ਕੈਬਨਿਟ ਮੰਤਰੀ ਚੀਮਾ ਨੇ 11 ਪਿੰਡਾਂ ਦੇ 308 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

ਲਹਿਰਾਗਾਗਾ- ਸੀਬਾ ਸਕੂਲ, ਲਹਿਰਾਗਾਗਾ ਵਿਖੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰੀ ਮੀਂਹ ਨਾਲ ਹੋਏ ਨੁਕਸਾਨ ਸਬੰਧੀ ਹਲਕਾ ਦਿੜ੍ਹਬਾ ਦੇ 11 ਪਿੰਡਾਂ ਦੇ 308 ਹੜ੍ਹ ਪੀੜਤਾਂ ਨੂੰ ਨੁਕਸਾਨੀਆਂ ਫਸਲਾਂ ਸਬੰਧੀ ਕਰੀਬ 1.16 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਅਤੇ ਹੁਣ ਉਨ੍ਹਾਂ ਦੀ ਜ਼ਿੰਦਗੀ ਮੁੜ ਲੀਹ ’ਤੇ ਲੈ ਕੇ ਆਉਣ ਲਈ ਮੁਆਵਜ਼ਾ ਰਾਸ਼ੀ ਵੰਡੀ ਜਾ ਰਹੀ ਹੈ। ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਹਰ ਕਿਸਮ ਦੇ ਹਾਲਾਤ ’ਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ। ਇਸ ਮੌਕੇ ਐੱਸ.ਡੀ.ਐੱਮ. ਸੂਬਾ ਸਿੰਘ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *