ਕੈਨੇਡਾ: ਪੀਲ ਪੁਲਿਸ ਮੁਤਾਬਕ ਕੋਕੀਨ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਬਰਾਮਦ, ਮੁਲਜ਼ਮਾਂ ਵਿੱਚ ਪੰਜਾਬੀ ਵੀ ਸ਼ਾਮਲ

ਨੈਸ਼ਨਲ ਟਾਈਮਜ਼ ਬਿਊਰੋ :- ਪੀਲ ਰੀਜਨਲ ਪੁਲਿਸ ਨੇ ਆਪਣੇ ਇਤਿਹਾਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਮਾਤਰਾ ਵਿੱਚ ਕੋਕੀਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਕੁਝ ਪੰਜਾਬੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੀਲ ਰੀਜਨਲ ਪੁਲਿਸ ਨੇ ਕੌਮੀ ਤੇ ਕੌਮਾਂਤਰੀ ਸਹਿਯੋਗੀਆਂ ਨਾਲ ਮਿਲ ਕੇ ਗਰੇਟਰ ਟੋਰਾਂਟੋ ਏਰੀਏ (ਜੀਟੀਏ) ਵਿੱਚ ਗੈਰ-ਕਾਨੂੰਨੀ ਤਸਕਰੀ ਕਰਨ ਵਾਲੇ ਇੱਕ ਕੌਮਾਂਤਰੀ ਸੰਗਠਿਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।

ਪੀਲ ਰੀਜਨਲ ਪੁਲਿਸ ਦੀ ਅਧਿਕਾਰਤ ਵੈੱਬਸਾਈਟ ਮੁਤਾਬਕ ਸਰਵਿਸ ਦੇ ਇਤਿਹਾਸ ਵਿੱਚ ਪ੍ਰਾਜੈਕਟ ਪੇਲੀਕਨ ਤਹਿਤ ਹੁਣ ਤੱਕ ਦਾ ਸਭ ਤੋਂ ਵੱਡੀ ਮਾਤਰਾ ਵਿੱਚ ਨਸ਼ਾ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ ਕਰੀਬ 50 ਮਿਲੀਅਨ ਡਾਲਰ ਦੇ ਮੁੱਲ ਦੀ ਕੋਕੀਨ ਸ਼ਾਮਲ ਹੈ।

ਪੀਲ ਰੀਜਨਲ ਪੁਲਿਸ ਮੁਤਾਬਕ ਉਨ੍ਹਾਂ ਨੇ ਜੂਨ 2024 ਵਿੱਚ ਅਮਰੀਕਾ-ਕੈਨੇਡਾ ਵਪਾਰਕ ਟਰੱਕਿੰਗ ਰੂਟ ਦੀ ਵਰਤੋਂ ਕਰ ਕੇ ਕੋਕੀਨ ਤਸਕਰੀ ਮੁਹਿੰਮ ਦੀ ਜਾਂਚ ਸ਼ੁਰੂ ਕੀਤੀ।

ਪੁਲਿਸ ਨੇ ਨਵੰਬਰ ਤੱਕ ਕੈਨੇਡਾ ਸੀਮਾ ਸੇਵਾ ਏਜੰਸੀ (ਸੀਬੀਐੱਸਏ), ਅਮਰੀਕੀ ਡਰੱਗ ਇਨਫੋਰਸਮੈਂਟ ਐਡਮਿਨੀਸਟ੍ਰੇਸ਼ਨ ਅਤੇ ਯੂਐੱਸ ਤੇ ਡੈਟਾਰਟ ਸਥਿਤ ਅਮਰੀਕੀ ਹੋਮਲੈਂਡ ਸਕਿਉਰਿਟੀ ਇਨਵੈਸਟੀਗੇਸ਼ਨ ਬੋਰਡਰ ਇਨਫੋਰਸਮੈਂਟ ਟਾਸਕ ਫੋਰਸ ਨਾਲ ਮਿਲ ਕੇ ਆਪਰੇਸ਼ਨ ਨਾਲ ਜੁੜੇ ਕਈ ਵਿਅਕਤੀਆਂ, ਟਰੱਕਿੰਗ ਕੰਪਨੀਆਂ ਅਤੇ ਸਟੋਰੇਜ ਸਾਈਟ ਦੀ ਪਛਾਣ ਕਰ ਲਈ ਸੀ।

By Rajeev Sharma

Leave a Reply

Your email address will not be published. Required fields are marked *