ਕੈਨੇਡਾ: ਪੰਜਾਬੀ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਦੇ ਐਬਟਸਫੋਰਡ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਪ੍ਰਮੁੱਖ ਪੰਜਾਬੀ ਕਾਰੋਬਾਰੀ ਦਾ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਦਰਸ਼ਨ ਸਿੰਘ ਸਾਹਸੀ (68) ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ (ਰਾਜਗੜ੍ਹ ਪਿੰਡ) ਦਾ ਰਹਿਣ ਵਾਲਾ ਸੀ। ਸੂਤਰਾਂ ਮੁਤਾਬਕ ਇਸ ਘਟਨਾ ਸਵੇਰੇ 9:22 ਵਜੇ ਦੇ ਕਰੀਬ ਐਬਟਸਫੋਰਡ ਦੇ ਟਾਊਨਲਾਈਨ ਖੇਤਰ ਵਿੱਚ ਬਲੂ ਰਿਜ ਡਰਾਈਵ ‘ਤੇ ਵਾਪਰੀ ਹੈ, ਜਿਥੇ ਅਣਪਛਾਤੇ ਵਿਅਕਤੀਆਂ ਨੇ ਘਰ ਦੇ ਬਾਹਰ ਮਿਹਨਤੀ ਪੰਜਾਬੀ ਕਾਰੋਬਾਰੀ ਦਰਸ਼ਨ ਸਿੰਘ ਸਾਹਸੀ ਨੂੰ ਗੋਲੀਆਂ ਮਾਰ ਦਿੱਤੀਆਂ। 

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦਰਸ਼ਨ ਸਾਹਸੀ ਮੈਪਲ ਰਿਜ ਵਿੱਚ ਇੱਕ ਵੱਡਾ ਕੱਪੜਿਆਂ ਦੀ ਰੀਸਾਈਕਲਿੰਗ ਕਾਰੋਬਾਰ ਚਲਾਉਂਦਾ ਸੀ। ਉਹ ‘ਕੇਨਮ ਇੰਟਰਨੈਸ਼ਨਲ’ ਦੇ ਚੇਅਰਮੈਨ ਸਨ, ਜਿਸਨੂੰ ਦੁਨੀਆ ਦੀਆਂ ਸਭ ਤੋਂ ਵੱਡੀਆਂ ਟੈਕਸਟਾਈਲ ਰੀਸਾਈਕਲਿੰਗ ਕੰਪਨੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੁਲਸ ਨੇ ਇਲਾਕੇ ਵਿੱਚ ਭਾਰੀ ਸੁਰੱਖਿਆ ਘੇਰਾਬੰਦੀ ਕਰ ਦਿੱਤੀ ਅਤੇ ਸਾਵਧਾਨੀ ਵਜੋਂ ਨੇੜਲੇ ਸਕੂਲਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ।

By Rajeev Sharma

Leave a Reply

Your email address will not be published. Required fields are marked *