ਗੁਰਪ੍ਰੀਤ ਸਿੰਘ :- ਜਾਣਕਾਰੀ ਮਿਲ ਰਹੀ ਹੈ ਕਿ ਲਾਲਜੀਤ ਭੁੱਲਰ ਨੇ ਅਸਤੀਫਾ ਦੇ ਦਿੱਤਾ ਹੈ। ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ। ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦਿੱਤੇ ਹਨ।
ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਹੈ।
