ਕਰਵਾਉਂਦੇ ਸਨ।
Read More

ਦੱਖਣੀ ਕੋਰੀਆ ਰਚ ਰਿਹਾ ਹੈ ਕਿਮ ਜੋਂਗ ਦੀ ਹੱਤਿਆ ਦੀ ਸਾਜ਼ਿਸ਼

ਦੱਖਣੀ ਕੋਰੀਆ। ਦੱਖਣੀ ਕੋਰੀਆ ਦੀ ਫੌਜ ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਦੀ ਹੱਤਿਆ ਕਰਨ ਦੀ ਤਿਆਰੀ ਕਰ ਰਹੀ ਹੈ। ਨਿਊਯਾਰਕ ਪੋਸਟ ਦੇ ਅਨੁਸਾਰ, ਦੱਖਣੀ ਕੋਰੀਆ ਨੇ ਮੰਨਿਆ ਕਿ ਉਸਦੀ ਫੌਜ ਉੱਤਰੀ ਕੋਰੀਆ ਦੇ ਕਿਮ ਜੋਂਗ ਉਨ ਦੀ ਸੰਭਾਵਿਤ ਹੱਤਿਆ ਲਈ ਸਰਗਰਮੀ ਨਾਲ 'ਕੱਟਣ ਅਭਿਆਸ' ਕਰ ਰਹੀ ਹੈ। ਦੱਖਣੀ ਕੋਰੀਆ ਦੇ ਰੱਖਿਆ ਮੰਤਰੀ ਨੇ ਕਿਹਾ ਕਿ ਤਾਨਾਸ਼ਾਹ ਨੂੰ ਮਾਰਨਾ ਉੱਤਰੀ ਕੋਰੀਆ ਦਾ ਮੁਕਾਬਲਾ ਕਰਨ ਦਾ ਵਿਕਲਪ ਹੈ। ਸਾਡੀ ਫੌਜ ਇਸ ਲਈ ਅਭਿਆਸ ਕਰ ਰਹੀ ਹੈ। ਇਸ ਤੋਂ ਇਲਾਵਾ ਪ੍ਰਮਾਣੂ ਹਥਿਆਰਾਂ ਦੀ ਤੈਨਾਤੀ ਨੂੰ ਵੀ ਵਿਕਲਪ ਵਿੱਚ ਰੱਖਿਆ ਗਿਆ ਹੈ। ਇਸ ਸਬੰਧੀ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਅਮਰੀਕੀ ਫੌਜ…
Read More

ਪ੍ਰੇਮੀ ਜੋੜੇ ਨੇ ਫਾਹਾ ਲੈਕੇ ਕੀਤੀ ਖੁਦਕੁਸ਼ੀ

ਬਲਰਾਮਪੁਰ। ਰਾਮਾਨੁਜਗੰਜ ਜ਼ਿਲੇ 'ਚ ਇਕ ਪ੍ਰੇਮੀ ਜੋੜੇ ਨੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਬਾਜਰਾ ਪਿੰਡ ਵਿੱਚ ਇੱਕ ਦਰੱਖਤ ਨਾਲ ਲਟਕਦੀ ਮਿਲੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਵੀ ਨਾਬਾਲਗ ਸੀ ਅਤੇ ਉਸਦੀ ਉਮਰ 14 ਸਾਲ ਦੇ ਕਰੀਬ ਸੀ। ਪਰਿਵਾਰਕ ਮੈਂਬਰ ਉਨ੍ਹਾਂ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਇਤਰਾਜ਼ ਉਠਾ ਰਹੇ ਸਨ। ਮਾਮਲਾ ਬਸੰਤਪੁਰ ਥਾਣਾ ਖੇਤਰ ਦਾ ਹੈ।ਜਾਣਕਾਰੀ ਮੁਤਾਬਕ ਸੋਮਵਾਰ ਸਵੇਰੇ ਪਿੰਡ ਦੇ ਕੁਝ ਲੋਕਾਂ ਨੇ ਦੋ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਦੇਖੀਆਂ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਬਸੰਤਪੁਰ ਥਾਣਾ ਇੰਚਾਰਜ ਚੰਨਣ ਸਿੰਘ ਦੀ ਟੀਮ ਮੌਕੇ 'ਤੇ ਪਹੁੰਚ ਗਈ। ਪ੍ਰੇਮੀ ਲਕਸ਼ਮਣ ਪਾਂਡੋ (18 ਸਾਲ) ਅਤੇ…
Read More

