ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ- ਅੰਮ੍ਰਿਤਸਰ ਦੇਹਾਤੀ ਪੁਲਸ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਨੂੰ ਫਿਰੌਤੀ ਅਤੇ ਫਾਇਰਿੰਗ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।  ਗੁਰਲਾਲ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਿਲ ਦਾ ਨਿਵਾਸੀ ਹੈ। ਡੀ.ਐੱਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਗੁਰਲਾਲ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਭਿਲੋਵਾਲ ਪਿੰਡ ਦੇ ਇਕ ਡਾਕਟਰ ਨੂੰ ਧਮਕੀ ਭਰੇ ਫ਼ੋਨ ਕਰਕੇ 30 ਲੱਖ ਰੁਪਏ ਦੀ ਫਿਰੋਤੀ ਮੰਗੀ। ਜਦੋਂ ਡਾਕਟਰ ਨੇ ਫਿਰੋਤੀ ਦੀ ਰਕਮ ਨਹੀਂ ਦਿੱਤੀ, ਤਾਂ ਦੋਸ਼ੀਆਂ ਨੇ 4 ਜੂਨ ਦੀ ਰਾਤ ਡਾਕਟਰ ਦੇ ਘਰ ਦੇ ਬਾਹਰ ਆ ਕੇ ਫਾਇਰਿੰਗ ਕਰ ਦਿੱਤੀ।

ਇਹ ਮਾਮਲਾ ਲੋਪੋਕੇ ਥਾਣੇ ਦੇ ਹੱਦ ਵਿਚ ਆਉਂਦਾ ਹੈ। ਪੁਲਸ ਨੇ ਗੁਰਲਾਲ ਸਿੰਘ ਨੂੰ ਇੱਕ ਕਾਰ ਅਤੇ ਹਥਿਆਰ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ‘ਤੇ ਗੰਭੀਰ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਸਾਥੀਆਂ ਦੀ ਵੀ ਤਲਾਸ਼ ਜਾਰੀ ਹੈ। ਪੁਲਸ ਅਧਿਕਾਰੀਆਂ ਦੇ ਮੁਤਾਬਕ ਗ੍ਰਿਫ਼ਤਾਰ ਵਿਅਕਤੀ ਪਿਛਲੇ ਕੁਝ ਸਮੇਂ ਤੋਂ ਅਪਰਾਧਿਕ ਸਰਗਰਮੀਆਂ ਵਿੱਚ ਸ਼ਾਮਲ ਸੀ, ਜਿਸ ਦੀ ਪੁਸ਼ਟੀ ਹੋਰ ਸਬੂਤਾਂ ਤੋਂ ਵੀ ਹੋਈ ਹੈ। ਪੁਲਸ ਅਧਿਕਾਰੀ ਇੰਦਰਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਈ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ। 

By Gurpreet Singh

Leave a Reply

Your email address will not be published. Required fields are marked *