ਜ਼ੀਰਕਪੁਰ ਦੇ ਨੇਚਰ ਪਾਰਕ ‘ਚ ਮਿਲੀ ਗਰਦਨ ਕਟੀ ਲਾਸ਼

ਗੁਰਪ੍ਰੀਤ ਸਿੰਘ :- ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ ਕਟੀ ਲਾਸ਼ ਮਿਲਣ ਨਾਲ ਹੜਕੰਪ ਮਚ ਗਿਆ। ਸਵੇਰੇ ਸੈਰ ਕਰਨ ਪਹੁੰਚੇ ਲੋਕਾਂ ਨੇ ਪਾਰਕ ਵਿੱਚ ਲਾਸ਼ ਪਈ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਲਾਸ਼ ਦੀ ਹਾਲਤ ਦੇਖਦਿਆਂ ਪੁਲਿਸ ਵੱਲੋਂ ਕਤਲ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਲਾਸ਼ ਪੁਰਸ਼ ਦੀ ਹੈ ਜਾਂ ਮਹਿਲਾ ਦੀ।

ਪੁਲਿਸ ਵੱਲੋਂ ਪਾਰਕ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਜਾਂਚ ਇਸ ਗੱਲ ’ਤੇ ਵੀ ਕੇਂਦਰਿਤ ਹੈ ਕਿ ਕਤਲ ਪਾਰਕ ਵਿੱਚ ਹੋਇਆ ਜਾਂ ਲਾਸ਼ ਕਿਸੇ ਹੋਰ ਥਾਂ ਤੋਂ ਲਿਆ ਕੇ ਇੱਥੇ ਸੁੱਟੀ ਗਈ। ਪੁਲਿਸ ਮੁਤਾਬਕ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾਵੇਗਾ। ਪੋਸਟਮਾਰਟਮ ਰਿਪੋਰਟ ਤੋਂ ਮੌਤ ਦੇ ਕਾਰਨ ਅਤੇ ਸਮੇਂ ਸਬੰਧੀ ਜਾਣਕਾਰੀ ਮਿਲ ਸਕੇਗੀ। ਫਿਲਹਾਲ ਪੁਲਿਸ ਮ੍ਰਿਤਕ ਦੀ ਪਛਾਣ ਅਤੇ ਘਟਨਾ ਨਾਲ ਜੁੜੇ ਹੋਰ ਸੁਰਾਗ ਇਕੱਠੇ ਕਰ ਰਹੀ ਹੈ।

By Gurpreet Singh

Leave a Reply

Your email address will not be published. Required fields are marked *