23
Mar
ਰਾਜੀਵ ਸ਼ਰਮਾ :- ਕੈਨੇਡਾ ਜਾਣ ਦਾ ਸੁਪਨਾ ਦੇਖ ਰਹੇ ਭਾਰਤੀਆਂ, ਖ਼ਾਸ ਕਰਕੇ ਪੰਜਾਬੀ ਨੌਜਵਾਨਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਨੇ ਆਪਣੀ 2026-2027 ਦੀ ਇਮੀਗ੍ਰੇਸ਼ਨ ਨੀਤੀ ਵਿੱਚ ਵੱਡੇ ਬਦਲਾਅ ਕੀਤੇ ਹਨ। ਨਵੀਂ ਯੋਜਨਾ ਤਹਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿੱਚ ਵੱਡੀ ਕਟੌਤੀ ਕੀਤੀ ਜਾਵੇਗੀ। ਕੈਨੇਡਾ ਦੀ ਕਾਰਨੀ ਸਰਕਾਰ ਨੇ ਇਹ ਫ਼ੈਸਲਾ ਦੇਸ਼ ਦੀ ਆਰਥਿਕਤਾ ਨੂੰ ਸੰਤੁਲਿਤ ਕਰਨ ਅਤੇ ਬਾਹਰੀ ਨਿਰਭਰਤਾ ਦੇ ਦੋਸ਼ਾਂ ਨੂੰ ਹੱਲ ਕਰਨ ਲਈ ਕੀਤਾ ਹੈ। ਕੌਮਾਂਤਰੀ ਵਿਦਿਆਰਥੀਆਂ ਅਤੇ ਵਰਕਰਾਂ 'ਤੇ ਚੱਲੇਗੀ ਕੈਂਚੀ, ਇਮੀਗ੍ਰੇਸ਼ਨ ਢਾਂਚੇ ਵਿੱਚ ਵੱਡੀ ਤਬਦੀਲੀ ਕੈਨੇਡਾ ਦੀ ਇਸ ਨਵੀਂ ਯੋਜਨਾ ਦਾ ਮੁੱਖ ਉਦੇਸ਼ ਦੇਸ਼ ਵਿੱਚ ਕੌਮਾਂਤਰੀ…
