ਕੈਨੇਡਾ ‘ਚ ਲਾਪਤਾ ਪੰਜਾਬੀ ਨੌਜਵਾਨ ਦੀ ਮਿਲੀ ਲਾਸ਼, ਸਦਮੇ ‘ਚ ਮਾਪੇ

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਤੋਂ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਚਾਰ ਮਹੀਨੇ ਤੋਂ ਲਾਪਤਾ ਪੰਜਾਬੀ ਨੌਜਵਾਨ ਦੀ ਲਾਸ਼ ਵੈਲੀ ਰਿਵਰ ਵਿਚੋਂ ਬਰਾਮਦ ਕੀਤੀ ਗਈ ਹੈ। ਵਿਨੀਪੈਗ ਦੇ 23 ਸਾਲਾ ਮਨਚਲਪ੍ਰੀਤ ਸਿੰਘ ਨੂੰ ਆਖਰੀ ਵਾਰ 28 ਮਾਰਚ ਦੀ ਸ਼ਾਮ ਫੋਰਟ ਰਿਚਮੰਡ ਇਲਾਕੇ ਵਿਚ ਦੇਖਿਆ ਗਿਆ ਸੀ ਅਤੇ ਉਸ ਦੀ ਭਾਲ ਵਿਚ ਜੁਟੀ ਪੁਲਿਸ ਨੇ ਲੋਕਾਂ ਤੋਂ ਮਦਦ ਵੀ ਮੰਗੀ ਸੀ। 5 ਫੁੱਟ 10 ਇੰਚ ਕੱਦ ਅਤੇ ਦਰਮਿਆਨੇ ਸਰੀਰ ਵਾਲਾ ਮਨਚਲਪ੍ਰੀਤ ਸਿੰਘ ਸੇਖੋਂ ਅਕਸਰ ਹੀ ਸੇਂਟ ਵਾਇਟਲ ਪਾਰਕ, ਬਰਡਜ਼ ਹਿਲ ਪਾਰਕ ਅਤੇ ਦੱਖਣੀ ਵਿੰਨੀਪੈਗ ਦੇ ਇਲਾਕਿਆਂ ਵੱਲ ਆਉਂਦਾ-ਜਾਂਦਾ ਨਜ਼ਰ ਆਉਂਦਾ ਸੀ ਪਰ ਗੁੰਮਸ਼ੁਦਗੀ ਮਗਰੋਂ ਉਸ ਦੀ ਕੋਈ ਉਘ-ਸੁੱਘ ਨਾ ਲੱਗ ਸਕੀ।

By Rajeev Sharma

Leave a Reply

Your email address will not be published. Required fields are marked *