04
Sep
ਬੀਤੇ ਕਾਫ਼ੀ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਉੱਤਰੀ ਭਾਰਤ 'ਚ ਕਹਿਰ ਵਰ੍ਹਾਇਆ ਹੋਇਆ ਹੈ। ਇਸ ਦੌਰਾਨ ਜਿੱਥੇ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਹਨ, ਉੱਥੇ ਹੀ ਕਈ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਪੰਜਾਬ ਤੇ ਜੰਮੂ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਤੇ ਸਟਾਫ਼ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਹੁਣ ਭਾਰੀ ਬਾਰਿਸ਼ ਨੂੰ ਦੇਖਦੇ ਹੋਏ ਹਰਿਆਣਾ ਦੇ ਸਿਰਸਾ ਜ਼ਿਲ੍ਹੇ 'ਚ ਵੀ ਪ੍ਰਸ਼ਾਸਨ ਨੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਸੁਣਾ ਦਿੱਤਾ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਕੂਲ 5 ਤੇ 6…
