14
Dec
ਐੱਸ. ਏ. ਐੱਸ. ਨਗਰ। ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਪਿੰਡ ਸਨੇਟਾ ਵਿਖੇ ਪਿਛਲੀ ਕਾਂਗਰਸ ਸਰਕਾਰ ਵਲੋਂ ਮਨਜ਼ੂਰ ਕੀਤੇ ਗਏ 25 ਬਿਸਤਰਿਆਂ ਦੇ ਪ੍ਰਾਇਮਰੀ ਹੈਲਥ ਸੈਂਟਰ (ਪੀ. ਐਚ. ਸੀ.) ਨੂੰ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ ਹੈ। ਅੱਜ ਇਲਾਕੇ ਦੇ ਵੱਡੀ ਗਿਣਤੀ ’ਚ ਪੀ. ਐਚ. ਸੀ. ਸਨੇਟਾ ਵਿਖੇ ਇਕੱਤਰ ਹੋਏ ਪਾਰਟੀ ਵਰਕਰਾਂ, ਪੰਚਾਂ-ਸਰਪੰਚਾਂ ਤੇ ਮੁਹਤਬਰਾਂ ਦੀ ਹਾਜ਼ਰੀ ’ਚ ਪੱਤਰਕਾਰਾਂ ਨੂੰ ਉਕਤ ਹਸਪਤਾਲ ਦਿਖਾਉਂਦੇ ਹੋਏ ਸਿੱਧੂ ਨੇ ਦੱਸਿਆ ਕਿ ਇਸ ਹਸਪਤਾਲ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਇਲਾਕੇ ਦੀਆਂ ਸਿਹਤ ਪ੍ਰਤੀ ਲੋੜਾਂ ਨੂੰ ਮੁੱਖ ਰੱਖਦਿਆਂ ਇਸ ਨੂੰ ਬਿਨਾਂ ਦੇਰੀ ਤੋਂ ਚਾਲੂ ਕਰਨਾ ਚਾਹੀਦਾ…
