04
Dec
ਖਰੜ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਖਰੜ ਵਿਖੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਮੇਹਰ ਸਿੰਘ ਥੇੜੀ ਨੇ ਕਿਹਾ ਕਿ ਸਰਕਾਰ ਵਲੋਂ ਸੁਸਾਇਟੀਆਂ ਵਿਚ ਯੂਰੀਆ ਖਾਦ ਨਹੀਂ ਭਜੀ ਜਾ ਰਹੀ, ਜਦਕਿ ਮੀਂਹ ਪੈਣ ਕਾਰਨ ਕਿਸਾਨਾਂ ਨੂੰ ਕਣਕ ਲਈ ਖਾਦ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਸੁਸਾਇਟੀਆਂ ਵਿਚ ਯੂਰੀਆ ਖਾਦ ਦੀ ਸਪਲਾਈ ਭੇਜਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਵਾਰ-ਵਾਰ ਮੀਟਿੰਗ ਕਰਨ ਉਪਰੰਤ ਵੀ ਕਿਸਾਨਾਂ ਦੀਆਂ…
