ਅੰਮ੍ਰਿਤਸਰ ‘ਚ ਸਰਹੱਦੀ ਹਥਿਆਰ ਤਸਕਰੀ ਰੈਕਟ ਦਾ ਪਰਦਾਫਾਸ਼, 4 ਗ੍ਰਿਫ਼ਤਾਰ, 7 ਪਿਸਤੌਲ ਬਰਾਮਦ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਆਉਣ ਵਾਲੇ ਹਥਿਆਰਾਂ ਦੀ ਤਸਕਰੀ ਕਰ ਰਹੇ ਇਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 7 ਪਿਸਤੌਲ ਮਿਲੇ ਹਨ, ਜਿਨ੍ਹਾਂ ਵਿੱਚ PX5 9mm, Glock 9mm ਅਤੇ .30 ਬੋਰ ਵਰਗੇ ਘਾਤਕ ਹਥਿਆਰ ਸ਼ਾਮਲ ਹਨ।

ਪੁਲਿਸ ਦੀ ਖੁਫੀਆ ਜਾਣਕਾਰੀ ਤੇ ਅਧਾਰਿਤ ਇਹ ਓਪਰੇਸ਼ਨ ਚੰਨਣ ਵਿੱਚ ਆਇਆ ਕਿ ਇਹ ਆਰੋਪੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਰਾਬਤਾ ਵਿੱਚ ਸਨ ਅਤੇ ਸਰਹੱਦ ਨੇੜਲੇ ਪਿੰਡਾਂ ਰਾਹੀਂ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਗੈਂਗਸਟਰਾਂ ਤੱਕ ਪਹੁੰਚਾ ਰਹੇ ਸਨ।

ਇਸ ਸਬੰਧੀ ਚੇਹਰਟਾ ਥਾਣੇ ਵਿੱਚ ਆਰਮਜ਼ ਐਕਟ ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਹੁਣੇ ਤੱਕ ਹੋਈ ਪੜਤਾਲ ਅਨੁਸਾਰ ਇਹ ਗਿਰੋਹ ਲੰਬੇ ਸਮੇਂ ਤੋਂ ਸਰਗਰਮ ਸੀ ਅਤੇ ਹੋਰ ਕਈ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸਰਹੱਦੀ ਹਥਿਆਰ ਮਾਫੀਆ ਨੂੰ ਸਮਾਪਤ ਕਰਨ ਲਈ ਪੂਰੀ ਤਰ੍ਹਾਂ ਸੰਕਲਪਬੱਧ ਹੈ, ਤਾਂ ਜੋ ਰਾਜ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣੀ ਰਹੇ।

By Gurpreet Singh

Leave a Reply

Your email address will not be published. Required fields are marked *