ਮੋਹਾਲੀ ਤੇ ਖਰੜ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ

ਮੋਹਾਲੀ : ਮੋਹਾਲੀ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਆਈ ਹੈ, ਜਿਸ ‘ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਤੁਰੰਤ ਖ਼ਾਲੀ ਕਰਵਾ ਲਿਆ ਗਿਆ ਹੈ। ਜੁਡੀਸ਼ਅਲ ਅਧਿਕਾਰੀਆਂ ਵੱਲੋਂ ਇਸ ਧਮਕੀ ਭਰੀ ਈਮੇਲ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਦੀਆਂ ਜਾਂਚ ਟੀਮਾਂ ਅਤੇ ਬੰਬ ਨਿਰੋਧਕ ਦਸਤਾ ਕੁੱਝ ਹੀ ਮਿੰਟਾਂ ‘ਚ ਪਹੁੰਚਣ ਵਾਲਾ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੋਹਾਲੀ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ ਅਤੇ ਪੁਲਸ ਵੱਲੋਂ ਅਦਾਲਤੀ ਕੰਪਲੈਕਸ ਨੂੰ ਖ਼ਾਲੀ ਕਰਵਾ ਕੇ ਜਾਂਚ ਕੀਤੀ ਗਈ ਪਰ ਉਸ ਸਮੇਂ ਪੁਲਸ ਨੂੰ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਸੀ। ਪੁਲਸ ਦੀ ਸਾਈਬਰ ਟੀਮ ਨੂੰ ਵੀ ਹਾਲੇ ਇਸ ਮਾਮਲੇ ‘ਚ ਪੱਕੇ ਤੌਰ ‘ਤੇ ਇਹ ਜਾਣਕਾਰੀ ਨਹੀਂ ਮਿਲ ਸਕੀ ਕਿ ਇਹ ਧਮਕੀ ਕਿਸ ਜਗ੍ਹਾ ਤੋਂ ਆਈ ਹੈ। 

ਖਰੜ ਕੋਰਟ ਕੰਪਲੈਕਸ ‘ਚ ਵੀ ਬੰਬ ਦੀ ਧਮਕੀ 

ਮੋਹਾਲੀ ਦੇ ਨਾਲ ਹੀ ਖਰੜ ਕੋਰਟ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਅੱਜ ਹੜਕੰਪ ਮਚ ਗਿਆ। ਧਮਕੀ ਮਿਲਦੇ ਹੀ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਤੁਰੰਤ ਕਾਰਵਾਈ ਕਰਦਿਆਂ ਪੂਰੇ ਕੋਰਟ ਕੰਪਲੈਕਸ ਅਤੇ ਵਕੀਲਾਂ ਦੇ ਚੈਂਬਰਾਂ ਨੂੰ ਖ਼ਾਲੀ ਕਰਵਾ ਲਿਆ ਗਿਆ। ਪੁਲਸ ਵੱਲੋਂ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



 

By Gurpreet Singh

Leave a Reply

Your email address will not be published. Required fields are marked *