ਪੰਜਾਬ ’ਚ ਦੋ ਸੀਟਾਂ ’ਤੇ ਜ਼ਿਮਨੀ ਚੋਣ ਦੀ ਸੰਭਾਵਨਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਅੰਦਰ 2 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ ਹੋਣ ਦੀ ਸੰਭਾਵਨਾ ਹੈ। ਤਰਨਤਾਰਨ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਅਕਾਲ ਚਲਾਣਾ ਕਰ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਬਕਾਇਦਾ ਉਨ੍ਹਾਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨੂੰ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਰੱਖਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੂੰ ਪਿਛਲੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਚਰਚਾ ਹੈ ਕਿ ਉਨ੍ਹਾਂ ਦਾ ਵੀ ਅਸਤੀਫ਼ਾ ਲਿਆ ਜਾ ਸਕਦਾ ਹੈ। ਇਸ ਤਰ੍ਹਾਂ ਪੰਜਾਬ ‘ਚ ਤਰਨਤਾਰਨ ਅਤੇ ਜਲੰਧਰ ਖੇਤਰ ‘ਚ ਜ਼ਿਮਨੀ ਚੋਣ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਸਬੰਧੀ ਅਜੇ ਕੋਈ ਵੀ ਐਲਾਨ ਨਹੀਂ ਹੋਇਆ ਪਰ ਜ਼ਿਮਨੀ ਚੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ‘ਚ ਇਸ ਨੂੰ ਲੈ ਕੇ ਘੁਸਰ-ਮੁਸਰ ਹੋਣੀ ਸ਼ੁਰੂ ਹੋ ਗਈ ਹੈ।

ਤਰਨਤਾਰਨ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋਣ ਨਾਲ ਜ਼ਿਮਨੀ ਚੋਣ ਹੋਣਾ ਤਾਂ ਤੈਅ ਹੈ ਪਰ ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਚਰਚਾਵਾਂ ਜ਼ੋਰਾਂ ’ਤੇ ਹਨ।

By Gurpreet Singh

Leave a Reply

Your email address will not be published. Required fields are marked *