ਚੰਡੀਗੜ੍ਹ (ਨੈਸ਼ਨਲ ਟਾਈਮਜ਼): ਹਾਲ ਦੇ ਵਿਚ ਕੈਨਡਾ ਸਰਕਾਰ ਵੱਲੋਂ ਇੱਕ ਸਿੱਖ ਪੁਲਿਸ ਅਫਸਰ ਨੂੰ ਕੈਨੇਡਾ ਦੇ ਸੈਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਉਹ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਫਸਰ ਵੀ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ. ਬਲਤੇਜ ਸਿੰਘ ਢਿੱਲੋਂ ਨੂੰ ਉਨ੍ਹਾਂ ਦੀ ਉਪਲੱਭਦੀ ‘ਤੇ ਵਧਾਈ ਦਿੱਤੀ ਅਤੇ ਟਰੂਡੋ ਦਾ ਧੰਨਵਾਦ ਵੀ ਕੀਤਾ।
ਸੁਖਬੀਰ ਬਾਦਲ ਨੇ ਉਨ੍ਹਾਂ ਵਧਾਈ ਦਿੰਦੇ ਕਿਹਾ “ਕੈਨੇਡਾ ਦੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਫਸਰ ਸ. ਬਲਤੇਜ ਸਿੰਘ ਢਿੱਲੋਂ ਨੂੰ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਸੈਨੇਟਰ ਵਜੋਂ ਨਿਯੁਕਤ ਕੀਤੇ ਜਾਣ ‘ਤੇ ਬਹੁਤ ਬਹੁਤ ਵਧਾਈਆਂ।”
ਉਨ੍ਹਾਂ ਨੇ ਜਸਟਿਨ ਟਰੂਡੋ ਦਾ ਧੰਨਵਾਦ ਕਰਦਿਆਂ ਕਿਹਾ “ਮੈਂ ਕੈਨੇਡੀਅਨ ਪ੍ਰਧਾਨ ਮੰਤਰੀ Justin Trudeau ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਸਮਾਨਤਾ ਅਤੇ ਬਰਾਬਰੀ ਦੇ ਹੱਕਾਂ ਲਈ ਜੀਵਨ ਭਰ ਦੇ ਲਈ ਮਿਹਨਤ ਕਰਨ ਵਾਲੇ ਵਿਅਕਤੀ ਨੂੰ ਇਹ ਮਾਣ ਦਿੱਤਾ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸ. ਬਲਤੇਜ ਸਿੰਘ ਢਿੱਲੋਂ ਇਸ ਜਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ |”