ਬਿਲਾਸਪੁਰ 'ਚ ਪਤਨੀ ਅਤੇ 3 ਬੱਚਿਆਂ ਦੀ ਹੱਤਿਆ

ਛੱਤੀਸਗੜ੍ਹ। ਛੱਤੀਸਗੜ੍ਹ ਦੇ ਬਿਲਾਸਪੁਰ 'ਚ ਚਰਿੱਤਰ 'ਤੇ ਸ਼ੱਕ ਕਾਰਨ ਪਤੀ ਨੇ ਪਤਨੀ ਦਾ ਰੱਸੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ। ਫਿਰ ਤਿੰਨ ਬੱਚੇ ਵੀ ਮਾਰੇ ਗਏ। ਘਟਨਾ ਤੋਂ ਬਾਅਦ ਦੋਸ਼ੀ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਸਫਲ ਰਿਹਾ। ਜਿਸ ਤੋਂ ਬਾਅਦ ਉਹ ਖੁਦ ਥਾਣੇ ਪੁੱਜੇ ਅਤੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। #subhead1ਉਮੇਂਦਰ ਰਾਮ ਕੇਨਵਤ (34) ਵਾਸੀ ਪਿੰਡ ਹੀਰੀ ਮਜ਼ਦੂਰੀ ਦਾ ਕੰਮ ਕਰਦਾ ਸੀ। ਉਹ ਆਪਣੀ ਪਤਨੀ ਸੁਕਾਰਿਤਾ (28) ਅਤੇ ਤਿੰਨ ਬੱਚਿਆਂ ਨਾਲ ਘਰ ਵਿੱਚ ਰਹਿੰਦਾ ਸੀ। ਸੋਮਵਾਰ ਰਾਤ ਜਦੋਂ ਉਮੇਂਦਰ ਸ਼ਰਾਬ ਦੇ ਨਸ਼ੇ 'ਚ ਘਰ ਪਹੁੰਚਿਆ ਤਾਂ ਉਸ ਦੀ ਪਤਨੀ…
Read More

ਮਨੀਪੁਰ ‘ਚ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ, ਪੰਜ ਜ਼ਿਲ੍ਹਿਆਂ 'ਚ ਕਰਫਿਊ ਲਾਗੂ

ਇੰਫਾਲ। ਮਨੀਪੁਰ ਦੇ ਥੌਬਲ ਜ਼ਿਲ੍ਹੇ ਵਿੱਚ ਤਿੰਨ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਕਿ ਪੰਜ ਹੋਰ ਜ਼ਖ਼ਮੀ ਹੋ ਗਏ। ਰਾਜ ਵਿੱਚ ਹਿੰਸਾ ਭੜਕਣ ਤੋਂ ਰੋਕਣ ਲਈ ਪੰਜ ਘਾਟੀ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਇਆ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਬੰਦੂਕਧਾਰੀਆਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਬੰਦੂਕਧਾਰੀ ਕੈਮੋਫਲਾਜ ਪਹਿਨੇ ਲਿਲੋਂਗ ਚਿੰਗਜਾਓ ਇਲਾਕੇ 'ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਸਥਾਨਕ ਲੋਕਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਤੁਰੰਤ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਹਮਲੇ ਤੋਂ ਬਾਅਦ ਗੁੱਸੇ…
Read More

ਫਰੀਦਾਬਾਦ 'ਚ ਚੱਲਦੀ ਗੋਮਤੀ ਐਕਸਪ੍ਰੈਸ ਟਰੇਨ 'ਚ ਨਾਬਾਲਗ ਨਾਲ ਬਲਾਤਕਾਰ

ਫਰੀਦਾਬਾਦ। ਹਰਿਆਣਾ ਦੇ ਫਰੀਦਾਬਾਦ ਦੀ ਰਹਿਣ ਵਾਲੀ 13 ਸਾਲਾ ਲੜਕੀ ਨਾਲ ਚਲਦੀ ਰੇਲਗੱਡੀ ਵਿੱਚ ਬਲਾਤਕਾਰ ਕੀਤਾ ਗਿਆ। ਇਹ ਘਟਨਾ ਗੋਮਤੀ ਐਕਸਪ੍ਰੈਸ ਵਿੱਚ ਵਾਪਰੀ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਨਾਬਾਲਗ ਨੇ ਬੱਚੇ ਨੂੰ ਜਨਮ ਦਿੱਤਾ। ਪੂਰੇ ਮਾਮਲੇ ਦਾ ਖੁਲਾਸਾ ਹੋਣ ਦੇ ਬਾਵਜੂਦ ਲਖਨਊ ਜੀਆਰਪੀ ਨੇ ਕਾਰਵਾਈ ਕਰਨ ਦੀ ਬਜਾਏ ਮਾਮਲਾ ਵਾਪਸ ਫਰੀਦਾਬਾਦ ਪੁਲਿਸ ਨੂੰ ਭੇਜ ਦਿੱਤਾ।ਫਰੀਦਾਬਾਦ ਤਬਦੀਲ ਹੋਣ ਦੀ ਕਾਰਵਾਈ ਤੋਂ ਬਾਅਦ ਵੀ ਇੱਥੇ ਪਰਿਵਾਰ ਦੀ ਸੁਣਵਾਈ ਨਹੀਂ ਹੋ ਰਹੀ ਹੈ। ਨਾਬਾਲਗ ਬੱਚੇ ਨੂੰ ਫਿਲਹਾਲ ਪੰਚਕੂਲਾ ਦੇ ਬਾਲ ਸੁਰੱਖਿਆ ਘਰ ਭੇਜ ਦਿੱਤਾ ਗਿਆ ਹੈ। ਨਾਬਾਲਗ ਦੀ ਮਾਂ ਨੇ ਦੱਸਿਆ ਕਿ ਇਹ ਸਾਰੀ ਘਟਨਾ ਸਾਲ 2022 ਦੀ ਹੈ। ਲੜਕੀ ਆਪਣੀ ਮਾਂ…
Read More

ਅਯੁੱਧਿਆ ਦੇ ਰਾਮ ਮੰਦਰ ’ਚ ਯੋਗੀਰਾਜ ਵੱਲੋਂ ਬਣਾਈ ਰਾਮਲਲਾ ਦੀ ਮੂਰਤੀ ਲਗਾਈ ਜਾਵੇਗੀ, ਕੇਂਦਰੀ ਮੰਤਰੀ ਨੇ ਦਿੱਤੀ ਜਾਣਕਾਰੀ

ਅਯੁੱਧਿਆ। ਅਯੁੱਧਿਆ ਦੇ ਰਾਮ ਮੰਦਰ ਲਈ ਰਾਮਲਲਾ ਦੀ ਮੂਰਤੀ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਸ ਨੂੰ ਕਰਨਾਟਕ ਦੇ ਮਸ਼ਹੂਰ ਮੂਰਤੀਕਾਰ ਅਰੁਣ ਯੋਗੀਰਾਜ ਨੇ ਬਣਾਇਆ ਹੈ। ਇਹ ਜਾਣਕਾਰੀ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਕਰਨਾਟਕ ਦੇ ਸਾਬਕਾ ਸੀਐਮ ਯੇਦੀਯੁਰੱਪਾ ਨੇ ਸੋਸ਼ਲ ਮੀਡੀਆ 'ਤੇ ਦਿੱਤੀ। ਉਨ੍ਹਾਂ ਲਿਖਿਆ, 'ਜਿੱਥੇ ਰਾਮ ਹੈ, ਉਥੇ ਹਨੂੰਮਾਨ ਹੈ। ਕਰਨਾਟਕ ਹਨੂੰਮਾਨ ਦੀ ਧਰਤੀ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਇਹ ਹਨੂੰਮਾਨ ਦੀ ਧਰਤੀ ਕਰਨਾਟਕ ਤੋਂ ਰਾਮਲਲਾ ਲਈ ਇੱਕ ਮਹੱਤਵਪੂਰਨ ਸੇਵਾ ਹੈ। ਦੂਜੇ ਪਾਸੇ ਭਾਜਪਾ ਨੇਤਾ ਯੇਦੀਯੁਰੱਪਾ ਨੇ ਵੀ ਯੋਗੀਰਾਜ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਸੂਬੇ ਲਈ ਮਾਣ ਵਾਲਾ ਪਲ ਦੱਸਿਆ। ਹਾਲਾਂਕਿ ਰਾਮ ਮੰਦਰ ਟਰੱਸਟ…
Read More

ਮੱਧ ਪ੍ਰਦੇਸ਼ 'ਚ ਡਰਾਈਵਰਾਂ ਦੀ ਹੜਤਾਲ, ਦੁੱਧ ਤੋਂ ਲੈ ਕੇ ਕਰਿਆਨੇ ਦੀ ਸਪਲਾਈ ਬੰਦ

ਮੱਧ ਪ੍ਰਦੇਸ਼। ਮੱਧ ਪ੍ਰਦੇਸ਼ 'ਚ ਮੰਗਲਵਾਰ ਨੂੰ ਦੂਜੇ ਦਿਨ ਵੀ ਟਰੱਕ-ਬੱਸ ਡਰਾਈਵਰਾਂ ਦੀ ਹੜਤਾਲ ਦਾ ਅਸਰ ਜ਼ਰੂਰੀ ਸੇਵਾਵਾਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਭੋਪਾਲ, ਇੰਦੌਰ, ਜਬਲਪੁਰ ਅਤੇ ਗਵਾਲੀਅਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਦੁੱਧ, ਸਬਜ਼ੀਆਂ ਅਤੇ ਕਰਿਆਨੇ ਦੀ ਸਪਲਾਈ ਘਟੀ ਹੈ। ਸਕੂਲ-ਕਾਲਜ ਦੀਆਂ ਬੱਸਾਂ ਬੰਦ ਹੋਣ ਕਾਰਨ ਵਿਦਿਆਰਥੀ ਤੇ ਮਾਪੇ ਪ੍ਰੇਸ਼ਾਨ ਸਨ। #subhead1ਬੱਸਾਂ ਨਾ ਚੱਲਣ ਕਾਰਨ ਕਈ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ। ਕੁਝ ਸਕੂਲਾਂ ਵਿੱਚ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਯਾਤਰੀ ਬੱਸਾਂ ਬੰਦ ਹੋਣ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਉਮਰੀਆ 'ਚ ਪ੍ਰਸ਼ਾਸਨ ਨੇ ਡਰਾਈਵਰਾਂ ਨੂੰ ਪੈਟਰੋਲ ਅਤੇ ਡੀਜ਼ਲ ਦੇਣ ਦੀ ਹੱਦ ਤੈਅ ਕਰ ਦਿੱਤੀ ਹੈ।…
Read More

ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਤੇ ਡੀਜ਼ਲ ਦੀ ਕਮੀ, ਫਲ ਤੇ ਸਬਜ਼ੀਆਂ ਹੋਈਆਂ ਮਹਿੰਗੀਆਂ

ਦਿੱਲੀ। ਹਿੱਟ ਐਂਡ ਰਨ ਕੇਸਾਂ ਵਿੱਚ ਕੇਂਦਰ ਸਰਕਾਰ ਦੇ ਨਵੇਂ ਕਾਨੂੰਨ ਦੀਆਂ ਵਿਵਸਥਾਵਾਂ ਨੂੰ ਲੈ ਕੇ ਸੋਮਵਾਰ ਤੋਂ ਦੇਸ਼ ਭਰ ਵਿੱਚ ਟਰੱਕ ਡਰਾਈਵਰ ਹੜਤਾਲ ’ਤੇ ਹਨ। ਇਸ ਕਾਰਨ ਵੱਖ-ਵੱਖ ਰਾਜਾਂ ਵਿੱਚ ਪੈਟਰੋਲ, ਡੀਜ਼ਲ, ਸਬਜ਼ੀਆਂ ਵਰਗੀਆਂ ਜ਼ਰੂਰੀ ਵਸਤਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਰਾਜਸਥਾਨ ਸਮੇਤ 10 ਰਾਜਾਂ ਤੋਂ ਪੈਟਰੋਲ ਅਤੇ ਡੀਜ਼ਲ ਪੰਪ ਸੁੱਕੇ ਜਾਣ ਦੀਆਂ ਖਬਰਾਂ ਹਨ। ਇੱਥੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਫਲ, ਸਬਜ਼ੀਆਂ, ਦੁੱਧ ਅਤੇ ਖੇਤੀ ਵਸਤਾਂ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਕਈ ਥਾਵਾਂ 'ਤੇ ਪ੍ਰਸ਼ਾਸਨ ਸਪਲਾਈ ਬਹਾਲ ਕਰਨ ਲਈ ਟਰਾਂਸਪੋਰਟਰਾਂ ਨਾਲ ਸੰਪਰਕ ਕਰ ਰਿਹਾ ਹੈ। #subhead1ਆਲ ਇੰਡੀਆ ਟਰਾਂਸਪੋਰਟ ਕਾਂਗਰਸ ਦੇ ਪ੍ਰਧਾਨ ਅੰਮ੍ਰਿਤਲਾਲ…
Read More

ਚੰਡੀਗੜ੍ਹ 'ਚ 3 ਦਿਨਾਂ ਤੋਂ ਠੰਡ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ। ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਠੰਢ ਅਤੇ ਧੁੰਦ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅੱਜ ਦਿਨ ਭਰ ਹਲਕੀ ਧੁੱਪ ਰਹੇਗੀ। ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਪੈਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ ਕੱਲ੍ਹ ਵੱਧ ਤੋਂ ਵੱਧ ਤਾਪਮਾਨ 11.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 6 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ। ਸ਼ਹਿਰ 'ਚ ਸਵੇਰ ਅਤੇ ਸ਼ਾਮ ਨੂੰ ਚੱਲ…
Read More

