07
Dec
ਪੰਜਾਬ। ਨਸ਼ਿਆਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਨਾਰਕੋਟਿਕਸ ਸੈੱਲ ਦੇ ਡੀਐੱਸਪੀ ਅਤੁਲ ਸੋਨੀ, ਇੰਸਪੈਕਟਰ ਚੰਦਰ ਸ਼ੇਖਰ ਨੇ ਬੀਐੱਸਐੱਫ ਨਾਲ ਮੁਹਿੰਮ ਚਲਾਈ। ਇਸ ਦੌਰਾਨ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਕੋਲੋਂ 4 ਕਿੱਲੋ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗਿ੍ਰਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਜਲਾਲਾਬਾਦ ’ਚ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਐੱਸਐੱਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਐੱਸਆਈ ਹਰਦੇਵ ਸਿੰਘ, ਇੰਚਾਰਜ ਚੌਕੀ ਘੁਬਾਇਆ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਤਲਾਸ਼ ਲਈ ਗਸ਼ਤ ਕਰਦੇ ਹੋਏ ਐੱਫਐੱਫ ਰੋਡ ’ਤੇ ਪੁਲ ਨਹਿਰ ਮੌਜੇਵਾਲਾ ਨੇੜੇ ਮੌਜੂਦ ਸਨ। ਇਸੇ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੇਜਰ ਸਿੰਘ, ਸੰਦੀਪ…
