ਗੁਰਪ੍ਰੀਤ ਸਿੰਘ :- ਨਾਂਦੇੜ ਦੇ ਮਾਤਾ ਸਾਹਿਬ ਗੁਰਦੁਆਰਾ ਪਰਿਸਰ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਮੁਲਜ਼ਮ ਜਸਪਾਲ ਸਿੰਘ ਨੂੰ ਅੱਜ ਮੁਦਖੇੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਅਦਾਲਤ ਨੇ ਮੁਲਜ਼ਮ ਜਸਪਾਲ ਸਿੰਘ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ, ਜਿਸ ਦੀ ਮਿਆਦ ਅੱਜ 24 ਅਗਸਤ ਤੱਕ ਸੀ। ਹੁਣ ਪੁਲਿਸ ਵੱਲੋਂ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਜਾਂਚ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਇਹ ਮਾਮਲਾ ਨਾਂਦੇੜ ਦੇ ਮਾਤਾ ਸਾਹਿਬ ਗੁਰਦੁਆਰਾ ਪਰਿਸਰ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨਾਲ ਸਬੰਧਤ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਅੱਜ ਦੀ ਪੇਸ਼ੀ ਦੌਰਾਨ ਅਦਾਲਤ ਅਗਲੀ ਕਾਨੂੰਨੀ ਕਾਰਵਾਈ ਅਤੇ ਮੁਲਜ਼ਮ ਦੀ ਹਿਰਾਸਤ ਸਬੰਧੀ ਫੈਸਲਾ ਕਰ ਸਕਦੀ ਹੈ।
ਦੱਸ ਦਈਏ ਕਿ ਸਿਰਫ਼ ਦੋ ਸਾਲਾਂ ਚ ਸੁਖਬੀਰ ਸਿੰਘ ਬਾਦਲ ਤੇ ਇਹ ਦੂਜਾ ਹਮਲਾ ਹੈ। ਇਸ ਤੋਂ ਪਹਿਲਾਂ ਨਾਰਾਇਣ ਸਿੰਘ ਚੌੜਾ ਨੇ ਦਰਬਾਰ ਸਾਹਿਬ ‘ਚ ਉਨ੍ਹਾਂ ‘ਤੇ ਗੋਲੀ ਚਲਾ ਕੇ ਮਾਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਹੁਣ ਮੁਲਜ਼ਮ ਜਸਪਾਲ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ਨੂੰ ਕਤਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਹ ਦੋਵੇਂ ਹੀ ਹਮਲੇ ਨਾਕਾਮ ਹੋਏ ਹਨ ਅਤੇ ਸੁਖਬੀਰ ਬਾਦਲ ਸੁਰੱਖਿਅਤ ਰਹੇ ਅਤੇ ਦੋਵੇਂ ਹੀ ਹਮਲੇ ਉਨ੍ਹਾਂ ਦੀ ਸਕਿਉਰਿਟੀ ਨੇ ਨਾਕਾਮ ਕੀਤੇ।
