02
May
ਨੈਸ਼ਨਲ ਟਾਈਮਜ਼ ਬਿਊਰੋ :- ਇਥੇ ਦਿੱਲੀ ਹਵਾਈ ਅੱਡੇ ’ਤੇ ਸ਼ੁੱਕਰਵਾਰ ਸਵੇਰੇ ਤੂਫ਼ਾਨ ਅਤੇ ਤੇਜ਼ ਹਵਾਵਾਂ ਕਾਰਨ ਤਿੰਨ ਉਡਾਨਾਂ ਨੂੰ ਡਾਇਵਰਟ ਕੀਤਾ ਗਿਆ ਹੈ ਜਦੋਂਕਿ 100 ਤੋਂ ਵੱਧ ਉਡਾਣਾਂ ਵਿੱਚ ਦੇਰੀ ਹੋਈ। ਇਕ ਅਧਿਕਾਰੀ ਨੇ ਕਿਹਾ ਕਿ ਜਿਹੜੀਆਂ ਦੋ ਉਡਾਣਾਂ ਨੇ ਦਿੱਲੀ ਹਵਾਈ ਅੱਡੇ ’ਤੇ ਉਤਰਨਾ ਸੀ, ਵਿਚੋਂ ਇਕ ਨੂੰ ਜੈਪੁਰ ਤੇ ਦੂਜੀ ਨੂੰ ਅਹਿਮਦਾਬਾਦ ਡਾਇਵਰਟ ਕੀਤਾ ਗਿਆ ਹੈ। ਫਲਾਈਟ ਟਰੈਕਿੰਗ ਵੈੱਬਸਾਈਟ Flightradar24.com ਦੇ ਡੇਟਾ ਮੁਤਾਬਕ 100 ਤੋਂ ਵੱਧ ਉਡਾਨਾਂ ਵਿਚ ਦੇਰੀ ਹੋਈ ਹੈ। ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਡਾਇਲ), ਜੋ ਹਵਾਈ ਅੱਡੇ ਦਾ ਸੰਚਾਲਨ ਕਰਦੀ ਹੈ, ਨੇ ਸਵੇਰੇ 5.20 ਵਜੇ ‘ਐਕਸ’ ਉੱਤੇ ਇੱਕ ਪੋਸਟ ਵਿੱਚ ਕਿਹਾ ਕਿ ਖਰਾਬ ਮੌਸਮ ਕਾਰਨ ਕੁਝ…
