ਬੱਸ ਟਰਮੀਨਲ ਦੇ ਠੇਕੇਦਾਰ ’ਤੇ 83 ਲੱਖ ਰੁਪਏ ਦੀ ਧੋਖਾਦੇਹੀ ਦਾ ਮਾਮਲਾ ਦਰਜ

ਨੈਸ਼ਨਲ ਟਾਈਮਜ਼ ਬਿਊਰੋ :- ਬਾਬਾ ਬੰਦਾ ਸਿੰਘ ਬਹਾਦਰ ਇੰਟਰਸਟੇਟ ਬੱਸ ਟਰਮੀਨਲ ਗੁਰਦਾਸਪੁਰ ਅਤੇ ਪਾਰਕਿੰਗ ਦੇ ਠੇਕੇ ਨਾਲ ਸੰਬੰਧਿਤ ਇਕ ਵੱਡਾ ਧੋਖਾਦੇਹੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਵੱਲੋਂ ਇਕ ਠੇਕੇਦਾਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਦਿੱਤੀ ਸ਼ਿਕਾਇਤ ’ਚ ਦੱਸਿਆ ਗਿਆ ਕਿ ਲਖਵੀਰ ਸਿੰਘ ਵਾਸੀ ਪਿੰਡ ਹਰਦੋਥਲਾ (ਹੁਸ਼ਿਆਰਪੁਰ) ਨੂੰ ਬੱਸ ਟਰਮੀਨਲ ਅਤੇ ਪਾਰਕਿੰਗ ਦਾ ਠੇਕਾ 14 ਜੂਨ 2024 ਤੋਂ 13 ਜੂਨ 2026 ਤੱਕ ਲਈ ਦਿੱਤਾ ਗਿਆ ਸੀ। ਸ਼ਿਕਾਇਤ ਅਨੁਸਾਰ ਉਕਤ ਠੇਕੇਦਾਰ ਵੱਲੋਂ ਠੇਕੇ ਦੀ ਮਿਆਦ ਦੌਰਾਨ ਮਹਿਕਮੇ ਨੂੰ ਬਣਦੀ ਰਕਮ ਜਮ੍ਹਾ ਨਹੀਂ ਕਰਵਾਈ ਗਈ।

ਜਾਂਚ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਦੋਸ਼ੀ ਠੇਕੇਦਾਰ ਨੇ ਮਹਿਕਮੇ ਨਾਲ ਕੁੱਲ 83 ਲੱਖ 73 ਹਜ਼ਾਰ 786 ਰੁਪਏ ਦੀ ਧੋਖਾਦੇਹੀ ਕੀਤੀ ਹੈ। ਟਰੱਸਟ ਦੇ ਚੇਅਰਮੈਨ ਵੱਲੋਂ ਮਾਮਲਾ ਉਜਾਗਰ ਕੀਤੇ ਜਾਣ ਤੋਂ ਬਾਅਦ ਪੁਲਸ ਨੇ ਲਖਵੀਰ ਸਿੰਘ ਖ਼ਿਲਾਫ਼ ਧੋਖਾਦੇਹੀ ਦੀਆਂ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

By Gurpreet Singh

Leave a Reply

Your email address will not be published. Required fields are marked *