ਬੇਕਾਬੂ ਹੋ ਕੇ ਕਾਰ ਛੱਪੜ ‘ਚ ਡਿੱਗੀ, ਤਿੰਨ ਜਣਿਆ ਦੀ ਮੌਤ!

ਗੁਰਪ੍ਰੀਤ ਸਿੰਘ :- ਜਗਰਾਉਂ-ਰਾਏਕੋਟ ਰੋਡ ‘ਤੇ ਪਿੰਡ ਬੱਸੀਆਂ ਨੇੜੇ ਵੀਰਵਾਰ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਕਾਰ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਇੱਕ ਡੂੰਘੇ ਛੱਪੜ ‘ਚ ਡਿੱਗ ਗਈ। ਇਸ ਭਿਆਨਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ। ਰਿਪੋਰਟਾਂ ਅਨੁਸਾਰ, ਆਮ ਆਦਮੀ ਪਾਰਟੀ ਦੇ ਇਹ ਵਰਕਰ ਨਕੋਦਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੇਰ ਰਾਤ ਆਪਣੀ ਕਾਰ ਵਿੱਚ ਦਿੜਵਾ ਵਾਪਸ ਆ ਰਹੇ ਸਨ।

ਮ੍ਰਿਤਕਾਂ ਦੀ ਪਛਾਣ ਆਮ ਆਦਮੀ ਪਾਰਟੀ ਨਾਲ ਸਬੰਧਤ ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ ਵਜੋਂ ਹੋਈ ਹੈ। ਮ੍ਰਿਤਕ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਕਰੀਬੀ ਦੱਸੇ ਜਾ ਰਹੇ ਹਨ।

ਸਵੇਰੇ 1:15 ਵਜੇ ਦੇ ਕਰੀਬ, ਜਗਰਾਉਂ ਤੋਂ ਲਗਭਗ 12 ਕਿਲੋਮੀਟਰ ਦੂਰ ਪਿੰਡ ਬੱਸੀਆਂ ਨੇੜੇ ਰਾਏਕੋਟ ਰੋਡ ‘ਤੇ, ਤੇਜ਼ ਰਫ਼ਤਾਰ ਕਾਰ ਅਚਾਨਕ ਆਪਣਾ ਕੰਟਰੋਲ ਗੁਆ ਬੈਠੀ ਅਤੇ ਸੜਕ ਕਿਨਾਰੇ ਇੱਕ ਛੱਪੜ ਵਿੱਚ ਜਾ ਡਿੱਗੀ। ਕਾਰ ਇੰਨੀ ਤੇਜ਼ੀ ਨਾਲ ਡੁੱਬ ਗਈ ਕਿ ਸਵਾਰਾਂ ਨੂੰ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ। ਹਾਦਸੇ ਦੀ ਤੇਜ਼ ਆਵਾਜ਼ ਸੁਣ ਕੇ ਨੇੜਲੇ ਪਿੰਡ ਵਾਸੀ ਅਤੇ ਰਾਹਗੀਰ ਮੌਕੇ ‘ਤੇ ਪਹੁੰਚ ਗਏ। ਪੁਲਿਸ ਅਤੇ ਬਚਾਅ ਟੀਮਾਂ ਦੀ ਮਦਦ ਨਾਲ ਉਨ੍ਹਾਂ ਨੇ ਬੜੀ ਮਿਹਨਤ ਨਾਲ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ।

By Gurpreet Singh

Leave a Reply

Your email address will not be published. Required fields are marked *