21
Jul
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਕਰੀਬ 28 ਮਹੀਨੇ ਪਹਿਲਾਂ ਸੂਬੇ ਦੇ 22 ਜ਼ਿਲ੍ਹਿਆਂ 'ਚ ਰਾਸ਼ਨ ਡਿਪੂ ਅਲਾਟਮੈਂਟ ਲਈ ਬਿਨੈਕਾਰਾਂ ਵੱਲੋਂ ਮੰਗੀਆਂ ਗਈਆਂ ਅਰਜ਼ੀਆਂ 'ਤੇ ਹੁਣ ਧੂੜ ਇਕੱਠੀ ਹੋ ਰਹੀ ਹੈ। ਇਸ ਕਾਰਨ ਰਾਸ਼ਨ ਡਿਪੂਆਂ ਦੀ ਮੰਗ ਕਰਨ ਵਾਲੇ ਕਰੀਬ 9500 ਪਰਿਵਾਰਾਂ ਦੀ ਚਿੰਤਾ ਵੱਧ ਗਈ ਹੈ ਕਿ ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਪਤਾ ਨਹੀਂ ਕਿ ਉਨ੍ਹਾਂ ਵੱਲੋਂ ਬਹੁਤ ਪਹਿਲਾਂ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਕਦੋਂ ਰੱਦ ਕਰ ਦਿੱਤੀਆਂ ਜਾਣਗੀਆਂ। ਵਿਭਾਗੀ ਅੰਕੜਿਆਂ ਅਨੁਸਾਰ ਬਿਨੈਕਾਰਾਂ ਤੋਂ ਪੰਜਾਬ ਸਰਕਾਰ ਵੱਲੋਂ 3 ਵੱਖ-ਵੱਖ ਪੜਾਵਾਂ 'ਚ ਰਾਸ਼ਨ ਡਿਪੂ ਅਲਾਟਮੈਂਟ ਸਬੰਧੀ ਪੱਤਰ ਮੰਗੇ ਗਏ ਸਨ। ਇਸ 'ਚ ਪੰਜਾਬ ਨਾਲ ਸਬੰਧਿਤ ਸਾਰੇ 23 ਜ਼ਿਲ੍ਹਿਆਂ…