ਚੰਡੀਗੜ੍ਹ ਪੁਲਿਸ ਵੀ ਅੱਤਵਾਦੀ ਗੋਲਡੀ ਬਰਾੜ ਦੀ ਕਰ ਰਹੀ ਹੈ ਭਾਲ

ਚੰਡੀਗੜ੍ਹ। ਭਾਰਤ ਸਰਕਾਰ ਵੱਲੋਂ ਅਤਿਵਾਦੀ ਐਲਾਨੇ ਗਏ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਖ਼ਿਲਾਫ਼ ਚੰਡੀਗੜ੍ਹ ਵਿੱਚ ਦੋ ਅਪਰਾਧਿਕ ਕੇਸ ਦਰਜ ਹਨ। ਪਹਿਲਾ ਮਾਮਲਾ 8 ਫਰਵਰੀ 2022 ਨੂੰ ਸੈਕਟਰ 34 ਥਾਣੇ ਵਿੱਚ ਆਈਪੀਸੀ ਦੀ ਧਾਰਾ 387,120 ਅਤੇ ਅਸਲਾ ਐਕਟ ਦੇ ਤਹਿਤ ਦਰਜ ਕੀਤਾ ਗਿਆ ਸੀ। ਇਸ ਦਾ ਸਬੰਧ ਇਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਨਾਲ ਹੈ। ਮਾਮਲੇ ਵਿੱਚ ਸ਼ਿਕਾਇਤਕਰਤਾ ਸੈਕਟਰ 32 ਡੀ ਦਾ ਇੱਕ ਵਪਾਰੀ ਸੀ। ਉਸ ਨੇ ਸੰਪਤ ਨਹਿਰਾ, ਮਨਜੀਤ ਸਿੰਘ, ਗੋਲਡੀ ਬਰਾੜ ਤੇ ਹੋਰਾਂ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ। #subhead1ਮਾਮਲੇ ਦੀ ਜਾਂਚ ਕਰਦੇ ਹੋਏ ਥਾਣਾ ਸਦਰ ਦੀ ਪੁਲਸ ਨੇ 9 ਫਰਵਰੀ 2022 ਨੂੰ ਮਨਜੀਤ ਸਿੰਘ ਵਾਸੀ ਕਿਸ਼ਨਗੜ੍ਹ ਨੂੰ…
Read More

ਚੰਡੀਗੜ੍ਹ ਮੈਟਰੋ ਦਾ ਕੰਮ 2027 ਤੱਕ ਸ਼ੁਰੂ ਹੋ ਜਾਵੇਗਾ

ਚੰਡੀਗੜ੍ਹ। ਚੰਡੀਗੜ੍ਹ ਵਿੱਚ ਮੈਟਰੋ ਲਾਈਨ ਵਿਛਾਉਣ ਲਈ ਵਿਕਲਪਿਕ ਮੁਲਾਂਕਣ ਰਿਪੋਰਟ (ਏ.ਏ.ਆਰ.) ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ 'ਤੇ ਕੰਮ ਚੱਲ ਰਿਹਾ ਹੈ। ਜੇਕਰ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਵੀ ਮਨਜ਼ੂਰ ਹੋ ਜਾਂਦੀ ਹੈ ਤਾਂ ਪਹਿਲੇ ਪੜਾਅ ਦਾ ਨਿਰਮਾਣ ਕੰਮ 2027 ਵਿੱਚ ਸ਼ੁਰੂ ਹੋ ਜਾਵੇਗਾ। ਪਹਿਲੇ ਪੜਾਅ 'ਚ 91 ਕਿਲੋਮੀਟਰ ਲੰਬੀ ਮੈਟਰੋ ਲਾਈਨ ਵਿਛਾਈ ਜਾਵੇਗੀ ਜਦਕਿ ਦੂਜੇ ਪੜਾਅ 'ਚ 63.5 ਕਿਲੋਮੀਟਰ ਲੰਬੀ ਮੈਟਰੋ ਲਾਈਨ ਵਿਛਾਈ ਜਾਵੇਗੀ। ਦੋਵਾਂ ਪੜਾਵਾਂ ਵਿੱਚ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਕੁੱਲ 154.5 ਕਿਲੋਮੀਟਰ ਮੈਟਰੋ ਦਾ ਨੀਂਹ ਪੱਥਰ ਰੱਖਿਆ ਜਾਵੇਗਾ। #subhead1 ਤਿੰਨ ਸ਼ਹਿਰਾਂ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਬਣਨ ਵਾਲੀ ਮੈਟਰੋ ਲਾਈਨਾਂ ਵਿੱਚ ਵੱਧ ਤੋਂ ਵੱਧ…
Read More

