17
Mar
ਗੁਰਪ੍ਰੀਤ ਸਿੰਘ :- ਬਲਾਕ ਸੰਮਤੀ ਚੇਅਰਮੈਨ ਦੀ ਚੋਣ ਨੂੰ ਲੈ ਕੇ ਅੱਜ ਫਿਰ ਸਿਆਸੀ ਮਾਹੌਲ ਤਪ ਗਿਆ ਹੈ। ਪਹਿਲਾਂ ਹੀ ਦੋ ਵਾਰ ਚੋਣ ਰੱਦ ਹੋ ਚੁੱਕੀ ਹੈ, ਜਿਸ ਕਾਰਨ ਅੱਜ ਹੋਣ ਵਾਲੀ ਮੀਟਿੰਗ ‘ਤੇ ਸਭ ਦੀਆਂ ਨਿਗਾਹਾਂ ਟਿਕੀਆਂ ਹੋਈਆਂ ਹਨ। ਮੀਟਿੰਗ ਦਾ ਸਮਾਂ ਦੁਪਹਿਰ 3 ਵਜੇ ਰੱਖਿਆ ਗਿਆ ਹੈ, ਪਰ ਸਵੇਰੇ ਹੀ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਠੀਕ ਸਵੇਰੇ 9 ਵਜੇ ਹੀ ਆਪਣੇ ਸਮਰਥਕਾਂ ਨਾਲ ਮੀਟਿੰਗ ਹਾਲ ਵਿੱਚ ਪਹੁੰਚ ਗਏ। ਕੁੱਲ 15 ਚੁਣੇ ਹੋਏ ਮੈਂਬਰਾਂ ਵਿੱਚੋਂ 13 ਅਕਾਲੀ ਦਲ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ, ਜਦਕਿ 2 ਹੋਰ ਮੈਂਬਰ ਵੀ ਮੌਜੂਦ ਹਨ।…
