01
Aug
ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ’ਤੇ 25 ਫੀਸਦ ਟੈਰਿਫ ਲਗਾਉਣ ਤੋਂ ਬਾਅਦ ਕਿਹਾ ਕਿ ਉਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ ਕਿ ਭਾਰਤ ਰੂਸ ਨਾਲ ਕੀ ਕਰਦਾ ਹੈ। ਟਰੰਪ ਨੇ ਕਿਹਾ, ‘ਭਾਰਤ ਨਾਲ ਬਹੁਤ ਘੱਟ ਕਾਰੋਬਾਰ ਕੀਤਾ ਹੈ, ਉਨ੍ਹਾਂ ਦੇ ਟੈਰਿਫ ਬਹੁਤ ਜ਼ਿਆਦਾ ਹਨ, ਦੁਨੀਆ ਵਿੱਚ ਸਭ ਤੋਂ ਉੱਚੇ।’ ਅਮਰੀਕੀ ਸਦਰ ਨੇ ਕਿਹਾ ਕਿ ਅਮਰੀਕਾ ਨੇ ਭਾਰਤ ਨਾਲ ਬਹੁਤ ਘੱਟ ਕਾਰੋਬਾਰ ਕੀਤਾ ਹੈ ਅਤੇ ਰੂਸ ਤੇ ਅਮਰੀਕਾ ਇਕੱਠੇ ਲਗਪਗ ਕੋਈ ਕਾਰੋਬਾਰ ਨਹੀਂ ਕਰਦੇ। ਟਰੰਪ ਨੇ ਸੋਸ਼ਲ ਮੀਡੀਆ ’ਤੇ ਲਿਖਿਆ, ‘‘ਮੈਨੂੰ ਕੋਈ ਪ੍ਰਵਾਹ ਨਹੀਂ ਕਿ ਭਾਰਤ, ਰੂਸ ਨਾਲ ਕੀ ਕਰਦਾ ਹੈ। ਮੈਨੂੰ ਇਸ ਦੀ ਵੀ ਕੋਈ ਪ੍ਰਵਾਹ ਨਹੀਂ…
