14
Mar
ਗੁਰਪ੍ਰੀਤ ਸਿੰਘ :- ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਵਿੱਚ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਡਿਊਟੀ ‘ਤੇ ਜਾ ਰਹੇ PEPSU Road Transport Corporation ਦੇ ਡਰਾਈਵਰ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ, ਜੋ ਸਵੇਰੇ ਕਰੀਬ ਪੌਣੇ ਚਾਰ ਵਜੇ ਆਪਣੀ ਸਕੂਟਰੀ ‘ਤੇ ਡਿਊਟੀ ਲਈ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਬੱਸ ਚੰਡੀਗੜ੍ਹ ਲਈ ਰਵਾਨਾ ਹੋਣੀ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਨ੍ਹਾਂ ਦੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ…
