ਬੰਬ ਬਿਆਨ ਮਾਮਲਾ : ਬਾਜਵਾ ਵੱਲੋਂ FIR ਰੱਦ ਕਰਨ ਦੀ ਮੰਗ ‘ਤੇ ਅੱਜ ਹੋਵੇਗੀ ਹਾਈਕੋਰਟ ‘ਚ ਸੁਣਵਾਈ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਆਪਣੇ ਬੰਬਾਂ ਵਾਲੇ ਬਿਆਨ ਕਾਰਨ ਚਲ ਰਹੇ ਵਿਵਾਦ ‘ਚ ਅੱਜ ਹਾਈਕੋਰਟ ਵਿੱਚ ਆਪਣੇ ਖ਼ਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਦਾ ਸਾਹਮਣਾ ਕਰਨਗੇ। 16 ਅਪ੍ਰੈਲ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ 22 ਅਪ੍ਰੈਲ ਤੱਕ ਰੋਕ ਲਾ ਦਿੱਤੀ ਸੀ।

ਪ੍ਰਤਾਪ ਸਿੰਘ ਬਾਜਵਾ ਵੱਲੋਂ ਪਟੀਸ਼ਨ ਰਾਹੀਂ ਦਲੀਲ ਦਿੱਤੀ ਗਈ ਹੈ ਕਿ ਇਹ ਮਾਮਲਾ ਰਾਜਨੀਤਿਕ ਪ੍ਰੇਰਿਤ ਹੈ ਅਤੇ ਉਨ੍ਹਾਂ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਵਿਵਾਦ ਦੀ ਸ਼ੁਰੂਆਤ 13 ਅਪ੍ਰੈਲ ਨੂੰ ਹੋਈ ਜਦੋਂ ਉਨ੍ਹਾਂ ਨੇ ਇੱਕ ਟੀਵੀ ਇੰਟਰਵਿਊ ਦੌਰਾਨ ਦਾਅਵਾ ਕੀਤਾ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਹਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਹੋ ਚੁੱਕੀ ਹੈ ਤੇ 32 ਬਾਕੀ ਹਨ।

ਇਹ ਬਿਆਨ ਸਾਹਮਣੇ ਆਉਣ ਤੋਂ ਬਾਅਦ ਹੀ ਵਿਰੋਧ ਦੀ ਲਹਿਰ ਚੱਲ ਪਈ ਸੀ ਅਤੇ ਪੰਜਾਬ ਸਰਕਾਰ ਨੇ ਤੁਰੰਤ ਇਸ ਬਿਆਨ ਦਾ ਨੋਟਿਸ ਲੈ ਕੇ, ਉਨ੍ਹਾਂ ਵਿਰੁੱਧ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰ ਲਿਆ ਸੀ।

ਹੁਣ ਹਾਈਕੋਰਟ ਵਿੱਚ ਅੱਜ ਹੋਣ ਵਾਲੀ ਸੁਣਵਾਈ ਤੇ ਸਾਰੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

By Gurpreet Singh

Leave a Reply

Your email address will not be published. Required fields are marked *