ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਵਿੱਚ ਚੋਣਾਂ ਦਾ ਮਾਹੌਲ ਗਰਮ ਹੋ ਚੁੱਕਾ ਹੈ। ਇਸ ਦੌਰਾਨ, ਪੰਜਾਬੀ ਮੂਲ ਦੇ ਸੁੱਖ ਪੰਧੇਰ ਨੂੰ ਵੈਨਕੂਵਰ ਦੇ ਫਲੀਟਵੁੱਡ-ਪੋਰਟ ਕੈਲਸ ਹਲਕੇ ਤੋਂ ਕੰਜ਼ਰਵੇਟਿਵ ਪਾਰਟੀ ਵੱਲੋਂ ਐਮ.ਪੀ. ਉਮੀਦਵਾਰ ਐਲਾਨਿਆ ਗਿਆ ਹੈ। ਸੁੱਖ ਪੰਧੇਰ, ਜੋ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘਲੌਟੀ ਨਾਲ ਸੰਬੰਧਤ ਹਨ, ਲੰਬੇ ਸਮੇਂ ਤੋਂ ਕੈਨੇਡਾ ਵਿੱਚ ਵੱਸ ਰਹੇ ਹਨ। ਉਨ੍ਹਾਂ ਦੀ ਗਿਣਤੀ ਕੈਨੇਡਾ ਦੀ ਸਿਆਸਤ ਵਿੱਚ ਇੱਕ ਮਜ਼ਬੂਤ ਚਿਹਰੇ ਵਜੋਂ ਹੁੰਦੀ ਹੈ। ਸਮਾਜ ਦੇ ਹਰ ਵਰਗ ਵਿੱਚ ਉਨ੍ਹਾਂ ਦੀ ਪਹਿਚਾਣ ਅਤੇ ਲੋਕਪ੍ਰਿਯਤਾ ਨੂੰ ਦੇਖਦੇ ਹੋਏ, ਉਨ੍ਹਾਂ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ।28 ਅਪ੍ਰੈਲ ਨੂੰ ਹੋਣ ਵਾਲੀਆਂ ਸੰਘੀ ਚੋਣਾਂ ਵਿੱਚ ਮੁਕਾਬਲਾ ਮੁੱਖ ਤੌਰ ‘ਤੇ ਲਿਬਰਲ ਪਾਰਟੀ ਅਤੇ ਕੰਜ਼ਰਵੇਟਿਵ ਪਾਰਟੀ ਵਿਚਕਾਰ ਹੋਵੇਗਾ। ਚੋਣ ਮੁਹਿੰਮ 5 ਹਫਤਿਆਂ ਤੱਕ ਚੱਲੇਗੀ, ਜਿਸ ਦੌਰਾਨ 343 ਸੰਸਦੀ ਸੀਟਾਂ ‘ਤੇ ਵੋਟਿੰਗ ਕਰਵਾਈ ਜਾਵੇਗੀ।(ਸਾਡਾ ਸੰਬੰਧਤ ਪੱਤਰਕਾਰ)
ਕੈਨੇਡਾ: ਸੁੱਖ ਪੰਧੇਰ ਕੰਜ਼ਰਵੇਟਿਵ ਪਾਰਟੀ ਵੱਲੋਂ ਐਮ.ਪੀ. ਉਮੀਦਵਾਰ ਐਲਾਨੇ
