ਪੰਜਾਬ ‘ਚ ਵਪਾਰੀ ਤੇ ਮੁਲਾਜ਼ਮ ਦਾ ਗੋਲ਼ੀ ਮਾਰ ਕੇ ਕਤਲ

ਗੁਰਪ੍ਰੀਤ ਸਿੰਘ :- ਮਾਨਸਾ ਵਿਚ ਅੱਜ ਇਕ ਵਪਾਰੀ ਅਤੇ ਉਸ ਦੇ ਮੁਲਾਜ਼ਮ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਵਾਰਦਾਤ ਵਪਾਰੀ ਦੇ ਸਰਦੂਲਗੜ੍ਹ ਸਥਿਤ ਫ਼ਾਰਮ ਹਾਊਸ ਅੰਦਰ ਵਾਪਰੀ ਹੈ।  ਗੋਲ਼ੀ ਕਿਸ ਨੇ ਅਤੇ ਕਿਉਂ ਮਾਰੀ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। 

ਜਾਣਕਾਰੀ ਮੁਤਾਬਕ ਅੱਜ ਸਵੇਰੇ ਫਾਰਮ ਹਾਊਸ ਵਿਚ ਵਪਾਰੀ ਜਸਵੀਰ ਸਿੰਘ ਅਤੇ ਉਸ ਦੇ ਮੁਲਾਜ਼ਮ ਬਲਦੇਵ ਸਿੰਘ ਨੂੰ ਕਿਸੇ ਨੇ ਗੋਲ਼ੀ ਮਾਰ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮਾਂ ਵੱਲੋਂ ਵੀ ਸਬੂਤ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਜਸਵੀਰ ਸਿੰਘ ਦੇ ਚਾਚਾ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 10 ਵਜੇ ਘਟਨਾ ਦੀ ਜਾਣਕਾਰੀ ਮਿਲੀ ਸੀ। ਉਨ੍ਹਾਂ ਨੇ ਪੁਲਸ ਅੱਗੇ ਇਨਸਾਫ਼ ਦੀ ਗੁਹਾਰ ਲਗਾਈ ਹੈ। 

ਇਸ ਸਬੰਧੀ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਭਾਗੀਰਥ ਸਿੰਘ ਮੀਣਾ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇੱਥੇ ਦੋ ਵਿਅਕਤੀਆਂ ਦਾ ਕਤਲ ਕੀਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

By Gurpreet Singh

Leave a Reply

Your email address will not be published. Required fields are marked *