ਪੰਜਾਬ ਦੇ ਇਸ ਸ਼ਹਿਰ ਨੂੰ ਅੱਜ ਬੰਦ ਕਰਨ ਦਾ ਸੱਦਾ; ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਰੋਸ

ਨੈਸ਼ਨਲ ਟਾਈਮਜ਼ ਬਿਊਰੋ :- ਲੁੱਟ-ਖੋਹ ਅਤੇ ਚੋਰੀਆਂ ਦੀਆਂ ਵਾਰਦਾਤਾਂ ਵਧਣ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਰ ਨਾ ਲਏ ਜਾਣ ਦੇ ਰੋਸ ਵਜੋਂ ਅੱਜ ਪੰਜਾਬ ਦੇ ਵੱਡੇ ਸ਼ਹਿਰ ਨੂੰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਤੋਂ ਬਾਅਦ ਅੱਜ ਫਾਜ਼ਿਲਕਾ ਸ਼ਹਿਰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ । ਵਪਾਰ ਮੰਡਲ ਵੱਲੋਂ ਅੱਜ ਫਾਜ਼ਿਲਕਾ ਸ਼ਹਿਰ ਬੰਦ ਦੀ ਕਾਲ ਦਿੱਤੀ ਗਈ ਹੈ।

ਵਪਾਰੀਆਂ ਵਿੱਚ ਰੋਸ਼ ਹੈ ਕਿ ਫਾਜ਼ਿਲਕਾ ਸ਼ਹਿਰ ਵਿੱਚ ਰੋਜ਼ਾਨਾ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਨੇ ਜਿਸ ਕਰ ਕੇ ਵਪਾਰੀ ਤੇ ਆਮ ਲੋਕ ਪਰੇਸ਼ਾਨ ਹਨ। ਉਨ੍ਹਾਂ ਦਾ ਇਲਜ਼ਾਮ ਹੈ ਕਿ ਲੋਕਾਂ ਦੀ ਪੁਲਿਸ ਪ੍ਰਸ਼ਾਸਨ ਵਿਚ ਸੁਣਵਾਈ ਨਹੀਂ ਹੋ ਰਹੀ ਜਿਸਦੇ ਚਲਦਿਆਂ ਉਹਨਾਂ ਅੱਜ ਫਾਜ਼ਿਲਕਾ ਸ਼ਹਿਰ 2 ਵਜੇ ਤੱਕ ਬੰਦ ਕਰਨ ਦਾ ਸੱਦਾ ਦਿੱਤਾ ਹੈ। ਹਾਲਾਂਕਿ ਪੁਲਿਸ ਮੁਖੀ ਐਸਐਸਪੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਐਸਐਸਪੀ ਦਾ ਕਹਿਣਾ ਹੈ ਕਿ ਉਹ ਵਪਾਰੀਆਂ ਨਾਲ ਗੱਲ ਕਰਨ ਲਈ ਤਿਆਰ ਹਨ। 

ਫਾਜ਼ਿਲਕਾ ਸ਼ਹਿਰ ਵਿੱਚ ਚੋਰੀਆਂ ਅਤੇ ਲੁੱਟਖੋਹ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਵਿਰੋਧ ਵਿੱਚ ਫਾਜ਼ਿਲਕਾ ਵਪਾਰ ਮੰਡਲ ਨੇ 8 ਜਨਵਰੀ (ਵੀਰਵਾਰ) ਨੂੰ ਦੁਪਹਿਰ 2 ਵਜੇ ਤੱਕ ਸ਼ਹਿਰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦਿਨ ਦੁਪਹਿਰ ਤੱਕ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਇਹ ਫੈਸਲਾ ਵਪਾਰ ਮੰਡਲ ਦੇ ਪ੍ਰਧਾਨ ਅਸ਼ੋਕ ਗੁਲਬਧਰ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ, ਜਿਸ ਵਿੱਚ ਚੈਂਬਰ ਆਫ਼ ਕਾਮਰਸ ਨਾਲ ਜੁੜੀਆਂ ਵੱਖ-ਵੱਖ ਵਪਾਰੀ ਯੂਨੀਅਨਾਂ ਦੇ 100 ਤੋਂ ਵੱਧ ਮੈਂਬਰਾਂ ਨੇ ਹਿੱਸਾ ਲਿਆ।

ਸਭ ਨੇ ਇਕੱਠੇ ਮਿਲ ਕੇ ਅਪਰਾਧ ਵਿਰੁੱਧ ਸ਼ਹਿਰ ਬੰਦ ਦਾ ਸਮਰਥਨ ਕੀਤਾ। ਅਸ਼ੋਕ ਗੁਲਬਧਰ ਨੇ ਕਿਹਾ ਕਿ ਕਈ ਮਹੀਨਿਆਂ ਤੋਂ ਸ਼ਹਿਰ ਵਿੱਚ ਅਪਰਾਧ ਵੱਧ ਰਹੇ ਹਨ ਅਤੇ ਲੋਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਵਪਾਰ ਮੰਡਲ ਵੱਲੋਂ ਐਸਐਸਪੀ ਨਾਲ ਦੋ ਵਾਰ ਗੱਲ ਕੀਤੀ ਗਈ, ਪਰ ਕੋਈ ਵਾਧਾ ਨਹੀਂ ਹੋਇਆ। ਇਸ ਲਈ ਹੁਣ ਵਿਰੋਧ ਕਰਨਾ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਰਿਪੋਰਟ ਭੇਜੀ ਜਾਵੇਗੀ ਅਤੇ ਜੇ ਹਾਲਾਤ ਨਾ ਸੁਧਰੇ ਤਾਂ ਲੋਹੜੀ ਤੋਂ ਬਾਅਦ ਦੂਜੇ ਪੜਾਅ ਵਿੱਚ ਲੰਬੇ ਸਮੇਂ ਲਈ ਬੰਦ ਵੀ ਕੀਤਾ ਜਾ ਸਕਦਾ ਹੈ।

By Gurpreet Singh

Leave a Reply

Your email address will not be published. Required fields are marked *