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

ਗਿੱਦੜਬਾਹਾ। 5 ਸਾਲ ਪਹਿਲਾਂ, ਮਹਿਜ਼ 18 ਸਾਲ ਦੀ ਉਮਰ 'ਚ ਸ਼੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਤੋਂ ਪਰਿਵਾਰ ਦੀ ਕਮਜ਼ੋਰ ਆਰਥਿਕਤਾ ਨੂੰ ਉੱਚਾ ਚੁੱਕਣ ਤੇ ਚੰਗੇ ਭਵਿੱਖ ਵਾਸਤੇ ਕਨੇਡਾ ਦੇ ਟੋਰਾਂਟੋ ਗਏ ਕਰਨ ਸਿੰਘ (23 ਸਾਲ) ਦੀ ਨਵੇਂ ਸਾਲ ਦੇ ਪਹਿਲੇ ਦਿਨ ਕੈਨੇਡਾ ਵਿਖੇ ਹਾਰਟ ਅਟੈਕ ਨਾਲ ਮੌਤ ਹੋ ਗਈ ਜਿਸ ਕਾਰਨ ਪੂਰੇ ਗਿੱਦੜਬਾਹਾ 'ਚ ਨਵੇਂ ਸਾਲ ਦੀ ਚੜ੍ਹਦੀ ਸਵੇਰ ਹੀ ਸੋਗ ਦਾ ਮਾਹੌਲ ਬਣ ਗਿਆ।ਮ੍ਰਿਤਕ ਨੌਜਵਾਨ ਕਰਨ ਸਿੰਘ ਸਾਲ 2019 'ਚ ਗਿੱਦੜਬਾਹਾ ਤੋਂ ਕੈਨੇਡਾ ਗਿਆ ਸੀ। ਮ੍ਰਿਤਕ ਕਰਨ ਸਿੰਘ ਤੋਂ ਬਾਅਦ ਹੁਣ ਉਸਦੇ ਪਰਿਵਾਰ 'ਚ ਉਸਦੀ ਛੋਟੀ ਭੈਣ ਹੀ ਬੁੱਢੇ ਮਾਪਿਆਂ ਦਾ ਇਕਮਾਤਰ ਸਹਾਰਾ ਰਹਿ ਗਈ ਹੈ। ਵਿਰਲਾਪ ਕਰਦਿਆਂ ਮ੍ਰਿਤਕ…
Read More

ਪੱਛਮੀ ਕਿਊਬਿਕ ’ ਭੂਚਾਲ ਦੇ ਝਟਕੇ ਹੋਏ ਮਹਿਸੂਸ

ਓਟਾਵਾ। ਪੱਛਮੀ ਕਿਊਬਿਕ ਵਿੱਚ ਰਾਤ ਭਰ ਆਏ ਇੱਕ ਛੋਟੇ ਜਿਹੇ ਭੂਚਾਲ ਨਾਲ ਕਈ ਸੌ ਲੋਕਾਂ ਦੇ ਹਿਲਾਏ ਜਾਣ ਦੀ ਰਿਪੋਰਟ ਹੈ। ਭੂਚਾਲ ਕੈਨੇਡਾ ਦੇ ਅਨੁਸਾਰ, 3.6 ਤੀਬਰਤਾ ਦਾ ਭੂਚਾਲ ਸਵੇਰੇ 4:30 ਵਜੇ ਤੋਂ ਠੀਕ ਪਹਿਲਾਂ ਆਇਆ। ਏਜੰਸੀ ਨੇ ਕਿਹਾ ਕਿ ਇਸ ਦਾ ਕੇਂਦਰ ਡਾਊਨਟਾਊਨ ਔਟਵਾ ਤੋਂ ਲਗਭਗ 70 ਕਿਲੋਮੀਟਰ ਉੱਤਰ-ਪੂਰਬ ਵਿੱਚ ਸੀ। ਸ਼ਨੀਵਾਰ ਦੇਰ ਦੁਪਹਿਰ ਤੱਕ, 370 ਤੋਂ ਵੱਧ ਲੋਕਾਂ ਨੇ ਭੂਚਾਲ ਕੈਨੇਡਾ ਨੂੰ ਸੁਚੇਤ ਕੀਤਾ ਸੀ ਕਿ ਉਨ੍ਹਾਂ ਨੂੰ ਕੁਝ ਗੜਬੜ ਮਹਿਸੂਸ ਹੋਵੇਗੀ। 17 ਦਸੰਬਰ ਨੂੰ ਮਨੀਵਾਕੀ, ਕਿਊ. ਤੋਂ 100 ਕਿਲੋਮੀਟਰ ਤੋਂ ਵੱਧ ਉੱਤਰ-ਪੱਛਮ ਵਿੱਚ 3.9-ਤੀਵਰਤਾ ਦੇ ਭੂਚਾਲ ਦੀ ਰਿਪੋਰਟ ਕਰਨ ਤੋਂ ਬਾਅਦ, ਇਸ ਮਹੀਨੇ ਖੇਤਰ ਵਿੱਚ ਇਹ ਦੂਜਾ…
Read More

ਫੇਸਬੁੱਕ ਮਾਰਕੀਟਪਲੇਸ ਲੁੱਟ ਦੀ ਕੋਸ਼ਿਸ਼ ਨੂੰ ਅਸਫਲ ਕਰਨ ਚ ਮਦਦ ਕਰਨ ਵਾਲੇ ਮੇਰਾਜ ਅਹਿਮਦ ਨੇ ਜਨਤਾ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

