05
Dec
ਪੰਜਾਬ। ਸੰਗਰੂਰ ਦੇ ਮੈਰੀਟੋਰੀਅਸ ਸਕੂਲ ’ਚ ਫੂਡ ਪੁਆਇਜ਼ਨਿੰਗ ਦੇ ਕੇਸ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਨੇ ਇਸ ਘਟਨਾ ਤੋਂ ਸਬਕ ਲੈਂਦਿਆਂ ਨਿਰਦੇਸ਼ ਜਾਰੀ ਕੀਤੇ ਕਿ ਵਿਦਿਆਰਥੀਆਂ ਨੂੰ ਖਾਣਾ ਪਰੋਸਨ ਤੋਂ ਪਹਿਲਾਂ ਮਿਡ-ਡੇ ਮੀਲ ਸਕੀਮ ਇੰਚਾਰਜ ਤੇ ਸਕੂਲ ਮੁਖੀ ਖ਼ੁਦ ਖਾਣਾ ਖਾ ਕੇ ਚੈੱਕ ਕਰਨਗੇ। ਇਸਦੇ ਨਾਲ ਹੀ ਚਿਤਾਵਨੀ ਵੀ ਜਾਰੀ ਕੀਤੀ ਹੈ ਕਿ ਜੇਕਰ ਇਸਦੇ ਬਾਵਜੂਦ ਇਸ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਇਸ ਲਈ ਸਕੂਲ ਮੁਖੀ ਤੇ ਮਿਡ-ਡੇ ਮੀਲ ਇੰਚਾਰਜ ਜ਼ਿੰਮੇਵਾਰ ਹੋਣਗੇ। #subhead1 ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਮਿਡ-ਡੇ ਮੀਲ ਸਕੂਲ ਦੇ ਵਿਦਿਆਰਥੀਆਂ ਨੂੰ ਦੇਣ ਤੋਂ…
