ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਬੁਲਡੋਜ਼ਰ ਮੁਹਿੰਮ ਤਹਿਤ ਅੱਜ ਬਰਨਾਲਾ ਦੀ ਨਗਰ ਪੰਚਾਇਤ ਹੰਡਿਆਇਆ ਵਿੱਚ ਇੱਕ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ ਗਿਆ।
ਮੌਕੇ ‘ਤੇ ਪਹੁੰਚੇ ਐਸਐਸਪੀ ਬਰਨਾਲਾ ਨੇ ਦੱਸਿਆ ਕਿ ਇਸ ਗੈਰ-ਕਾਨੂੰਨੀ ਜਾਇਦਾਦ ਲਈ ਇੱਕ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਅਤੇ ਇਸ ਘਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਨਸ਼ਾ ਤਸਕਰੀ ਦੇ ਲਗਭਗ 16 ਮਾਮਲਿਆਂ ਵਿੱਚ ਸ਼ਾਮਲ ਪਾਇਆ ਗਿਆ ਹੈ। ਐਸਐਸਪੀ ਬਰਨਾਲਾ ਨੇ ਕਿਹਾ ਕਿ ਜੇਕਰ ਬਰਨਾਲਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ 6 ਥਾਵਾਂ ‘ਤੇ ਬੁਲਡੋਜ਼ਰ ਚਲਾਇਆ ਗਿਆ ਹੈ।