ਕੈਨੇਡਾ। ਬਾਕਸਿੰਗ ਡੇਅ 'ਤੇ ਫੇਸਬੁੱਕ ਮਾਰਕੀਟਪਲੇਸ ਦੀ ਵਿਕਰੀ ਤੋਂ ਪੈਦਾ ਹੋਈ ਲੁੱਟ ਦੀ ਕੋਸ਼ਿਸ਼ ਵਿੱਚ ਦਖਲ ਦੇਣ ਵਾਲੇ ਦੋ ਚੰਗੇ ਸਾਮਰੀਟਨਾਂ ਵਿੱਚੋਂ ਇੱਕ ਬੋਲ ਰਿਹਾ ਹੈ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਾ ਹੈ ਜਦੋਂ ਉਹ ਚੀਜ਼ਾਂ ਖਰੀਦਣ ਜਾਂ ਵੇਚਣ ਲਈ ਮਿਲਦੇ ਹਨ। ਵੈਨਕੁਵਰ ਵਿਖੇ ਫੇਸਬੁੱਕ ਮਾਰਕੀਟ ਵਿਖੇ ਲੁੱਟ ਖੋਹ ਦੀ ਕੋਸ਼ਿਸ਼ ਨੂੰ ਇੰਟਰਨੈਸ਼ਨਲ ਵਿਦਿਆਰਥੀ ਮੇਰਾਜ ਅਹਿਮਦ ਨੇ ਲੁੱਅ ਖੋਹ ਦੀ ਕੋਸ਼ਿਸ਼ ਨੂੰ ਅਸਫਲ ਬਣਾਇਆ ਹੈ। ਜਾਣਕਾਰੀ ਦਿੰਦਿਆਂ ਬੰਗਲਾਦੇਸ਼ ਦੇ ਇੱਕ ਅੰਤਰਰਾਸ਼ਟਰੀ ਵਿਦਿਆਰਥੀ ਮੇਰਾਜ ਅਹਿਮਦ ਨੇ ਜੋ ਇੱਕ ਫੂਡ ਡਿਲੀਵਰੀ ਦਾ ਪਾਰਟ ਟਾਈਮ ਕੰਮ ਕਰਦਾ ਹੈ, ਉਸ ਨੇ ਦੱਸਿਆ ਕਿ ਘਟਨਾ ਸਥਾਨ ਵਿਖੇ ਉਸ ਦਾ ਹੱਥ ਵੱਡਿਆ ਗਿਆ। ਅਹਿਮਦ ਨੇ…
Read More

ਓਟਾਵਾ ’ਚ ਬਰਫ ’ਤੇ ਸਕਾਈ ਕਰਨ ਗਈ ਲੜਕੀ ਦੀ ਨਦੀ ’ਚ ਡੁੱਬਣ ਨਾਲ ਮੌਤ

ਓਟਾਵਾ। ਓਟਾਵਾ ’ਚ ਕੁਝ ਦਿਨ ਪਹਿਲਾਂ ਇਕ 17 ਸਾਲਾ ਲੜਕੀ ਰਿਲੇ ਕੋਟਰ ਦੀ ਮੌਤ ਹੋ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਰਿਲੇ ਕੋਟਰ ਜੌਹਨ ਮੈਕਕ੍ਰੇ ਸੈਕੰਡਰੀ ਸਕੂਲ ਵਿੱਚ 17 ਸਾਲਾ ਵਿਦਿਆਥਣ ਇੱਕ ਸ਼ਾਨਦਾਰ ਸਕੀਅਰ ਸੀ। ਓਨਟਾਰੀਓ ਸਕੀ ਕਲੱਬ ਦੇ ਕੋਚ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਅਚਾਨਕ ਹੋਈ ਮੌਤ ਕਾਰਨ ਸਾਰੇ ਖਿਡਾਰੀ ਸਦਮੇ ਵਿਚ ਹਨ। ਉਨ੍ਹਾਂ ਦੱਸਿਆ ਕਿ ਆਈਵੇ ਨੇ ਕਲੱਬ ਦੇ 18 ਖਿਡਾਰੀਆਂ ਦਾ ਗਰੁੱਪ ਬਣਾਇਆ ਸੀ, ਜੋ ਕਿ ਸਕੀ ਅਭਿਆਸ ਲਈ ਓਟਾਵਾ ਨਦੀ ਵੱਲ ਜਾਣਾ ਸੀ। ਜਿਸ ਵਿੱਚ ਕੋਟਰ ਵੀ ਸ਼ਾਮਲ ਸੀ। ਉਸ ਦੁਪਹਿਰ ਸਕਾਇੰਗ ਕਰਨ ਤੋਂ ਪਹਿਲਾਂ ਉਨ੍ਹਾਂ ਸਾਰਿਆਂ ਨੇ ਸ਼ੋਸ਼ਲ ਮੀਡੀਆਂ ’ਤੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ…
Read More

