ਗੁਰਪ੍ਰੀਤ ਸਿੰਘ :- ਗੁਰਦਾਸਪੁਰ ਦੇ ਨੈਸ਼ਨਲ ਹਾਈਵੇ ਤੇ ਪੈਂਦੇ ਪਿੰਡ ਮਾਨ ਕੌਰ ਸਿੰਘ ਦੇ ਨਜ਼ਦੀਕ ਇੱਕ ਪੁਲਿਸ ਮੁਲਾਜ਼ਮ ਦੀ ਲਾਸ਼ ਮਿਲੀ ਹੈ। ਪੁਲਿਸ ਮੁਲਾਜ਼ਮ ਦੇ ਸਿਰ ਦੇ ਵਿੱਚ ਸੱਟ ਲੱਗਣ ਦੀ ਪੁਸ਼ਟੀ ਹੈ, ਜਦਕਿ ਗੋਲੀ ਲੱਗਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ।
ਪਰਿਵਾਰ ਦਾ ਗੋਲੀ ਮਾਰ ਕੇ ਕਤਲ ਦਾ ਦਾਅਵਾ
ਹੈਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲਣ ਤੋਂ ਬਾਅਦ ਪਰਿਵਾਰ ਨੇ ਕਿਹਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਵਿਨੋਦ ਕੁਮਾਰ ਨੂੰ ਗੋਲੀ ਮਾਰੀ ਹੈ।
ਘਰ ਵਾਪਸੀ ਦੌਰਾਨ ਵਾਪਰੀ ਘਟਨਾ
ਐਸਐਸਪੀ ਗੁਰਦਾਸਪੁਰ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ। ਇਹ ਵਿਨੋਦ ਕੁਮਾਰ ਦਾ ਨਾਮ ਦਾ ਪੁਲਿਸ ਮੁਲਾਜ਼ਮ ਪਠਾਨਕੋਟ ਵਿਖੇ ਡਿਊਟੀ ਤੇ ਤੈਨਾਤ ਸੀ, ਜੋ ਕਿ ਬੀਤੀ ਰਾਤ ਆਪਣੇ ਘਰ ਵਾਪਸ ਆ ਰਿਹਾ ਸੀ।
ਐਸਐਸਪੀ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਸਾਰੀ ਘਟਨਾ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਫਿਲਹਾਲ ਮ੍ਰਿਤਕ ਦੀ ਡੈਡ ਬਾਡੀ ਸਿਵਿਲ ਹਸਪਤਾਲ ਗੁਰਦਾਸਪੁਰ ਵਿਖੇ ਰੱਖੀ ਗਈ ਹੈ।
ਪਹਿਲਾਂ ਵੀ ਤਿੰਨ ਪੁਲਿਸ ਮੁਲਾਜ਼ਮਾਂ ਦਾ ਹੋਇਆ ਕਤਲ
ਜ਼ਿਕਰਯੋਗ ਹੈ ਕਿ ਪਿਛਲੇ ਅਕਤੂਬਰ ਮਹੀਨੇ ਵੀ ਏਐਸਆਈ ਦੇ ਕਤਲ ਦੀ ਘਟਨਾ ਵਾਪਰੀ ਸੀ। ਜਦੋਂ ਏਐੱਸਆਈ ਇਕਬਾਲ ਸਿੰਘ ਫਿਰੋਜ਼ਪੁਰ ਵਿੱਚ ਆਪਣੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਨੌਸ਼ਹਿਰਾ ਤੋਂ ਲੋਹਕਾ ਰੋਡ ’ਤੇ ਪਟਵਾਰਖਾਨੇ ਨੇੜੇ ਪਹੁੰਚੇ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਇਸਤੋਂ ਪਹਿਲਾਂ ਵੀ ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਦੋ ਏਐਸਆਈ ਏਐਸਆਈ ਜੋਗਾ ਸਿੰਘ ਅਤੇ ਏਐਸਆਈ ਹਰਜੀਤ ਸਿੰਘ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ।
