ਜਲੰਧਰ – ਜਲੰਧਰ ਵਿਖੇ ਮੰਡ ਥਾਣਾ ਅਧੀਨ ਆਉਂਦੇ ਪਿੰਡ ਮੰਡ ‘ਚ ਵਿੱਚ ਅੱਗ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਜਤਿੰਦਰ ਦੇ ਪਿਤਾ ਸਤਨਾਮ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਤਿੰਦਰ ਕੁਝ ਦਿਨਾਂ ਤੋਂ ਆਪਣੇ ਸਹੁਰੇ ਘਰ ਰਹਿ ਰਿਹਾ ਸੀ।
ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨੌਜਵਾਨ ਨੇਪਾਲੀ ਦੱਸਿਆ ਜਾ ਰਿਹਾ ਹੈ ਅਤੇ ਉਸ ਦੇ ਪਰਿਵਾਰਕ ਮੈਂਬਰ ਅੰਮ੍ਰਿਤਸਰ ਤੋਂ ਜਲੰਧਰ ਮੰਡ ਪਹੁੰਚ ਗਏ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮ ਫੜੇ ਨਹੀਂ ਜਾਂਦੇ, ਉਦੋਂ ਤੱਕ ਉਹ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ।