ਸਮਾਜ ਸੇਵੀ ਸੰਸਥਾ ਨੇ ਆਂਗਣਵਾੜੀ ਬੱਚਿਆਂ ਨਾਲ ਕੱਪੜੇ ਅਤੇ ਕੇਕ ਕੱਟ ਕੇ ਮਨਾਇਆ ਨਵਾਂ ਸਾਲ

ਡੇਰਾਬੱਸੀ। ਸਮਾਜ ਸੇਵੀ ਸੰਸਥਾ ਵਲੋਂ ਆਂਗਣਵਾੜੀ ਸੈਂਟਰ ਪਿੰਡ ਭਾਂਖਰਪੁਰ ਵਿਖੇ ਛੋਟੇ ਬੱਚਿਆਂ ਨਾਲ ਕੇਕ ਕੱਟ ਕੇ ਅਤੇ ਕੱਪੜੇ ਵੰਡ ਕੇ ਨਵੇਂ ਸਾਲ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਏ. ਆਈ. ਜੀ. ਪੰਜਾਬ ਗੁਰਜੋਤ ਸਿੰਘ ਕਲੇਰ ਅਤੇ ਹਲਕਾ ਵਿਧਾਇਕ ਦੇ ਭਰਾ ਪਰਮਜੀਤ ਸਿੰਘ ਰੰਧਾਵਾ ਨੇ ਉਚੇਚੇ ਤੌਰ ’ਤੇ ਹਾਜ਼ਰੀ ਲੁਆਈ। ਇਸ ਮੌਕੇ ਸਮਾਜ ਸੇਵੀ ਸੰਸਥਾ ਦੇ ਮੀਤ ਪ੍ਰਧਾਨ ਗੌਰਵ ਚੌਧਰੀ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਲਗਾਤਾਰ ਸਮਾਜ ਸੇਵਾ ਦੇ ਕੰਮ ਕਰਦੀ ਆ ਰਹੀ ਹੈ ਅਤੇ ਇਸੇ ਲੜੀ ਤਹਿਤ ਆਂਗਣਵਾੜੀ ਸੈਂਟਰ ਪਿੰਡ ਭਾਂਖਰਪੁਰ ਵਿਖੇ ਬੱਚਿਆਂ ਨਾਲ ਕੇਕ ਕੱਟ ਕੇ ਨਵੇਂ ਸਾਲ ਦਾ ਜਸ਼ਨ ਮਨਾਇਆ ਗਿਆ ਅਤੇ ਉਨ੍ਹਾਂ ਨੂੰ ਕੱਪੜੇ ਦਿੱਤੇ ਗਏ,…
Read More

ਡੇਰਾਬੱਸੀ ਦੇ ਪ੍ਰਾਈਵੇਟ ਹਸਪਤਾਲ ਸੜਕੀ ਹਾਦਸਿਆਂ ’ਚ ਜ਼ਖ਼ਮੀ ਹੋਣ ਵਾਲੇ ਵਿਅਕਤੀਆਂ ਦਾ ਕਰਨਗੇ ਮੁਫ਼ਤ ਇਲਾਜ

ਡੇਰਾਬੱਸੀ। ਡੇਰਾਬੱਸੀ ਮੈਡੀਕਲ ਐਸੋਸੀਏਸ਼ਨ ਨੇ ਸੜਕੀ ਹਾਦਸਿਆਂ ’ਚ ਜ਼ਖ਼ਮੀ ਹੋਣ ਵਾਲੇ ਵਿਅਕਤੀਆਂ ਦੇ ਮੁਫ਼ਤ ਇਲਾਜ ਸੰਬੰਧੀ ਯੋਜਨਾ ਪ੍ਰਤੀ ਆਪਣੀ ਸਹਿਮਤੀ ਪ੍ਰਗਟਾਈ ਹੈ। ਡੇਰਾਬੱਸੀ ਦੇ ਸਿਵਲ ਹਸਪਤਾਲ ਦੇ ਐਸ. ਐਮ. ਓ. ਡਾ. ਧਰਮਿੰਦਰ ਸਿੰਘ ਦੀ ਅਗਵਾਈ ’ਚ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਹੋਈ ਮੀਟਿੰਗ ਦੌਰਾਨ ਇਸ ਮੁੱਦੇ ਬਾਰੇ ਲੰਮੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਡਾ. ਧਰਮਿੰਦਰ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਣ ਵਾਲੇ ਵਿਅਕਤੀ ਨੂੰ ਇਲਾਜ ਲਈ ਜੇਕਰ ਕਿਸੇ ਵੀ ਨਿੱਜੀ ਜਾਂ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਜਾਂਦਾ ਹੈ ਤਾਂ ਇਲਾਜ ਦਾ ਸਾਰਾ ਖ਼ਰਚਾ ਸਰਕਾਰ ਵਲੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਅੰਦਾਜ਼ੇ ਅਨੁਸਾਰ ਪੰਜਾਬ ਵਿਚ ਹਰ ਸਾਲ 5500…
Read More