ਬਾਲੀਵੁੱਡ ਅਦਾਕਾਰਾ ਮਨਾਰਾ ਚੋਪੜਾ ਦੇ ਪਿਤਾ ਦਾ ਦਿਹਾਂਤ

ਨੈਸ਼ਨਲ ਟਾਈਮਜ਼ ਬਿਊਰੋ :- ਬਾਲੀਵੁੱਡ ਅਦਾਕਾਰਾ ਮਨਾਰਾ ਚੋਪੜਾ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਮਨਾਰਾ ਚੋਪੜਾ ਦੇ ਪਿਤਾ ਰਮਨ ਰਾਏ ਹਾਂਡਾ ਦਾ ਦਿਹਾਂਤ ਹੋ ਗਿਆ ਹੈ। ਬਿੱਗ ਬੌਸ ਫੇਮ ਅਦਾਕਾਰਾ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਹ 72 ਸਾਲ ਦੇ ਸਨ। ਇਸ ਖ਼ਬਰ ਨਾਲ ਪੂਰਾ ਚੋਪੜਾ ਪਰਿਵਾਰ ਸਦਮੇ ਵਿੱਚ ਹੈ। ਇਸ ਦੇ ਨਾਲ ਹੀ ਇਸ ਖ਼ਬਰ ਨੇ ਮਨੋਰੰਜਨ ਜਗਤ ਵਿੱਚ ਵੀ ਸੋਗ ਦੀ ਲਹਿਰ ਦੌੜਾ ਦਿੱਤੀ ਹੈ।

ਮਨਾਰਾ ਨੇ ਖੁਦ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕਰਕੇ ਆਪਣੇ ਪਿਤਾ ਦੀ ਮੌਤ ਦੀ ਜਾਣਕਾਰੀ ਦਿੱਤੀ। ਮਨਾਰਾ ਨੇ ਇਸ ‘ਚ ਪਿਤਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ, ‘ਡੂੰਘੇ ਦੁੱਖ ਅਤੇ ਸੋਗ ਨਾਲ ਅਸੀਂ ਤੁਹਾਨੂੰ ਸੂਚਿਤ ਕਰਦੇ ਹਾਂ ਕਿ ਸਾਡੇ ਪਿਤਾ ਦਾ 16/06/2025 ਨੂੰ ਦੇਹਾਂਤ ਹੋ ਗਿਆ। ਉਹ ਸਾਡੇ ਪਰਿਵਾਰ ਦੀ ਤਾਕਤ ਅਤੇ ਸਹਾਰਾ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 18 ਜੂਨ ਨੂੰ ਦੁਪਹਿਰ 1 ਵਜੇ ਅੰਧੇਰੀ ਵੈਸਟ ਦੇ ਅੰਬੋਲੀ ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।’

ਦੱਸ ਦਈਏ ਕਿ ਮਨਾਰਾ ਚੋਪੜਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਮਾਡਲ ਵਜੋਂ ਕੀਤੀ। ਇਸ ਤੋਂ ਬਾਅਦ ਉਹ ਕਈ ਇਸ਼ਤਿਹਾਰਾਂ ਵਿੱਚ ਨਜ਼ਰ ਆਈ। ਉਸਨੇ ਫਿਲਮ ਇੰਡਸਟਰੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਤੇਲਗੂ ਫਿਲਮ ‘ਪ੍ਰੇਮਾ ਗੀਮਾ ਜਨਤਾ ਨਾਈ’ ਨਾਲ ਕੀਤੀ। ਮਨਾਰਾ ਨੂੰ ‘ਬਿੱਗ ਬੌਸ 17’ ਵਿੱਚ ਇੱਕ ਪ੍ਰਤੀਯੋਗੀ ਵਜੋਂ ਪ੍ਰਸਿੱਧੀ ਮਿਲੀ।

By Gurpreet Singh

Leave a Reply

Your email address will not be published. Required fields are marked *